Saturday, July 23, 2022

ਮੈਂ ਅਕਾਲੀ ਦਲ ਬਾਦਲ ਦਾ ਸਿਪਾਹੀ ਹਾਂ ਬੀਜੇਪੀ ਵਿੱਚ ਨਹੀਂ ਹੋਇਆ ਸ਼ਾਮਲ - ਕੌਂਸਲਰ ਭਾਟੀਆ*********** ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਚੁਣੇ ਜਾਣ ਮੌਕੇ ਭਾਜਪਾ ਆਗੂਆਂ ਨੇ ਸ਼ਹਿਰ ਵਿੱਚ ਲੱਡੂ ਵੰਡੇ, ਕੌਂਸਲਰ ਹੋਣ ਕਾਰਨ ਭਾਜਪਾ ਆਗੂ ਨੇ ਸਨਮਾਨ ਵਜੋਂ ਮੇਰੇ ਗਲੇ ਵਿੱਚ ਭਾਰਤੀ ਜਨਤਾ ਪਾਰਟੀ ਦਾ ਨਿਸ਼ਾਨ ਪਾਇਆ - ਕੌਂਸਲਰ ਭਾਟੀਆ

ਅਕਾਲੀ ਦਲ ਦੇ ਕੌਂਸਲਰ ਜੀਤ ਸਿੰਘ ਭਾਟੀਆ ਦੀ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਪ੍ਰਿਤਪਾਲ ਬਜਾਜ ਨਾਲ ਵਾਇਰਲ ਹੋਈ ਤਸਵੀਰ 

ਬੰਗਾ 23, ਜੁਲਾਈ( ਮਨਜਿੰਦਰ ਸਿੰਘ ) 
ਬੰਗਾ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਸਾਂਝੇ ਤੌਰ ’ਤੇ ਦੇਸ਼ ਦੀ ਪਹਿਲੀ ਆਦਿਵਾਸੀ ਔਰਤ ਦਰੋਪਤੀ ਮੁਰਮੁਰ ਦੇ  ਰਾਸ਼ਟਰਪਤੀ ਚੁਣੇ ਜਾਣ ਦੀ ਖੁਸ਼ੀ ਵਿੱਚ ਸ਼ਹਿਰ ਵਿੱਚ ਲੱਡੂ ਵੰਡੇ ਗਏ।  ਲੱਡੂ ਵੰਡਣ ਦੀ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਬੰਗਾ ਸ਼ਹਿਰ ਦੇ ਲੋਕਾਂ  ਅਤੇ  ਵਿਦੇਸ਼ਾਂ 'ਚ ਰਹਿੰਦੇ ਭਾਜਪਾ ਪ੍ਰੇਮੀਆਂ ਨੇ  ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਜੀਤ ਸਿੰਘ ਭਾਟੀਆ ਦੇ ਗਲੇ 'ਚ ਭਾਰਤੀ ਜਨਤਾ ਪਾਰਟੀ ਦਾ ਨਿਸ਼ਾਨ ਦੇਖ ਕੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਵਧਾਈਆਂ ਦੇ ਸ਼ਬਦਾਂ ਨਾਲ ਟਰੋਲ ਕਰਨਾ ਸ਼ੁਰੂ ਕਰ ਦਿੱਤਾ। ਬੰਗਾ ਸ਼ਹਿਰ ਦੇ ਵੀ  ਬਹੁਤ ਸਾਰੇ  ਲੋਕਾਂ ਨੇ ਕੌਂਸਲਰ ਜੀਤ ਭਾਟੀਆ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੱਤੀ। (ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਜੀਤ ਸਿੰਘ ਭਾਟੀਆ ਸਪੱਸ਼ਟੀਕਰਨ ਦਿੰਦੇ ਹੋਏ )

ਬੀਜੇਪੀ 'ਚ ਸ਼ਾਮਲ ਹੋਣ ਲਈ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਏ ਜੀਤ ਸਿੰਘ ਭਾਟੀਆ ਕੌਂਸਲਰ  ਨੇ ਆਖਰਕਾਰ ਮੀਡੀਆ ਦੇ ਸਾਹਮਣੇ ਆ ਕੇ ਸੱਚਾਈ ਬਿਆਨ ਕਰਦਿਆਂ  ਕਿਹਾ ਕਿ ਉਹ  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ  ਸੱਚੇ ਸਿਪਾਹੀ ਹਨ  ਅਤੇ ਸਦਾ ਰਹਿਣਗੇ  ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਦੀ ਅਗਵਾਈ ਉਨ੍ਹਾਂ ਦਾ ਮਾਰਗਦਰਸ਼ਨ ਹੈ |  ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ ਅਤੇ ਨਾ ਹੀ ਉਨ੍ਹਾਂ ਦਾ ਅਜਿਹਾ ਕੋਈ ਇਰਾਦਾ ਹੈ।ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵਧਾਈ ਦੇਣ ਵਾਲਿਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਟ੍ਰੋਲ ਕੀਤਾ ਜਾ ਰਿਹਾ ਹੈ। ਬੰਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਕਾਰਕੁਨਾਂ ਨੇ ਪਹਿਲੀ ਆਦਿਵਾਸੀ  ਕਬੀਲੇ ਦੀ ਮਹਿਲਾ ਦ੍ਰੋਪਦੀ ਮੁਰਮੁਰ ਦੀ ਚੋਣ ਨੂੰ ਲੈ ਕੇ ਸ਼ਹਿਰ ਵਿੱਚ ਇਕੱਠੇ ਹੋ ਕੇ ਜਸ਼ਨ ਮਨਾਇਆ ਅਤੇ ਲੱਡੂ ਵੰਡੇ।  ਇਸ ਮੌਕੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ਨਾਲ ਸਨਮਾਨਿਤ ਵੀ ਕੀਤਾ ਗਿਆ। ਪਰ ਜਦੋਂ ਇਹ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਇਸਦੇ ਪ੍ਰਭਾਵ ਵਿੱਚ ਸੰਕੇਤ ਗਲਤ ਹੋ ਗਏ।  ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਬੰਗਾ ਵਿਖੇ ਹੋਣ ਵਾਲੇ ਕਿਸੇ ਵੀ ਪ੍ਰੋਗਰਾਮ ਦੌਰਾਨ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਵਾਲਾ ਅਜਿਹਾ ਸਨਮਾਨ ਪ੍ਰਾਪਤ ਕਰਨ ਤੋਂ ਪਹਿਲਾਂ ਵਿਚਾਰ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪਾਰਟੀ ਦੇ ਕੌਮੀ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਅਕਾਲੀ ਦਲ ਬੰਗਾ ਸ਼ਹਿਰੀ ਸਰਕਲ ਦੇ ਪ੍ਰਧਾਨ ਜਸਵਿੰਦਰ ਸਿੰਘ ਮਾਨ ਦੇ ਹਮੇਸ਼ਾ ਸਾਥੀ ਰਹਿਣਗੇ |
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਪਾਲ ਬਜਾਜ ਨੇ ਸੋਸ਼ਲ ਮੀਡੀਆ 'ਤੇ ਜੀਤ ਸਿੰਘ ਭਾਟੀਆ ਦੇ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਦੇ ਟਰੋਲ ਸੰਦੇਸ਼ 'ਤੇ  ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਕੌਂਸਲਰ ਜੀਤ  ਸਿੰਘ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਹਨ, ਉਹ ਭਾਜਪਾ 'ਚ ਸ਼ਾਮਲ ਨਹੀਂ ਹੋਏ ਹਨ।  ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ  ਦੇ ਅਹੁਦੇ ਲਈ ਐਨ.ਡੀ.ਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਦੀ ਹਮਾਇਤ ਲਈ ਭਾਰਤੀ ਜਨਤਾ ਪਾਰਟੀ ਦੀ ਤਰਫ਼ੋਂ  ਸਨਮਾਨ ਕੀਤਾ ਗਿਆ।

 ਜੀਤ ਸਿੰਘ ਭਾਟੀਆ ਨੂੰ ਸੋਸ਼ਲ ਮੀਡੀਆ 'ਤੇ  ਵਧਾਈ ਦੇਣ ਵਾਲਿਆਂ 'ਚ ਡੈਨਮਾਰਕ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ  ਕਰਤਾਰ ਸਿੰਘ ਲੇਹਲ, ਆਸਟ੍ਰੇਲੀਆ ਤੋਂ ਪ੍ਰਭਜੋਤ ਸਿੰਘ ਭਨੋਟ, ਇੰਗਲੈਂਡ ਤੋਂ ਜਸਵਿੰਦਰ ਸਿੰਘ, ਇਲਾਕੇ ਦੇ ਸਮਾਜ ਸੇਵਕ  ਗੁਲਸ਼ਨ ਕੁਮਾਰ, ਕੁਲਵੀਰ ਪਾਬਲਾ , ਇੰਦਰਜੀਤ ਸਿੰਘ ਮਾਨ ਅਤੇ ਹੋਰ  ਸ਼ਾਮਲ ਹਨ।


 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...