Thursday, March 24, 2022

ਸ਼ਹੀਦਾਂ ਖ਼ਿਲਾਫ਼ ਬੋਲਣ ਵਾਲੇ ਬਖ਼ਸ਼ੇ ਨਹੀਂ ਜਾਣਗੇ -ਅਮਰਜੀਤ ਕਰਨਾਣਾ

ਬੰਗਾ24 ਮਾਰਚ (ਪੱਤਰ ਪ੍ਰੇਰਕ ਸੱਚ ਕੀ ਬੇਲਾ)  ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਜ ਐਸ ਐਸ ਪੀ ਨੂੰ ਲਿਖਤੀ ਸ਼ਿਕਾਇਤ  ਦਿੱਤੀ ਗਈ  ਜਿਸ ਵਿੱਚ ਫੇਸਬੁੱਕ ਤੇ ਸ਼ਹੀਦ ਭਗਤ ਸਿੰਘ ਜੀ ਨੂੰ ਕਿਸੇ ਵਿਅਕਤੀ ਵੱਲੋਂ ਅਪਸ਼ਬਦ ਬੋਲਣ ਬਾਰੇ ਜਾਣਕਾਰੀ ਦਿੱਤੀ ਗਈ । ਸ਼ਹੀਦ ਭਗਤ ਸਿੰਘ ਸਾਡੇ ਲਈ ਸ਼ਹੀਦ ਹਨ ਤੇ ਸਾਡੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਅਤੇ ਕਲਚਰਲ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਕਰਨਾਣਾ ਨੇ ਇਕ ਪ੍ਰੈਸ ਨੋਟ ਜਾਰੀ   ਕਰਦਿਆਂ ਕਿਹਾ ਕਿ  ਇਸ ਲਈ ਅਸੀਂ ਉਸ ਖ਼ਿਲਾਫ਼   295 ਧਾਰਾ ਅਧੀਨ ਕਾਰਵਾਈ ਕਰਵਾਉਣ ਦੀ ਮੰਗ ਕਰਦੇ ਹਾਂ ਅਗਰ ਜ਼ਿਲ੍ਹਾ ਪ੍ਰਸ਼ਾਸ਼ਨ ਐਸਐਸਪੀ ਨੇ ਬਣਦੀ ਕਾਰਵਾਈ  ਪੰਜ ਦਿਨਾਂ ਦੇ ਵਿੱਚ ਨਾ ਕੀਤੀ  ਤਾ  ਅਸੀਂ ਡੀਜੀਪੀ ਪੰਜਾਬ ਪੁਲੀਸ ਨੂੰ ਇਸ ਸਬੰਧ ਵਿੱਚ ਮਿਲਾਂਗੇ ਅਸੀਂ ਸ਼ਹੀਦ ਭਗਤ ਸਿੰਘ ਸੁਸਾਇਟੀ ਵੱਲੋਂ ਜਿੰਨਾ ਚਿਰ ਉਸ ਸਬੰਧੀ ਕਾਰਵਾਈ ਨਹੀਂ ਹੁੰਦੀ ਪਿੱਛੇ ਨਹੀਂ ਹਟਾਂਗੇ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਜਿਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਦੇਸ਼ ਆਜ਼ਾਦੀ ਦੀ ਨਿੱਘ ਮਾਣ ਰਿਹਾ ਹੈ ਕੀ ਹੁਣ ਉਨ੍ਹਾਂ ਨੂੰ ਅਪਸ਼ਬਦ ਬੋਲਣ ਵਾਲੇ ਵਿਅਕਤੀ ਨੂੰ ਸਜ਼ਾ ਦਵਾਉਣ ਲਈ ਸੜਕਾਂ ਤੇ ਉੱਤਰਨਾ ਹੋਵੇਗਾ ਇਸ ਮੌਕੇ ਹਰਗੋਪਾਲ ਖੰਨਾ ਗੁਰਕਿਰਪਾਲ ਸਿੰਘ ਤਰਨਜੀਤ ਸਿੰਘ ਬਲਜੀਤ ਸਿੰਘ ਕੁਲਦੀਪ ਸਿੰਘ ਚਰਨਜੀਤ ਸਿੰਘ ਹਾਜ਼ਰ ਸਨ

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...