Monday, October 25, 2021

ਪਿੰਡ ਸੁੱਜੋਂ ਵਿਖੇ ਰਾਜਾ ਸਾਹਿਬ ਜੀ ਦੀ ਯਾਦ ਵਿੱਚ ਛਿੰਝ ਮੇਲਾ ਅੱਜ:

ਬੰਗਾ26, ਅਕਤੂਬਰ (ਮਨਜਿੰਦਰ ਸਿੰਘ ) 
ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 30ਵਾਂ ਸਾਲਾਨਾ ਜੋੜ ਮੇਲਾ ਪਿੰਡ ਸੁੱਜੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਸੁੱਜੋਂ ਦੇ ਨੰਬਰਦਾਰ ਸੁਰਜੀਤ ਸਿੰਘ ਦਾਨੀ ਨੇ ਦੱਸਿਆ ਕਿ 26 ਅਕਤੂਬਰ ਦਿਨ ਮੰਗਲਵਾਰ ਨੂੰ ਭਾਰੀ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਦੂਰੋਂ ਦੂਰੋਂ ਪਹਿਲਵਾਨ ਪਹੁੰਚ ਕੇ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਮੀਂਹ ਪੈਣ ਕਾਰਨ ਗੁਰਦੁਆਰਾ ਬੰਗਲਾ ਸਾਹਿਬ ਦੇ ਸਾਹਮਣੇ ਵਾਲੀ ਗਰਾਊਂਡ ਗਿੱਲੀ ਹੋਣ ਕਰਕੇ ਹੁਣ ਮੋਰਾਂਵਾਲੀ ਰੋਡ ਤੇ ਫੁੱਟਬਾਲ ਗਰਾਊਂਡ ਵਿੱਚ ਕੁਸ਼ਤੀਆਂ ਦੇ ਘੋਲ ਹੋਣਗੇ। ਇਸ ਮੌਕੇ ਸਮੂਹ ਨੌਜਵਾਨ ਸਭਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੁਰਦੁਆਰਾ ਬੰਗਲਾ ਸਾਹਿਬ, ਸਮੂਹ ਐਨ ਆਰ ਆਈ ਸੇਵਾਦਾਰ ਤੇ ਸਮੂਹ ਸੰਗਤ ਪਿੰਡ ਸੁੱਜੋਂ ਦੇ ਸਹਿਯੋਗ ਨਾਲ ਜੇਤੂਆਂ ਨੂੰ ਭਾਰੀ ਇਨਾਮ ਅਤੇ ਯਾਦਗਾਰੀ ਚਿੰਨ੍ਹ ਦਿੱਤੇ ਜਾਣਗੇ।

Sunday, October 17, 2021

ਐੱਸ ਏ ਡੀ ਅਤੇ ਬਸਪਾ ਵੱਲੋਂ ਭਗਵਾਨ ਸ੍ਰੀ ਬਾਲਮੀਕ ਤੀਰਥ ਅਸਥਾਨ ਨੂੰ ਜਥੇ ਰਵਾਨਾ:

ਬੰਗਾ17,ਅਕਤੂਬਰ(ਮਨਜਿੰਦਰ ਸਿੰਘ)  ਵਿਧਾਨ ਸਭਾ ਹਲਕਾ ਬੰਗਾ ਤੋਂ  ਭਗਵਾਨ ਮਹਾਰਿਸ਼ੀ ਵਾਲਮੀਕ ਜੀ ਦੀ ਜਯੰਤੀ ਜੋ 20 ਅਕਤੂਬਰ  ਨੂੰ ਮਨਾਈ ਜਾ ਰਹੀ ਹੈ ਦੇ ਸਬੰਧ ਪਿੰਡ ਮੇਹਲੀ ਬਾਈਪਾਸ ਅਤੇ ਬਹਿਰਾਮ ਟੋਲ ਪਲਾਜ਼ਾ ਤੋਂ  ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਹਲਕਾ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਅਤੇ ਬਸਪਾ ਪੰਜਾਬ ਸਕੱਤਰ ਅਤੇ ਬੰਗਾ ਹਲਕਾ ਇੰਚਾਰਜ ਪ੍ਰਵੀਨ ਬੰਗਾ ਦੀ ਅਗਵਾਈ ਵਿੱਚ ਜਥੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ  ਤੀਰਥ ਅਸਥਾਨ ਚੋਗਾਵਾਂ ਅੰਮਿ੍ਤਸਰ  ਨੂੰ ਰਵਾਨਾ ਹੋਵੇ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ  ਸ: ਬੁਧ ਸਿੰਘ ਬਲਾਕੀਪੁਰ , ਸੋਹਣ ਲਾਲ ਢੰਡਾ  ਜ਼ਿਲਾ ਪ੍ਰਧਾਨ ਐਸ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਨਵਦੀਪ ਸਿੰਘ ਅਨੋਖਰਵਾਲ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਅਤੇ ਭਾਰੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰ ਹਾਜ਼ਰ ਸਨ ।

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਬੰਗਾ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਆਪ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਨਾਲ  

ਬੰਗਾ 17 ਅਕਤੂਬਰ (ਮਨਜਿੰਦਰ ਸਿੰਘ )  ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇ ਵੱਡਾ ਝਟਕਾ ਲੱਗਾ ਜਦੋ ਬੰਗਾ ਦੇ ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਦੇ ਬੇਟੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਬਲਾਕ ਸੰਮਤੀ ਔੜ ਸ਼੍ਰੋਮਣੀ ਅਕਾਲੀ ਦਲ (ਬਾਦਲ ) ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ¦  ਪੱਤਰਕਾਰ ਨਾਲ ਫੋਨ ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਦੇ ਰਾਹੀਂ ਪਾਰਟੀ ਦੀ ਹਾਈਕਮਾਂਡ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਪਿੱਛੇ ਕਰ ਕੇ ਬਣਦਾ ਮਾਣ ਸਤਿਕਾਰ ਨਾ ਦਿੰਦੇ ਹੋਏ ਨਵੇਂ ਮੌਕਾਪ੍ਰਸਤ ਆਗੂਆਂ ਨੂੰ ਅੱਗੇ ਲਿਆ ਰਹੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ  ਪੰਜਾਬ ਵਿੱਚ ਰਾਜਨੀਤੀ ਬਦਲ ਰਹੀ ਹੈ ਅਤੇ ਪੰਜਾਬ ਦੇ ਲੋਕ ਤੀਸਰੀ ਧਿਰ ਨੂੰ ਸੱਤਾ ਵਿੱਚ  ਲਿਆਉਂਣ ਲਈ ਉਤਾਵਲੇ ਹਨ।ਹਲਕਾ ਬੰਗਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜਨ ਦੇ ਸਵਾਲ ਤੇ ਉਹਨਾਂ ਕਿਹਾ ਕਿ ਪਾਰਟੀ ਜਿਹੜੀ ਵੀ ਜੁੰਮੇਵਾਰੀ ਉਨ੍ਹਾਂ ਨੂੰ ਸੌਂਪੇਗੀ ਉਹ ਜਿੱਮੇਵਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ।

ਕੌਂਸਲਰ ਜੀਤ ਭਾਟੀਆ ਨੇ ਲੋੜਵੰਦਾਂ ਨੂੰ 26ਵੀ ਵਾਰ ਰਾਸ਼ਨ ਵੰਡਿਆ :

ਕੌਂਸਲਰ ਜੀਤ ਸਿੰਘ ਭਾਟੀਆ ਅਤੇ ਸ੍ਰੀਮਤੀ ਰਮੇਸ਼ ਕੁਮਾਰੀ ਭਾਟੀਆ ਲੋੜਵੰਦਾਂ ਨੂੰ ਰਾਸ਼ਨ ਵੰਡਦੇ ਹੋਏ 

ਬੰਗਾ,17 ਅਕਤੂਬਰ (ਮਨਜਿੰਦਰ ਸਿੰਘ)ਬੰਗਾ ਦੇ ਵਾਰਡ ਨੰਬਰ 8 ਤੋਂ ਕੌਂਸਲਰ ਜੀਤ ਸਿੰਘ ਭਾਟੀਆ ਜੋ ਕਿ ਕੋਰੋਨਾ ਮਹਾਮਾਰੀ ਦੇ ਸ਼ੁਰੂਆਤੀ ਦੌਰ ਤੋਂ ਲੋੜਵੰਦਾਂ ਦੀ ਮਦਦ ਕਰਦਿਆਂ ਉਨ੍ਹਾਂ ਨੂੰ ਰਾਸ਼ਨ ਵੰਡ ਰਹੇ ਹਨ ਨੇ ਅੱਜ ਕੱਤਕ ਮਹੀਨੇ ਦਾ  ਸੰਗਰਾਂਦ ਦਿਹਾੜਾ ਲੋੜਵੰਦ ਪਰਿਵਾਰਾਂ ਨੂੰ 26ਵੀ ਵਾਰ ਰਾਸ਼ਨ ਵੰਡ ਕੇ ਮਨਾਇਆਇਸ ਮੌਕੇ ਉਨ੍ਹਾਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਦੇਸ਼ ਦਾ ਅੰਨਦਾਤਾ ਸੜਕਾਂ ਤੇ ਸੰਘਰਸ਼ ਕਰ ਰਿਹਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਕੋਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨਦੇ ਹੋਏ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਰਹੀ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੱਸਿਆ  ਕਿ ਲੋੜਵੰਦਾਂ ਰਾਸ਼ਨ ਵੰਡਣ  ਦੀ ਕੀਤੀ ਜਾ ਰਹੀ ਇਸ ਸੇਵਾ ਵਿਚ ਸਰਦਾਰ ਮੋਹਨ ਸਿੰਘ ਯੂ ਐੱਸ ਏ ਵਾਲੇ,ਰਮੇਸ਼ ਕੁਮਾਰੀ ਭਾਟੀਆ ਪੂਜਾ ਭਾਟੀਆ ,ਮੈਡਮ ਕੁਲਵਿੰਦਰ ਕੌਰ ਰਾਜਬਿੰਦਰ ਕੌਰ , ਸੁਖਦੇਵ ਰਾਮ ਅਤੇ ਰੇਸ਼ਮ ਕੌਰ ਦਾ ਵਿਸੇਸ ਯੋਗਦਾਨ ਹੈ।   

Friday, October 8, 2021

ਪੇਂਡੂ ਮਜ਼ਦੂਰ ਯੂਨੀਅਨ ਨੇ ਸਾਬਕਾ ਵਿਧਾਇਕ ਚੌਧਰੀ ਸੂੰਢ ਨੂੰ ਮੰਗ ਪੱਤਰ ਸੌਂਪਿਆ :

ਬੰਗਾ8 ਅਕਤੂਬਰ (ਮਨਜਿੰਦਰ ਸਿੰਘ )ਖੇਤ ਮਜ਼ਦੂਰ ਯੂਨੀਅਨ ਬੰਗਾ ਵੱਲੋਂ ਹਲਕਾ ਬੰਗਾ ਦੇ ਸਾਬਕਾ  ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ  ਨੂੰ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ । ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਰਾਮ  ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇੁ ਕਿਸਾਨਾਂ ਅਤੇ ਅਤੇ ਹੋਰ ਵਰਗਾਂ ਦਾ ਦੋ ਲੱਖ ਦਾ ਕਰਜ਼ਾ ਮਾਫ ਕਰ ਦਿੱਤਾ ਹੈ ਪਰ ਖੇਤ ਮਜ਼ਦੂਰ ਅਤੇ ਬੇਜ਼ਮੀਨੇ ਲੋਕਾਂ ਦਾ 25000 ਦਾ ਕਰਜ਼ਾ ਹੁਣ ਤੱਕ ਮਾਫ਼ ਨਹੀਂ ਕੀਤਾ ਹੈ ।
  ਉਨ੍ਹਾਂ ਨੇ ਸਰਕਾਰ ਤੋਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 600 ਰੁਪਏ ਕਰਨ ਅਤੇ ਭੁਗਤਾਨ ਦੇ ਤਰੀਕੇ ਵਿੱਚ ਸੁਧਾਰ ਕਰਨ ਦੀ ਵੀ ਮੰਗ ਕੀਤੀ ।     ਇਸ ਦੇ ਨਾਲ ਹੀ ਯੂਨੀਅਨ ਵੱਲੋਂ ਖੇਤ ਮਜ਼ਦੂਰਾਂ ਨੂੰ ਦੋ ਲੱਖ  ਦਾ ਕਰਜ਼ਾ ਹਰ ਇੱਕ ਮਜ਼ਦੂਰ  ਨੂੰ  ਬਿਨਾਂ ਗਾਰੰਟੀ ਦੇਣ ਦੀ ਮੰਗ ਵੀ ਕੀਤੀ ਗਈ ।

Saturday, October 2, 2021

ਜੈਨ ਮਾਡਲ ਸਕੂਲ ਬੰਗਾ ਦੀ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ :

 ਜੈਨ ਮਾਡਲ ਸਕੂਲ ਬੰਗਾ ਦੀ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਨੂੰ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਫੈਡਰੇਸ਼ਨ ਪ੍ਰਧਾਨ ਡਾ ਜਗਜੀਤ ਸਿੰਘ  ਪੁਰਸਕਾਰ ਦੇ ਕੇ ਸਨਮਾਨਤ ਕਰਦੇ ਹੋਏ  

ਬੰਗਾ2 ਅਕਤੂਬਰ (ਮਨਜਿੰਦਰ ਸਿੰਘ ) 
ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬੰਗਾ ਦੀ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਨੂੰ ਕੋਵਿਡ -19 ਦੇ ਸਮੇਂ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੀ ਸਰਗਰਮ ਭੂਮਿਕਾ ਲਈ  ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ  ਵੱਲੋਂ ਦਿੱਤੇ ਗਏ  ਫੈਪ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਸੀਨੀਅਰ ਲੈਕਚਰਾਰ ਸ੍ਰੀਮਤੀ ਗੁਰਪ੍ਰੀਤ ਕੌਰ ਨੂੰ ਚੰਡੀਗਡ਼੍ਹ ਯੂਨੀਵਰਸਿਟੀ ਮੁਹਾਲੀ  ਵਿਖੇ ਕਰਵਾਏ ਗਏ ਸਮਾਗਮ ਦੌਰਾਨ  ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ  ਫੈਡਰੇਸ਼ਨ ਪ੍ਰਧਾਨ ਡਾ ਜਗਜੀਤ ਸਿੰਘ  ਨੇ ਪੁਰਸਕਾਰ ਦੇ ਕੇ ਸਨਮਾਨਤ ਕੀਤਾ। ਵਰਨਣਯੋਗ  ਇਹ ਹੈ ਕਿ ਚੰਡੀਗਡ਼੍ਹ ਯੂਨੀਵਰਸਿਟੀ ਮੁਹਾਲੀ ਵਿਖੇ ਕਰਵਾਏ ਗਏ ਇਸ ਸਮਾਗਮ  ਵਿਚ ਪੰਜਾਬ ਦੇ ਵੱਖ ਵੱਖ ਸਕੂਲਾਂ ਤੋਂ ਹੋਣਹਾਰ ਮਿਹਨਤੀ ਅਧਿਆਪਕਾਂ ਨੂੰ ਸਨਮਾਨਤ ਕੀਤਾ ਗਿਆ। ਇਸਦੇ ਸਬੰਧ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੰਜੂ ਬਾਲਾ ਮੋਹਨ ਨੇ ਅਧਿਆਪਕਾ ਸ਼੍ਰੀਮਤੀ ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਮੈਡਮ ਗੁਰਪ੍ਰੀਤ ਕੌਰ ਨੇ ਕੋਵਿਡ -19 ਦੇ ਇਸ ਮੁਸ਼ਕਲ ਦੌਰ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਆਪਣੇ ਸਾਥੀ ਅਧਿਆਪਕਾਂ ਦਾ ਮਾਰਗ ਦਰਸ਼ਨ ਕੀਤਾ ਹੈ, ਸੱਚਮੁੱਚ ਸ਼ਲਾਘਾਯੋਗ ਹੈ। ਇਹ ਪੁਰਸਕਾਰ ਪ੍ਰਾਪਤ ਕਰਕੇ, ਉਸਨੇ ਆਪਣੇ ਸਕੂਲ ਅਤੇ ਆਪਣੇ ਖੇਤਰ ਦੇ ਨਾਲ ਨਾਲ ਪੂਰੇ ਪੰਜਾਬ ਰਾਜ ਦਾ ਨਾਂ ਰੌਸ਼ਨ ਕੀਤਾ ਹੈ। ਇਹ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਜਦੋਂ ਅਧਿਆਪਕਾ ਗੁਰਪ੍ਰੀਤ ਕੌਰ  ਨਾਲ ਇਸ ਵਿਸ਼ੇ 'ਤੇ ਗੱਲ ਕੀਤੀ ਗਈ, ਉਨ੍ਹਾਂ ਨੇ ਦੱਸਿਆ ਕਿ ਉਹ ਇਕੱਲੀ ਇਸ ਕੌਮੀ ਪੁਰਸਕਾਰ ਦੀ ਹੱਕਦਾਰ ਨਹੀਂ ਹੈ, ਬਲਕਿ ਉਹ ਸਕੂਲ ਦੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਿਹਰਾ ਦਿੰਦੀ ਹੈ, ਜਿਨ੍ਹਾਂ ਦੇ ਸਹਿਯੋਗ ਸਦਕਾ ਉਹ ਇਸ ਮੁਸ਼ਕਲ ਸਮੇਂ ਵਿੱਚ ਵਿਦਿਆਰਥੀਆਂ ਲਈ ਮਾਰਗਦਰਸ਼ਕ ਬਣ ਸਕੀ ਅਤੇ ਵਿਦਿਆਰਥੀਆਂ ਦੇ ਕੰਮ ਵਿੱਚ ਸਹਿਯੋਗ ਕਰ ਸਕੀ। ਇਸ ਉਪਲੱਬਧੀ ਲਈ  ਸਵਾਮੀ ਰੂਪ ਚੰਦ  ਜੈਨ  ਮਾਡਲ ਸੀਨੀਅਰ ਸੈਕੰਡਰੀ ਸਕੂਲ  ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ  ਜੇ ਡੀ ਜੈਨ, ਪ੍ਰਧਾਨ ਸ੍ਰੀ ਕਮਲ ਜੈਨ, ਮੈਨੇਜਰ ਸ੍ਰੀ ਸੰਜੀਵ ਜੈਨ ,ਰੋਹਿਤ ਜੈਨ ਨੇ  ਸ੍ਰੀਮਤੀ ਗੁਰਪ੍ਰੀਤ ਨੂੰ ਮੁਬਾਰਕਬਾਦ ਦਿੱਤੀ ਅਤੇ ਸਾਰੇ ਅਧਿਆਪਕਾਂ ਨੇ ਵੀ ਉਸ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

ਬੰਗਾ ਕਾਂਗਰਸ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਰੇ ਜੋਨਾਂ ’ਤੇ ਉਮੀਦਵਾਰ ਐਲਾਨੇ****ਸਰਕਾਰ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ - ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ

ਬੰਗਾ,5 ਦਸੰਬਰ ਮਨਜਿੰਦਰ ਸਿੰਘ ਕਾਂਗਰਸ ਪਾਰਟੀ ਨੇ ਬੰਗਾ ਹਲਕੇ ਦੇ 25 ਬਲਾਕ ਸੰਮਤੀ ਜੋਨਾਂ ਅਤੇ ਚਾਰ ਜ਼ਿਲ੍ਹਾ ਪਰਿਸ਼ਦ ਜੋਨਾਂ ’ਤੇ ਆਪਣੇ ਉਮੀਦਵਾਰ ਖੜੇ ਕ...