Tuesday, October 18, 2022

ਮੰਤਰੀ ਸਰਾਰੀ ਦੀ ਬਰਖਾਸਤੀ ਅਤੇ ਗ੍ਰਿਫਤਾਰੀ ਲਈ ਧਰਨਾ 21,ਅਕਤੂਬਰ ਨੂੰ ਖਟਕੜ ਕਲਾਂ ਵਿਖੇ- ਰਾਜਾ ਵੜਿੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਾਰੀ ਖ਼ਿਲਾਫ਼ ਧਰਨੇ ਬਾਰੇ ਜਾਣਕਾਰੀ ਦਿੰਦੇ ਹੋਏ : 

ਬੰਗਾ18 ਅਕਤੂਬਰ (ਮਨਜਿੰਦਰ ਸਿੰਘ )ਪੰਜਾਬ ਸਰਕਾਰ ਦੇ ਭ੍ਰਸ਼ਟ ਅਤੇ ਬੇਈਮਾਨ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਲਈ ਅਤੇ ਉਸ ਦੀ ਗ੍ਰਿਫਤਾਰੀ ਦੇ ਲਈ ਇਕ ਧਰਨੇ ਦਾ ਆਯੋਜਨ ਮਿਤੀ 21 ਅਕਤੂਬਰ, 2022 ਦਿਨ ਸ਼ੁਕਰਵਾਰ ਨੂੰ ਸਵੇਰੇ 10.00 ਵਜੇ ਤੋਂ 01.00 ਵਜੇ ਤੱਕ  ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਸਮਾਰਕ,ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤਾ ਜਾਵੇਗਾ।ਇਸ ਧਰਨੇ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਸਮੂਹ ਐਮਪੀ, ਐਮ ਐਲ ਏ ,ਉਮੀਦਵਾਰ ਅਤੇ ਪਾਰਟੀ ਅਹੁਦੇਦਾਰਾਂ ਵਰਕਰਾਂ ਨੂੰ ਇਸ ਧਰਨੇ ਨੂੰ ਕਾਮਯਾਬ ਕਰਨ ਲਈ  ਖਟਕੜ ਕਲਾਂ ਵਿਖੇ ਪਹੁੰਚਣ ਦੀ ਅਪੀਲ ਕੀਤੀ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...