Tuesday, April 12, 2022

ਜਨਤਕ ਸੁਵਿਧਾਵਾਂ ਲਈ ਪ੍ਰਸ਼ਾਸਨ ਅੱਜ ਤੋਂ ‘ਪਹਿਲ’ ਦੇ ਨਾਮ ਹੇਠ ਪੁੱਜੇਗਾ ਲੋਕਾਂ ਦੀਆਂ ਬਰੂਹਾਂ ’ਤੇ *-------------------*ਪਹਿਲਾ ਕੈਂਪ ਬੰਗਾ ਸਬ ਡਵੀਜ਼ਨ ਦੇ ਪਿੰਡ ਗਦਾਣੀ ਵਿਖੇ ਬੁੱਧਵਾਰ ਨੂੰ

ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਮੈਜਿਸਟ੍ਰੇਟ (ਐਸ ਡੀ ਐਮ) ਬੰਗਾ ਸ੍ਰੀਮਤੀ ਨਵਨੀਤ ਕੌਰ ਬੱਲ 

ਬੰਗਾ, 12 ਅਪਰੈਲ(ਮਨਜਿੰਦਰ ਸਿੰਘ)
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਜਨਤਕ ਸੁਵਿਧਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਰਕਾਰ ਦੀ ਪਹੁੰਚ ਆਮ ਲੋਕਾਂ ਤੱਕ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ’ਚ ਜ਼ਿਲ੍ਹੇ ਦਾ ਪਹਿਲਾ ਕੈਂਪ 13 ਅਪਰੈਲ ਨੂੰ ਬੰਗਾ ਸਬ ਡਵੀਜ਼ਨ ਦੇ ਪਿੰਡ ਗਦਾਣੀ ਵਿਖੇ *ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ* ਤੱਕ ਲਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਮੈਜਿਸਟ੍ਰੇਟ (ਐਸ ਡੀ ਐਮ) ਬੰਗਾ ਸ੍ਰੀਮਤੀ ਨਵਨੀਤ ਕੌਰ ਬੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਪਹਿਲਕਦਮੀ ’ਤੇ ‘ਪਹਿਲ’ ਨਾਮ ਹੇਠ ਜ਼ਿਲ੍ਹੇ ਦਾ ਇਹ ਪਹਿਲਾ ਕੈਂਪ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ’ਚ ਮਦਦਗਾਰ ਹੋਵੇਗਾ, ਉੱਥੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਮੌਕੇ ’ਤੇ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੁੱਜ ਰਹੇ ਅਧਿਕਾਰੀਆਂ/ ਵਿਭਾਗਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਿਵਲ ਸਰਜਨ, ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਬੰਗਾ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਫ਼ਸਰ (ਭਲਾਈ ਅਫ਼ਸਰ), ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈ ਵਿਭਾਗ, ਕਾਰਜਕਾਰੀ ਇੰਜੀਨੀਅਰ ਪਾਵਰਕਾਮ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ, ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਨਾਮ ਜ਼ਿਕਰਯੋਗ ਹਨ।
ਐਸ ਡੀ ਐਮ ਨੇ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਕੈਂਪ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...