ਅੱਜ ਬੰਗਾ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗੱਠਜੋਡ਼ ਵੱਲੋਂ ਪੰਜਾਬ ਦੀਆਂ ਆਉਣ ਵਾਲੀਆਂ 2022 ਦੀਆ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਰੈਲੀ ਕੀਤੀ ਗਈ । ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ । ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਇਹ ਸਰਕਾਰ ਝੂਠ ਅਤੇ ਝੂਠੀਆਂ ਸੋਹਾ ਤੇ ਨਿਰਭਰ ਸੀ ਜੋ ਕਿ ਪੰਜਾਬੀਆਂ ਦੀ ਭਾਵਨਾਵਾਂ ਨਾਲ ਖੇਡ ਕੇ ਬਣਾਈ ਗਈ । ਉਨ੍ਹਾਂ ਕਿਹਾ ਕਿ ਜੋ ਲੋਕ ਝੂਠੀਆਂ ਸੋਹਾਂ ਅਤੇ ਫਾਰਮ ਭਰ ਕੇ ਵਾਅਦੇ ਕਰਨਗੇ ਉਨ੍ਹਾਂ ਕਾ ਇਰਾਦਾ ਠੱਗੀ ਮਾਰਨ ਦਾ ਹੁੰਦਾ ਹੈ ।ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੀ ਪਾਰਟੀ ਹੈ ਜੋ ਕਿਸਾਨਾਂ ਮਜ਼ਦੂਰਾਂ ਅਤੇ ਸ਼ਹੀਦਾਂ ਦੀ ਸੋਚ ਤੇ ਚੱਲਣ ਵਾਲੀ ਜਥੇਬੰਦੀ ਹੈ । ਸ਼੍ਰੋਮਣੀ ਅਕਾਲੀ ਦਲ ਨੇ 1966 ਵਿੱਚ ਵੱਡਾ ਸੰਘਰਸ਼ ਕਰਕੇ ਕਿਸਾਨਾਂ ਨੂੰ ਪੰਜਾਬ ਅਤੇ ਹਰਿਆਣਾ ਵਿਚ ਐੱਮਐੱਸਪੀ ਦਿਵਾਉਣ ਵਿੱਚ ਵੱਡਾ ਯੋਗਦਾਨ ਪਾਇਆ । ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ 2500ਮੰਡੀਆਂ ,ਫੋਕਲ ਪੁਆਇੰਟ, ਨਹਿਰਾਂ ਆਟਾ ਦਾਲ ਸਕੀਮ, ਸ਼ਗਨ ਸਕੀਮ ਆਦਿ ਸਕੀਮਾਂ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਦੇਣ ਹੈ । ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਪੰਜਾਬ ਵਾਸੀਆਂ ਨੂੰ ਵੱਡੀਆਂ ਸਹੂਲਤਾਂ ਦੇਣ ਦਾ ਐਲਾਨ ਕੀਤਾ ਜਿਨ੍ਹਾਂ ਵਿਚ ਦੇਸ਼ ਜਾਂ ਵਿਦੇਸ਼ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਦੱਸ ਲੱਖ ਦਾ ਲੋਨ ਬਿਨਾਂ ਵਿਆਜ , ਦੱਸ ਲੱਖ ਦਾ ਬੀਮਾ , ਬੇਰੁਜ਼ਗਾਰ ਨੌਜਵਾਨਾਂ ਨੂੰ ਕਾਰੋਬਾਰ ਕਰਨ ਲਈ ਪੰਜ ਲੱਖ ਦਾ ਲੋਨ ਬਿਨਾਂ ਵਿਆਜ ਅਤੇ ਹੋਰ ਸਹੂਲਤਾਂ ਦਾ ਐਲਾਨ ਕੀਤਾ ।ਸਰਦਾਰ ਬਾਦਲ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਉਪ ਮੁੱਖ ਮੰਤਰੀ ਬਹੁਜਨ ਸਮਾਜ ਪਾਰਟੀ ਦਾ ਬਣਾਇਆ ਜਾਵੇਗਾ। ਬੰਗਾ ਤੋਂ ਐਲਾਨੇ ਗਏ ਉਮੀਦਵਾਰ ਅਤੇ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਨੇ ਸ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਬੰਗਾ ਹਲਕੇ ਦੀ ਤਰੱਕੀ ਲਈ ਸਰਕਾਰ ਆਉਣ ਤੇ 3 ਸੌ ਕਰੋੜ ਰੁਪਏ ਦੀ ਮੰਗ ਕੀਤੀ । ਇਸ ਮੌਕੇ ਡਾ. ਨੱਛਤਰ ਪਾਲ ਰਾਹੋਂ, ਸ ਜਰਨੈਲ ਸਿੰਘ ਵਾਹਿਦ, ਬਸਪਾ ਦੇ ਸੂਬਾ ਸਕੱਤਰ ਪ੍ਰਵੀਨ ਬੰਗਾ, ਸ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ, ਸ ਸੁਖਦੀਪ ਸਿੰਘ ਸੁਕਾਰ ਚੀਫ਼ ਸਪੋਕਸਮੈਨ ਯੂਥ ਅਕਾਲੀ ਦਲ, ਸੋਹਣ ਲਾਲ ਢੰਡਾ ਜਿਲ੍ਹਾ ਪ੍ਰਧਾਨ ਐਸ ਸੀ ਵਿੰਗ,ਕੌਂਸਲਰ ਜੀਤ ਸਿੰਘ ਭਾਟੀਆ ' ਗੁਰਬਖਸ਼ ਸਿੰਘ ਖਾਲਸਾ, ਸੁਨੀਤਾ ਚੋਧਰੀ,ਜੈ ਪਾਲ ਸੁੰਡਾ, ਕੁਲਵਿੰਦਰ ਸਿੰਘ ਢਾਹਾਂ, ਜਸਵਿੰਦਰ ਸਿੰਘ ਮਾਨ, ਜਤਿੰਦਰ ਮਾਨ, ਕਮਲਜੀਤ ਸਿੰਘ ਮੇਹਲੀ, ਨਿਰਮਲ ਸਿੰਘ ਹੇੜੀਆਂ, ਧਰਮਿੰਦਰ ਸਿੰਘ ਮੰਢਾਲੀ, ਰਣਜੀਤ ਸਿੰਘ ਝਿੰਗੜ, ਵਨੀਤ ਸਰੋਆ, ਮਨੋਹਰ ਕਮਾਮ, ਸੁਖਦੇਵ ਰਾਜ ਮੱਲ੍ਹਾ, ਬਲਵੰਤ ਸਿੰਘ ਲਾਦੀਆਂ, ਰਮਨ ਕੁਮਾਰ ਬੰਗਾ, ਚਰਨਜੀਤ ਗੋਸਲ, ਪ੍ਰਦੀਪ ਜੱਸੀ, ਰੂਪ ਲਾਲ ਧੀਰ, ਹੈਪੀ ਕਲੇਰਾਂ, ਪ੍ਰਕਾਸ਼ ਰਾਮ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਝਿੰਗੜ, ਮਨਜੀਤ ਸਿੰਘ ਬੱਬਲ, ਅਮਰੀਕ ਸਿੰਘ ਸੋਨੀ ਪੂਨਮ ਅਰੋਡ਼ਾ ਆਦਿ ਹਾਜ਼ਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment