Wednesday, August 10, 2022

ਸ਼ਹੀਦ ਭਗਤ ਸਿੰਘ ਇਕੱਲੇ ਪੰਜਾਬ ਦੇ ਹੀ ਨਹੀਂ ਸਮੁੱਚੇ ਦੇਸ਼ ਦੇ ਸ਼ਹੀਦ--ਅਨਮੋਲ ਗਗਨ ਮਾਨ***ਆਮ ਆਦਮੀ ਪਾਰਟੀ ਸ਼ਹੀਦ-ਏ-ਆਜ਼ਮ ਨੂੰ ਆਦਰਸ਼ ਮੰਨ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ**ਖਟਕੜ ਕਲਾਂ ਵਿਖੇ ਬਣੇ ਅਜਾਇਬ ਘਰ ਦੀਆਂ ਗੈਲਰੀਆਂ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ**ਸ਼ਹੀਦ ਭਗਤ ਸਿੰਘ ਨਾਲ ਜੁੜੀ ਧਰਤੀ ਦੀ ਸੇਵਾ ਮਿਲਣਾ ਮੇਰੀ ਵੱਡੀ ਖੁਸ਼ਕਿਸਮਤੀ**ਪਿਤਾ ਕਿਸ਼ਨ ਸਿੰਘ ਅਤੇ ਸ਼ਹੀਦ ਭਗਤ ਸਿੰਘ ਦੀਆਂ ਯਾਦਗਾਰਾਂ ’ਤੇ ਹੋਏ ਨਤਮਸਤਕ

ਯਾਤਰਾ ਤੇ ਸਭਿਆਚਾਰਕ ਮਾਮਲੇ ਮੰਤਰੀ ਗਗਨ ਅਨਮੋਲ ਮਾਨ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀ ਯਾਦਗਾਰਾਂ ’ਤੇ ਨਤਮਸਤਕ ਹੋਣ ਸਮੇਂ 

ਖਟਕੜ ਕਲਾਂ,/ਬੰਗਾ/ ਨਵਾਂਸ਼ਹਿਰ10 ਅਗਸਤ, 2022:(ਮਨਜਿੰਦਰ ਸਿੰਘ )
ਯਾਤਰਾ ਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਆਖਿਆ ਕਿ ਸ਼ਹੀਦ ਭਗਤ ਸਿੰਘ ਇਕੱਲੇ ਪੰਜਾਬ ਦੇ ਹੀ ਨਹੀਂ ਬਲਕਿ ਸਮੁੱਚੇ ਦੇਸ਼ ਦੇ ਸ਼ਹੀਦ ਹਨ।
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਮੰਤਰੀ ਪ੍ਰਭਾਰੀ ਵਜੋਂ ਅੱਜ ਆਪਣੀ ਪਲੇਠੀ ਫ਼ੇਰੀ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉੁਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀਆਂ ਯਾਦਗਾਰਾਂ ’ਤੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਜਜ਼ਬੇ ਨੂੰ ਲੋਕ ਮਨਾਂ ’ਚੋਂ ਕੱਢਣਾ ਮੁਸ਼ਕਿਲ ਹੈ। ਉਹ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਦੇ ਮਨ ਵਿੱਚ ਆਪਣੀ ਭਰ ਜਵਾਨ ਉਮਰੇ ਦੇਸ਼ ਲਈ ਦਿੱਤੀ ਸ਼ਹਾਦਤ ਲਈ ਸਤਿਕਾਰੇ ਜਾਂਦੇ ਹਨ ਅਤੇ ਹਮੇਸ਼ਾਂ ਪ੍ਰੇਰਨਾਸ੍ਰੋਤ ਰਹਿਣਗੇ।
ਉੁਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ,  ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸਿਧਾਂਤਾਂ ਨੂੰ ਪ੍ਰਣਾਏ ਹੋਏ ਹਨ ਅਤੇ ਉਨ੍ਹਾਂ ਨੂੰ ਆਦਰਸ਼ ਮੰਨ ਕੇ ਹੀ ਪਾਰਟੀ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਆਈ ਹੈ। ਉਨ੍ਹਾਂ ਆਖਿਆ ਕਿ ਸਰਦਾਰ ਭਗਤ ਸਿੰਘ ਹਰ ਇੱਕ ਬੱਚੇ, ਨੌਜੁਆਨ ਅਤੇ ਬਜ਼ੁਰਗ ਦੇ ਜ਼ਿਹਨ ’ਚ ਆਪਣੀ ਬਲੀਦਾਨੀ ਸਖਸ਼ੀਅਤ ਸਦਕਾ ਬਹੁਤ ਉੁੱਚਾ ਤੇ ਸੱੁਚਾ ਦਰਜਾ ਪ੍ਰਾਪਤ ਹਨ।
ਯਾਤਰਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨਾਲ ਜੁੜੀ ਇਸ ਪਵਿੱਤਰ ਧਰਤੀ ਦੇ ਮੰਤਰੀ ਪ੍ਰਭਾਰੀ ਵਜੋਂ ਸੇਵਾ ਦਾ ਮੌਕਾ ਮਿਲਣ ’ਤੇ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ। ਉਹ ਇਸ ਧਰਤੀ ਦੇ ਲੋਕਾਂ ਦੀ ਹਰ ਮੁਸ਼ਕਿਲ ਨੂੰ ਆਪਣੀ ਸਮਝ ਕੇ ਹੱਲ ਕਰਨਗੇ ਅਤੇ ਸ਼ਹੀਦ-ਏ-ਆਜ਼ਮ ਦੇ ਨਾਮ ਨਾਲ ਜਾਣੇ ਜਾਂਦੇ ਜ਼ਿਲ੍ਹੇ ਦੇ ਵਿਕਾਸ ਅਤੇ ਤਰੱਕੀ ਲਈ ਹਰ ਸੰਭਵ ਯਤਨ ਕਰਨਗੇ।

ਉੁਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ ’ਚ ਬਣੀਆਂ ਗੈਲਰੀਆਂ ਨੂੰ ਹੋਰ ਖੂਬਸੂਰਤ ਦਿੱਖ ਦੇਣ ਅਤੇ ਆਧੁਨਿਕ ਤਕਨੀਕ ਨਾਲ ਅਪਗ੍ਰੇਡ ਕਰਨ ਲਈ ਯਾਤਰਾ, ਸਭਿਆਚਾਰ, ਅਜਾਇਬ ਘਰ ਤੇ ਪੁਰਤਤਵ ਵਿਭਾਗ ਵੱਲੋਂ ਅਪਗ੍ਰੇਡੇਸ਼ਨ ਕਾਰਜ ਵਿੱਢਿਆ ਗਿਆ ਹੈ, ਜਿਸ ਦੇ ਮੁਕੰਮਲ ਹੋਣ ਬਾਅਦ ਇਹ ਸਥਾਨ ਇੱਥੇ ਆਉਣ ਵਾਲੇ ਲੋਕਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਆਜ਼ਾਦੀ ਲਹਿਰ ਨਾਲ ਜੁੜੇ ਪ੍ਰਵਾਨਿਆਂ ਦੇ ਇਤਿਹਾਸ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦੱਸੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਭਾਗ ਵੱਲੋਂ ਯੋਜਨਾ ਬਣਾਈ ਗਈ ਹੈ ਅਤੇ ਉਨ੍ਹਾਂ ਨਾਲ ਵਿਚਾਰੀ ਵੀ ਗਈ ਹੈ, ਜਿਸ ’ਤੇ ਬੜੀ ਛੇਤੀ ਅਮਲ ਕਰਨ ਬਾਅਦ, ਲੋਕਾਂ ਨੂੰ ਦੇਸ਼ ਦੀ ਜੰਗ-ਏ-ਆਜ਼ਾਦੀ ਦੇ ਮਹਾਨ ਸ਼ਹੀਦ ਦੀ ਯਾਦ ’ਚ ਬਣੇ ਅਜਾਇਬ ਘਰ ਦੀਆਂ ਗੈਲਰੀਆਂ ਦਾ ਨਵਾਂ ਰੂਪ ਦੇਖਣ ਨੂੰ ਮਿਲੇਗਾ।
ਇਸ ਮੌਕੇ ਐਮ ਐਲ ਏ ਬਲਾਚੌਰ ਸੰਤੋਸ਼ ਕੁਮਾਰੀ ਕਟਾਰੀਆ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਬੰਗਾ ਨਵਨੀਤ ਕੌਰ ਬੱਲ, ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ, ਜਨਰਲ ਸਕੱਤਰ ਗਗਨ ਅਗਨੀਹੋਤਰੀ,ਸਤਨਾਮ ਸਿੰਘ ਜਲਵਾਹਾ, ਮਹਿਲਾ ਵਿੰਗ ਦੀ ਪ੍ਰਧਾਨ ਰਾਜ ਦੀਪ ਸ਼ਰਮਾ, ਵਪਾਰ ਵਿੰਗ ਦੇ ਸੂਬਾਈ ਆਗੂ ਸ਼ਿਵ ਕੌੜਾ, ਸੀਨੀਅਰ ਆਗੂ ਸਤਨਾਮ ਸਿੰਘ ਜਲਾਲਪੁਰ, ਚੰਦਰ ਮੋਹਨ ਜੇ ਡੀ ਇੰਦਰਜੀਤ ਸਿੰਘ ਮਾਨ ਸਾਗਰ ਅਰੋੜਾ ਮਨਦੀਪ ਸਿੰਘ ਗੋਬਿੰਦਪੁਰ  ਸਮੇਤ ਵੱਡੀ ਗਿਣਤੀ ’ਚ ਹੋਰ ਅਧਿਕਾਰੀ ਤੇ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...