Tuesday, September 6, 2022

ਮੁੱਖ ਮੰਤਰੀ ਵੱਲੋਂ ਲੈਕਚਰਾਰ ਡਾ: ਸ੍ਰੀਮਤੀ ਬਿੰਦੂ ਕੈਂਥ ਸਨਮਾਨਤ :

ਲੈਕਚਰਾਰ ਸ੍ਰੀਮਤੀ ਡਾ ਬਿੰਦੂ ਕੈਂਥ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਨਮਾਨ ਪ੍ਰਾਪਤ ਕਰਦੇ ਹੋਏ  
ਬੰਗਾ, 6,ਸਤੰਬਰ (ਮਨਜਿੰਦਰ ਸਿੰਘ ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪਿਛਲੇ ਦਿਨ ਅਧਿਆਪਕ ਦਿਵਸ ਮੌਕੇ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ  ਸੇਵਾ ਨਿਭਾ ਰਹੇ  ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ । ਬੰਗਾ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਮੌਕੇ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਿਖੇ ਬਤੌਰ ਲੈਕਚਰਾਰ ਪੋਲੀਟੀਕਲ ਸਾਇੰਸ ਵਜੋਂ ਸੇਵਾ ਨਿਭਾ ਰਹੇ ਸ੍ਰੀਮਤੀ  ਡਾ ਬਿੰਦੂ ਕੈਂਥ ਨੂੰ ਮੁੱਖ ਮੰਤਰੀ ਵੱਲੋਂ ਸਟੇਟ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ। ਵਰਨਣਯੋਗ ਹੈ ਕਿ ਇਸ ਮੌਕੇ ਡਾ ਬਿੰਦੂ ਕੈਂਥ ਇੰਨੇ ਭਾਵੁਕ ਹੋਏ ਕਿ ਉਨ੍ਹਾਂ ਦੀਆਂ ਅੱਖਾਂ ਵਿੱਚ ਅੱਥਰੂ ਆ ਗਏ । ਇਸ ਬਾਰੇ ਜਦੋਂ ਡਾ ਬਿੰਦੂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਵ: ਪਿਤਾ ਦਾ ਇਹ ਸੁਪਨਾ ਸੀ ਕਿ ਮੈਂ ਅਧਿਆਪਕ ਵਜੋਂ ਸੇਵਾ ਨਿਭਾਉਂਦੇ ਹੋਏ ਸਟੇਟ ਪੱਧਰ ਦਾ ਸਨਮਾਨ ਹਾਸਲ ਕਰਾਂ । ਅੱਜ ਪਿਤਾ ਜੀ ਦਾ  ਸੁਪਨਾ ਤਾਂ ਸਾਕਾਰ ਹੋਇਆ ਪਰ ਉਹ ਇਸ ਦੁਨੀਆਂ ਵਿੱਚ ਨਹੀਂ ਹਨ ਇਸ ਲਈ ਉਨ੍ਹਾਂ ਨੂੰ ਯਾਦ ਕਰਦੇ ਹੋਏ ਉਹ ਭਾਵੁਕ ਹੋ ਗਏ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਕਾਮਯਾਬੀ ਵਿੱਚ ਪਿਤਾ ਜੀ ਦੇ ਆਸ਼ੀਰਵਾਦ ਦੇ ਨਾਲ ਮੇਰੇ ਪਤੀ ਡਾ ਪਰਮਜੀਤ ਸਿੰਘ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਇਸ ਕਾਮਯਾਬੀ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ । 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...