ਬੰਗਾ, 31 ਦਸੰਬਰ (ਮਨਜਿੰਦਰ ਸਿੰਘ ) ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਸਪੁੱਤਰ ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਨੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਆਖਿਆ ਕਿ ਦੇਸ਼ ਦੀ ਆਜ਼ਾਦੀ ਤੋਂ ਉਪਰੰਤ ਲੰਮਾ ਸਮਾਂ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਪੰਜਾਬ ਨੂੰ ਕੰਗਾਲ ਸੂਬਾ ਬਣਾ ਕੇ ਰੱਖ ਦਿੱਤਾ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਸ਼ਹੀਦਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਜੋ ਕੁਰਬਾਨੀਆਂ ਦਿੱਤੀਆਂ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਲੋਕਾਂ ਲਈ ਆਸ ਦੀ ਕਿਰਨ ਹੈ। ਜਿਵੇਂ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਸੁਧਾਰ ਲਿਆਂਦਾ ਹੈ ਇਸੇ ਤਰ੍ਹਾਂ ਪੰਜਾਬ ਵਿਚ ਵੀ ਸਿੱਖਿਆ, ਸਿਹਤ ਖੇਤਰ ’ਚ ਸੁਧਾਰ ਲਿਆਂਦਾ ਜਾਵੇਗਾ ਅਤੇ ਬੇਰੁਜ਼ਗਾਰੀ ਦੂਰ ਕੀਤੀ ਜਾਵੇਗੀ। ਇਸ ਮੌਕੇ ’ਤੇ ਬਲਵੀਰ ਸਿੰਘ ਕਰਨਾਣਾ ਜ਼ਿਲ੍ਹਾ ਪ੍ਰਧਾਨ ਐਸ. ਵਿੰਗ, ਗੁਰਨਾਮ ਸਕੋਹਪੁਰੀ ਹਲਕਾ ਕੋਆਰਡੀਨੇਟਰ, ਪੁਸ਼ਪਾ ਦੇਵੀ ਬਹਿਰਾਮ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਨਰਿੰਦਰ ਰੱਤੂ, ਸੁਰਿੰਦਰ ਘਈ, ਸਰਬਜੀਤ ਸਾਬੀ ਕੌਂਸਲਰ ਬੰਗਾ, ਸਾਗਰ ਅਰੋੜਾ ਬੰਗਾ, ਬਲਿਹਾਰ ਸਿੰਘ ਮਾਨ, ਸਤਨਾਮ ਸਿੰਘ ਝਿੱਕਾ, ਗੁਰਮੁੱਖ ਸਿੰਘ ਬਹਿਰਾਮ, ਜਗਨ ਨਾਥ ਸੰਧਵਾਂ, ਜਸਵਿੰਦਰ ਸਿੰਘ ਭੱਟੀ, ਸੁਖਦੇਵ ਸਿੰਘ ਚੱਕਗੁਰੂ, ਰਣਜੀਤ ਸਿੰਘ ਸਰਹਾਲ, ਭੁਪਿੰਦਰ ਸਿੰਘ ਘਟਾਰੋਂ, ਬਲਰਾਜ ਸਿੰਘ ਨੂਰਪੁਰ, ਨਵਜੀਵਨ ਸਿੰਘ ਜੀਵਨ, ਸੋਢੀ ਸਿੰਘ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਅੰਮ੍ਰਿਤਪਾਲ ਸਿੰਘ ਮਾਂਗਟ, ਬਿੰਦਰ ਖਟਕੜ, ਕੁਲਵੀਰ ਕੌਰ ਸ਼ੇਖੂਪੁਰ, ਆਦਿ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment