Tuesday, August 2, 2022

ਸਰਪੰਚ ਕੁਲਵਰਨ ਸਿੰਘ ਗਿੱਲ ਬਲਾਕ ਕਾਂਗਰਸ ਬੰਗਾ ਦੇ ਪ੍ਰਧਾਨ ਨਿਯੁਕਤ :

ਬੰਗਾ2, ਅਗਸਤ (ਮਨਜਿੰਦਰ ਸਿੰਘ ) ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਿਛਲੇ ਦਿਨ ਪੰਜਾਬ ਦੇ ਬਲਾਕ ਕਾਂਗਰਸ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ । ਜਿਸ ਅਨੁਸਾਰ ਕੁਲਵਰਨ ਸਿੰਘ ਗਿੱਲ ਸਰਪੰਚ ਪਿੰਡ ਥਾਂਦੀਆਂ ਨੂੰ ਬਲਾਕ ਕਾਂਗਰਸ ਬੰਗਾ ਦਾ ਪ੍ਰਧਾਨ ਬਣਾਇਆ ਗਿਆ ਹੈ । ਇਹ ਨਿਯੁਕਤੀ ਮਿਲਣ ਉਪਰੰਤ ਸ੍ਰੀ ਗਿੱਲ , ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਅਤੇ ਸਾਥੀਆਂ ਸਮੇਤ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਯਾਦਗਾਰ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਪੰਜਾਬ  ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚੌਧਰੀ ਤਰਲੋਚਨ ਸਿੰਘ ਸੂੰਢ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਦੇ ਹੋਏ ਕਾਂਗਰਸ ਪਾਰਟੀ ਸੰਗਠਨ ਨੂੰ ਮਜ਼ਬੂਤ ਲਈ ਤਨਦੇਹੀ ਨਾਲ ਦਿੱਤੀ ਗਈ ਜ਼ਿੰਮੇਵਾਰੀ ਨਿਭਾਉਣਗੇ ਅਤੇ ਸਮੁੱਚੇ ਕਾਂਗਰਸ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਨਵ ਨਿਯੁਕਤ ਬਲਾਕ ਪ੍ਰਧਾਨ ਨਵਕਰਨ ਸਿੰਘ ਗਿੱਲ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਨਿਯੁਕਤੀ ਨਾਲ ਬੰਗਾ ਬਲਾਕ ਕਾਂਗਰਸ ਹੋਰ ਮਜ਼ਬੂਤ ਹੋਵੇਗੀ । ਇਸ ਮੌਕੇ ਭਾਰੀ ਮਾਤਰਾ ਵਿਚ ਕਾਂਗਰਸ ਆਗੂ ਅਤੇ ਵਰਕਰ ਮੌਜੂਦ ਸਨ ਜਿਨ੍ਹਾਂ ਵਿੱਚ ਤੀਰਥ ਸਿੰਘ ਮੇਹਲੀਆਣਾ ਚੇਅਰਮੈਨ ਬਲਾਕ ਸੰਮਤੀ ਬੰਗਾ , ਸਤਬੀਰ ਸਿੰਘ ਪੱਲੀ ਝਿੱਕੀ,ਹਰਬੰਤ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ,ਰਾਕੇਸ਼ ਕੁਮਾਰ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਰਾਜਿੰਦਰ ਸ਼ਰਮਾ ਜ਼ਿਲ੍ਹਾ ਵਰਕਿੰਗ ਪ੍ਰਧਾਨ ,ਸਤਨਾਮ ਸਿੰਘ ਸਰਪੰਚ ਤਰਲੋਕ ਸਿੰਘ ਸੰਧੂ ਕਮਲ ਭੂਤਾਂ ਗੁਰਮੇਲ ਸਿੰਘ ਭੂਤਾਂ ਜੋਗਾ ਸਿੰਘ ਸਾਬਕਾ ਸਰਪੰਚ ਯੋਗੇਸ਼ ਕੁਮਾਰ ਸਾਬਕਾ ਸਰਪੰਚ ਰੇਸ਼ਮ ਸਿੰਘ ਸਾਬਕਾ ਸੰਮਤੀ ਮੈਂਬਰ ਬਲਵੀਰ ਸਿੰਘ ਖਮਾਚੋ ਰੇਸ਼ਮ ਸਿੰਘ ਥਾਂਦੀ ਪ੍ਰਧਾਨ ਸੁਸਾਇਟੀ ਡਾ ਵਿਜੈ ਪੰਚ ਦਵਿੰਦਰ ਸਿੰਘ ਥਾਂਦੀ ਪ੍ਰਧਾਨ ਮਨਜਿੰਦਰ ਮੋਹਨ ਬੌਬੀ ਐੱਮ ਸੀ ਰਸ਼ਪਾਲ ਕੌਰ ਪਾਲੋ ਐਮ ਸੀ ਕੀਮਤੀ ਸੱਦੀ ਐਮ ਸੀ ਮਾਸਟਰ  ਵਾਸਦੇਵ ਸੁਰਿੰਦਰ ਪਾਠਕ  ਹਰੀਪਾਲ ਮੁੱਖ ਬੁਲਾਰਾ ਹਲਕਾ ਬੰਗਾ ,ਰਾਜਿੰਦਰ ਕਾਕਾ ਧਰਮਪਾਲ ਪ੍ਰੀਤਮ ਸਿੰਘ ਲਾਲੀਆ ਸੋਨੂੰ ਝਿਕਾ ਸੰਮਤੀ ਮੈਂਬਰ ਹਰਪਾਲ ਸਿੰਘ ਸਰਪੰਚ ,ਡਾ ਸੋਢੀ ਸਿੰਘ ਸਰਪੰਚ ਨਰਿੰਦਰ ਸਿੰਘ ਨਿੰਦੀ ਪ੍ਰਧਾਨ ਟਰੱਕ ਯੂਨੀਅਨ ਬੰਗਾ ਆਦਿ ਹਾਜ਼ਰ ਸਨ । 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...