Sunday, September 25, 2022

ਮੁਹਾਲੀ ਏਅਰਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਨਾਮ ਤੇ ਰੱਖਣ ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ :

ਬੰਗਾ 25,ਸਤੰਬਰ (ਮਨਜਿੰਦਰ ਸਿੰਘ)  ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵਲੋਂ ਮਨ ਕੀ ਬਾਤ ਪ੍ਰੋਗਰਾਮ ਵਿੱਚ ਮੁਹਾਲੀ ਏਅਰਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ । ਇਹ ਐਲਾਨ ਕਰਨ ਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਤਹਿ ਦਿਲੋਂ ਪ੍ਰਧਾਨ ਮੰਤਰੀ ਜੀ ਦਾ ਧੰਨਵਾਦ ਕਰਦੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਦੇ ਅਹੁਦੇਦਾਰਾਂ ਗੁਰਜੀਤ ਸਿੰਘ
ਤਰਲੋਚਨ ਸਿੰਘ ਹਰਮਿੰਦਰ ਸਿੰਘ ਲੱਕੀ ਗੌਰਵ ਘਈ
ਸੁਰਿੰਦਰ ਪਾਲ ਮਹੇ ਨੇ ਕਰਦਿਆਂ ਕਿਹਾ ਕਿ ਉਹ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਵੀ ਧੰਨਵਾਦ ਕਰਦੇ ਹਨ  ਜਿਨ੍ਹਾਂ ਨੇ ਇਸ ਸਬੰਧੀ ਕੋਸ਼ਿਸ਼ਾਂ ਕੀਤੀਆਂ ਅਤੇ ਹਰਿਆਣਾ ਸਰਕਾਰ ਨਾਲ ਇਸ ਸਬੰਧੀ ਸਾਂਝੇ ਤੌਰ ਤੇ ਕੋਸ਼ਿਸ਼ ਕੀਤੀ । ਨਾਲ ਹੀ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ 28.09.2022 ਨੂੰ ਖਟਕੜ ਕਲਾਂ ਵਿਖੇ ਆਪਣੀ ਆਮਦ ਮੌਕੇ ਪਿੰਡ ਖਟਕੜ ਕਲਾਂ ਵਿੱਚ ਇੱਕ ਰਾਸ਼ਟਰੀ ਪੱਧਰ ਦਾ ਖੇਡ ਸਟੇਡੀਅਮ ਅਤੇ ਇਲਾਕੇ ਵਿੱਚ ਸ਼ਹੀਦ ਦੇ ਨਾਮ ਤੇ ਇੱਕ ਸਰਕਾਰੀ ਮੈਡੀਕਲ ਕਾਲਜ ਦਾ ਐਲਾਨ ਕਰਨ ਅਤੇ ਜਲਦ ਹੀ ਇਸ ਸਬੰਧੀ ਕਾਰਵਾਈ ਆਰੰਭਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ।  ਤਾਂ ਜੋ ਇਸ ਇਲਾਕੇ ਦੇ ਨੌਜਵਾਨਾਂ ਨੂੰ ਭਵਿੱਖ ਸੁਧਾਰਨ ਲਈ ਮੱਦਦ ਮਿਲ ਸਕੇ ਅਤੇ ਨੌਜਵਾਨਾਂ ਨੂੰ ਸਹੀ ਰਸਤੇ ਪਾਇਆ ਜਾ ਸਕੇ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ ।  ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਵਲੋਂ ਕਈ ਵਾਰ ਪਿੰਡ ਵਾਸੀਆਂ ਦੀਆਂ ਕੁੱਝ ਮੁੱਢਲੀਆਂ ਲੋੜਾਂ ਸਬੰਧੀ ਮੁੱਖ ਮੰਤਰੀ ਦਫਤਰ ਨੂੰ ਲਿਖਿਆ ਗਿਆ ਹੈ ਉਸ ਸਬੰਧੀ ਵੀ ਕਾਰਵਾਈ ਕੀਤੀ ਜਾਵੇ । ਤਾਂ ਜੋ ਸ਼ਹੀਦ ਦੇ ਪਿੰਡ ਨੂੰ ਇੱਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾ ਸਕੇ । 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...