Wednesday, August 3, 2022

ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਰੋਸ ਧਰਨਾ 5 ਅਗਸਤ ਨੂੰ - ਚੌਧਰੀ ਸੂੰਢ

ਸੀਨੀਅਰ ਕਾਂਗਰਸ ਆਗੂ ਸਾਬਕਾ ਵਿਧਾਇਕ ਬੰਗਾ ਚੌਧਰੀ ਤਰਲੋਚਨ ਸਿੰਘ ਸੂੰਢ  

ਬੰਗਾ 3, ਅਗਸਤ( ਮਨਜਿੰਦਰ ਸਿੰਘ) ਕਾਂਗਰਸ ਹਾਈਕਮਾਂਡ ਵੱਲੋਂ ਵਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ 5  ਅਗਸਤ ਦਿਨ ਸ਼ੁੱਕਰਵਾਰ ਨੂੰ ਪੂਰੇ ਭਾਰਤ ਵਿੱਚ ਰੋਸ ਮੁਜ਼ਾਹਰੇ ਅਤੇ ਧਰਨੇ ਦੇਣ ਦੀ ਕਾਲ ਦਿੱਤੀ ਗਈ ਹੈ । ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸ ਆਗੂ ਸਾਬਕਾ ਵਿਧਾਇਕ ਬੰਗਾ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਕਿਹਾ ਕਿ ਹਾਈਕਮਾਂਡ ਦੇ ਹੁਕਮਾਂ ਅਨੁਸਾਰ 5 ਅਗਸਤ ਦਿਨ ਸ਼ੁੱਕਰਵਾਰ ਰੋਸ ਧਰਨਾ ਤੇ ਮੁਜ਼ਾਹਰਾ ਬੰਗਾ ਦੇ ਥਾਣਾ ਸਿਟੀ ਸਾਹਮਣੇ ਐਮ ਸੀ ਮਾਰਕੀਟ ਵਿਖੇ ਸਵੇਰੇ 10 ਵਜੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਤਾਂ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ ਹੈ ਦੂਸਰਾ ਮਹਿੰਗਾਈ ਦੀ ਮਾਰ ਕਾਰਨ ਗ਼ਰੀਬ ਅਤੇ ਮੱਧਮ ਵਰਗ ਪਰਿਵਾਰਾਂ ਨੂੰ ਘਰ ਚਲਾਉਣਾ ਮੁਸ਼ਕਿਲ ਹੋ ਗਿਆ ਹੈ । ਗ਼ਰੀਬ ਵਰਗ ਜੋ ਕਿ ਦਾਲ ਰੋਟੀ ਖਾ ਕੇ ਗੁਜ਼ਾਰਾ ਕਰਦਾ ਸੀ ਹੁਣ ਦਾਲਾਂ ਦੇ ਭਾਅ ਵੀ150 ਰੁਪਏ ਕਿੱਲੋ ਤੱਕ ਪਹੁੰਚ ਗਏ ਹਨ ਜਿਸ ਕਾਰਨ ਗ਼ਰੀਬ ਵਰਗ ਲਈ ਦਾਲ ਰੋਟੀ ਖਾਣੀ ਵੀ ਮੁਸ਼ਕਲ ਹੋ ਗਈ ਹੈ। ਕਿਸਾਨ ਵਰਗ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ  ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਭਾਅ ਅਸਮਾਨ ਨੂੰ ਛੂਹ ਰਹੇ ਜਿਸ ਕਾਰਨ ਜ਼ਿਮੀਂਦਾਰ ਵਰਗ ਵੀ ਪ੍ਰੇਸ਼ਾਨ ਹੈ ।ਉਨ੍ਹਾਂ ਬੰਗਾ ਹਲਕੇ ਦੇ ਸਮੂਹ ਕਾਂਗਰਸ ਆਗੂਆਂ ਅਤੇ ਵਰਕਰਾਂ ਨੂੰ ਵੱਧ ਤੋਂ ਵੱਧ ਸਾਥੀ ਲੈ ਕੇ ਦੱਸੇ ਗਏ ਸਥਾਨ ਤੇ ਪਹੁੰਚਣ ਦੀ ਅਪੀਲ ਕੀਤੀ। 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...