Wednesday, September 28, 2022

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ: ਖਟਕੜ ਕਲਾਂ ਵਿੱਚ ਸੰਗੀਤ ਤੇ ਨਾਟ ਪੇਸ਼ਕਾਰੀਆਂ ਨੇ ਲੋਕਾਂ ਵਿੱਚ ਭਰਿਆ ਦੇਸ਼ ਭਗਤੀ ਦਾ ਜਜ਼ਬਾ --ਪੰਜਾਬੀ ਯੂਨੀਵਰਸਿਟੀ ਦੀ ਪੇਸ਼ਕਾਰੀ ਬਸੰਤੀ ਚੋਲਾ ਨੇ ਭਗਤ ਸਿੰਘ ਦੇ ਜੀਵਨ ਫਲਸਫ਼ੇ ਤੇ ਪਾਈ ਰੌਸ਼ਨੀ--ਐਨ ਜ਼ੈੱਡ ਸੀ ਸੀ ਦੇ ਕਵੀਸ਼ਰਾਂ, ਮਲਵਈ ਗਿੱਧੇ, ਜਾਗੋ ਤੇ ਗਿੱਧੇ ਤੇ ਫੋਕ ਆਰਕੈਸਟਰਾ ਤੇ ਭੰਗੜੇ ਨੇ ਮਹਾਨ ਦੇਸ਼ ਭਗਤ ਨੂੰ ਦਿੱਤੀ ਆਪਣੇ ਅੰਦਾਜ਼ ਚ ਸ਼ਰਧਾਂਜਲੀ*--* ਬੰਗਾ ਤੋਂ ਮੈਰਾਥਨ ਅਤੇ ਕਾਹਮਾ ਤੋਂ ਸਾਈਕਲਿੰਗ ਰੈਲੀ ਰਾਹੀਂ ਪੁੱਜੀ ਨਵੀਂ ਪੀੜ੍ਹੀ ਨੇ ਦਿਖਾਈ ਭਰਪੂਰ ਰੁਚੀ*--*ਡੀ.ਸੀ. ਤੇ ਐਸ ਐਸ ਪੀ ਦੀ ਅਗਵਾਈ ਚ ਸ਼ਹੀਦ ਏ ਆਜ਼ਮ ਦੇ ਬੁੱਤ ਅਤੇ ਜੱਦੀ ਘਰ ਤੱਕ ਕੀਤਾ ਗਿਆ ਮੋਮਬੱਤੀ ਮਾਰਚ*--*ਅਜਾਇਬਘਰ ਤੇ ਜੱਦੀ ਘਰ ਜਨਮ ਦਿਵਸ ਤੇ ਰੌਸ਼ਨੀਆਂ ਚ ਨਹਾਏ *

ਬੰਗਾ  ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ, 2022;(ਮਨਜਿੰਦਰ ਸਿੰਘ )
ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਤੇ ਅੱਜ ਖਟਕੜ ਕਲਾਂ ਵਿਚ ਮੇਲੇ ਦਾ ਮਾਹੌਲ ਸ਼ਾਮ ਤੱਕ ਚਲਦਾ ਰਿਹਾ। ਲੋਕ ਆਪਣੇ ਇਸ ਨੌਜੁਆਨ ਨਾਇਕ ਨੂੰ ਦੂਰੋਂ ਦੂਰੋਂ ਸ਼ਰਧਾ ਸੁਮਨ ਭੇਟ ਕਰਨ ਪੁੱਜੇ।
    ਸਵੇਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਸ਼ਹੀਦ ਭਗਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਯਾਦ ਕਰਨ ਪੁੱਜੇ, ਉੱਥੇ ਸ਼ਾਮ ਨੂੰ ਪੰਜਾਬ ਸਰਕਾਰ ਵੱਲੋਂ ਉੱਤਰੀ ਜ਼ੋਨ ਕਲਚਰਲ ਸੈਂਟਰ, ਪਟਿਆਲਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਬੁੱਧਵਾਰ ਸ਼ਾਮ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਨਾਟਕ, ਗਿੱਧਾ, ਭੰਗੜਾ, ਮਲਵਈ ਗਿੱਧਾ, ਕਵੀਸ਼ਰੀ, ਆਦਿ ਪੇਸ਼ਕਾਰੀਆਂ ਕਰਵਾਈਆਂ ਗਈਆਂ।
     ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਆਖਿਆ ਕਿ ਦੇਸ਼ ਦੇ ਮਹਾਨ ਸ਼ਹੀਦ ਨੂੰ ਅੱਜ ਪੂਰਾ ਦਿਨ ਵੱਖ ਵੱਖ ਸਮਾਗਮਾਂ ਤੇ ਪੇਸ਼ਕਾਰੀਆਂ ਰਾਹੀਂ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ਉਸ ਮਹਾਨ ਆਜ਼ਾਦੀ ਘੁਲਾਟੀਏ ਦੇ ਪਰਿਵਾਰ ਦੀਆਂ ਯਾਦਾਂ ਨੂੰ ਅੱਜ ਵੀ ਆਪਣੀ ਹਿੱਕ ਚ ਸਮੋਈ ਬੈਠੀ ਹੈ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ ਕਿਸਮਤ ਹਾਂ ਕਿ ਇਸ ਮਾਣਮੱਤੀ ਧਰਤੀ ਤੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਮੌਕੇ ਯਾਦ ਕਰਨ ਲਈ ਆਉਂਦੇ ਹਾਂ।
     ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅੱਜ ਵੀ ਨੌਜੁਆਨਾਂ ਦੇ ਹੀਰੋ ਹਨ। ਜਿਸ ਦਾ ਪ੍ਰਤੀਕ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਹੈ।
   ਇਸ ਮੌਕੇ ਬੰਗਾ ਤੋਂ ਮੈਰਾਥਨ ਤੇ ਕਾਹਮਾ ਤੋਂ ਸਾਇਕਲ ਰੈਲੀ ਰਾਹੀਂ ਖੇਡ ਵਿਭਾਗ ਵਲੋਂ ਵਿਸ਼ੇਸ਼ ਤੌਰ ਤੇ ਨੌਜੁਆਨਾਂ ਦੀ ਸ਼ਮੂਲੀਅਤ ਕਰਵਾਈ ਗਈ। 
    *ਦੇਰ ਸ਼ਾਮ ਨੂੰ ਨਾਟਕ ਤੇ ਸਭਿਆਚਾਰਕ ਸਮਾਗਮ ਵਾਲੀ ਥਾਂ ਤੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਅਤੇ ਜੱਦੀ ਘਰ ਤੱਕ ਤੱਕ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ ਤੇ ਐਸ ਐਸ ਪੀ  ਭਾਗੀਰਥ ਸਿੰਘ ਮੀਣਾ ਦੀ ਅਗਵਾਈ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ।*
   ਰੰਧਾਵਾ ਨੇ ਆਸ ਪ੍ਰਗਟ ਕੀਤੀ ਕਿ ਇਹ ਸਮਾਗਮ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਗੂੜ੍ਹਾ ਕਰਨਗੇ ਜੋ ਕਿ ਮਹਾਨ ਸ਼ਹੀਦਾਂ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। 
   ਇਸ ਮੋਮਬੱਤੀ ਮਾਰਚ ਵਿੱਚ ਆਪ ਆਗੂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ ਤੇ ਜ਼ਿਲ੍ਹਾ ਪ੍ਰਧਾਨ ਆਪ ਸਤਨਾਮ ਜਲਾਲਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
    ਇਸ ਮੌਕੇ ਏ ਡੀ ਸੀ ਅਮਰਦੀਪ ਸਿੰਘ ਬੈਂਸ, ਐਸ ਪੀ ਡਾਕਟਰ ਮੁਕੇਸ਼, ਐਸ ਡੀ ਐਮ ਸ਼ਿਵਰਾਜ ਸਿੰਘ ਬੱਲ, ਐਸ ਡੀ ਐਮ ਗੁਰਲੀਨ ਸਿੱਧੂ, ਪਿੰਡ ਦੀ ਪੰਚਾਇਤ ਤੇ ਹੋਰ ਸਖਸ਼ੀਅਤਾਂ ਤੇ ਅਧਿਕਾਰੀ ਮੌਜੂਦ ਸਨ।

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ:*-*ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ****ਲੋਕਾਂ ਨੂੰ ਵਿਦੇਸ਼ ਨਾ ਜਾਣ ਦਾ ਅਹਿਦ ਲੈਣ ਦਾ ਸੱਦਾ**--**ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਕਰਨ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ*--*ਮੋਹਾਲੀ ਵਿਖੇ ਅੰਤਰ-ਰਾਸ਼ਟਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰਨ ਦਾ ਐਲਾਨ**--**

ਬੰਗਾ 28 ਸਤੰਬਰ(ਮਨਜਿੰਦਰ ਸਿੰਘ )

ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਸ਼ਹੀਦ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ।

ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਵਾਰਡ ਹਰੇਕ ਸਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ 46 ਨੌਜਵਾਨਾਂ ਨੂੰ ਦਿੱਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਇਹ ਐਵਾਰਡ ਜਿੱਤਣ ਵਾਲੇ ਨੌਜਵਾਨ ਨੂੰ ਪ੍ਰਸੰਸਾ ਪੱਤਰ ਤੋਂ ਇਲਾਵਾ 51000 ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿ ਇਹ ਐਵਾਰਡ ਪਿਛਲੇ ਸੱਤ ਸਾਲਾਂ ਤੋਂ ਬੰਦ ਪਏ ਸਨ ਪਰ ਹੁਣ ਇਸ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਚੇਅਰ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਚੇਅਰ ਸ਼ਹੀਦ ਭਗਤ ਦੇ ਜੀਵਨ ਤੇ ਵਿਚਾਰਧਾਰਾ ਉਤੇ ਖੋਜ ਕਰਨ ਦੀ ਜ਼ਿੰਮੇਵਾਰੀ ਨਿਭਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਚੇਅਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗੀ।ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪ੍ਰਣ ਕਰਨ ਦਾ ਸੱਦਾ ਦਿੱਤਾ ਕਿ ਉਹ ਚੰਗੇ ਮੌਕਿਆਂ ਦੀ ਤਲਾਸ਼ ਵਿਚ ਆਪਣਾ ਵਤਨ ਛੱਡ ਕੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਬਿਹਤਰ ਜ਼ਿੰਦਗੀ ਦੀ ਭਾਲ ਵਿਚ ਦੇਸ਼ ਛੱਡ ਕੇ ਜਾਣ ਦੀ ਬਜਾਏ ਇੱਥੇ ਹੀ ਸ਼ਾਸਨ ਪ੍ਰਣਾਲੀ ਨੂੰ ਸੁਧਾਰਾਂਗੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗੁਰਬਤ ਦੀਆਂ ਜੜ੍ਹਾਂ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸ਼ਾਸਕ ਬਰਤਾਨਵੀ ਹਕੂਮਤ ਤੋਂ ਬਾਅਦ ਸੱਤਾ ਵਿਚ ਆਏ ਹਨ, ਉਨ੍ਹਾਂ ਨੇ ਵਿਦੇਸ਼ੀ ਹਾਕਮਾਂ ਤੋਂ ਵੀ ਵੱਧ ਬੇਰਹਿਮੀ ਨਾਲ ਮੁਲਕ ਨੂੰ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਕੁਝ ਬਜ਼ੁਰਗਾ ਦੇ ਮੂੰਹੋਂ ਇਹ ਗੱਲ ਸੁਣਦੇ ਹਨ ਕਿ ਹੁਣ ਨਾਲੋਂ ਤਾਂ ਬਰਤਾਨਵੀ ਹਕੂਮਤ ਹੀ ਚੰਗੀ ਸੀ ਤਾਂ ਉਨ੍ਹਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਭਾਰਤ ਨੂੰ ਅਵੱਲ ਮੁਲਕ ਬਣਾਉਣ ਲਈ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ਾਂ ਹੀ ਸ਼ਹੀਦ ਭਗਤ ਸਿੰਘ ਨਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜੀਵਨ ਨਿਛਾਵਰ ਕਰ ਦਿੱਤਾ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੀ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ-ਕੱਲ੍ਹ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਮਾਤ ਭੂਮੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ਉਤੇ ਕੋਈ ਸਵਾਲ ਚੁੱਕਣ ਦਾ ਹੱਕ ਨਹੀਂ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਾਡੇ ਮਹਾਨ ਕੌਮੀ ਨਾਇਕ ਤੇ ਸ਼ਹੀਦ ਬਰਤਾਨਵੀ ਹਕੂਮਤ ਦੇ ਜਬਰ ਦਾ ਸਾਹਮਣਾ ਕਰ ਰਹੇ ਸਨ ਤਾਂ ਕੁਝ ਗੱਦਾਰ ਸਾਮਰਾਜੀ ਤਾਕਤਾਂ ਦੇ ਹੱਕ ਵਿਚ ਭੁਗਤੇ ਸਨ ਅਤੇ ਅਜਿਹੇ ਲੋਕਾਂ ਨੂੰ ਹੁਣ ਕੋਈ ਯਾਦ ਨਹੀਂ ਕਰਦਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਮੋਹਾਲੀ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਆਖਿਆ ਤਾਂ ਕਿ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਹਾਸਲ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ 23 ਵਰ੍ਹਿਆਂ ਦਾ ਨੌਜਵਾਨ ਆਪਣੇ ਮਾਪਿਆਂ ਤੋਂ ਮੋਟਰਸਾਈਕਲ ਦੀ ਮੰਗ ਕਰਦਾ ਹੈ ਤਾਂ ਸ਼ਹੀਦ ਭਗਤ ਸਿੰਘ ਉਸ ਉਮਰ ਵਿਚ ਮੁਲਕ ਨੂੰ ਬਰਤਾਨਵੀ ਹਾਕਮਾਂ ਤੋਂ ਆਜ਼ਾਦ ਕਰਵਾਉਣ ਦੀ ਮੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹ ਕੇ ਸੋਚ ਦਾ ਦਾਇਰਾ ਵਿਸ਼ਾਲ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਮਹਾਨ ਸ਼ਹੀਦ ਦੇ ਸੁਪਨੇ ਸਾਕਾਰ ਕਰਨ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਵਿਚ ਦੋ ਦਿਨ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਇਕ 28 ਦਸੰਬਰ ਦਾ ਦਿਨ ਹੈ ਜਦੋਂ ਉਨ੍ਹਾਂ ਨੇ ਮਾਮਲਾ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਾ ਮਹਾਜਨ ਕੋਲ ਮਾਮਲਾ ਉਠਾਇਆ ਸੀ ਤਾਂ ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਲੋਕ ਸਭਾ ਵਿਚ ਸ਼ਰਧਾਂਜਲੀ ਭੇਟ ਕੀਤੀ ਗਈ ਸੀ। ਦੂਜਾ ਮਹੱਤਵਪੂਰਨ ਦਿਨ ਅੱਜ ਹੈ ਜਦੋਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਮੋਹਾਲੀ ਹਵਾਈ ਅੱਡੇ ਦਾ ਨਾਂ ਰੱਖਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਦਿਨ ਉਨ੍ਹਾਂ ਦੀ ਜ਼ਿੰਦਗੀ ਦੇ ਮਹੱਤਵਪੂਰਨ ਦਿਨ ਹਨ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਸੁਖਦੇਵ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਵਿਧਾਇਕ ਸੰਤੋਸ਼ ਕਟਾਰੀਆ ਤੇ ਜਸਵਿੰਦਰ ਸਿੰਘ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਸਾਗਰ ਅਰੋੜਾ ਨਰਿੰਦਰ ਰੱਤੂ ਸ੍ਰੀਮਤੀ ਮੀਨੂ ਐਮਸੀ ਬੰਗਾ ਮਨਦੀਪ ਸਿੰਘ ਗੋਬਿੰਦਪੁਰੀ   ਹਾਜ਼ਰ ਸਨ। ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਿਚ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਏ.ਡੀ.ਜੀ.ਪੀ. ਪੀ.ਕੇ. ਸਿਨਹਾ, ਕਮਿਸ਼ਨਰ ਸੁਮੇਰ ਸਿੰਘ ਗੁਰਜਰ, ਆਈ.ਜੀ. ਐਸ.ਪੀ.ਐਸ. ਪਰਮਾਰ, ਡਿਪਟੀ ਕਮਿਸ਼ਨਰ ਨਵਜੋਤ ਪਾਲ ਰੰਧਾਵਾ ਅਤੇ ਐਸ.ਐਸ.ਪੀ.  ਭਾਗੀਰਥ ਸਿੰਘ ਮੀਣਾ ਸ਼ਾਮਲ ਸਨ।

Tuesday, September 27, 2022

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਹੋਣਗੇ ਨਤਮਸਤਕ**ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਦੇ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਲਈ ਪ੍ਰਬੰਧ ਮੁਕੰਮਲ*----**ਏ ਡੀ ਜੀ (ਪੀ) ਪ੍ਰਵੀਨ ਸਿਨਹਾ ਨੇ ਆਈ ਜੀ ਐਸ ਪੀ ਐਸ ਪਰਮਾਰ, ਡੀ ਸੀ ਐਨ ਪੀ ਐਸ ਰੰਧਾਵਾ ਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ*--*ਲਖਵਿੰਦਰ ਵਡਾਲੀ ਆਪਣੀਆਂ ਸੰਗਤੀਕ ਸੁਰਾਂ ਨਾਲ ਸ਼ਹੀਦ-ਏ-ਆਜ਼ਮ ਨੂੰ ਕਰਨਗੇ ਸਿਜਦਾ:-

ਵਧੀਕ ਡਾਇਰੈਕਟਰ ਪੁਲਿਸ ਪ੍ਰਵੀਨ ਸਿਨਹਾ ਖਟਕੜ ਕਲਾਂ ਵਿਖੇ 28 ਸਤੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਸਬੰਧੀ ਮੰਗਲਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।

ਬੰਗਾ /ਖਟਕੜ ਕਲਾਂ (ਮਨਜਿੰਦਰ ਸਿੰਘ ) 27 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕੈਬਿਨਟ ਸਾਥੀਆਂ ਸਮੇਤ 28 ਸਤੰਬਰ ਬੁੱਧਵਾਰ ਨੂੰ ਸਵੇਰੇ 11 ਵਜੇ ਖਟਕੜ ਕਲਾਂ ਵਿਖੇ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਨਿਮਰ ਸ਼ਰਧਾਂਜਲੀ ਭੇਟ ਕਰਨਗੇ। ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਲਖਵਿੰਦਰ ਵਡਾਲੀ ਵੱਲੋਂ ਆਪਣੀਆਂ ਸੰਗੀਤਕ ਸੁਰਾਂ ਨਾਲ ਕੀਤੀ ਜਾਵੇਗੀ, ਜਿਸ ਦੌਰਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਦੇਸ਼ ਦੇ ਸ਼ਹੀਦਾਂ ਨੂੰ ਸੰਗੀਤਕ ਸ਼ਰਧਾਂਜਲੀ ਦਿੱਤੀ ਜਾਵੇਗੀ। 
ਪੰਜਾਬ ਸਰਕਾਰ ਵੱਲੋਂ ਜਨਮ ਦਿਵਸ ਮੌਕੇ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਮੰਗਲਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ  (ਸਾਈਬਰ ਕ੍ਰਾਈਮ, ਐਨ ਆਰ ਆਈ) ਪ੍ਰਵੀਨ ਕੁਮਾਰ ਸਿਨਹਾ ਨੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਲੁਧਿਆਣਾ ਰੇਂਜ ਦੇ ਆਈ ਜੀ ਐਸ ਪੀ ਐਸ ਪਰਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਇਸ ਮੌਕੇ ਪੁਲਿਸ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਬੁੱਤ ਅੱਗੇ ਪੇਸ਼ ਕੀਤੇ ਜਾਣ ਵਾਲੇ ‘ਗਾਰਡ ਆਫ਼ਰ ਆਨਰ’ ਦੀ ਡਿ੍ਰਲ ਵੀ ਕਰਵਾ ਕੇ ਦੇਖੀ। 
ਸ੍ਰੀ ਸਿਨਹਾ ਨੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰਨਾਂ ਅਧਿਕਾਰੀਆਂ ਨਾਲ ਵੀ ਵਿਸਥਾਰਤ ਮੀਟਿੰਗ ਕੀਤੀ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਜਾਇਬ ਘਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਬਾਅਦ ਵਿੱਚ ਮਿਊਜ਼ੀਅਮ ਦੇ ਪਿਛਲੇ ਪਾਸੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਟ੍ਰੈਫਿਕ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਅਤੇ ਅਹਿਮ ਸਖਸ਼ੀਅਤਾਂ ਦੇ ਬੈਠਣ ਦੇ ਕੀਤੇ ਢੁੱਕਵੇਂ ਪ੍ਰਬੰਧਾਂ ਦੀ ਜਾਣਕਾਰੀ ਲਈ।
ਮੀਟਿੰਗ ਦੌਰਾਨ ਸ੍ਰੀ ਸਿਨਹਾ ਨੇ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ। 
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਭਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਇਸ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਡਿਊਟੀਆਂ ਲਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਾਮ ਨੂੰ 4:30 ਵਜੇ ਰੈਲੀ ਵਾਲੀ ਥਾਂ ’ਤੇ ਹੀ ਸੰਗੀਤਕ ਵਿਧਾਵਾਂ, ਲੋਕ ਗੀਤਾਂ ਤੇ ਨਾਚ, ਮਲਵਈ ਗਿੱਧਾ ਤੇ ਨਾਟਕ ‘ਬਸੰਤੀ ਚੋਲਾ’ ਰਾਹੀਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਯਾਦ ਕੀਤਾ ਜਾਵੇਗਾ। ਉਸ ਤੋਂ ਬਾਅਦ ਇੱਥੋਂ ਹੀ ਇੱਕ ‘ਕੈਂਡਲ ਮਾਰਚ’ ਸ਼ਾਮ 7:15 ਵਜੇ ਸ਼ਹੀਦ-ਏ-ਆਜ਼ਮ ਦੀ ਪ੍ਰਤਿਮਾ ਤੱਕ ਕੱਢਿਆ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਸਵੇਰ ਅਤੇ ਸ਼ਾਮ ਦੇ ਸਮਾਗਮਾਂ ਵਿੱਚ ਹੁੰਮ-ਹੁੰਮਾ ਕੇ ਪੁੱਜਣ ਲਈ ਅਪੀਲ ਕੀਤੀ।


Monday, September 26, 2022

ਐੱਮਪੀ ਸਿਮਰਨਜੀਤ ਸਿੰਘ ਮਾਨ ਤੇ 23 ਮਾਰਚ 2023 ਤੋਂ ਪਹਿਲਾਂ ਹੋਵੇ ਕਾਰਵਾਈ -

ਬੰਗਾ 26, ਸਤੰਬਰ (ਮਨਜਿੰਦਰ ਸਿੰਘ)  ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਵਲੋ ਮੁੱਖ ਮੰਤਰੀ ਪੰਜਾਬ ਨੂੰ 23 ਮਾਰਚ 2023 ਦਾ ਸਮਾਂ ਦਿੱਤਾ ਜਦੋਂ ਤੱਕ ਮੁੱਖ ਮੰਤਰੀ ਪੰਜਾਬ ਸ ਸਿਮਰਜੀਤ ਮਾਨ ਦੇ ਖਿਲਾਫ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੇ ਕੋਈ ਕਾਰਵਾਈ ਨਹੀ ਕੀਤੀ ਉਸ ਸਬੰਧ ਵਿਚ ਅਸੀਂ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਹਰ ਸਾਲ ਹਰ ਸਾਲ ਦੀ ਤਰ੍ਹਾਂ ਜਨਮ ਦਿਨ ਮਨਾਉਂਦੇ ਸੀ ਪਰ ਇਸ ਵਾਰ ਅਸੀਂ ਜਨਮ ਦਿਨ ਨਹੀਂ ਮਨਾਉਣਾ ਕਿਉਂਕਿ ਸ਼ਹੀਦਾਂ ਦਾ ਅਪਮਾਨ ਹਰ ਕੋਈ ਕਰ ਰਿਹਾ ਹੈ ਸਿਮਰਜੀਤ  ਮਾਨ ਦੇ ਪਿੱਛੇ ਲੱਗ ਕੇ ਹੋਰ ਲੋਕ ਵੀ ਸ਼ਹੀਦਾਂ ਨੂੰ ਆਪ ਸ਼ਬਦ ਬੋਲ ਰਹੇ ਹਨ ਇਸ ਕਰਕੇ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਜਲਦੀ ਤੋਂ ਜਲਦੀ ਸਿਮਰਜੀਤ ਮਾਨ ਤੇ ਕਾਰਵਾਈ ਕੀਤੀ ਜਾਵੇ ਦਫ਼ਤਰਾਂ ਵਿੱਚ ਫੋਟੋਆਂ ਲਾਉਣ ਨਾਲ ਮਾਨ-ਸਨਮਾਨ ਤਾਂ ਬਣਦਾ ਹੈ ਪਰ ਜਿਹੜੇ ਲੋਕ ਸ਼ਹੀਦਾਂ ਪ੍ਰਤੀ ਅਪਸ਼ਬਦ ਬੋਲਦੇ ਹਨ ਉਨ੍ਹਾਂ ਤੇ ਵੀ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਅਗਰ ਪੰਜਾਬ ਸਰਕਾਰ ਨੇ ਸਾਡੀ ਮੰਗ ਤੇ ਗੌਰ ਨਹੀਂ ਕੀਤਾ ਤਾਂ 23 ਮਾਰਚ ਤੋਂ ਬਾਅਦ ਵੱਡਾ ਸੰਘਰਸ਼ ਕੀਤਾ ਜਾਵੇਗਾ ਇਸ ਮੌਕੇ ਹਰਗੋਪਾਲ ਖੰਨਾਜਰਨਲ ਸਕੱਤਰ ਜੋਗਰਾਜ ਜੋਗੀ ਚੱਕ ਗੁਰੂ  ਗੁਰਕ੍ਰਿਪਾਲ ਸਿੰਘ ਤਰਨਜੀਤ ਗੋਗੋ ਗੁਰਸ਼ਰਨ ਸਿੰਘ ਸਤਨਾਮ ਸਿੰਘ ਬਚਿੱਤਰ ਸਿੰਘ ਬਲਜੀਤ ਸਿੰਘ ਹਰਪ੍ਰੀਤ ਸਿੰਘ ਗੁਰਦਾਵਰ ਸਿੰਘ ਬਲਦੇਵ ਸਿੰਘ ਪਰਮਜੀਤ ਸਿੰਘ ਹਾਜ਼ਰ ਸਨ

Sunday, September 25, 2022

ਮੁਹਾਲੀ ਏਅਰਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਨਾਮ ਤੇ ਰੱਖਣ ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ :

ਬੰਗਾ 25,ਸਤੰਬਰ (ਮਨਜਿੰਦਰ ਸਿੰਘ)  ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵਲੋਂ ਮਨ ਕੀ ਬਾਤ ਪ੍ਰੋਗਰਾਮ ਵਿੱਚ ਮੁਹਾਲੀ ਏਅਰਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ । ਇਹ ਐਲਾਨ ਕਰਨ ਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਤਹਿ ਦਿਲੋਂ ਪ੍ਰਧਾਨ ਮੰਤਰੀ ਜੀ ਦਾ ਧੰਨਵਾਦ ਕਰਦੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਦੇ ਅਹੁਦੇਦਾਰਾਂ ਗੁਰਜੀਤ ਸਿੰਘ
ਤਰਲੋਚਨ ਸਿੰਘ ਹਰਮਿੰਦਰ ਸਿੰਘ ਲੱਕੀ ਗੌਰਵ ਘਈ
ਸੁਰਿੰਦਰ ਪਾਲ ਮਹੇ ਨੇ ਕਰਦਿਆਂ ਕਿਹਾ ਕਿ ਉਹ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਵੀ ਧੰਨਵਾਦ ਕਰਦੇ ਹਨ  ਜਿਨ੍ਹਾਂ ਨੇ ਇਸ ਸਬੰਧੀ ਕੋਸ਼ਿਸ਼ਾਂ ਕੀਤੀਆਂ ਅਤੇ ਹਰਿਆਣਾ ਸਰਕਾਰ ਨਾਲ ਇਸ ਸਬੰਧੀ ਸਾਂਝੇ ਤੌਰ ਤੇ ਕੋਸ਼ਿਸ਼ ਕੀਤੀ । ਨਾਲ ਹੀ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ 28.09.2022 ਨੂੰ ਖਟਕੜ ਕਲਾਂ ਵਿਖੇ ਆਪਣੀ ਆਮਦ ਮੌਕੇ ਪਿੰਡ ਖਟਕੜ ਕਲਾਂ ਵਿੱਚ ਇੱਕ ਰਾਸ਼ਟਰੀ ਪੱਧਰ ਦਾ ਖੇਡ ਸਟੇਡੀਅਮ ਅਤੇ ਇਲਾਕੇ ਵਿੱਚ ਸ਼ਹੀਦ ਦੇ ਨਾਮ ਤੇ ਇੱਕ ਸਰਕਾਰੀ ਮੈਡੀਕਲ ਕਾਲਜ ਦਾ ਐਲਾਨ ਕਰਨ ਅਤੇ ਜਲਦ ਹੀ ਇਸ ਸਬੰਧੀ ਕਾਰਵਾਈ ਆਰੰਭਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ।  ਤਾਂ ਜੋ ਇਸ ਇਲਾਕੇ ਦੇ ਨੌਜਵਾਨਾਂ ਨੂੰ ਭਵਿੱਖ ਸੁਧਾਰਨ ਲਈ ਮੱਦਦ ਮਿਲ ਸਕੇ ਅਤੇ ਨੌਜਵਾਨਾਂ ਨੂੰ ਸਹੀ ਰਸਤੇ ਪਾਇਆ ਜਾ ਸਕੇ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ ।  ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਵਲੋਂ ਕਈ ਵਾਰ ਪਿੰਡ ਵਾਸੀਆਂ ਦੀਆਂ ਕੁੱਝ ਮੁੱਢਲੀਆਂ ਲੋੜਾਂ ਸਬੰਧੀ ਮੁੱਖ ਮੰਤਰੀ ਦਫਤਰ ਨੂੰ ਲਿਖਿਆ ਗਿਆ ਹੈ ਉਸ ਸਬੰਧੀ ਵੀ ਕਾਰਵਾਈ ਕੀਤੀ ਜਾਵੇ । ਤਾਂ ਜੋ ਸ਼ਹੀਦ ਦੇ ਪਿੰਡ ਨੂੰ ਇੱਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾ ਸਕੇ । 

Saturday, September 24, 2022

ਸ਼ਹੀਦ-ਏ-ਆਜ਼ਮ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਜਨਮ ਦਿਹਾੜੇ ਤੇ ਸ਼ਹੀਦੀ ਦਿਹਾੜੇ ਮਨਾਉਣੇ ਜ਼ਰੂਰੀ---ਅਨਮੋਲ ਗਗਨ ਮਾਨ****ਅਗਲੀਆਂ ਪੀੜ੍ਹੀਆਂ ਨੂੰ ਆਪਣੇ ਆਜ਼ਾਦੀ ਦੇ ਨਾਇਕਾਂ ਦਾ ਇਤਿਹਾਸ ਦੱਸਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ

ਯਾਤਰਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦਗਾਰ ’ਤੇ ਨਤਮਸਤਕ ਹੁੰਦੇ ਹੋਏ।
ਬੰਗਾ, 24 ਸਤੰਬਰ, 2022:(ਮਨਜਿੰਦਰ ਸਿੰਘ )
ਪੰਜਾਬ ਦੇ ਯਾਤਰਾ, ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਕਿਹਾ ਕਿ ਦੇਸ਼ ਤੋਂ ਕੁਰਬਾਨ ਹੋਣ ਵਾਲੇ ਨਾਇਕਾਂ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਮਨਾਉਣਾ, ਇਸ ਲਈ ਜ਼ਰੂਰੀ ਹੈ ਕਿ ਨਵੀਂ ਪੀੜ੍ਹੀ ਆਪਣੇ ਇਨ੍ਹਾਂ ਆਜ਼ਾਦੀ ਦੇ ਨਾਇਕਾਂ ਦੇ ਅਮੀਰ ਇਤਿਹਾਸ ਅਤੇ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ।

ਅਨਮੋਲ ਗਗਨ ਮਾਨ  ਜਨਮ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।
ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 28 ਸਤੰਬਰ ਨੂੰ ਮਨਾਏ ਜਾ ਰਹੇ ਰਾਜ ਪੱਧਰੀ ਜਨਮ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਯਾਤਰਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਹੀਦ-ਏ-ਆਜ਼ਮ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਣ ਬਾਅਦ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਇਹ ਹੁਣ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਕਿਸ ਤਰ੍ਹਾਂ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਅੜੇ ਅਤੇ ਲੜੇ। ਉਨ੍ਹਾਂ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਨੂੰ ਪਹਿਲ ਦਿੱਤੀ ਸੀ, ਜਿਸ ਨੂੰ ਅੱਜ ਵੀ ਅਤੇ ਅੱਗੇ ਵੀ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

(ਮੰਤਰੀ ਸਾਹਿਬਾ  ਮੌਜੂਦ ਮਹਿਲਾਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।)
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਨਤਮਸਤਕ ਹੋਣ ਪੁੱਜਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਵੱਲ ਇਤਿਹਾਸਕ ਫ਼ੈਸਲੇ ਲੈ ਰਹੀ ਹੈ।
ਯਾਤਰਾ ਤੇ ਸਭਿਆਚਾਰਕ ਮਾਮਲੇ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਵਾਲੇ ਦਿਨ ਅਸੀਂ ਆਪਣੇ ਘਰਾਂ ’ਚ ਮੋਮਬੱਤੀਆਂ ਬਾਲ ਕੇ ਅਤੇ ਬਨੇਰਿਆਂ ’ਤੇ ਤਿਰੰਗੇ ਲਹਿਰਾ ਕੇ, ਉਨ੍ਹਾਂ ਨੂੰ ਯਾਦ ਕਰੀਏ ਅਤੇ ਪ੍ਰਣ ਲਈਏ ਕਿ ਉਨ੍ਹਾਂ ਵੱਲੋਂ ਜਿਸ ਆਜ਼ਾਦੀ ਦੀ ਕਲਪਨਾ ਲੈ ਕੇ ਕੁਰਬਾਨੀ ਦਿੱਤੀ ਗਈ ਅਤੇ ਆਜ਼ਾਦੀ ਦਾ ਸੰਘਰਸ਼ ਲੜਿਆ ਗਿਆ, ਉਸ ਦੀ ਸਥਾਪਨਾ ’ਚ ਭਗਵੰਤ ਮਾਨ ਸਰਕਾਰ ਦਾ ਸਹਿਯੋਗ ਦੇਈਏ।
ਇਸ ਮੌਕੇ ਉਨ੍ਹਾਂ ਨਾਲ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ, ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਬੱਲੂ  ਤੇ ਕੁਲਜੀਤ ਸਿੰਘ ਸਰਹਾਲ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।


 

Friday, September 23, 2022

ਸ਼ੇਰ ਸਜਾਵਲਪੁਰੀ ਦੇ ਵਿਹਡ਼ੇ ਜੁਡ਼ਿਆ ਸਾਹਿਤਕ ਸਮਾਗਮ ਨਵਜੋਤ ਸਾਹਿਤ ਸੰਸਥਾ ਔਡ਼ ਵਲੋਂ ਸਨਮਾਨ :

ਲੇਖਕ ਸ਼ੇਰ ਸਜਾਵਲਪੁਰੀ ਤੇ ਉਹਨਾਂ ਦੀ ਪਤਨੀ ਸ਼੍ਰੀਮਤੀ ਬਲਵੀਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਮਹਿਮਾਨ ਤੇ ਪ੍ਰਬੰਧਕ।

ਨਵਾਂ ਸ਼ਹਿਰ/23 ਸਤੰਬਰ ( ਮਨਜਿੰਦਰ ਸਿੰਘ  ) ਨਵਜੋਤ ਸਾਹਿਤ ਸੰਸਥਾ (ਰਜਿ.) ਔਡ਼ ਵਲੋਂ ਪਿੰਡ ਸਜਾਵਲਪੁਰ ਵਿਖੇ ਲੇਖਕ ਸ਼ੇਰ ਸਜਾਵਲਪੁਰੀ ਦੇ ਵਿਹਡ਼ੇ ਸਾਹਿਤਕ ਇਕੱਠ ਕੀਤਾ ਗਿਆ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਆਈ ਐਮ ਏ ਦੇ ਸੂਬਾ ਪ੍ਰਧਾਨ ਡਾ. ਪਰਮਜੀਤ ਮਾਨ, ਕੇਂਦਰੀ ਲੇਖਕ ਸਭਾ ਦੇ ਕਾਰਜਕਾਰੀ ਪ੍ਰਧਾਨ ਪ੍ਰੋ. ਸੰਧੂ ਵਰਿਆਣਵੀ, ਪਿੰਡ ਸਜਾਵਲਪੁਰ ਦੇ ਸਰਪੰਚ ਨਿਰਮਲਜੀਤ ਕੌਰ, ਨਵਜੋਤ ਸਾਹਿਤ ਸੰਸਥਾ ਔਡ਼ ਦੇ ਪ੍ਰਧਾਨ ਸਤਪਾਲ ਸਾਹਲੋਂ ਸ਼ਾਮਲ ਸਨ। ਇਹਨਾਂ ਨੇ ਸਾਂਝੇ ਤੌਰ ’ਤੇ ਸ਼ਮਾਂ ਰੌਸ਼ਨ ਦੀ ਰਸਮ ਨਿਭਾਈ। 
                 ਡਾ. ਪਰਮਜੀਤ ਮਾਨ ਅਤੇ ਪ੍ਰੋ. ਸੰਧੂ ਵਰਿਆਣਵੀ  ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਕਤੀ ਝਲਕਾਰਿਆਂ, ਮਾਰੂ ਤਾਕਤਾਂ ਤੋਂ ਬਚਣ ਅਤੇ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸਾਹਿਤ ਨਾਲ ਜੁਡ਼ਣ ਦੀ ਲੋਡ਼ ਹੈ। ਉਹਨਾਂ ਲੇਖਕ ਵਰਗ ਨੂੰ ਸਮਾਜ ਦਾ ਪ੍ਰੇਰਨਾਸ੍ਰੋਤ ਦੱਸਦਿਆਂ ਲੋਕਾਂ ਨੂੰ ਲੇਖਕ ਵਰਗ ਦੇ ਸਹਿਯੋਗ ਦੀ ਅਪੀਲ ਵੀ ਕੀਤੀ। ਸਮਾਗਮ ਵਿੱਚ ਨਵਜੋਤ ਸਾਹਿਤ ਸੰਸਥਾ ਵਲੋਂ ਸ਼ੇਰ ਸਜਾਵਲਪੁਰੀ ਤੇ ਉਹਨਾਂ ਦੀ ਪਤਨੀ ਬੀਬੀ ਬਲਵੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਲੇਖਕ ਸ਼ੇਰ ਸਜਾਵਲਪੁਰੀ ਨੇ ਆਪਣੀਆਂ ਰਚਨਾਵਾਂ ਦੀ ਸਾਂਝ ਵੀ ਪਾਈ ਅਤੇ ਆਪਣੇ ਬਹੁਪੱਖੀ ਜੀਵਨ ਸਫ਼ਰ ਬਾਰੇ ਚਾਨਣਾ ਵੀ ਪਾਇਆ। ਉਹਨਾਂ ਦੇ ਘਰ ਦੇ ਵਿਹਡ਼ੇ ਵਿੱਚ ਜਨ ਜੀਵਨ ਨਾਲ ਸਬੰਧ ਸਾਂਭੀਆਂ ਪੁਰਾਣੀਆਂ ਵਸਤਾਂ ਅਤੇ ਉਹਨਾਂ ’ਤੇ ਲਿਖੀਆਂ ਵੰਨਗੀਆਂ ਦੀ ਵੀ ਹਾਜ਼ਰੀਨ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ।
         ਸਮਾਗਮ ਦੌਰਾਨ ਮੰਚ ਸੰਚਾਲਨ ਕਰਦਿਆਂ ਸੰਸਥਾ ਦੇ ਸਕੱਤਰ ਸੁਰਜੀਤ ਮਜਾਰੀ ਨੇ ਸੰਸਥਾ ਦੇ ਬੈਨਰ ਹੇਠ ਚੱਲ ਰਹੇ ‘ਸਾਹਿਤਕ ਸਾਂਝ’, ‘ਸਾਹਿਤ ਉਚਾਰਨ ਮੁਕਾਬਲਾ’ ਅਤੇ ‘ਲੇਖਕ ਦੇ ਵਿਹਡ਼ੇ’ ਤਿੰਨ ਪ੍ਰੋਗਰਾਮਾਂ ਦੀ ਸਫ਼ਲਤਾ ਨਾਲ ਚੱਲ ਰਹੀ ਲਡ਼ੀ ਦੀ ਖੁਸ਼ੀ ਸਾਂਝੀ ਕੀਤੀ। ਇਸ ਦੇ ਨਾਲ ਹੀ ਸੰਸਥਾ ਦੇ ਸੰਥਾਪਕ ਪ੍ਰਸਿੱਧ ਗ਼ਜ਼ਲਗੋ ਗੁਰਦਿਆਲ ਰੌਸ਼ਨ ਵਲੋਂ ਭੇਜਿਆ ਕਲਾਤਮਿਕ ਤੋਹਫ਼ਾ ਵੀ ਸ਼ੇਰ ਸਜਾਵਲਪੁਰੀ ਅਤੇ ਉਹਨਾਂ ਦੀ ਪਤਨੀ ਨੂੰ ਪ੍ਰਦਾਨ ਕੀਤਾ ਗਿਆ। 
                ਮੰਚ ਤੋਂ ਵਿਚਾਰ ਸਾਂਝੇ ਕਰਨ ਵਾਲਿਆਂ ਵਿੱਚ ਪਟਵਾਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਬੇਗ਼ਮਪੁਰੀ, ਉੱਘੇ ਲੇਖਕ ਡਾ. ਗੁਰਮੀਤ ਸਿੰਘ ਸਰਾਂ, ਅਧਿਆਪਕਾ ਹਰਬੰਸ ਕੌਰ ਆਦਿ ਵੀ ਸ਼ਾਮਲ ਸਨ। ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਰਜ਼ਨੀ ਸ਼ਰਮਾ, ਦਵਿੰਦਰ ਸਕੋਹਪੁਰੀ, ਹਰੀ ਕਿਸ਼ਨ ਪਟਵਾਰੀ, ਅਮਰਜੀਤ ਜਿੰਦ, ਦੇਸ ਰਾਜ ਬਾਲੀ, ਸੁੱਚਾ ਰਾਮ ਜਾਡਲਾ, ਰਾਮ ਨਾਥ ਕਟਾਰੀਆ ਨੇ ਗ਼ਜ਼ਲਾਂ/ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਕਸ਼ਮੀਰੀ ਲਾਲ ਕੈਂਥ, ਬਿੰਦਰ ਮੱਲ੍ਹਾ ਬੇਦੀਆਂ, ਨੰਬਰਦਾਰ ਸੂਬੇਦਾਰ ਬਿਸ਼ਨ ਦਾਸ, ਨੰਬਰਦਾਰ ਗੁਰਦੀਪ ਸਿੰਘ ਗਿੱਲ, ਪੰਚ ਜਸਵੀਰ ਕੌਰ, ਪੰਚ ਕੁਲਵੀਰ ਕੌਰ, ਪੰਚ ਜਸਵਿੰਦਰ ਕੌਰ, ਪੰਚ ਦਿਲਾਵਰ ਸਿੰਘ, ਪੰਚ ਜੋਗਾ ਸਿੰਘ, ਅਰਵਿੰਦ ਮਾਨ ਸਕੱਤਰ ਨੌਜ਼ਵਾਨ ਸਭਾ, ਸਾਬਕਾ ਸਰਪੰਚ ਜਸਪਾਲ ਸਿੰਘ, ਰਾਵਲ ਸਿੰਘ , ਅਨਿਲ ਕੁਮਾਰ ਸੀ ਐੱਚ ਟੀ, ਅਜੀਤ ਸਿੰਘ ਗਿੱਲ ਪ੍ਰਧਾਨ ਸਹਿਕਾਰੀ ਸਭਾ ਆਦਿ ਸ਼ਾਮਲ ਸਨ। 
 

Thursday, September 22, 2022

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਮਾਮਲਾ ਦਰਜ :

ਥਾਣਾ ਬਹਿਰਾਮ ਵਿਖੇ ਤਾਇਨਾਤ ਏਐਸਆਈ ਸੁਖਪਾਲ ਸਿੰਘ ਨਸ਼ੇ ਦੀਆਂ ਗੋਲੀਆਂ ਸਮੇਤ ਫੜੇ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਹੋਏ  

ਬੰਗਾ 22,ਸਤੰਬਰ (ਮਨਜਿੰਦਰ ਸਿੰਘ )ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤਹਿਸੀਲ ਬੰਗਾ ਦੇ ਥਾਣਾ ਬਹਿਰਾਮ ਪੁਲਿਸ ਵੱਲੋਂ 50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਮਾਮਲਾ ਦਰਜ ਕੀਤਾ ਗਿਆ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਬਹਿਰਾਮ ਵਿਖੇ ਤਾਇਨਾਤ ਏਐਸਆਈ ਸੁਖਪਾਲ ਸਿੰਘ  ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੇਨ ਹਾਈਵੇ ਤੋਂ ਪਿੰਡ ਚੱਕ ਬਿਲਗਾ ਮੋੜ ਮੁੜ ਕੇ ਅੱਗੇ ਪੁੱਜੇ ਤਾਂ ਸਾਹਮਣੇ ਤੋਂ ਇਕ ਸਰਦਾਰ ਨੌਜਵਾਨ ਸੱਜੇ  ਹੱਥ ਵਿਚ ਇਕ ਪਾਰਦਰਸ਼ੀ ਲਿਫਾਫਾ ਫੜੀ ਆ ਰਿਹਾ ਸੀ ਜਿਸ ਨੇ ਪੁਲੀਸ ਨੂੰ ਦੇਖ ਕੇ ਪਾਰਦਰਸ਼ੀ ਲਿਫਾਫਾ ਘਾਹ ਫੂਸ ਵਿਚ ਸੁੱਟ ਦਿੱਤਾ ਅਤੇ ਪਿੱਛੇ ਨੂੰ ਤੇਜ਼ ਕਦਮੀਂ ਤੁਰ ਪਿਆ।ਜਿਸ  ਨੂੰ ਉਨ੍ਹਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ ਹੱਥ ਵਿੱਚ ਫੜੇ ਲਿਫਾਫੇ ਦੀ ਤਲਾਸ਼ੀ ਕਰਨ ਤੇ 5 ਪੱਤੇ  ਨਸ਼ੀਲੀਆਂ ਗੋਲੀਆਂ ਕੁੱਲ 50 ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਈਆਂ ¦ ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਤੀਰਥ ਸਿੰਘ ਵਾਸੀ ਬੀਸਲਾ ਥਾਣਾ ਬਹਿਰਾਮ ਵਜੋਂ ਹੋਈ ਹੈ ਜਿਸ  ਨੂੰ ਗ੍ਰਿਫਤਾਰ ਕਰਨ ਉਪਰੰਤ  ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਮਾਮਲਾ ਦਰਜ

ਥਾਣਾ ਬਹਿਰਾਮ ਵਿਖੇ ਤਾਇਨਾਤ  ਸਬ ਇੰਸਪੈਕਟਰ ਹਰਜਿੰਦਰ ਸਿੰਘ ਨਸ਼ੀਲੀਆਂ ਗੋਲੀਆਂ ਸਮੇਤ ਫੜੇ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਹੋਏ

ਬੰਗਾ 22,ਸਤੰਬਰ (ਮਨਜਿੰਦਰ ਸਿੰਘ )ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸਬ ਡਿਵੀਜ਼ਨ ਬੰਗਾ  ਦੇ ਥਾਣਾ ਬਹਿਰਾਮ ਪੁਲਿਸ ਵੱਲੋਂ 80 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਮਾਮਲਾ ਦਰਜ ਕੀਤਾ ਗਿਆ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਬਹਿਰਾਮ ਵਿਖੇ ਤਾਇਨਾਤ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੇਨ ਹਾਈਵੇ ਤੋਂ ਪਿੰਡ ਬੀਸਲਾ ਨੂੰ ਜਾ ਰਹੇ ਸਨ । ਜਦੋਂ ਉਹ ਬੀਸਲਾ ਲਿੰਕ ਰੋਡ ਤੇ 200ਮੀਟਰ ਅੱਗੇ ਪੁੱਜੇ ਤਾਂ ਦੁਕਾਨਾਂ ਵਾਲੇ ਪਾਸੇ ਇੱਕ ਨੌਜਵਾਨ ਸੱਜੇ ਹੱਥ ਵਿਚ ਇਕ ਪਾਰਦਰਸ਼ੀ ਲਿਫਾਫਾ ਫੜੀ ਖੜ੍ਹਾ ਸੀ ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਦੁਕਾਨਾਂ ਪਿੱਛੇ ਜਾਣ ਲੱਗਾ ।ਜਿਸ  ਨੂੰ ਉਨ੍ਹਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ ਹੱਥ ਵਿੱਚ ਫੜੇ ਲਿਫਾਫੇ ਦੀ ਤਲਾਸ਼ੀ ਕਰਨ ਤੇ ਅੱਠ ਪੱਤੇ  ਨਸ਼ੀਲੀਆਂ ਗੋਲੀਆਂ ਕੁੱਲ 80 ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਈਆਂ ¦ ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਅਜੈ ਪਾਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬੀਸਲਾ ਥਾਣਾ ਬਹਿਰਾਮ ਵਜੋਂ ਹੋਈ ਹੈ ਜਿਸ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ । 

Sunday, September 18, 2022

ਬੰਗਾ ਸਦਰ ਪੁਲਿਸ ਵੱਲੋਂ 10, ਪੇਟੀਆਂ ਸ਼ਰਾਬ',3 ਪੇਟੀਆਂ ਬੀਅਰ ਸਮੇਤ 2 ਵਿਅਕਤੀ ਗ੍ਰਿਫ਼ਤਾਰ :

ਥਾਣਾ ਸਦਰ ਬੰਗਾ ਪੁਲੀਸ  ਵੱਲੋਂ ਸਕਾਰਪੀਓ ਗੱਡੀ ਵਿੱਚ ਫੜੀ ਗਈ ਸ਼ਰਾਬ ਦੀ ਤਸਵੀਰ 
ਬੰਗਾ 18,ਸਤੰਬਰ (ਮਨਜਿੰਦਰ ਸਿੰਘ )ਥਾਣਾ ਸਦਰ ਬੰਗਾ ਦੀ ਪੁਲਸ ਵੱਲੋਂ 10 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ।ਇਸ ਬਾਰੇ ਜਾਣਕਾਰੀ ਦਿੰਦਿਆਂ ਏ ਐੱਸ ਆਈ ਰਾਮਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੁਖਬਰ ਤੋਂ ਇਤਲਾਹ ਮਿਲੀ ਕਿ ਦੋ ਵਿਅਕਤੀ ਭਾਰੀ ਮਾਤਰਾ ਵਿੱਚ ਸ਼ਰਾਬ ਲੈ ਕੇ ਫਗਵਾੜਾ ਤੋਂ ਬੰਗਾ ਵੱਲ ਆ ਰਹੇ ਹਨ । ਮਿਲੀ ਇਤਲਾਹ ਮੁਤਾਬਕ ਉਨ੍ਹਾਂ ਪੁਲਸ ਪਾਰਟੀ ਸਮੇਤ ਮਜਾਰੀ ਬੱਸ ਅੱਡੇ ਤੇ ਨਾਕੇ ਦੌਰਾਨ ਸਕਾਰਪੀਓ ਗੱਡੀ ਨੰਬਰ ਪੀ ਬੀ 32ਵੀ 6566  ਜਿਸ ਵਿੱਚ ਡਰਾਈਵਰ ਸਮੇਤ ਦੋ ਵਿਅਕਤੀ ਮੌਜੂਦ ਸਨ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਸ ਵਿਚੋਂ ਦੱਸ ਪੇਟੀਆਂ ਸ਼ਰਾਬ ਬਰਾਮਦ ਹੋਈਆਂ। ਜੋ ਕਿ 5,ਪੇਟੀਆਂ ਫਸਟ ਚੁਆਇਸ ਵਿਸਕੀ 2ਪੇਟੀਆਂ ਅਫ਼ਸਰ ਚੁਆਇਸ ਵਿਸਕੀ 1ਪੇਟੀ ਰਾਇਲ ਸਟੈਗ 1 ਪੇਟੀ ਆਰਸੀ ਇੱਕ ਪੇਟੀ ਸਿਗਨੇਚਰ ਅਤੇ ਤਿੰਨ ਪੇਟੀਆਂ ਬੀਅਰ ਦੀਆਂ ਸਨ l ਏਐਸਆਈ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਗਗਨ ਪੁੱਤਰ ਮਦਨ ਲਾਲ ਵਾਸੀ ਪਿੰਡ ਕਾਹਮਾ ,ਸੰਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਰਾਏਪੁਰ ਡੱਬਾ ਵਜੋਂ ਹੋਈ ਹੈ । ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਐਕਸਾਈਜ਼ ਐਕਟ ਅਨੁਸਾਰ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।  
 

ਥਾਣਾ ਸਦਰ ਬੰਗਾ ਪੁਲਸ ਵੱਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਕਾਬੂ :

ਏ ਐਸ ਆਈ ਨਿਰਮਲ ਸਿੰਘ ਪੁਲਸ ਪਾਰਟੀ ਦੇ ਨਾਲ ਤੇ ਹੈਰੋਇਨ ਸਮੇਤ ਕਾਬੂ ਕੀਤੀ ਗਈ ਔਰਤ      

ਬੰਗਾ18,ਸਤੰਬਰ (ਮਨਜਿੰਦਰ ਸਿੰਘ  ) ਥਾਣਾ ਸਦਰ ਬੰਗਾ ਪੁਲਸ ਵੱਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਦਰ ਥਾਣਾ ਬੰਗਾ ਵਿਖੇ ਤੈਨਾਤ ਏਐਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਚਾਰੀਆਂ ਸਮੇਤ ਪਿੰਡ ਮਜਾਰੀ ਤੋਂ ਲੰਗੇਰੀ ਵੱਲ ਗਸ਼ਤ ਕਰਦੇ ਜਾ ਰਹੇ ਸਨ ਜਦੋਂ ਪੁਲਸ ਪਾਰਟੀ ਪਿੰਡ ਲੱਖਪੁਰ ਆਬਾਦੀ ਪੁੱਜੀ ਤਾਂ ਪਿੰਡ ਲੰਗੇਰੀ ਵੱਲੋਂ ਇਕ ਔਰਤ ਆਉਂਦੀ ਦਿਖਾਈ ਦਿੱਤੀ ਜਿਸ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣੇ ਸਿਰ ਤੇ ਲਈ ਚੁੰਨੀ ਦੇ ਲੜ ਵਿੱਚ ਬੰਨ੍ਹੇ ਇੱਕ ਪਾਰਦਰਸ਼ੀ ਲਿਫਾਫੇ ਨੂੰ ਘਾਹ ਫੂਸ ਵਿੱਚ ਸੁੱਟ ਦਿੱਤਾ । ਉਨ੍ਹਾਂ ਕਿਹਾ ਕਿ ਉਨ੍ਹਾਂ ਸਾਥੀ ਕਰਮਚਾਰੀਆਂ ਨਾਲ ਉਸ ਔਰਤ ਨੂੰ ਕਾਬੂ ਕਰਕੇ ਲਿਫ਼ਾਫ਼ੇ ਨੂੰ ਕਬਜ਼ੇ ਵਿੱਚ ਲਿਆ ਤਾਂ ਉਸ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਕਾਬੂ ਕੀਤੀ ਔਰਤ ਦੀ  ਪਹਿਚਾਣ ਰਾਣੀ ਪਤਨੀ ਗੁਰਦੀਪ ਰਾਮ ਉਰਫ ਨਿੱਕੀ ਵਾਸੀ ਪਿੰਡ ਲੰਗੇਰੀ ਵਜੋਂ ਹੋਈ ਹੈ। ਜਿਸ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।  
 


Wednesday, September 14, 2022

ਮਿਉਂਸਿਪਲ ਇੰਪਲਾਈ ਯੂਨੀਅਨ ਬੰਗਾ ਵਲੋਂ ਲਗਾਇਆ ਧਰਨਾ :

ਬੰਗਾ 14,ਸਤੰਬਰ( ਮਨਜਿੰਦਰ ਸਿੰਘ )ਬੰਗਾ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਅੱਜ ਦੁਪਹਿਰ ਦੋ ਵਜੇ  ਤੋਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਬੰਗਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸ ਧਰਨੇ ਬਾਰੇ ਜਾਣਕਾਰੀ ਦਿੰਦਿਆਂ ਮਿਉਂਸਿਪਲ ਇੰਪਲਾਈਜ਼ ਯੂਨੀਅਨ ਦੇ  ਪ੍ਰਧਾਨ ਬੂਟਾ ਰਾਮ ਨੇ ਦੱਸਿਆ ਕਿ ਨਗਰ ਕੌਂਸਲ ਬੰਗਾ ਦੇ ਕਰਮਚਾਰੀਆਂ ਨੂੰ ਅੱਜ 14ਤਰੀਕ ਹੋਣ ਤੱਕ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ ਹੈ ¦ ਜਿਸ ਬਾਰੇ ਉਨ੍ਹਾਂ ਕਾਰਜ ਸਾਧਕ ਅਫ਼ਸਰ ਬੰਗਾ ਨੂੰ ਬੇਨਤੀ ਪੱਤਰ ਵੀ ਭੇਜਿਆ ਪਰ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਉਨ੍ਹਾਂ ਨੇ ਅੱਜ ਇਹ ਰੋਸ ਧਰਨਾ ਲਾਇਆ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਤਨਖਾਹ ਕਰਮਚਾਰੀਆਂ ਦੇ ਅਕਾਉਂਟ ਵਿੱਚ ਨਹੀਂ ਪਾਈ ਜਾਂਦੀ ਤਦ ਤੱਕ ਇਹ ਧਰਨਾ ਜਾਰੀ ਰਹੇਗਾ  ਦਫ਼ਤਰੀ ਅਤੇ ਸਫਾਈ ਦਾ ਕੰਮ ਪੂਰਨ ਤੌਰ ਤੇ ਬੰਦ ਰੱਖਿਆ ਜਾਵੇਗਾ । ਸ਼ਹਿਰ ਵਾਸੀਆਂ ਨੂੰ ਸਫਾਈ ਪ੍ਰਤੀ ਆਉਣ ਵਾਲੀ ਮੁਸ਼ਕਲ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ । ਇਸ ਮੌਕੇ ਬੰਗਾ ਕਾਰਜਸਾਧਕ ਅਫ਼ਸਰ ਦੇ ਖਿਲਾਫ ਮੁਰਦਾਬਾਦ ਦੀ ਨਾਅਰੇਬਾਜ਼ੀ ਕੀਤੀ ਗਈ ।ਇਸ ਮੌਕੇ ਸੰਨੀ ਬਿਗਾਨੀਆਂ ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸਿੰਘ ਸ਼ੰਮੀ ਰਵੀ ਕੁਮਾਰ ਮੋਨਿਕਾ    ਦੀਪਕ ਮਨੀਸ਼ ਕੁਮਾਰ ਸੁਨੀਤਾ ਵਿਨੋਦ  ਕੁਮਾਰ ਸੁਰਿੰਦਰ ਕੁਮਾਰ ਪਲਵਿੰਦਰ ਹੁਸਨ ਲਾਲ ਅਮਰਦੀਪ  ਵਿੱਕੀ ਰੇਖਾ ਰਾਣੀ ਚਰਨਜੀਤ ਰਾਜ ਰੂਬੀ ਰਾਜਨ ਰਾਣੀ ਜੀਵਨ ਕਿਰਨਾਂ ਰੇਣੂ ਰੀਟਾ ਹੀਰਾ ਲਾਲ ਵਰਿੰਦਰ ਕੁਮਾਰ ਬਲਵੀਰ ਚੰਦ  ਜਸਪਾਲ ਮਨਦੀਪ ਕੁਮਾਰ ਸੰਨੀ ਕੁਮਾਰ  ਸੁਖਦੇਵ ਸ਼ਮਸ਼ੇਰ ਸਿੰਘ  ਵਿਪਨ ਘਈ ਨਰੇਸ਼ ਕੁਮਾਰ ਰਵੀ ਰਾਜ ਕੁਮਾਰ ਆਦਿ ਹਾਜ਼ਰ ਸਨ

ਚੇਅਰਪਰਸਨ ਬਲਦੀਸ਼ ਕੌਰ ਵੱਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ :‌

 ਬੰਗਾ14 ਸਤੰਬਰ (ਮਨਜਿੰਦਰ ਸਿੰਘ ) ਕੌਮੀ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਚੇਅਰਪਰਸਨ ਬਲਦੀਸ਼ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੂਨੀਆ ਦੇ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ  । ਇਸ ਮੌਕੇ ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਸਟੇਸ਼ਨਰੀ ਖਰੀਦਣ ਵਿੱਚ ਐੱਨ ਆਰ ਆਈ ਭਰਾਵਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਐਨ ਆਰ ਆਈ ਭਰਾਵਾਂ ਦਾ ਧੰਨਵਾਦ ਕਰਦੇ ਕਿਹਾ ਕਿ ਐਨ ਆਰ ਆਈ ਭਰਾਵਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਮਦਦ ਲਈ ਮਾਲੀ ਸਹਾਇਤਾ ਕਰਦੇ ਰਹਿਣਗੇ । ਇਸ ਮੌਕੇ ਚੇਅਰਪਰਸਨ ਬਲਦੀਸ਼ ਕੌਰ ਦੇ ਨਾਲ ਪ੍ਰਸ਼ੋਤਮ ਲਾਲ ਗੁਰਮੇਲ ਸਿੰਘ ਗੋਸਲਾ ਸੁਖਜੀਤ ਕੌਰ ਮਾਸਟਰ ਚਰਨਜੀਤ ਸਿੰਘ  ਮਾਸਟਰ ਦਿਲਾਵਰ ਸਿੰਘ ਅਤੇ ਸਕੂਲ ਦਾ ਸਟਾਫ ਹਾਜ਼ਰ ਸਨ  

ਲਾਇਨਜ਼ ਕਲੱਬ ਬੰਗਾ ਨਿਸ਼ਚੇ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ :

ਲਾਇਨ ਕਲੱਬ ਬੰਗਾ ਨਿਸ਼ਚੇ ਦੇ ਮੈਂਬਰ ਜ਼ੋਨ ਚੇਅਰਮੈਨ ਗੁਲਸ਼ਨ ਕੁਮਾਰ ਦੀ ਅਗਵਾਈ ਵਿੱਚ ਠੰਢੇ ਮਿੱਠੇ ਜਲ ਦੀ ਸੇਵਾ ਕਰਦੇ ਹੋਏ  

ਬੰਗਾ 14,ਸਤੰਬਰ (ਮਨਜਿੰਦਰ ਸਿੰਘ ) ਰੋਜ਼ਾ ਸ਼ਰੀਫ਼ ਦਾਤਾ ਗੁਲਾਮੀ ਸ਼ਾਹ ਦੇ ਮੇਲੇ ਨੂੰ ਸਮਰਪਿਤ ਲਾਇਨਜ਼ ਕਲੱਬ ਬੰਗਾ ਨਿਸ਼ਚੇ ਵੱਲੋਂ ਜ਼ੋਨ ਚੇਅਰਮੈਨ ਗੁਲਸ਼ਨ ਕੁਮਾਰ ਦੀ ਅਗਵਾਈ ਵਿੱਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ¦ ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਠੰਢਾ ਮਿੱਠਾ ਜਲ ਛਕਿਆ । ਇਸ ਮੌਕੇ ਜ਼ੋਨ ਚੇਅਰਮੈਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਸੰਗਤਾਂ ਦੀ ਸੇਵਾ ਨਾਲ ਹੀ ਦਾਤਿਆ ਦੀਆਂ ਰਹਿਮਤਾਂ ਮਿਲਦੀਆਂ ਹਨ ।ਇਸ ਮੌਕੇ ਲਾਇਨ ਜਸਪਾਲ ਸਿੰਘ ਗਿੱਦਾ ਲਾਇਨ ਪਵਨ ਕੁਮਾਰ ਲਾਇਨ ਲਖਵਿੰਦਰ ਕੁਮਾਰ ਲਾਇਨ ਮਨਜਿੰਦਰ ਸਿੰਘ  ਰਮਨ ਕੁਮਾਰ ਦਵਿੰਦਰ ਕੁਮਾਰ ਜਾਖੂ ਵਿੱਕੀ ਸੋਤਰਾਂ ਆਦਿ ਹਾਜ਼ਰ ਸਨ। 

Tuesday, September 13, 2022

ਪੰਜਾਬ - ਚੰਡੀਗੜ੍ਹ ਜਨਰਲਿਸਟ ਯੂਨੀਅਨ ਯੂਨਿਟ ਬੰਗਾ ਦੀ ਮੀਟਿੰਗ 16 ਨੂੰ

ਬੰਗਾ ਪ੍ਰੈੱਸ ਕਲੱਬ ਦੇ ਪ੍ਰਧਾਨ ਜਸਬੀਰ ਸਿੰਘ ਨੂਰਪੁਰ 16, ਸਤੰਬਰ ਨੂੰ ਹੋਣ ਜਾ ਰਹੀ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ 

ਬੰਗਾ , 13 ਸਤੰਬਰ (ਮਨਜਿੰਦਰ ਸਿੰਘ ): ਪੰਜਾਬ - ਚੰਡੀਗੜ੍ਹ ਜਨਰਲਿਸਟ ਯੂਨੀਅਨ ਯੂਨਿਟ ਬੰਗਾ ਦੀ ਇੱਕ ਜ਼ਰੂਰੀ ਮੀਟਿੰਗ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਬਲਵੀਰ ਸਿੰਘ ਜੰਡੂ (ਚੰਡੀਗੜ੍ਹ ) ਦੇ ਦਿਸ਼ਾ ਨਿਰਦੇਸ਼ਾਂ ਤੇ ਜਸਵੀਰ ਸਿੰਘ ਪ੍ਰਧਾਨ ਬੰਗਾ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ਹੈ। ਇਸ ਸਬੰਧੀ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਟਿੰਗ 16 ਸਤੰਬਰ ਦਿਨ ਸ਼ੁੱਕਰਵਾਰ ਨੂੰ ਬੰਗਾ ਵਿਖੇ ਕੀਤੀ ਜਾ ਰਹੀ ਹੈ  ਇਸ ਮੀਟਿੰਗ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆ ਵਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੱਤਰਕਾਰਾਂ ਦੇ ਪੰਜਾਬ ਚੰਡੀਗੜ੍ਹ ਜਨਰਲਿਸਟ ਯੂਨੀਅਨ ਦੇ ਮੈਂਬਰਸ਼ਿਪ ਫਾਰਮ ਭਰੇ ਜਾਣਗੇ ਅਤੇ ਬੰਗਾ ਤਹਿਸੀਲ ਦੇ ਪੱਤਰਕਾਰਾਂ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਬਲਵਿੰਦਰ ਸਿੰਘ ਜੰਮੂ ਜਨਰਲ ਸਕੱਤਰ ਇੰਡੀਅਨ ਜਰਨਲਿਸਟ ਯੂਨੀਅਨ ਭਾਰਤ , ਬਲਵੀਰ ਸਿੰਘ ਜੰਡੂ ਪ੍ਰਧਾਨ ਪੰਜਾਬ ਚੰਡੀਗੜ੍ਹ ਜਨਰਲਿਸਟ ਯੂਨੀਅਨ ਪੰਜਾਬ , ਪਾਲ ਸਿੰਘ ਨੌਲੀ ਸਕੱਤਰ ਜਨਰਲ ਪੰਜਾਬ ਪਹੁੰਚ ਰਹੇ ਹਨ । ਪ੍ਰਧਾਨ ਜਸਬੀਰ ਸਿੰਘ ਨੂਰਪੁਰ ਨੇ ਪੱਤਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੀਟਿੰਗ ਵਿੱਚ ਤਹਿਸੀਲ ਬੰਗਾ ਦੇ ਸਾਰੇ ਪੱਤਰਕਾਰ ਠੀਕ 10 ਵਜੇ ਸਵੇਰੇ ਹਾਜ਼ਰ ਹੋਣ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਨੂਰਪੁਰ , ਨਵਕਾਂਤ ਭਰੋਮਜਾਰਾ , ਸੁਰਜੀਤ ਮਜਾਰੀ ਆਦਿ ਹਾਜ਼ਰ ਸਨ। 

Monday, September 12, 2022

ਡਿਵਾਈਡਰ ਤੋੜਦੀ ਹੋਈ ਪ੍ਰਾਈਵੇਟ ਕੰਪਨੀ ਦੀ ਬੱਸ ਦੁਕਾਨ ਵਿੱਚ ਵੜੀ :

ਬੰਗਾ ਵਿਖੇ ਦੁਕਾਨ ਵਿੱਚ ਵੜੀ ਪ੍ਰਾਈਵੇਟ ਕੰਪਨੀ ਦੀ   ਹਾਦਸਾਗ੍ਰਸਤ ਬੱਸ  

ਬੰਗਾ 12,ਸਤੰਬਰ (ਮਨਜਿੰਦਰ ਸਿੰਘ) ਬੰਗਾ ਸ਼ਹਿਰ ਦੇ  ਨਵਾਂਸ਼ਹਿਰ ਰੋਡ ਵਿਖੇ ਇਕ ਪ੍ਰਾਈਵੇਟ ਧਾਲੀਵਾਲ ਕੰਪਨੀ ਦੀ ਬੱਸ ਡਿਵਾਈਡਰ ਤੋੜਦੇ ਹੋਏ ਇਕ ਦੁਕਾਨ ਵਿਚ ਜਾ ਵੜੀ ਜਿਸ ਨਾਲ ਸਵਾਰੀਆਂ ਨੂੰ ਸੱਟਾਂ ਲੱਗਣ ਦਾ ਸਮਾਚਾਰ ਮਿਲਿਆ ਹੈ । ਇਸ ਭਿਆਨਕ ਹਾਦਸੇ ਨਾਲ ਸਵਾਰੀਆਂ ਵਿੱਚ ਹੜਕਮ ਦੇ ਨਾਲ ਚੀਕ ਚਿਹਾੜਾ ਮੱਚ ਗਿਆ ਤੇ ਕਰੀਬ ਸੱਤ ਲੋਕ ਜ਼ਖਮੀ ਹੋ ਗਏ ।ਜਿਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ¦ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬੰਗਾ ਵਿਖੇ ਦਾਖਲ ਕਰਾਇਆ ਗਿਆ ਹੈ।
(ਬੰਗਾ ਵਿਖੇ ਹੋਏ ਬੱਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ ਐੱਚ ਓ ਬੰਗਾ ਸਿਟੀ ਬਲਵਿੰਦਰ ਸਿੰਘ ) 
 ਸੂਚਨਾ ਅਨੁਸਾਰ ਬੱਸ ਡਰਾਈਵਰ ਮੌਕੇ ਤੋਂ ਭੱਜ ਗਿਆ ਬੱਸ ਕੰਡਕਟਰ ਨੂੰ ਫੜ ਕੇ ਜਦੋਂ ਲੋਕਾਂ ਅਤੇ ਪੁਲਸ ਨੇ ਇਸ ਹਾਦਸੇ ਬਾਰੇ ਪੁੱਛਿਆ ਤਾਂ ਉਸਨੇ ਕਿਹਾ ਕਿ ਬੱਸ ਜਦੋਂ ਨਵਾਂ ਸ਼ਹਿਰ ਤੋਂ ਚੱਲੀ ਤਾਂ ਡਰਾਈਵਰ ਤੋਂ ਸਹੀ ਨਾ ਚਲਾਉਂਦੇ  ਹੋਏ ਹਿਚਕੋਲੇ ਖਾ ਰਹੀ ਸੀ ਇਸ ਬਾਰੇ ਜਦੋਂ ਡਰਾਈਵਰ ਨੂੰ ਪੁੱਛਿਆ ਤਾਂ ਉਸਨੇ ਕਿਹਾ ਕਿ ਉਸ ਨੂੰ ਚੱਕਰ ਆ ਰਹੇ ਹਨ ਉਸ ਦੀ ਸਿਹਤ ਠੀਕ ਨਹੀਂ ਹੈ ਮੇਰੇ ਵੱਲੋਂ ਉਸ ਨੂੰ ਆਰਾਮ ਕਰਨ ਦੀ ਸਲਾਹ ਦੇਣ ਦੇ ਬਾਵਜੂਦ ਵੀ ਉਹ ਬੱਸ ਚਲਾਉਂਦਾ ਰਿਹਾ। ਇਸ ਉਪਰੰਤ ਇਕ ਕਾਰ ਦੇ ਬੱਸ ਅੱਗੇ ਆਉਣ ਤੇ ਡਰਾਈਵਰ ਤੋਂ ਕੰਟਰੋਲ ਨਹੀਂ ਹੋਇਆ ਅਤੇ ਬੱਸ ਦੁਕਾਨ ਵਿੱਚ ਜਾ ਵੜੀ।ਮੌਕੇ ਤੇ ਪੁਲਸ ਪਾਰਟੀ ਸਮੇਤ ਬੰਗਾ ਸਿਟੀ ਥਾਣੇ ਦੇ ਐਸਐਚਓ ਬਲਜਿੰਦਰ ਸਿੰਘ ਪਹੁੰਚੇ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ ।

Thursday, September 8, 2022

ਅਧਿਆਪਕ ਦਾ ਸਿੱਖਿਆ ਅਤੇ ਸਮਾਜਿਕ ਤਰੱਕੀ ਵਿੱਚ ਵਿਲੱਖਣ ਯੋਗਦਾਨ-ਐਮ ਐਲ ਏ ਡਾ. ਸੁੱਖੀ ****ਪ੍ਰਿੰਸੀਪਲ ਸੰਤ ਰਾਮ ਵਿਰਦੀ ਜੀ ਦੀ ਤੀਸਰੀ ਬਰਸੀ ਮੌਕੇ ਵਿੱਦਿਅਕ ਅਦਾਰਿਆਂ ਦਾ ਕੀਤਾ ਸਨਮਾਨ

ਬੰਗਾ, 8 ਸਤੰਬਰ (ਮਨਜਿੰਦਰ ਸਿੰਘ) ਇੱਕ ਅਧਿਆਪਕ ਦਾ ਸਿੱਖਿਆ ਅਤੇ ਸਮਾਜ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਹੁੰਦਾ ਹੈ ਜਿਸ ਨਾਲ ਹੀ ਗਿਆਨ ਦਾ ਪਸਾਰਾ ਹੁੰਦਾ ਹੈ ਅਤੇ ਨਰੋਏ ਸਮਾਜ ਦੀ ਸਿਰਜਨਾ ਹੁੰਦੀ ਹੈ।

(ਪਿੰਡ ਪੱਦੀ ਮੱਠ ਵਾਲੀ ਵਿਖੇ ਸਰਧਾਜ਼ਲੀ ਤੇ ਸਨਮਾਨ ਸਮਾਰੋਹ ’ਚ ਰਮਸ ਨਿਭਾਉਣ ਸਮੇਂ ਸ਼ਾਮਲ ਵੱਖ ਵੱਖ ਸਖ਼ਸ਼ੀਅਤਾਂ।)

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਸੁਖਵਿੰਦਰ ਕੁਮਾਰ ਸੁੱਖੀ ਐਮ ਐਲ ਏ ਹਲਕਾ ਬੰਗਾ ਨੇ ਪ੍ਰਿੰਸੀਪਲ ਸੰਤ ਰਾਮ ਵਿਰਦੀ ਜੀ ਦੀ ਅਧਿਆਪਕ ਦਿਵਸ ਨੂੰ ਸਮਰਪਿਤ ਤੀਜੀ ਬਰਸੀ ਮੌਕੇ ਉਹਨਾਂ ਦੇ ਜੱਦੀ ਪਿੰਡ ਪੱਦੀ ਮੱਠ ਵਾਲੀ ਵਿਖੇ ਹੋਏ ਸਰਧਾਂਜ਼ਲੀ ਅਤੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪ੍ਰਿੰਸੀਪਲ ਸੰਤ ਰਾਮ ਵਿਰਦੀ ਜੀ ਨੇ ਸਮਾਜਿਕ ਤਬਦੀਲੀ ਲਈ ਹਮੇਸ਼ਾਂ ਹੀ ਮੋਹਰੀ ਭੂਮਿਕਾ ਨਿਭਾਈ ਅਤੇ ਆਖ਼ਰੀ ਸਾਹ ਤੱਕ ਇਸ ਮਿਸ਼ਨ ’ਤੇ ਪਹਿਰਾ ਦਿੱਤਾ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਕਸ਼ਮੀਰ ਚੰਦ ਐਮ ਜੇ ਹਸਪਤਾਲ ਬੰਗਾ, ਦਿਨੇਸ਼ ਕੁਮਾਰ ਸਾਬਕਾ ਜ਼ਿਲ੍ਹਾਂ ਸਿੱਖਿਆ ਅਫ਼ਸਰ ਅਤੇ ਬਸਪਾ ਆਗੂ ਪ੍ਰਵੀਨ ਬੰਗਾ ਨੇ ਵੀ ਪ੍ਰਿੰਸੀਪਲ ਸੰਤ ਰਾਮ ਵਿਰਦੀ ਜੀ ਦੇ ਜੀਵਨ ਸੰਘਰਸ਼ ਉੱਤੇ ਚਾਨਣਾ ਪਾਉਂਦਿਆਂ ਉਹਨਾਂ ਨੂੰ ਸਮਾਜ ਦੀ ਵੱਡੀ ਪ੍ਰੇਰਨਾ ਦੱਸਿਆ। ਇਹਨਾਂ ਬੁਲਾਰਿਆਂ ਨੇ ਕਿਹਾ ਕਿ ਸਾਂਝੇ ਕਾਰਜਾਂ ਲਈ ਆਪਣੇ ਫ਼ਰਜ ਨਿਭਾਉਣ ਵਿੱਚ ਉਹਨਾਂ ਦੀ ਭੂਮਿਕਾ ਨਿਵੇਕਲੀ ਰਹੀ। ਇਸ ਮੌਕੇ ਜਿਹਨਾਂ ਵਿੱਦਿਅਕ ਅਦਾਰਿਆਂ ਵਿੱਚ ਪ੍ਰਿੰਸੀਪਲ ਸੰਤ ਰਾਮ ਵਿਰਦੀ ਜੀ ਨੇ ਆਪਣੀਆਂ ਅਧਿਆਪਨ ਸੇਵਾਵਾਂ ਨਿਭਾਈਆਂ ਸਨ ਉਹਨਾਂ ਨੂੰ ਸਮੂਹਿਕ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਫ਼ਤੂਹੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ, ਸਰਕਾਰੀ ਹਾਈ ਸਕੂਲ ਬਖ਼ਲੌਰ ਆਦਿ ਸ਼ਾਮਲ ਸਨ। ਸਮਾਗਮ ਦੌਰਾਨ ਆਪਣੇ ਵਿਚਾਰ ਰੱਖਦਿਆਂ ਇੰਜ. ਹਰਮੇਸ਼ ਵਿਰਦੀ ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਬੰਗਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਬਜ਼ੁਰਗਾਂ ਵਲੋਂ ਮਿਲੀ ਸਮਰਪਣ ਦੀ ਗੁਡ਼ਤੀ ਸਦਕਾ ਪ੍ਰਿੰਸੀਪਲ ਸੰਤ ਰਾਮ ਵਿਰਦੀ ਜੀ ਨੇ ਜਿੱਥੇ ਸਮਾਜ ਨੂੰ ਸਿੱਖਿਆ ਸੇਵਾਵਾਂ ਭੇਂਟ ਕੀਤੀਆਂ ਉੱਥੇ ਪਰਿਵਾਰਕ ਜਿੰਮੇਵਾਰੀਆਂ ਨੂੰ ਵੀ ਬਾਖ਼ੂਬੀ ਨਿਭਾਇਆ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਸੁਰਜੀਤ ਮਜਾਰੀ ਨੇ ਨਿਭਾਇਆ। ਇਸ ਸਮਾਗਮ ਵਿੱਚ ਪੁੱਜੀਆਂ ਸਖ਼ਸੀਅਤਾਂ ਵਿੱਚ ਪ੍ਰਿੰਸੀਪਲ ਇੰਦਰਜੀਤ ਸਿੰਘ, ਪ੍ਰਿੰਸੀਪਲ  ਮੁੱਖ ਅਧਿਆਪਕ ਸਤਨਾਮ ਸਿੰਘ, ਬਾਬਾ ਪਿਆਰੇ ਲਾਲ, ਮਾਸਟਰ ਸ਼ਿੰਗਾਰਾ ਰਾਮ, ਸੁਰਿੰਦਰ ਢੰਡਾ ਪ੍ਰਧਾਨ ਅੰਬੇਡਕ ਸੈਨਾ ਪੰਜਾਬ, ਸਾਬਕਾ ਪ੍ਰਿੰਸੀਪਲ ਬਲਰਾਮ ਸਹਾਏ, ਸਾਬਕਾ ਪ੍ਰਿੰਸੀਪਲ ਸੰਤੋਖ ਲਾਲ, ਪੰਚਾਇਤ ਸਕੱਤਰ ਬਿਸੰਬਰ, ਭੁਪਿੰਦਰ ਸਿੰਘ ਲਧਾਣਾ ਉਚਾ ਸੂਬਾ ਪੰਚਾਇਤ ਯੂਨੀਅਨ ਆਗੂ, ਅਸ਼ੋਕ ਕੁਮਾਰ ਸਰਪੰਚ ਖੋਥਡ਼ਾਂ, ਡਾ. ਮੋਹਣ ਬੱਧਣ, ਸੂਬੇਦਾਰ ਨਸੀਬ ਚੰਦ ਭੌਰਾ, ਸੰਤੋਖ ਜੱਸੀ ਪ੍ਰਧਾਨ ਪੰਚਾਇਤ ਯੂਨੀਅਨ ਐਸਬੀਐਸ ਨਗਰ, ਵਿਜੈ ਗੁਣਾਚੌਰ, ਸੁਖਜਿੰਦਰ ਬਖਲੌਰ ,ਨਰਿੰਦਰ ਮਾਹੀ, ਪ੍ਰਕਾਸ਼ ਚੰਦ ਬੈਂਸ, ਨਿਰਮਲ ਸੱਲਣ, ਰਤਨ ਚੰਦ, ਚਰਨਜੀਤ ਪੱਦੀ ਮੱਠ ਵਾਲੀ, ਵਿਜੈ ਕੁਮਾਰ ਭੱਟ, ਮਿਸਤਰੀ ਭਗਤ ਰਾਮ ਵਿਰਦੀ, ਵਿਜੈ ਕੁਮਾਰ ਸੁੰਮਨ, ਯੋਗ ਰਾਜ ਗੋਗੀ, ਸਾਬਕਾ ਪੰਚ ਬਹਾਦਰ ਸਿੰਘ,ਚਰਨਜੀਤ ਸੱਲ੍ਹਾਂ ਆਦਿ ਸ਼ਾਮਲ ਸਨ। 


Tuesday, September 6, 2022

ਮੁੱਖ ਮੰਤਰੀ ਵੱਲੋਂ ਲੈਕਚਰਾਰ ਡਾ: ਸ੍ਰੀਮਤੀ ਬਿੰਦੂ ਕੈਂਥ ਸਨਮਾਨਤ :

ਲੈਕਚਰਾਰ ਸ੍ਰੀਮਤੀ ਡਾ ਬਿੰਦੂ ਕੈਂਥ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਨਮਾਨ ਪ੍ਰਾਪਤ ਕਰਦੇ ਹੋਏ  
ਬੰਗਾ, 6,ਸਤੰਬਰ (ਮਨਜਿੰਦਰ ਸਿੰਘ ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪਿਛਲੇ ਦਿਨ ਅਧਿਆਪਕ ਦਿਵਸ ਮੌਕੇ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ  ਸੇਵਾ ਨਿਭਾ ਰਹੇ  ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ । ਬੰਗਾ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਮੌਕੇ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਿਖੇ ਬਤੌਰ ਲੈਕਚਰਾਰ ਪੋਲੀਟੀਕਲ ਸਾਇੰਸ ਵਜੋਂ ਸੇਵਾ ਨਿਭਾ ਰਹੇ ਸ੍ਰੀਮਤੀ  ਡਾ ਬਿੰਦੂ ਕੈਂਥ ਨੂੰ ਮੁੱਖ ਮੰਤਰੀ ਵੱਲੋਂ ਸਟੇਟ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ। ਵਰਨਣਯੋਗ ਹੈ ਕਿ ਇਸ ਮੌਕੇ ਡਾ ਬਿੰਦੂ ਕੈਂਥ ਇੰਨੇ ਭਾਵੁਕ ਹੋਏ ਕਿ ਉਨ੍ਹਾਂ ਦੀਆਂ ਅੱਖਾਂ ਵਿੱਚ ਅੱਥਰੂ ਆ ਗਏ । ਇਸ ਬਾਰੇ ਜਦੋਂ ਡਾ ਬਿੰਦੂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਵ: ਪਿਤਾ ਦਾ ਇਹ ਸੁਪਨਾ ਸੀ ਕਿ ਮੈਂ ਅਧਿਆਪਕ ਵਜੋਂ ਸੇਵਾ ਨਿਭਾਉਂਦੇ ਹੋਏ ਸਟੇਟ ਪੱਧਰ ਦਾ ਸਨਮਾਨ ਹਾਸਲ ਕਰਾਂ । ਅੱਜ ਪਿਤਾ ਜੀ ਦਾ  ਸੁਪਨਾ ਤਾਂ ਸਾਕਾਰ ਹੋਇਆ ਪਰ ਉਹ ਇਸ ਦੁਨੀਆਂ ਵਿੱਚ ਨਹੀਂ ਹਨ ਇਸ ਲਈ ਉਨ੍ਹਾਂ ਨੂੰ ਯਾਦ ਕਰਦੇ ਹੋਏ ਉਹ ਭਾਵੁਕ ਹੋ ਗਏ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਕਾਮਯਾਬੀ ਵਿੱਚ ਪਿਤਾ ਜੀ ਦੇ ਆਸ਼ੀਰਵਾਦ ਦੇ ਨਾਲ ਮੇਰੇ ਪਤੀ ਡਾ ਪਰਮਜੀਤ ਸਿੰਘ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਇਸ ਕਾਮਯਾਬੀ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ । 

ਸਾਬਕਾ ਪ੍ਰਿੰਸੀਪਲ ਸੰਤ ਰਾਮ ਵਿਰਦੀ ਜੀ ਦਾ ਬਰਸੀ ਸਮਾਗਮ ਕੱਲ੍ਹ 7 ਸਤੰਬਰ ਨੂੰ ****ਪੱਦੀ ਮਠ ਵਾਲੀ ਵਿਖੇ ਹੋਵੇਗਾ ਵਿੱਦਿਅਕ ਅਦਾਰਿਆਂ ਦਾ ਸਨਮਾਨ

ਸਵ: ਸੰਤ ਰਾਮ ਵਿਰਦੀ ਸਾਬਕਾ ਪ੍ਰਿੰਸੀਪਲ ਦੀ ਤਸਵੀਰ  

ਬੰਗਾ,6 ਸਤੰਬਰ(ਮਨਜਿੰਦਰ ਸਿੰਘ ) ਸਿੱਖਿਆ ਅਤੇ ਸਮਾਜਿਕ ਖੇਤਰ ਵਿੱਚ ਆਪਣੀਆਂ ਸਮਰਪਿਤ ਸੇਵਾਵਾਂ ਨਿਭਾਉਣ ਵਾਲੇ ਸਵ. ਸੰਤ ਰਾਮ ਵਿਰਦੀ ਸਾਬਕਾ ਪ੍ਰਿੰਸੀਪਲ ਜੀ ਦੀ ਤੀਜੀ ਬਰਸੀ 7 ਸਤੰਬਰ ਦਿਨ ਬੁੱਧਵਾਰ ਨੂੰ 12 ਤੋਂ 2 ਵਜੇ ਤੱਕ ਮਨਾਈ ਜਾ ਰਹੀ ਹੈ। ਇਸ ਮੌਕੇ ਉਹਨਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਇਲਾਕੇ ਦੇ ਵੱਖ ਵੱਖ ਵਿੱਦਿਅਕ ਅਦਾਰਿਆਂ ਦਾ ਸਨਮਾਨ ਕੀਤਾ ਜਾਵੇਗਾ। ਇਹਨਾਂ ’ਚ ਉਹ ਅਦਾਰੇ ਸ਼ਾਮਲ ਹੋਣਗੇ ਜਿਹਨਾਂ ਵਿੱਚ ਸਵ. ਸੰਤ ਰਾਮ ਵਿਰਦੀ ਵਲੋਂ ਆਪਣੀਆਂ ਅਧਿਆਪਨ ਸੇਵਾਵਾਂ ਨਿਭਾਈਆਂ ਸਨ। ਇਹ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਇੰਜ. ਹਰਮੇਸ਼ ਵਿਰਦੀ ਅਤੇ ਸਟੇਟ ਐਵਾਰਡੀ ਮੋਹਨ ਲਾਲ ਅਨੋਖਰਵਾਲ ਨੇ ਦੱਸਿਆ ਕਿ ਇਸ ਮੌਕੇ ਡਾ. ਸੁਖਵਿੰਦਰ ਕੁਮਾਰ ਸੁੱਖੀ ਐਮ ਐਲ ਏ ਬੰਗਾ ਅਤੇ ਡਾ. ਨਛੱਤਰ ਪਾਲ ਐਮ ਐਲ ਏ ਨਵਾਂ ਸ਼ਹਿਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਮਿਸ਼ਨਰੀ ਗਾਇਕ ਹਰਨਾਮ ਸਿੰਘ ਬਹਿਲਪੁਰੀ ਸਮਾਜਿਕ ਤਬਦੀਲੀ ਦਾ ਹੋਕਾ ਦਿੰਦੇ ਗੀਤ ਪੇਸ਼ ਕਰਨਗੇ। ਉਹਨਾਂ ਦੱਸਿਆ ਕਿ ਇਹ ਤੀਜੀ ਬਰਸੀ ਦਾ ਸਮਾਗਮ ਅਧਿਆਪਕ ਦਿਵਸ ਨੂੰ ਸਮਰਪਿਤ ਹੋਵੇਗਾ। ਸਨਮਾਨ ਅਤੇ ਸਰਧਾਂਜ਼ਲੀ ਸਮਾਗਮ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਟੁੱਟ ਵਰਤੇਗਾ।

Sunday, September 4, 2022

ਲੈਕਚਰਾਰ ਡਾ ਬਿੰਦੂ ਕੈਂਥ ਸਟੇਟ ਐਵਾਰਡ ਨਾਲ ਕੱਲ੍ਹ ਹੋਣਗੇ ਸਨਮਾਨਿਤ :

ਲੈਕਚਰਾਰ ਡਾ ਬਿੰਦੂ ਕੈਂਥ ਸਟੇਟ ਐਵਾਰਡ ਲਈ ਚੁਣੇ ਜਾਣ ਉਪਰੰਤ ਵਿਚਾਰ ਕਰਦੇ ਹੋਏ 
ਬੰਗਾ4, ਸਤੰਬਰ(ਮਨਜਿੰਦਰ ਸਿੰਘ)ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਿਖੇ ਲੈਕਚਰਾਰ ਪੋਲੀਟੀਕਲ ਸਾਇੰਸ ਵਜੋਂ ਸੇਵਾ ਨਿਭਾ ਰਹੇ ਡਾ ਬਿੰਦੂ ਕੈਂਥ ਨੂੰ ਸਿੱਖਿਆ ਵਿਭਾਗ ਵੱਲੋਂ ਸਟੇਟ ਐਵਾਰਡ 5 ਸਤੰਬਰ ਦਿਨ ਸੋਮਵਾਰ ਨੂੰ ਸੂਬਾ ਪੱਧਰ ਦੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦਿੱਤਾ ਜਾਵੇਗਾ । ਇਸ ਐਵਾਰਡ ਲਈ ਚੁਣੇ ਜਾਣ ਉਪਰੰਤ ਡਾ ਬਿੰਦੂ ਕੈਂਥ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਹ ਐਵਾਰਡ ਉਨ੍ਹਾਂ ਨੂੰ ਖ਼ਾਲਸੇ ਦੀ ਜਨਮਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਗਾਗਰ ਵਿੱਚ ਸਾਗਰ ਨੂੰ ਭਰਨ ਦੀ ਇਛਾ ਰਖਦੇ ਹਨ। ਇੱਥੇ ਇਹ ਵਰਨਣਯੋਗ ਹੈ ਕਿ ਸਰਕਾਰੀ ਨੌਕਰੀ ਵਿੱਚ ਆਇਆ ਡਾ ਬਿੰਦੂ ਕੈਂਥ ਨੂੰ ਅਜੇ ਬਹੁਤਾ ਸਮਾਂ ਨਹੀਂ ਲੰਘਿਆ ਪਰ ਕੋਈ ਵੀ ਕੰਮ ਚਾਹੇ ਉਹ ਮਹਿਕਮੇ ਵਲੋਂ,ਸਕੂਲ ਪ੍ਰਿੰਸੀਪਲ ਵਲੌਂ,ਹੈਡਕੁਆਰਟਰ ਵਲੋਂ ਸੋੰਪਿਆ ਹੋਵੇ ਪੂਰਾ ਕੀਤਾ ਹੈ।ਸਿਖਿਆ ਵਿਭਾਗ ਪੰਜਾਬ ਵਿੱਚ ਸੰਨ 2011 ਵਿੱਚ ਆਏ।ਲੋਕਡਾਉਨ ਵਿੱਚ ਵਿਦਿਆਰਥੀਆਂ ਦਾ ਸਾਥ ਨਹੀਂ ਛਡਿਆ।ਆਪਣਾ ਵਿਅਕਤੀਗਤ ਯੁਟਿਉਬ ਚੈਨਲ ਸ਼ੂਰੂ ਕੀਤਾ ਜਿਸ ਵਿੱਚ ਗਿਆਰਵੀਂ ਤੇ ਬਾਰਵੀਂ ਦੇ ਟਾਪਿਕ ਰਿਕਾਰਡ ਕਰਕੇ ਪਾਏ।ਇਨ੍ਹਾਂ ਦੀ ਕਾਬਲੀਅਤ  ਨੂੰ ਦੇਖਦੇ ਹੋਏ ਇਨ੍ਹਾਂ ਨੂੰ ਕੰਟੈੰਟ ਡਿਵੈਲਪਮੈਂਟ ਕਮੇਟੀ ਦਾ ਮੈੰਬਰ ਨਾਮਜਦ ਕੀਤਾ ਗਿਆ।ਪੜ੍ਹਾਈ ਤੌਂ ਇਲਾਵਾ ਵਿਦਿਆਰਥੀਆਂ ਨਾਲ ਇੱਕ ਰੋਜ਼ਾ ਟਰਿਪ ਲਾਏ।ਸਕੂਲ ਵਿੱਚ ਤੀਆਂ ਦੌਰਾਨ ਰੰਗਾਰੰਗ ਪ੍ਰੋਗਰਾਮ ਕਰਵਾਇਆ।ਸ਼ਹੀਦਾ ਨੂੰ ਸਜਦਾ ਕਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਤ ਕੋਰਿਉਗਰਾਫ਼ੀ ਕਰਵਾਈ ਤੇ ਜਿਲ੍ਹਾ ਪ੍ਰਸ਼ਾਸਨ ਤੋਂ ਸਨਮਾਨਿਤ ਹੋਏ।  ਆਪਣੇ ਸਕੂਲ ਵਿੱਚ ਖਾਸ ਲੋੜਾਂ ਵਾਲੀ ਨੇਤਰਹੀਣ ਵਿਦਿਆਰਥਣ ਨੂੰ ਬਰੈਲ ਭਾਸ਼ਾ ਵਿੱਚ ਸਾਰੇ ਵਿਸ਼ਿਆ ਦੇ ਨੋਟਸ ਤਿਆਰ ਕਰਵਾਏ।ਕੁਝ ਨੋਟਸ ਆਪਣੀ ਅਵਾਜ਼ ਵਿੱਚ ਰਿਕਾਰਡ ਕਰਕੇ ਦਿੱਤੇ ।ਉਸ ਵਿਦਿਆਰਥੀ ਦੀ ਕਾਬਲੀਅਤ ਨੂੰ ਲੋਕਾਂ ਸਾਹਮਣੇ ਲਿਆਂਦਾ।ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰੰਧਾਵਾ ਤੋਂ ਸਨਮਾਨ ਪ੍ਰਾਪਤ ਕਰਦੇ ਹੋਏ ਡਾ ਬਿੰਦੂ ( ਯਾਦਗਾਰੀ ਤਸਵੀਰ  )

ਪਿਛਲੇ ਸਾਲ 2021 ਵਿੱਚ ਸਿਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾਂ ਲਈ ਸਟੇਟ ਟੀਚਰ ਫੈਸਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਾ ਕੈੰਥ ਨੇ ਪਹਿਲਾ ਬਲਾਕ ਅਤੇ ਫਿਰ ਜਿਲ੍ਹੇ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ ਆਪਣੇ ਵਿਸ਼ੇ ਤੋਂ ਇਲਾਵਾ ਇੰਗਲਿਸ਼ ਬੁਸਟਰ ਕਲਬ ਵਿੱਚ ਆਪਣੇ ਵਿਦਿਆਰਥੀਆਂ ਨੂੰ ਤਿਆਰ ਕੀਤਾ ਤੇਵਿਦਿਆਰਥੀਆਂ ਨੂੰ ਮਹਿਕਮੇ ਵਲੋਂ ਸਟਾਰ ਆਫ਼ ਦਾ ਵੀਕ ਨਾਲ ਸਨਮਾਨਿਤ ਕੀਤਾ ਗਿਆ।ਇਲਾਕੇ ਦੀਆਂ ਅੈਨ ਜੀ ਉ ਜਿਵੇਂ ਰੋਟਰੀ ਕਲਬ ਬੰਗਾ,ਲਾਇਨ ਕਲਬ ਨਿਸ਼ਚੈ ਨਾਲ ਮਿਲ ਕੇ ਕਈ ਪ੍ਰੋਗਰਾਮ ਕਰਵਾਏ।ਇਨ੍ਹਾਂ ਐਨ  ਜੀ ਓ ਨਾਲ ਵਧੀਆ ਸੰਬੰਧ ਹੋਣ ਕਰਕੇ ਸਕੂਲ ਵਿੱਚ ਪਾਣੀ ਦੀ ਕਿਲਤ ਨੂੰ ਦੇਖਦੇ ਹੋਏ ਸਬਮਰਸੀਬਲ ਦਾ ਬੋਰ ਕਰਵਾਇਆ।ਵਿਦਿਆਰਥੀਆਂ ਨਾਲ ਚੰਗੇ ਸੰਬੰਧਾਂ ਕਰਕੇ ,ਵਿਦਿਆਰਥੀਆਂ ਦੇ ਹਰਮਨ ਪਿਆਰੇ ਅਧਿਆਪਕ ਹਨ। ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜ੍ਨ ਲਈ ਆਪ ਕਿਤਾਬਾਂ ਲਿਆ ਕੇ ਦਿੰਦੇ ਹਨ।ਆਪਣੀਆਂ ਸ਼ਖਸ਼ੀਅਤ ਦੀਆਂ ਇਨ੍ਹਾਂ ਖੂਬੀਆਂ ਕਰਕੇ ਡਾ ਬਿੰਦੂ ਕੈੰਥ ਨੂੰ ਕਈ ਪ੍ਰਸੰਸਾ ਪੱਤਰ ਮਿਲੇ ਹਨ। 

Friday, September 2, 2022

ਬੰਗਾ ਦੇ ਆਪ ਆਗੂਆਂ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਜਲਾਲਪੁਰ ਨੂੰ ਦਿੱਤੀਆਂ ਵਧਾਈਆਂ :

ਬੰਗਾ ਦੇ ਆਪ ਆਗੂ ਰਮਿੰਦਰ ਪਾਲ ਸਿੰਘ ਬਾਲੋ ਅਤੇ ਮਨਦੀਪ ਸਿੰਘ ਗੋਬਿੰਦਪੁਰੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸਤਨਾਮ ਸਿੰਘ ਜਲਾਲਪੁਰ ਨੂੰ ਗੁਲਦਸਤਾ ਭੇਟ ਕਰਦੇ ਹੋਏ 

ਬੰਗਾ 2,ਸਤੰਬਰ (ਮਨਜਿੰਦਰ ਸਿੰਘ ) ਬੰਗਾ ਹਲਕੇ ਦੇ ਆਮ ਆਦਮੀ ਪਾਰਟੀ ਆਗੂ ਰਮਿੰਦਰ ਪਾਲ ਸਿੰਘ ਬਾਲੋ ਅਤੇ ਮਨਦੀਪ ਸਿੰਘ ਗੋਬਿੰਦਪੁਰੀ ਵੱਲੋਂ ਆਮ ਆਦਮੀ ਪਾਰਟੀ ਦੇ  ਪਿਛਲੇ ਦਿਨੀਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਨੂੰ ਸੁੰਦਰ ਗੁਲਦਸਤਾ ਭੇਟ ਕਰਦੇ ਹੋਏ ਵਧਾਈਆਂ ਦਿੱਤੀਆਂ ਗਈਆਂ । ਇਸ ਮੌਕੇ ਆਗੂਆਂ ਨੇ ਕਿਹਾ ਕਿ ਜਲਾਲਪੁਰ ਦੀ ਇਸ ਨਿਯੁਕਤੀ ਦੇ ਨਾਲ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ । ਇਸ ਮੌਕੇ ਸੁਰਜੀਤ ਸਿੰਘ ਰਾਜ ਕੁਮਾਰ ਬਾਲੋ  ਹੈਪੀ ਖਮਾਚੋਂ ਈਸ਼ਰ ਸਿੰਘ ਹਰਪ੍ਰੀਤ ਸਿੰਘ ਨਵ ਜੀਵਨ ਸਿੰਘ ਲਖਬੀਰ ਸਿੰਘ ਆਦਿ ਹਾਜ਼ਰ ਸਨ ।

ਖੇਡਾਂ ਵਤਨ ਪੰਜਾਬ ਦੀਆਂ*--*ਬੰਗਾ ਬਲਾਕ ਦੇ ਮੁਕਾਬਲੇ ਸੰਪੂਰਣ*--*3 ਸਤੰਬਰ ਤੋਂ ਔੜ ਬਲਾਕ ਦੇ ਮੁਕਾਬਲੇ ਮੁਕੰਦਪੁਰ ਤੇ ਜਗਤਪੁਰ ਵਿਖੇ

ਬੰਗਾ ਬਲਾਕ  ਦੇ ਖੇਡ ਮੁਕਾਬਲਿਆਂ ਦੀਆਂ ਵੱਖ-ਵੱਖ ਤਸਵੀਰਾਂ।

ਬੰਗਾ, 2 ਸਤੰਬਰ, 2022:(ਮਨਜਿੰਦਰ ਸਿੰਘ )
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜੁਆਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ’ਚ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰਨ ਹਿੱਤ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਲ੍ਹ ਤੋਂ ਬੰਗਾ ਬਲਾਕ ’ਚ ਸ਼ੁਰੂ ਹੋਏ ਮੁਕਾਬਲੇ ਅੱਜ ਸੰਪੂਰਣ ਹੋ ਗਏ।
ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਅਨੁਸਾਰ ਬੰਗਾ ਤੋਂ ਬਾਅਦ 3 ਸਤੰਬਰ ਤੋਂ ਬਲਾਕ ਔੜ ਦੇ ਮੁਕਾਬਲੇ ਸ਼ੁਰੂ ਹੋ ਜਾਣਗੇ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਅਤੇ ਮਾਈ ਭਾਗੋ ਕਬੱਡੀ ਅਕੈਡਮੀ, ਜਗਤਪੁਰ ਵਿਖੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਬੰਗਾ ਬਲਾਕ ਦੀਆਂ ਖੇਡਾਂ ’ਚ 800 ਦੇ ਕਰੀਬ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਨ੍ਹਾਂ ਵਿੱਚੋਂ ਕੁੱਝ ਟੀਮਾਂ ਦਾ ਜੋਸ਼ ਅਤੇ ਪ੍ਰਦਰਸ਼ਨ ਏਨਾ ਬੇਹਤਰੀਨ ਸੀ ਕਿ ਉਹ ਸੂਬਾ ਪੱਧਰ ’ਤੇ ਜਿੱਤ ਦੇ ਦਾਅਵੇਦਾਰ ਵੀ ਜਾਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਆਉਣ ਵਾਲੇ ਸਾਲਾਂ ਵਿਚ ਪੰਜਾਬ ਦੀਆਂ ਖੇਡਾਂ ਦੀ ਨੁਹਾਰ ਬਦਲ ਦੇਵੇਗਾ, ਜਿਸ ਨਾਲ ਸੂਬੇ ਦੇ ਖਿਡਾਰੀ ਅਗਲੇ ਸਾਲਾਂ ਵਿੱਚ ਨੈਸ਼ਨਲ/ਇੰਟਰਨੈਸ਼ਨਲ ਖੇਡਾਂ ਵਿੱਚ ਤਮਗਿਆਂ ਦੇ ਦਾਅਵੇਦਾਰ ਬਣਨਗੇ।
ਉਨ੍ਹਾਂ ਬੰਗਾ ਬਲਾਕ ਦੇ ਖੇਡ ਮੁਕਾਬਲਿਆਂ ਦੀ ਕਾਮਯਾਬੀ ’ਚ ਯੋਗਦਾਨ ਪਾਉਣ ’ਤੇ ਗੁਰਦੁਆਰਾ ਡੇਰਾ ਬਾਬਾ ਜਵਾਹਰ ਸਿੰਘ ਝੰਡਾ ਜੀ ਖਟਕੜ ਕਲਾਂ, ਮਾਰਕਫ਼ੈਡ, ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਪਸ਼੍ਰਾਸਨ, ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਅਤੇ ਸਿੱਖ ਨੈਸ਼ਨਲ ਕਾਲਜ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਚਰਨ ਕੰਵਲ ਬੰਗਾ ਦੇ ਪ੍ਰਬੰਧਕਾਂ ਅਤੇ ਪਿ੍ਰੰਸੀਪਲਾਂ ਡਾ. ਰਣਜੀਤ ਸਿੰਘ, ਡਾ. ਤਰਸੇਮ ਸਿੰਘ ਭਿੰਡਰ ਤੇ ਹਰਜੀਤ ਸਿੰਘ ਮਾਹਲ ਦੇ ਸਹਿਯੋਗ ਅਤੇ ਮੇਜ਼ਬਾਨੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਖੇਡਾਂ ਦੇ ਪ੍ਰਬੰਧਨ ’ਚ ਲੱਗੇ ਵਿਭਾਗ ਦੇ ਕੋਚਾਂ, ਸਿਖਿਆ ਵਿਭਾਗ ਦੇ ਪੀ ਟੀ ਆਈ ਤੇ ਡੀ ਪੀ ਈ ਤੇ ਵਾਲੰਟੀਅਰਾਂ ਦਾ ਵੀ ਧੰਨਵਾਦ ਜਤਾਇਆ।
ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲਿਆਂ ਦੇ ਦੂਜੇੇ ਦਿੰਨ ਅੱਜ ਕਰੀਬ 550 ਖਿਡਾਰੀਆਂ ਨੇ ਭਾਗ ਲਿਆ। ਜ਼ਿਲਾ ਖੇਡ ਅਫ਼ਸਰ ਅਨੁਸਾਰ ਦੂਸਰੇ ਦਿਨ ਦੇ ਵੱਖ-ਵੱਖ ਖੇਡ ਮੁਕਾਬਲਿਆਂ ਦਾ ਨਤੀਜਾ ਇਸ ਪ੍ਰਕਾਰ ਰਿਹਾ:
        ਰੱਸਾਕਸ਼ੀ ਅੰਡਰ-21 ਲੜਕੇ-ਸੀਨੀਅਰ ਸੈਕੰਡਰੀ ਸਕੂਲ ਢਾਹਾਂ ਦੀ ਟੀਮ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਅਤੇ ਜੈਨ ਮਾਡਲ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿਚ ਫਰਾਲਾ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਕਬੱਡੀ ’ਚ ਅੰਡਰ-21 ਵਿੱਚ ਕਬੱਡੀ ਨੈਸ਼ਨਲ ਸਟਾਈਲ ਵਿੱਚ ਭਾਈ ਸੰਗਤ ਸਿੰਘ ਖਾਲਸਾ ਕਾਲਜ ਦੀ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਗੋਲਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਅੰਡਰ-14 ਲੜਕੀਆਂ-ਪਿੰਡ ਗੋਬਿੰਦਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ-14 ਲੜਕਿਆਂ ਦੀ ਪਿੰਡ ਗੋਬਿੰਦਪੁਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ।
ਸਰਕਲ ਕੱਬਡੀ (ਲੜਕੀਆਂ) ਵਿਚ ਅੰਡਰ-21 ਵਿੱਚ ਭਾਈ ਸੰਗਤ ਸਿੰਘ ਖਾਲਸਾ ਕਾਲਜ, ਬੰਗਾ ਜੇਤੂ ਰਿਹਾ ਜਦਕਿ ਅੰਡਰ-17 ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦਾ ਪਹਿਲਾ ਸਥਾਨ ਰਿਹਾ।
ਵਾਲੀਬਾਲ ’ਚ ਅੰਡਰ-17 ਲੜਕੇ ਵਿਚ ਜੈਨ ਮਾਡਲ ਸਕੂਲ ਬੰਗਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਬੰਗਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-21ਤੋਂ 40 ਵਿੱਚ ਪਿੰਡ ਖੋਥੜਾ ਨੇ ਪਹਿਲਾ ਸਥਾਨ ਅਤੇ ਹਰਗੋਬਿੰਦ ਕਲੱਬ ਫਰਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ (ਲੜਕੇ) ਵਿਚ ਅੰਡਰ-17 ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਨੇ ਖਾਨਖਾਨਾ ਨੂੰ 2-0 ਨਾਲ ਹਰਾ ਕੇ ਜਿਤ ਪ੍ਰਾਪਤ ਕੀਤੀ। ਪਿੰਡ ਸੂਰਾਪੁਰ ਨੇ ਪਿੰਡ ਖੋਥੜਾਂ ਨੂੰ 1-0 ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅੰਡਰ-21 ਵਿੱਚ ਪਿੰਡ ਖੋਥੜਾਂ ਨੇ ਪਿੰਡ ਝਿੱਕਾ ਲਧਾਣਾ ਨੂੰ ਹਰਾ ਕਿ ਜਿੱਤ ਪ੍ਰਾਪਤ ਕੀਤੀ।
ਖੋਹ-ਖੋਹ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਐਥਲੈਟਿਕਸ ਅੰਡਰ-(21ਤੋਂ 40) 100 ਮੀਟਰ ਵਿਚ ਨੀਲਮ ਕੁਮਾਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਪਿ੍ਰਅਕਾ ਦਾਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੀਜੀ ਪੁਜੀਸਨ ’ਤੇ ਕਿਰਨਪ੍ਰੀਤ ਰਹੇ। ਦੌੜ 400 ਮੀਟਰ ਵਿਚ ਅਨੀਤਾ ਰਾਣੀ ਨੇ ਪਹਿਲਾ ਸਥਾਨ, ਪਿ੍ਰੰਅਕਾ ਦਾਸ ਨੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ ਅਤੇ ਜਸਲੀਨ ਜੋਤੀ ਤੀਜੇ ਸਥਾਨ ’ਤੇ ਰਹੇ। ਸ਼ਾਟਪੁਟ ਵਿਚ ਮਨਜਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਬ੍ਰਹਮਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਨਵਜੋਤ ਸਿੰਘ ਤੀਜੇ ਸਥਾਨ ’ਤੇ ਰਹੇ। ਅੰਡਰ-17 ਲੜਕੇ-100 ਮੀਟਰ ਵਿਚ ਕਿ੍ਰਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸੁਖਰਾਜ ਸਿੰਘ ਰਾਣੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੁਸ਼ਾਰ ਦੱਤਾ ਤੀਜੇ ਸਥਾਨ ’ਤੇ ਰਹੇ। ਅੰਡਰ-17 ਲੜਕੇ- 200 ਮੀਟਰ ਵਿਚ ਕਿ੍ਰਸ ਨੇ ਪਹਿਲਾ ਸਥਾਨ, ਤੁਸ਼ਾਰ ਦੱਤਾ ਨੇ ਦੂਜਾ ਸਥਾਨ, ਲਵਪ੍ਰੀਤ ਨੇ ਤੀਜਾ ਸਥਾਨ ਅਤੇ ਅਰਮਾਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਿੱਚ 400 ਮੀਟਰ ਵਿਚ ਕਰਨ ਕੁਮਾਰ ਨੇ ਪਹਿਲਾ ਸਥਾਨ, ਅੰਕਿਤ ਨੇ ਦੂਜਾ ਸਥਾਨ ਅਤੇ ਅਮਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।


ਬੰਗਾ ਕਾਂਗਰਸ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਰੇ ਜੋਨਾਂ ’ਤੇ ਉਮੀਦਵਾਰ ਐਲਾਨੇ****ਸਰਕਾਰ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ - ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ

ਬੰਗਾ,5 ਦਸੰਬਰ ਮਨਜਿੰਦਰ ਸਿੰਘ ਕਾਂਗਰਸ ਪਾਰਟੀ ਨੇ ਬੰਗਾ ਹਲਕੇ ਦੇ 25 ਬਲਾਕ ਸੰਮਤੀ ਜੋਨਾਂ ਅਤੇ ਚਾਰ ਜ਼ਿਲ੍ਹਾ ਪਰਿਸ਼ਦ ਜੋਨਾਂ ’ਤੇ ਆਪਣੇ ਉਮੀਦਵਾਰ ਖੜੇ ਕ...