ਜੈਨ ਮਾਡਲ ਸਕੂਲ ਬੰਗਾ ਦੀ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਨੂੰ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਫੈਡਰੇਸ਼ਨ ਪ੍ਰਧਾਨ ਡਾ ਜਗਜੀਤ ਸਿੰਘ ਪੁਰਸਕਾਰ ਦੇ ਕੇ ਸਨਮਾਨਤ ਕਰਦੇ ਹੋਏ
ਬੰਗਾ2 ਅਕਤੂਬਰ (ਮਨਜਿੰਦਰ ਸਿੰਘ )
ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬੰਗਾ ਦੀ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਨੂੰ ਕੋਵਿਡ -19 ਦੇ ਸਮੇਂ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੀ ਸਰਗਰਮ ਭੂਮਿਕਾ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਦਿੱਤੇ ਗਏ ਫੈਪ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਸੀਨੀਅਰ ਲੈਕਚਰਾਰ ਸ੍ਰੀਮਤੀ ਗੁਰਪ੍ਰੀਤ ਕੌਰ ਨੂੰ ਚੰਡੀਗਡ਼੍ਹ ਯੂਨੀਵਰਸਿਟੀ ਮੁਹਾਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਫੈਡਰੇਸ਼ਨ ਪ੍ਰਧਾਨ ਡਾ ਜਗਜੀਤ ਸਿੰਘ ਨੇ ਪੁਰਸਕਾਰ ਦੇ ਕੇ ਸਨਮਾਨਤ ਕੀਤਾ। ਵਰਨਣਯੋਗ ਇਹ ਹੈ ਕਿ ਚੰਡੀਗਡ਼੍ਹ ਯੂਨੀਵਰਸਿਟੀ ਮੁਹਾਲੀ ਵਿਖੇ ਕਰਵਾਏ ਗਏ ਇਸ ਸਮਾਗਮ ਵਿਚ ਪੰਜਾਬ ਦੇ ਵੱਖ ਵੱਖ ਸਕੂਲਾਂ ਤੋਂ ਹੋਣਹਾਰ ਮਿਹਨਤੀ ਅਧਿਆਪਕਾਂ ਨੂੰ ਸਨਮਾਨਤ ਕੀਤਾ ਗਿਆ। ਇਸਦੇ ਸਬੰਧ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੰਜੂ ਬਾਲਾ ਮੋਹਨ ਨੇ ਅਧਿਆਪਕਾ ਸ਼੍ਰੀਮਤੀ ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਮੈਡਮ ਗੁਰਪ੍ਰੀਤ ਕੌਰ ਨੇ ਕੋਵਿਡ -19 ਦੇ ਇਸ ਮੁਸ਼ਕਲ ਦੌਰ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਆਪਣੇ ਸਾਥੀ ਅਧਿਆਪਕਾਂ ਦਾ ਮਾਰਗ ਦਰਸ਼ਨ ਕੀਤਾ ਹੈ, ਸੱਚਮੁੱਚ ਸ਼ਲਾਘਾਯੋਗ ਹੈ। ਇਹ ਪੁਰਸਕਾਰ ਪ੍ਰਾਪਤ ਕਰਕੇ, ਉਸਨੇ ਆਪਣੇ ਸਕੂਲ ਅਤੇ ਆਪਣੇ ਖੇਤਰ ਦੇ ਨਾਲ ਨਾਲ ਪੂਰੇ ਪੰਜਾਬ ਰਾਜ ਦਾ ਨਾਂ ਰੌਸ਼ਨ ਕੀਤਾ ਹੈ। ਇਹ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਜਦੋਂ ਅਧਿਆਪਕਾ ਗੁਰਪ੍ਰੀਤ ਕੌਰ ਨਾਲ ਇਸ ਵਿਸ਼ੇ 'ਤੇ ਗੱਲ ਕੀਤੀ ਗਈ, ਉਨ੍ਹਾਂ ਨੇ ਦੱਸਿਆ ਕਿ ਉਹ ਇਕੱਲੀ ਇਸ ਕੌਮੀ ਪੁਰਸਕਾਰ ਦੀ ਹੱਕਦਾਰ ਨਹੀਂ ਹੈ, ਬਲਕਿ ਉਹ ਸਕੂਲ ਦੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਿਹਰਾ ਦਿੰਦੀ ਹੈ, ਜਿਨ੍ਹਾਂ ਦੇ ਸਹਿਯੋਗ ਸਦਕਾ ਉਹ ਇਸ ਮੁਸ਼ਕਲ ਸਮੇਂ ਵਿੱਚ ਵਿਦਿਆਰਥੀਆਂ ਲਈ ਮਾਰਗਦਰਸ਼ਕ ਬਣ ਸਕੀ ਅਤੇ ਵਿਦਿਆਰਥੀਆਂ ਦੇ ਕੰਮ ਵਿੱਚ ਸਹਿਯੋਗ ਕਰ ਸਕੀ। ਇਸ ਉਪਲੱਬਧੀ ਲਈ ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਜੇ ਡੀ ਜੈਨ, ਪ੍ਰਧਾਨ ਸ੍ਰੀ ਕਮਲ ਜੈਨ, ਮੈਨੇਜਰ ਸ੍ਰੀ ਸੰਜੀਵ ਜੈਨ ,ਰੋਹਿਤ ਜੈਨ ਨੇ ਸ੍ਰੀਮਤੀ ਗੁਰਪ੍ਰੀਤ ਨੂੰ ਮੁਬਾਰਕਬਾਦ ਦਿੱਤੀ ਅਤੇ ਸਾਰੇ ਅਧਿਆਪਕਾਂ ਨੇ ਵੀ ਉਸ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
No comments:
Post a Comment