Wednesday, August 3, 2022

ਬਲਦੀਸ਼ ਕੌਰ ਕੌਮੀ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਚੇਅਰਪਰਸਨ ਨਿਯੁਕਤ :

ਕੌਮੀ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਨਵ ਨਿਯੁਕਤ ਚੇਅਰਪਰਸਨ ਮਹਿਲਾ ਵਿੰਗ ਬਲਦੀਸ਼ ਕੌਰ ਬੰਗਾ  

ਬੰਗਾ 3, ਅਗਸਤ( ਮਨਜਿੰਦਰ ਸਿੰਘ) ਬੰਗਾ ਇਲਾਕੇ ਦੀ  ਸਮਾਜ ਸੇਵਕਾ ਬੀਬੀ ਬਲਦੀਸ਼ ਕੌਰ ਬੰਗਾ ਨੂੰ ਕੌਮੀ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਚੇਅਰਪਰਸਨ  ਮਹਿਲਾ ਵਿੰਗ  ਨਿਯੁਕਤ ਕੀਤਾ ਗਿਆ ਹੈ।ਇਹ ਨਿਯੁਕਤੀ ਮਿਲਣ ਤੇ ਬਲਦੀਸ਼ ਕੌਰ ਵੱਲੋਂ ਸੰਸਥਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਘੱਟ ਗਿਣਤੀ ਦੇ ਘੇਰੇ ਵਿੱਚ ਆਉਂਦੀਆਂ ਕੌਮਾਂ ਦੇ ਹੱਕਾਂ ਦੀ ਰਾਖੀ ਲਈ ਉਹ ਹਮੇਸ਼ਾ ਤੱਤਪਰ ਰਹਿਣਗੇ ਅਤੇ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਹਰ ਤਰ੍ਹਾਂ ਦੇ ਸੰਘਰਸ਼ ਲਈ ਸੰਸਥਾ ਦੇ ਸਾਥੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ।ਉਨ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਲੋਕਾਂ ਨੂੰ ਸੰਸਥਾ ਨਾਲ ਜੁੜਨ ਦੀ  ਅਪੀਲ ਕੀਤੀ । 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...