ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਬੰਗਾ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਆਪ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਨਾਲ
ਬੰਗਾ 17 ਅਕਤੂਬਰ (ਮਨਜਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇ ਵੱਡਾ ਝਟਕਾ ਲੱਗਾ ਜਦੋ ਬੰਗਾ ਦੇ ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਦੇ ਬੇਟੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਬਲਾਕ ਸੰਮਤੀ ਔੜ ਸ਼੍ਰੋਮਣੀ ਅਕਾਲੀ ਦਲ (ਬਾਦਲ ) ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ¦ ਪੱਤਰਕਾਰ ਨਾਲ ਫੋਨ ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਦੇ ਰਾਹੀਂ ਪਾਰਟੀ ਦੀ ਹਾਈਕਮਾਂਡ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਪਿੱਛੇ ਕਰ ਕੇ ਬਣਦਾ ਮਾਣ ਸਤਿਕਾਰ ਨਾ ਦਿੰਦੇ ਹੋਏ ਨਵੇਂ ਮੌਕਾਪ੍ਰਸਤ ਆਗੂਆਂ ਨੂੰ ਅੱਗੇ ਲਿਆ ਰਹੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਜਨੀਤੀ ਬਦਲ ਰਹੀ ਹੈ ਅਤੇ ਪੰਜਾਬ ਦੇ ਲੋਕ ਤੀਸਰੀ ਧਿਰ ਨੂੰ ਸੱਤਾ ਵਿੱਚ ਲਿਆਉਂਣ ਲਈ ਉਤਾਵਲੇ ਹਨ।ਹਲਕਾ ਬੰਗਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜਨ ਦੇ ਸਵਾਲ ਤੇ ਉਹਨਾਂ ਕਿਹਾ ਕਿ ਪਾਰਟੀ ਜਿਹੜੀ ਵੀ ਜੁੰਮੇਵਾਰੀ ਉਨ੍ਹਾਂ ਨੂੰ ਸੌਂਪੇਗੀ ਉਹ ਜਿੱਮੇਵਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ।
No comments:
Post a Comment