Thursday, June 16, 2022

ਫਿਰੌਤੀ ਦੀ ਰਕਮ ਲੈਣ ਆਏ ਨੇ ਪੁਲਿਸ ਮੁਲਾਜ਼ਮ ਨੂੰ ਮਾਰੀ ਗੋਲੀ------ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ, ਪੁਲੀਸ ਪਾਰਟੀ ਵੱਲੋਂ ਕੀਤਾ ਕਾਬੂ :

ਪ੍ਰੈੱਸ ਵਾਰਤਾ ਦੌਰਾਨ ਸ੍ਰੀ ਸੰਦੀਪ ਕੁਮਾਰ ਐਸਐਸਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜਾਣਕਾਰੀ ਦਿੰਦੇ ਹੋਏ ਨਾਲ ਹੋਰ ਪੁਲੀਸ ਅਧਿਕਾਰੀ   

ਬੰਗਾ 16,ਜੂਨ (ਮਨਜਿੰਦਰ ਸਿੰਘ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਸਦਰ ਬੰਗਾ ਅਧੀਨ ਪੈਂਦੇ ਪਿੰਡ ਨੌਰਾ ਨੇਡ਼ੇ ਬੀਤੀ ਰਾਤ ਐਲਆਈਸੀ ਏਜੰਟ ਤੋਂ ਦਸ ਲੱਖ ਦੀ ਫਿਰੌਤੀ ਲੈਣ ਆਏ ਵੱਲੋਂ ਪੁਲਸ ਮੁਲਾਜ਼ਮ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਬਾਰੇ ਪੱਤਰਕਾਰ ਵਾਰਤਾ ਦੌਰਾਨ ਐਸਐਸਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਸੰਦੀਪ ਸ਼ਰਮਾ ਨੂੰ ਦੱਸਿਆ ਕਿ ਪਿੰਡ ਨੌਰਾ ਦੇ ਅਮਰਜੀਤ ਸਿੰਘ ਜੋ ਕਿ ਐੱਲਆਈਸੀ ਦਾ ਏਜੰਟ ਹੈ ਨੂੰ ਪਿਛਲੇ ਦਿਨਾਂ ਤੋਂ 10 ਲੱਖ ਰੁਪਏ ਫਿਰੌਤੀ ਮੰਗਣ ਦੀਆਂ ਕਾਲਾਂ ਆ ਰਹੀਆਂ ਸਨ। ਰਕਮ ਨਾ ਦੇਣ ਦੀ ਸੂਰਤ ਵਿੱਚ ਉਸ ਦੇ ਬੱਚੇ ਨੂੰ ਮਾਰਨ ਦੀ ਧਮਕੀ ਮਿਲ ਰਹੀ ਸੀ।ਅਮਰਜੀਤ ਸਿੰਘ ਵੱਲੋਂ ਇਸ ਬਾਰੇ ਪੁਲੀਸ ਨੂੰ ਜਾਣਕਾਰੀ ਦੇਣ ਉਪਰੰਤ ਡੀਐੱਸਪੀ ਬੰਗਾ ਅਤੇ ਐਸਐਚਓ ਥਾਣਾ ਸਦਰ ਬੰਗਾ ਦੀ ਅਗਵਾਈ ਵਿੱਚ ਫਿਰੌਤੀ ਮੰਗਣ ਵਾਲੇ ਵੱਲੋਂ ਦੱਸੀ ਗਈ ਜਗ੍ਹਾ ਪਿੰਡ ਨੌਰਾ ਵਿਖੇ ਜਾਲ ਵਿਛਾਉਂਦੇ ਹੋਏ ਟਰੈਪ ਲਗਾਇਆ ਗਿਆ। ਜਦੋਂ ਦੋਸ਼ੀ ਇਹ ਰਕਮ ਦਾ ਬੈਗ ਚੁੱਕਣ ਆਇਆ ਤਾਂ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ ਨੇ ਉਸ ਨੂੰ ਜੱਫਾ ਮਾਰ ਲਿਆ,ਦੋਸ਼ੀ ਨੇ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਵਿੱਚੋਂ ਇੱਕ ਗੋਲੀ ਕਾਂਸਟੇਬਲ ਮਨਦੀਪ ਸਿੰਘ ਦੇ ਪੱਟ ਵਿੱਚ ਲੱਗੀ ਪਰ ਉਸ ਨੇ ਬਹਾਦਰੀ ਦਿਖਾਉਂਦੇ ਹੋਏ ਦੋਸ਼ੀ ਨੂੰ ਛੱਡਿਆ ਨਹੀਂ ਅਤੇ ਪੁਲਿਸ ਪਾਰਟੀ ਨੇ ਤੇਜ਼ੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ ।ਐੱਸਐੱਸਪੀ ਨੇ ਦੱਸਿਆ ਕਿ ਪੁੱਛਗਿੱਛ ਉਪਰੰਤ ਦੋਸ਼ੀ ਨੇ ਆਪਣਾ ਨਾਮ ਨੋਮਨ ਦੱਸਿਆ ਜੋ ਕਿ ਸਹਾਰਨਪੁਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।ਉਨ੍ਹਾਂ ਕਿਹਾ ਕਿ ਬਣਦੀਆਂ ਧਾਰਾਵਾਂ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ ਲੁਧਿਆਣਾ ਦੇ ਇੱਕ ਵੱਡੇ ਹਸਪਤਾਲ ਵਿੱਚ  ਭਰਤੀ ਹੈ ਜਿਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਗਈ ਹੈ।


No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...