Sunday, November 21, 2021

ਕਾਲੇ ਕਾਨੂੰਨਾਂ ਦੀ ਵਾਪਸੀ ਕਿਸਾਨੀ ਅੰਦੋਲਨ ਦੀ ਇਤਿਹਾਸਕ ਜਿੱਤ - ਚੇਤਾ

ਬੰਗਾ21 ਨਵੰਬਰ (ਮਨਜਿੰਦਰ ਸਿੰਘ) 
 ਸ਼੍ਰੋਮਣੀ ਅਕਾਲੀ ਦਲ (ਸੰਯੁਕਤ )ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਬਲਦੇਵ ਸਿੰਘ ਚੇਤਾ ਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੇ ਮੋਦੀ ਸਰਕਾਰ ਦੇ ਫ਼ੈਸਲੇ ਨੂੰ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਦੱਸਦਿਆਂ ਕਿਹਾ ਕਿ  ਵਿਸ਼ਵ ਵਿਆਪੀ ਬਣੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਖੂਨ ਨਾਲ ਸਿੰਜੇ ਅੰਦੋਲਨ ਦੀ ਫ਼ਤਹਿ ਨਾਲ ਹਉਮੈ ਅਤੇ ਹੰਕਾਰ ਦੀ ਹਾਰ ਹੋਈ ਹੈ ।ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸਾਨ ਅੰਦੋਲਨ ਨਹੀਂ ਸੀ ਇਹ ਜਨ ਅੰਦੋਲਨ ਦਾ ਰੂਪ ਧਾਰਨ ਕਰ ਗਿਆ  ਸੀ ।ਉਨ੍ਹਾਂ ਕਿਹਾ ਕਿ ਬੇਸ਼ੱਕ ਇਕ ਸਾਲ ਬਾਅਦ ਖੇਤੀ ਵਿਰੋਧੀ ਕਾਨੂੰਨ ਰੱਦ ਹੋ ਗਏ ਹਨ ਪਰ ਇਸ ਸਮੇਂ ਦੌਰਾਨ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੀ ਸ਼ਹਾਦਤ ਵੀ ਹਮੇਸ਼ਾਂ ਯਾਦ ਰਹੇਗੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਵੀ ਮੰਨੇ ਅਤੇ ਐੱਮਐੱਸਪੀ ਦੇ ਤਹਿਤ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣ ਵਾਲਾ ਕਾਨੂੰਨ ਪਾਸ ਕੀਤਾ ਜਾਵੇ ।     

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...