ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਦੀ ਜ਼ਰੂਰੀ ਮੀਟਿੰਗ ਨਰਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਸੱਭ ਤੋਂ ਪਹਿਲਾਂ ਕਮੇਟੀ ਦੇ ਪ੍ਰਬੰਧਕੀ ਸਕੱਤਰ ਪਰਮਜੀਤ ਕਾਹਮਾ ਦੀ ਪਿਛਲੇ ਦਿਨੀਂ ਹੋਈ ਬੇਵਕਤ ਮੌਤ ਸਬੰਧੀ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਮੀਟਿੰਗ ਵਿੱਚ ਕਮੇਟੀ ਵੱਲੋਂ ਕਰਵਾਏ ਜਾਣ ਵਾਲਾ 24ਵੇਂ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਪਰਮਜੀਤ ਕਾਹਮਾ ਦੀ ਯਾਦ ਨੂੰ ਸਮਰਪਿਤ ਹੋਵੇਗਾ। ਕਮੇਟੀ ਵੱਲੋਂ ਕਾਹਮਾ ਪ੍ਰੀਵਾਰ ਦੀ ਆਰਥਿਕ ਮੱਦਦ ਕਰਨ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ਵਿਚ ਕਮੇਟੀ ਮੈਂਬਰ ਦਲਜੀਤ ਸਿੰਘ ਗਿੱਦਾ ਦੇ ਮਾਤਾ ਚੰਨਣ ਕੌਰ ਦੀ ਬੇਵਕਤ ਮੌਤ ਤੇ ਵੀ ਸੋਕ ਮਤਾ ਪਾਸ ਕਰ ਕੇ ਪ੍ਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਕਮੇਟੀ ਦੇ ਹਿਸਾਬ ਕਿਤਾਬ ਅਤੇ ਬੈਂਕ ਖਾਤੇ ਨੂੰ ਚਲਾਉਣ ਲਈ ਪਰਮਜੀਤ ਕਾਹਮਾ ਦੀ ਥਾਂ ਕਸ਼ਮੀਰੀ ਲਾਲ ਮੰਗੂਵਾਲ ਨੂੰ ਅਤੇ ਪ੍ਰਬੰਧਕੀ ਸਕੱਤਰ ਵੱਜੋਂ ਹਰਜੀਤ ਸਿੰਘ ਮਾਹਿਲ ਨੂੰ ਨਿਯੁਕਤ ਕੀਤਾ ਗਿਆ। ਟੂਰਨਾਮੈਂਟ ਕਮੇਟੀ ਵਿਚ ਹਰਦੇਵ ਸਿੰਘ ਕਾਹਮਾ ਸਰਪ੍ਰਸਤ, ਨਰਿੰਦਰ ਸਿੰਘ ਰੰਧਾਵਾ ਪ੍ਰਧਾਨ, ਗੁਰਦਿਆਲ ਸਿੰਘ ਜਗਤਪੁਰ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਤਰਸੇਮ ਸਿੰਘ ਭਿੰਡਰ ਅਤੇ ਸੁਰਿੰਦਰ ਸਿੰਘ ਖਾਲਸਾ ਮੀਤ ਪ੍ਰਧਾਨ, ਸੁੱਚਾ ਰਾਮ ਖਟਕੜ ਟੈਕਨੀਕਲ ਕਮੇਟੀ ਦੇ ਪ੍ਰਧਾਨ , ਚਰਨਜੀਤ ਕੁਮਾਰ ਸੱਕਤਰ ਅਤੇ ਅਮਨਦੀਪ ਸਿੰਘ ਥਾਂਦੀ ਸਯੁੰਕਤ ਸੱਕਤਰ, ਲੰਗਰ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ ਕਾਹਮਾ, ਸੱਕਤਰ ਜਸਵੰਤ ਖਟਕੜ ਅਤੇ ਖਜਾਨਚੀ ਹੋਣਗੇ। ਅੱਜ ਦੀ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਪ੍ਰੈਸ ਸਕੱਤਰ ਹਰਬੰਸ ਹੀਉਂ ਨੇ ਦੱਸਿਆ ਕਿ ਟੂਰਨਾਮੈਂਟ ਕਮੇਟੀ ਦੇ ਬਾਕੀ ਦੇ ਆਹੁਦੇਦਾਰ ਪਹਿਲਾਂ ਵਾਲੇ ਹੀ ਰਹਿਣਗੇ। ਟੂਰਨਾਮੈਂਟ ਕਮੇਟੀ ਵੱਲੋਂ ਜਲਦੀ ਹੀ ਇਕ ਸਮਰ ਲੀਗ ਕਰਵਾਈ ਜਾਵੇਗੀ।
Saturday, April 30, 2022
Monday, April 18, 2022
ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼----------; ਤਿੰਨ ਗਿ੍ਰਫਤਾਰ ਦੋਸ਼ੀਆਂ ਕੋਲੋਂ ਇੱਕ ਜਿੰਦਾ ਹੈਂਡ ਗਰਨੇਡ ਬਰਾਮਦ ਪਾਕਿਸਤਾਨ ਅਧਾਰਤ ਗਿਰੋਹ ਦਾ ਮੁਖੀ ਹਰਵਿੰਦਰ ਸਿੰਘ ਉਰਫ਼ ਰਿੰਦਾ ਸੀ ਮੁੱਖ ਸਾਜ਼ਿਸ਼ਘਾੜਾ: ਡੀਜੀਪੀ ਪੰਜਾਬ
ਚੰਡੀਗੜ/ਐਸਬੀਐਸ ਨਗਰ 18 ਅਪ੍ਰੈਲ (ਮਨਜਿੰਦਰ ਸਿੰਘ )
ਪੰਜਾਬ ਪੁਲਿਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਵੱਲੋਂ ਚਲਾਏ ਜਾ ਰਹੇ ਪਾਕਿ ਅਧਾਰਾਤ ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਦੋਸ਼ੀਆਂ ਨੁੂੰ ਗਿ੍ਰਫਤਾਰ ਕਰਕੇ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਉੱਤੇ ਹੋਏ ਹੈਂਡ ਗਰਨੇਡ ਹਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਸ੍ਰੀ ਵੀ.ਕੇ. ਭਾਵਰਾ ਨੇ ਸੋਮਵਾਾਰ ਨੂੰ ਦਿੱਤੀ।
ਜ਼ਿਕਰਯੋਗ ਹੈ ਕਿ 7 ਅਤੇ 8 ਨਵੰਬਰ,2021 ਦੇ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਕਰਮੀਆਂ ਨੂੰ ਮਾਰਨ ਦੇ ਇਰਾਦੇ ਨਾਲ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਵਿਖੇ ਹੈਂਡ ਗਰਨੇਡ ਸੁੱਟਿਆ ਗਿਆ ਸੀ। ਲਿਹਾਜ਼ਾ, ਸੀ.ਆਈ.ਏ ਦਫ਼ਤਰ ਵਿੱਚ ਮੌਜੂਦ ਪੁਲਿਸ ਕਰਮੀ ਹਮਲੇ ਦੌਰਾਨ ਵਾਲ ਵਾਲ ਬਚ ਗਏ ਸਨ।
ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਨਵਾਂਸ਼ਹਿਰ ਦੇ ਪਿੰਡ ਬੈਂਸ ਦੇ ਰਹਿਣ ਵਾਲੇ ਮਨੀਸ਼ ਕੁਮਾਰ ਉਰਫ ਮਨੀ ਉਰਫ ਬਾਬਾ, ਜ਼ਿਲਾ ਜਲੰਧਰ ਦੇ ਗੁਰਾਇਆ ਦੇ ਪਿੰਡ ਅੱਟਾ ਦੇ ਵਾਸੀ ਰਮਨਦੀਪ ਸਿੰਘ ਉਰਫ ਜੱਖੂ ਅਤੇ ਐਸਬੀਐਸ ਨਗਰ ਦੇ ਪਿੰਡ ਸਾਹਲੋਂ ਵਾਸੀ ਪਰਦੀਪ ਸਿੰਘ ਉਰਫ ਭੱਟੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜਮਾਂ ਤੋਂ ਇੱਕ ਜਿੰਦਾ ਹੈਂਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ।
ਡੀਜੀਪੀ ਵੀ.ਕੇ ਭਾਵਰਾ ਨੇ ਕਿਹਾ ਕਿ ਵਿਆਪਕ ਅਤੇ ਨਿਰੰਤਰ ਜਾਂਚ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਐਸਬੀਐਸ ਨਗਰ ਪੁਲਿਸ ਨੇ ਇਸ ਹਮਲੇ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਮਨਦੀਪ ਨੇ ਕਬੂਲਿਆ ਕਿ ਉਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ‘ਤੇ ਮਨੀਸ਼ ਨਾਲ ਮਿਲ ਕੇ ਨਵਾਂਸਹਿਰ ਸੀ.ਆਈ.ਏ ਦਫਤਰ ‘ਤੇ ਹੈਂਡ ਗ੍ਰੇਨੇਡ ਸੁੱਟਿਆ ਸੀ, ਜਦਕਿ ਰਿੰਦਾ ਦੇ ਇਸ਼ਾਰੇ ’ਤੇ ਹੀ ਰਮਨਦੀਪ ਨੇ ਲੁਧਿਆਣਾ-ਫਿਰੋਜ਼ਪੁਰ ਰੋਡ ਵਿਚਲੇ ਕਿਸੇ ਟਿਕਾਣੇ ਤੋਂ ਦੋ ਹੈਂਡ ਗ੍ਰੇਨੇਡ ਪ੍ਰਾਪਤ ਕੀਤੇ ਸਨ।
ਐਸ.ਐਸ.ਪੀ. ਐਸ.ਬੀ.ਐਸ. ਨਗਰ ਸੰਦੀਪ ਕੁਮਾਰ ਨੇ ਦੱਸਿਆ ਕਿ ਰਮਨਦੀਪ ਦੇ ਖੁਲਾਸੇ ਮੁਤਾਬਕ ਇਕ ਹੈਂਡ ਗ੍ਰੇਨੇਡ ਨਵਾਂਸ਼ਹਿਰ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਜਦਕਿ ਉਸਦੇ ਵਰਗਾ ਹੀ ਦੂਸਰਾ ਜਿੰਦਾ ਪੀ-80 ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ । ਉਹਨਾਂ ਦੱਸਿਆ ਕਿ ਹਰਵਿੰਦਰ ਉਰਫ ਰਿੰਦਾ ਨੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਰਮਨਦੀਪ ਨਾਲ 4 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ।
ਜ਼ਿਕਰਯੋਗ ਹੈ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਇੱਕ ਹਿਸਟਰੀਸ਼ੀਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ।ਦੱਸਣਯੋਗ ਹੈ ਕਿ ਪੁਲਿਸ ਵੱਲੋ ਇਸ ਮਾਮਲੇ ਵਿੱਚ ਹਰਵਿੰਦਰ ਸਿੰਘ ਉਰਫ ਰਿੰਦਾ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ 8 ਨਵੰਬਰ, 2021 ਦੀ ਐਫਆਈਆਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਧਾਰਾਵਾਂ 13/16/17/18/18-ਬੀ/20 ਸ਼ਾਮਲ ਕੀਤੀਆਂ ਗਈਆਂ ਹਨ ਜਦਕਿ ਪਹਿਲਾਂ ਇਹ ਮਾਮਲਾ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 307, 427 ਅਤੇ 120-ਬੀ ਤਹਿਤ ਥਾਣਾ ਸਿਟੀ ਨਵਾਂਸਹਿਰ ਵਿਖੇ ਦਰਜ ਕੀਤਾ ਗਿਆ ਸੀ।
ਨਸ਼ਾ ਤਸਕਰੀ ਵਿੱਚ ਔਰਤਾ ਦਾ ਵੀ ਅਹਿਮ ਰੋਲ,******* ਸ਼ੱਕੀ ਔਰਤਾਂ ਦੀ ਚੈਕਿੰਗ ਦੌਰਾਨ ਪਿੰਡ ਸਨਾਵਾ ਦੀ ਗੁਰਪ੍ਰੀਤ ਕੌਰ ਕੋਲੋਂ 10 ਗਰਾਮ ਹੀਰੋਇੰਨ ਬਰਾਮਦ:-
ਸ਼ਹੀਦ ਭਗਤ ਸਿੰਘ ਨਗਰ 17 ਅਪ੍ਰੈਲ(ਪ:ਪ ਸੱਚ ਕੀ ਬੇਲਾ ):- ਸ਼ੱਕੀ ਔਰਤਾਂ ਦੀ ਚੈਕਿੰਗ ਕੁਲਾਮ ਰੋਡ ਨਵਾਸ਼ਹਿਰ ਵਿਖੇ ਏਐਸਆਈ ਸਤਨਾਮ ਸਿੰਘ ਵਲੋ ਆਪਣੇ ਸਾਥੀ ਮੁਲਾਜਮਾਂ ਨਾਲ ਨਾਕਾ ਲਗਾਕੇ ਕੀਤੀ ਜਾ ਰਹੀ ਸੀ। ਪਿੰਡ ਸਨਾਵਾ ਦੀ ਗੁਰਪ੍ਰੀਤ ਕੌਰ ਪੁੱਤਰੀ ਚਮਨ ਲਾਲ ਆਪਣੀ ਸਕੂਟਰੀ ਐਕਟਿਵਾ ਨੰਬਰੀ ਪੀਬੀ 32 ਕਿਊ 6594 ਰੰਗ ਚਿੱਟਾ ਤੇ ਸਵਾਰ ਹੋਕੇ ਆ ਰਹੀ ਸੀ। ਗੁਰਪ੍ਰੀਤ ਕੌਰ ਨੇ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਮੋਮੀ ਲਿਫਾਫਾ ਸੁੱਟ ਦਿੱਤਾ। ਲਿਫਾਫਾ ਸੁੱਟਣ ਤੇ ਪੁਲਿਸ ਪਾਰਟੀ ਨੂੰ ਸ਼ੱਕ ਹੋ ਗਿਆ ਅਤੇ ਤਰੁੰਤ ਉਕਤ ਔਰਤ ਨੂੰ ਰੋਕ ਲਿਆ ਗਿਆ। ਲਿਫਾਫਾ ਦੀ ਤਲਾਸ਼ੀ ਕਰਨ ਤੇ ਪੱਤਾ ਲੱਗਾ ਕਿ ਸੁੱਟੇ ਹੋਏ ਮੋਮੀ ਲਿਫਾਫੇ ਵਿੱਚ 10 ਗ੍ਰਾਮ ਹੀਰੋਇੰਨ ਪੁਲਿਸ ਪਾਰਟੀ ਨੂੰ ਬਰਾਮਦ ਹੋਈ। ਪੁਲਿਸ ਸਟੇਸ਼ਨ ਸਿੱਟੀ ਵਲੋ ਕਥਿਤ ਔਰਤ ਮੁਜਰਮ ਖਿਲਾਫ 21-61-85 ਐਨਡੀਪੀਐਸ ਐਕਟ ਅਧੀਨ ਮੁਕੱਦਮਾ ਨੰਬਰ 0051 ਦਰਜ ਰਜਿਸ਼ਟਰਡ ਕਰਕੇ ਅਰੋਪੀ ਔਰਤ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਥੇ ਜਿਕਰਯੋਗ ਹੈ ਕਿ ਐਨਡੀਪੀਐਸ ਐਕਟ ਵਿੱਚ ਕਾਫੀ ਔਰਤਾ ਦੀ ਭੂਮਿਕਾ ਜਿਲ੍ਹੇ ਅੰਦਰ ਵੇਖਣ
ਨੂੰ ਮਿਲ ਰਹੀ
Sunday, April 17, 2022
ਪਿੰਡ ਝਿੰਗੜਾਂ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਲੱਗੇ ਸਵੈ ਇਛੱਕ ਖੂਨਦਾਨ ਕੈਂਪ ਵਿਚ 30 ਯੂਨਿਟ ਖੂਨਦਾਨ
ਪਿੰਡ ਝਿੰਗੜਾਂ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਲੱਗੇ ਸਵੈਇਛੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸ. ਨਰਿੰਦਰ ਸਿੰਘ ਸ਼ੇਰਗਿੱਲ, ਬਾਬਾ ਸੁੱਖਵਿੰਦਰ ਸਿੰਘ ਮੁੱਖ ਸੇਵਾਦਾਰ ਲਾਲਾ ਵਲੀ ਹੰਭੀਰ ਚੰਦ ਜੀ ਵਲੀ ਸਮਾਧਾਂ, ਬੀਬੀ ਰੇਸ਼ਮ ਕੌਰ ਮੁੱਖ ਸੇਵਾਦਾਰ ਛੱਪੜੀ ਸਾਹਿਬ, ਮਾਸਟਰ ਅਮਰਜੀਤ ਸਿੰਘ ਕਲਸੀ, ਦਵਿੰਦਰ ਢਾਡਾਂ ਅਤੇ ਹੋਰ ਪਤਵੰਤੇ
ਬੰਗਾ : 17 ਅਪਰੈਲ (ਮਨਜਿੰਦਰ ਸਿੰਘ)
ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਝਿੰਗੜਾਂ ਵਿਖੇ ਯੂਥ ਵੈਲਫੇਅਰ ਸੁਸਾਇਟੀ ਝਿੰਗੜਾਂ ਦੇ ਸਹਿਯੋਗ ਨਾਲ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਵੈ ਇਛੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵਾਲੰਟੀਅਰ ਖੂਨਦਾਨੀਆਂ ਵੱਲੋਂ 30 ਯੂਨਿਟ ਖੂਨਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਸ. ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਬਾਬਾ ਸੁਖਵਿੰਦਰ ਸਿੰਘ ਮੰਗਾ ਮੁੱਖ ਸੇਵਾਦਾਰ ਲਾਲਾ ਵਲੀ ਹੰਭੀਰ ਚੰਦ ਜੀ ਵਲੀ ਸਮਾਧਾਂ ਵਾਲੇ ਅਤੇ ਬੀਬੀ ਰੇਸ਼ਮ ਕੌਰ ਮੁੱਖ ਸੇਵਾਦਾਰ ਛੱਪੜੀ ਸਾਹਿਬ ਵਾਲਿਆਂ ਨੇ ਸਾਂਝੇ ਤੌਰ ਤੇ ਕੀਤਾ। ਇਸ ਮੌਕੇ ਸ. ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਬਾਬਾ ਸੁਖਵਿੰਦਰ ਸਿੰਘ ਮੁੱਖ ਸੇਵਾਦਾਰ ਲਾਲਾ ਵਲੀ ਹੰਭੀਰ ਚੰਦ ਜੀ ਵਲੀ ਸਮਾਧਾਂ ਵਾਲਿਆਂ ਨੇ ਯੂਥ ਵੈਲਫੇਅਰ ਸੁਸਾਇਟੀ ਝਿੰਗੜਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਮਾਨਵਤਾ ਦੀ ਸੇਵਾ ਲਈ ਸਵੈ ਇੱਛਕ ਖੂਨਦਾਨ ਕੈਂਪ ਲਗਾਉਣ ਦੇ ਕਾਰਜ ਦੀ ਭਾਰੀ ਪ੍ਰਸੰਸਾ ਕੀਤੀ ਤੇ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਮਾਸਟਰ ਅਮਰਜੀਤ ਸਿੰਘ ਕਲਸੀ ਨੇ ਸਮੂਹ ਖੂਨਦਾਨੀਆਂ ਅਤੇ ਸਹਿਯੋਗੀ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ। ਕੈਂਪ ਵਿਚ ਡਾ ਸੁਖਵਿੰਦਰ ਕੁਮਾਰ ਸੁੱਖੀ ਐਮ ਐਲ ਏ ਬੰਗਾ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਪਤਵੰਤੇ ਸੱਜਣਾਂ ਵੱਲੋਂ ਸਮੂਹ ਖੂਨਦਾਨੀ ਵਾਲੰਟਰੀਆਂ ਨੂੰ ਸਰਟੀਫੀਕੇਟ ਅਤੇ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ।
ਖੂਨਦਾਨ ਕੈਂਪ ਵਿਚ ਡਾ ਸੁਖਵਿੰਦਰ ਕੁਮਾਰ ਸੁੱਖੀ ਐਮ ਐਲ ਏ ਬੰਗਾ, ਸ. ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਬਾਬਾ ਸੁਖਵਿੰਦਰ ਸਿੰਘ ਮੁੱਖ ਸੇਵਾਦਾਰ ਲਾਲਾ ਵਲੀ ਹੰਭੀਰ ਚੰਦ ਜੀ ਵਲੀ ਸਮਾਧਾਂ, ਬੀਬੀ ਰੇਸ਼ਮ ਕੌਰ ਮੁੱਖ ਸੇਵਾਦਾਰ ਛੱਪੜੀ ਸਾਹਿਬ, ਸ੍ਰੀ ਪ੍ਰਵੀਨ ਬੰਗਾ, ਜਥੇਦਾਰ ਰਣਜੀਤ ਸਿੰਘ ਝਿੰਗੜ, ਸ. ਸੋਹਨ ਸਿੰਘ ਕਲਸੀ ਪ੍ਰਧਾਨ ਗੁਰਦੁਆਰਾ ਸਾਹਿਬ, ਮਾਸਟਰ ਅਮਰਜੀਤ ਸਿੰਘ ਕਲਸੀ, ਸ. ਜਸਵੀਰ ਸਿੰਘ, ਸ. ਗੁਰਵਿੰਦਰ ਸਿੰਘ ਠੇਕੇਦਾਰ, ਸ੍ਰੀ ਸੁਰਜੀਤ ਰਾਮ, ਸ. ਹਰਪ੍ਰੀਤ ਸਿੰਘ, ਸ. ਗੁਰਬਖਸ਼ ਸਿੰਘ, ਸ੍ਰੀ ਸੌਰਵ ਕੁਮਾਰ, ਸ੍ਰੀ ਲਵਪ੍ਰੀਤ ਰੱਲ, ਸ. ਸੁੱਚਾ ਸਿੰਘ, ਸ੍ਰੀ ਕ੍ਰਿਸ਼ਨ ਕੁਮਾਰ ਸਰਪੰਚ, ਸ. ਲਛਮਣ ਸਿੰਘ ਕਲਸੀ, ਸ੍ਰੀ ਨਿਰਮਲ ਰਾਮ ਪੰਚ, ਸ.ਸੁਰਿੰਦਰ ਸਿੰਘ, ਸ. ਗੁਰਦੇਵ ਸਿੰਘ, ਸ. ਜਰਨੈਲ ਸਿੰਘ, ਸ. ਜਸਵਿੰਦਰ ਸਿੰਘ ਸੈਕਟਰੀ, ਸ੍ਰੀ ਨਿੰਦਰ ਰਾਮ, ਸ੍ਰੀ ਪਰਮਿੰਦਰ ਕੁਮਾਰ, ਸ੍ਰੀ ਪ੍ਰੀਤ ਕੁਮਾਰ, ਸ. ਜਸਕਰਨ ਸਿੰਘ, ਸ. ਅਮਰੀਕ ਸਿੰਘ, ਸ. ਰਣਜੀਤ ਸਿੰਘ, ਸ ਰਮਨਪ੍ਰੀਤ ਸਿੰਘ ਕਲਸੀ, ਡਾ ਰਾਹੁਲ ਗੋਇਲ ਬੀ.ਟੀ.ਉ., ਮੈਡਮ ਰਾਜਵਿੰਦਰ ਕੌਰ ਸੈਣੀ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਖੂਨਦਾਨੀਆਂ ਲਈ ਵਿਸ਼ੇਸ਼ ਰਿਫੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਸੀ।
Tuesday, April 12, 2022
ਜਨਤਕ ਸੁਵਿਧਾਵਾਂ ਲਈ ਪ੍ਰਸ਼ਾਸਨ ਅੱਜ ਤੋਂ ‘ਪਹਿਲ’ ਦੇ ਨਾਮ ਹੇਠ ਪੁੱਜੇਗਾ ਲੋਕਾਂ ਦੀਆਂ ਬਰੂਹਾਂ ’ਤੇ *-------------------*ਪਹਿਲਾ ਕੈਂਪ ਬੰਗਾ ਸਬ ਡਵੀਜ਼ਨ ਦੇ ਪਿੰਡ ਗਦਾਣੀ ਵਿਖੇ ਬੁੱਧਵਾਰ ਨੂੰ
ਬੰਗਾ, 12 ਅਪਰੈਲ(ਮਨਜਿੰਦਰ ਸਿੰਘ)
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਜਨਤਕ ਸੁਵਿਧਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਰਕਾਰ ਦੀ ਪਹੁੰਚ ਆਮ ਲੋਕਾਂ ਤੱਕ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ’ਚ ਜ਼ਿਲ੍ਹੇ ਦਾ ਪਹਿਲਾ ਕੈਂਪ 13 ਅਪਰੈਲ ਨੂੰ ਬੰਗਾ ਸਬ ਡਵੀਜ਼ਨ ਦੇ ਪਿੰਡ ਗਦਾਣੀ ਵਿਖੇ *ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ* ਤੱਕ ਲਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਮੈਜਿਸਟ੍ਰੇਟ (ਐਸ ਡੀ ਐਮ) ਬੰਗਾ ਸ੍ਰੀਮਤੀ ਨਵਨੀਤ ਕੌਰ ਬੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਪਹਿਲਕਦਮੀ ’ਤੇ ‘ਪਹਿਲ’ ਨਾਮ ਹੇਠ ਜ਼ਿਲ੍ਹੇ ਦਾ ਇਹ ਪਹਿਲਾ ਕੈਂਪ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ’ਚ ਮਦਦਗਾਰ ਹੋਵੇਗਾ, ਉੱਥੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਮੌਕੇ ’ਤੇ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੁੱਜ ਰਹੇ ਅਧਿਕਾਰੀਆਂ/ ਵਿਭਾਗਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਿਵਲ ਸਰਜਨ, ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਬੰਗਾ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਫ਼ਸਰ (ਭਲਾਈ ਅਫ਼ਸਰ), ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈ ਵਿਭਾਗ, ਕਾਰਜਕਾਰੀ ਇੰਜੀਨੀਅਰ ਪਾਵਰਕਾਮ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ, ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਨਾਮ ਜ਼ਿਕਰਯੋਗ ਹਨ।
ਐਸ ਡੀ ਐਮ ਨੇ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਕੈਂਪ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Friday, April 1, 2022
ਭਾਰਤ ਵਿਕਾਸ ਪਰਿਸ਼ਦ ਨੇ ਲਗਾਇਆ "ਮੁਫਤ ਸ਼ੂਗਰ ਚੈੱਕ ਅੱਪ ਕੈਂਪ
ਬੰਗਾ 1 ਅਪਰੈਲ ( ਮਨਜਿੰਦਰ ਸਿੰਘ):- ਭਾਰਤ ਵਿਕਾਸ ਪਰਿਸ਼ਦ ਸ਼ਾਖਾ ਬੰਗਾ ਨੇ ਆਪਣਾ "ਪਰਮਾਨੈਂਟ ਪ੍ਰੋਜੈਕਟ" ਮੁਫਤ ਸ਼ੂਗਰ ਚੈੱਕ ਅੱਪ ਕੈਂਪ ਮੁਕੰਦਪੁਰ ਰੋਡ ਤੇ ਸਥਿਤ ਰਾਣਾ ਲੈਬ ਵਿਖੇ ਲਗਾਇਆ । ਇਸ ਕੈਂਪ ਦਾ ਉਦਘਾਟਨ ਪਰਿਸ਼ਦ ਦੇ ਚੇਅਰਮੈਨ ਡਾ ਬਲਵੀਰ ਸ਼ਰਮਾਂ ਨੇ ਕੀਤਾ । ਇਸ ਕੈਂਪ ਵਿੱਚ 100 ਤੋਂ ਵੱਧ ਮਰੀਜ਼ਾਂ ਦੀ ਸ਼ੂਗਰ ਚੈੱਕ ਕੀਤੀ ਗਈ । ਕੈਂਪ ਦੇ ਪ੍ਰੋਜੈਕਟ ਇੰਚਾਰਜ ਕੁਲਦੀਪ ਸਿੰਘ ਰਾਣਾ ਦੀ ਟੀਮ ਨੇ ਮਰੀਜ਼ਾਂ ਦੇ ਖੂਨ ਦੀ ਜਾਂਚ ਕੀਤੀ। ਇਸ ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਨਵਕਾਂਤ ਭਰੋਮਜਾਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਜੈਕਟ ਮਹੀਨੇ ਦੀ ਹਰ ਪਹਿਲੀ ਤਰੀਕ ਨੂੰ ਲਗਾਇਆ ਜਾਂਦਾ ਹੈ । ਇਸ ਮੌਕੇ ਉਨ੍ਹਾਂ ਆਏ ਮਰੀਜ਼ਾਂ ਨੂੰ ਸ਼ੂਗਰ ਤੋਂ ਬਚਣ ਲਈ ਸਾਵਧਾਨੀਆਂ ਦੱਸੀਆਂ ਅਤੇ ਕਿਹਾ ਕਿ ਸ਼ੂਗਰ ਇੱਕ ਜਾਨਲੇਵਾ ਬਿਮਾਰੀ ਹੈ। ਜੋ ਇਨਸਾਨ ਨੂੰ ਹੌਲੀ ਹੌਲੀ ਅੰਦਰੋਂ ਖੋਖਲਾ ਕਰ ਦਿੰਦੀ ਹੈ । ਇਸ ਕਰਕੇ ਸ਼ੂਗਰ ਦੀ ਸਮੇਂ ਸਮੇਂ ਤੇ ਜਾਂਚ ਕਰਕੇ ਇਸ ਬਿਮਾਰੀ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਨਵਕਾਂਤ ਭਰੋਮਜਾਰਾ , ਸਕੱਤਰ ਕੁਲਦੀਪ ਸਿੰਘ ਰਾਣਾ , ਜਗਦੀਪ ਕੌਸ਼ਲ ਸੀਨੀਅਰ
ਮੀਤ ਪ੍ਰਧਾਨ , ਮੁੱਖ ਸਲਾਹਕਾਰ ਯਸ਼ਪਾਲ ਖੁਰਾਣਾ , ਚੇਅਰਮੈਨ ਡਾ ਬਲਵੀਰ ਸ਼ਰਮਾਂ , ਕੁਲਦੀਪ ਸਿੰਘ ਸੋਗੀ , ਅਨੀਤਾ ਰਾਣੀ ਆਦਿ ਵੀ ਹਾਜਰ ਸਨ ।
ਜ਼ਿਲ੍ਹਾ ਐਸ ਬੀ ਐਸ ਨਗਰ ਨੂੰ ਜਲ ਸੰਭਾਲ ਰਾਸ਼ਟਰੀ ਪੁਰਸਕਾਰ ਮਿਲਣਾ ਸ਼ਲਾਘਾਯੋਗ - ਕਰਨਾਣਾ
ਬੰਗਾ1, ਅਪਰੈਲ (ਮਨਜਿੰਦਰ ਸਿੰਘ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਲ ਸੰਭਾਲ ਰਾਸ਼ਟਰੀ ਪੁਰਸਕਾਰ ਮਿਲਣਾ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਅਤੇ ਕਲਚਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਕੀਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਪ੍ਰੇਰਨਾਵਾਂ ਸਦਕਾ ਜ਼ਿਲ੍ਹੇ ਦੇ ਲੋਕਾਂ ਵੱਲੋਂ ਪਾਣੀ ਦੀ ਸਾਂਭ ਸੰਭਾਲ ਲਈ ਜੋ ਲੋਕ ਲਹਿਰ ਚਲਾਈ ਗਈ ਉਸ ਸਦਕਾ ਹੀ ਇਹ ਪੁਰਸਕਾਰ ਮਿਲਿਆ ਹੈ । ਇਸ ਲਈ ਜ਼ਿਲ੍ਹੇ ਦੇ ਲੋਕ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਧਾਈ ਦੇ ਪਾਤਰ ਹਨ ।
Subscribe to:
Comments (Atom)
ਬੰਗਾ ਕਾਂਗਰਸ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਰੇ ਜੋਨਾਂ ’ਤੇ ਉਮੀਦਵਾਰ ਐਲਾਨੇ****ਸਰਕਾਰ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ - ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ
ਬੰਗਾ,5 ਦਸੰਬਰ ਮਨਜਿੰਦਰ ਸਿੰਘ ਕਾਂਗਰਸ ਪਾਰਟੀ ਨੇ ਬੰਗਾ ਹਲਕੇ ਦੇ 25 ਬਲਾਕ ਸੰਮਤੀ ਜੋਨਾਂ ਅਤੇ ਚਾਰ ਜ਼ਿਲ੍ਹਾ ਪਰਿਸ਼ਦ ਜੋਨਾਂ ’ਤੇ ਆਪਣੇ ਉਮੀਦਵਾਰ ਖੜੇ ਕ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...