Sunday, November 21, 2021

ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ - ਜੋਗੀ ਨਿਮਾਣਾ

ਬੰਗਾ 21 ਨਵੰਬਰ (ਮਨਜਿੰਦਰ ਸਿੰਘ) ਇਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਲੱਖਾਂ ਕਿਸਾਨਾਂ ਦੀ ਮਿਹਨਤ ਰੰਗ ਲਿਆਈ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਿਆ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੰਗਾ ਦੇ ਨੌਜਵਾਨ ਆਗੂ ਜੋਗਰਾਜ ਜੋਗੀ ਨਿਮਾਣਾ ਨੇ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਨੇ ਮੁਆਫੀ ਮੰਗਦੇ ਹੋਏ ਕਾਲੇ ਕਾਨੂੰਨ ਵਾਪਸ ਲੈਣ ਦੀ ਗੱਲ ਕਹੀ ਹੈ ਉਸ ਦਾ ਅੱਸੀ    ਸਵਾਗਤ ਕਰਦੇ ਹੋਏ ਧੰਨਵਾਦ ਕਰਦੇ ਹਨ । ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਦੀ ਕੁਰਬਾਨੀ ਸਦਕਾ ਹੀ ਇਹ ਜਿੱਤ ਪ੍ਰਾਪਤ ਹੋਈ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ  ਉਨ੍ਹਾਂ ਦੇ ਪਿੱਛੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਆਰਥਿਕ ਮਦਦ ਦੇ ਨਾਲ ਹੋਰ ਸਹੂਲਤਾਂ ਦਿੱਤੀਆਂ ਜਾਣ । ਜੋਗੀ ਨੇ ਕਿਹਾ ਕਿ ਐੱਮਐੱਸਪੀ ਦਾ ਕਾਨੂੰਨ ਪੂਰੇ ਭਾਰਤ ਵਿੱਚ ਬਣਾਉਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਫਸਲ ਦਾ ਵਾਜਬ ਮੁੱਲ ਮਿਲੇ ।ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਵੀ ਉਨ੍ਹਾਂ ਨੇ ਗੱਲ ਕਹੀ । ਇਸ ਮੌਕੇ ਉਨ੍ਹਾਂ ਨਾਲ ਸ਼ਿਵ ਕੁਮਾਰ ਮੈਂਬਰ ਪੰਚਾਇਤ, ਕਿਸ਼ੋਰੀ ਲਾਲ  ਸਮਾਜ ਸੇਵਕ, ਬਲਬੀਰ ਬੈਂਸ, ਪਰਗਣ ਰਾਮ ,ਮੇਜਰ ਸਿੰਘ, ਅਵਤਾਰ ਚੰਦ,ਧਰਮਪਾਲ ਰਿੰਕੂ ਬੈਂਸ ਅਤੇ ਸ਼ਾਮ ਲਾਲ ਆਦਿ ਹਾਜ਼ਰ ਸਨ । 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...