Tuesday, February 1, 2022

ਮੁਨੀਸ਼ ਚੁੱਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਸਕੱਤਰ ਨਿਯੁਕਤ ਕੀਤੇ :


ਬੰਗਾ 1, ਫ਼ਰਵਰੀ  (ਮਨਜਿੰਦਰ ਸਿੰਘ) 
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਤਰਫੋਂ ਕੋਆਰਡੀਨੇਟਰ ਸਮਰਾਟ ਢੀਂਗਰਾ ਨੇ ਬੰਗਾ ਤੋਂ ਸੀਨੀਅਰ ਕਾਂਗਰਸੀ ਆਗੂ ਮਨੀਸ਼ ਚੁੱਘ ਨੂੰ ਸੋਸ਼ਲ ਮੀਡੀਆ ਦਾ ਸਕੱਤਰ ਨਿਯੁਕਤ ਕੀਤਾ ਹੈ, ਜਿਸ 'ਤੇ ਨਿਯੁਕਤੀ ਪੱਤਰ ਲੈਂਦਿਆਂ ਮਨੀਸ਼ ਚੁੱਘ ਨੇ ਕਿਹਾ ਕਿ ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਵਾਂਗਾ | ਉਨ੍ਹਾਂ ਕਾਂਗਰਸ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਤ੍ਰਿਲੋਚਨ ਸਿੰਘ ਸੂੰਢ  , ਕੌਂਸਲਰ ਮੈਡਮ ਜਤਿੰਦਰ ਕੌਰ, ਮੂੰਗਾ, ਮਨੀਸ਼ ਪਾਠਕ, ਕੌਂਸਲਰ ਮਨਜਿੰਦਰ ਮੋਹਨ, ਹਰੀ ਸੱਦੀ  , ਕੌਂਸਲਰ ਕੀਮਤੀ ਸੱਦੀ ਅਤੇ ਪਿਊਸ਼ ਬੱਤਰਾ ਹਾਜ਼ਰ ਸਨ। 

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...