Friday, April 1, 2022

ਭਾਰਤ ਵਿਕਾਸ ਪਰਿਸ਼ਦ ਨੇ ਲਗਾਇਆ "ਮੁਫਤ ਸ਼ੂਗਰ ਚੈੱਕ ਅੱਪ ਕੈਂਪ

ਬੰਗਾ 1  ਅਪਰੈਲ ( ਮਨਜਿੰਦਰ ਸਿੰਘ):- ਭਾਰਤ ਵਿਕਾਸ ਪਰਿਸ਼ਦ ਸ਼ਾਖਾ ਬੰਗਾ ਨੇ ਆਪਣਾ "ਪਰਮਾਨੈਂਟ ਪ੍ਰੋਜੈਕਟ" ਮੁਫਤ ਸ਼ੂਗਰ ਚੈੱਕ ਅੱਪ ਕੈਂਪ ਮੁਕੰਦਪੁਰ ਰੋਡ ਤੇ ਸਥਿਤ ਰਾਣਾ ਲੈਬ ਵਿਖੇ ਲਗਾਇਆ  । ਇਸ ਕੈਂਪ ਦਾ ਉਦਘਾਟਨ ਪਰਿਸ਼ਦ ਦੇ ਚੇਅਰਮੈਨ ਡਾ ਬਲਵੀਰ ਸ਼ਰਮਾਂ ਨੇ ਕੀਤਾ । ਇਸ ਕੈਂਪ ਵਿੱਚ 100 ਤੋਂ ਵੱਧ ਮਰੀਜ਼ਾਂ ਦੀ ਸ਼ੂਗਰ ਚੈੱਕ ਕੀਤੀ ਗਈ ।    ਕੈਂਪ ਦੇ ਪ੍ਰੋਜੈਕਟ ਇੰਚਾਰਜ ਕੁਲਦੀਪ ਸਿੰਘ ਰਾਣਾ ਦੀ ਟੀਮ ਨੇ ਮਰੀਜ਼ਾਂ ਦੇ ਖੂਨ ਦੀ ਜਾਂਚ ਕੀਤੀ।  ਇਸ ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਨਵਕਾਂਤ ਭਰੋਮਜਾਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਜੈਕਟ ਮਹੀਨੇ ਦੀ ਹਰ ਪਹਿਲੀ ਤਰੀਕ ਨੂੰ ਲਗਾਇਆ ਜਾਂਦਾ ਹੈ । ਇਸ ਮੌਕੇ ਉਨ੍ਹਾਂ  ਆਏ ਮਰੀਜ਼ਾਂ ਨੂੰ ਸ਼ੂਗਰ ਤੋਂ ਬਚਣ ਲਈ ਸਾਵਧਾਨੀਆਂ ਦੱਸੀਆਂ ਅਤੇ ਕਿਹਾ ਕਿ ਸ਼ੂਗਰ ਇੱਕ ਜਾਨਲੇਵਾ ਬਿਮਾਰੀ ਹੈ। ਜੋ ਇਨਸਾਨ ਨੂੰ ਹੌਲੀ ਹੌਲੀ ਅੰਦਰੋਂ ਖੋਖਲਾ ਕਰ ਦਿੰਦੀ ਹੈ । ਇਸ ਕਰਕੇ ਸ਼ੂਗਰ ਦੀ ਸਮੇਂ ਸਮੇਂ ਤੇ ਜਾਂਚ ਕਰਕੇ ਇਸ ਬਿਮਾਰੀ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਨਵਕਾਂਤ ਭਰੋਮਜਾਰਾ , ਸਕੱਤਰ ਕੁਲਦੀਪ ਸਿੰਘ ਰਾਣਾ , ਜਗਦੀਪ ਕੌਸ਼ਲ ਸੀਨੀਅਰ
 ਮੀਤ ਪ੍ਰਧਾਨ , ਮੁੱਖ ਸਲਾਹਕਾਰ ਯਸ਼ਪਾਲ ਖੁਰਾਣਾ , ਚੇਅਰਮੈਨ ਡਾ ਬਲਵੀਰ ਸ਼ਰਮਾਂ , ਕੁਲਦੀਪ ਸਿੰਘ ਸੋਗੀ , ਅਨੀਤਾ ਰਾਣੀ ਆਦਿ ਵੀ ਹਾਜਰ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...