Sunday, October 9, 2022

ਸਬ ਇੰਸਪੈਕਟਰ ਮਹਿੰਦਰ ਸਿੰਘ ਥਾਣਾ ਸਦਰ ਬੰਗਾ ਦੇ ਐਸਐਚਓ ਨਿਯੁਕਤ, ਅਹੁਦਾ ਸੰਭਾਲਿਆ :

ਬੰਗਾ9,ਅਕਤੂਬਰ (ਮਨਜਿੰਦਰ ਸਿੰਘ )ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲੀਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਆਈ ਪੀ ਐੱਸ  ਦੇ ਹੁਕਮਾਂ ਅਨੁਸਾਰ ਸਬ ਡਵੀਜ਼ਨ ਬੰਗਾ  ਦੇ ਥਾਣਾ ਬੰਗਾ ਸਦਰ ਦੇ ਐੱਸ ਐੱਚ ਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ । ਜਿਸ ਅਨੁਸਾਰ ਸਬ ਇੰਸਪੈਕਟਰ ਮਹਿੰਦਰ ਸਿੰਘ ਨੂੰ ਥਾਣਾ ਮੁਖੀ ਥਾਣਾ ਸਦਰ ਬੰਗਾ ਲਗਾਇਆ ਗਿਆ ਹੈ  ਅਤੇ ਪਹਿਲਾਂ ਤੋਂ ਤਾਇਨਾਤ ਐਸਐਚਓ ਇੰਸਪੈਕਟਰ ਰਾਜੀਵ ਕੁਮਾਰ ਦਾ ਤਬਾਦਲਾ ਬਤੌਰ ਥਾਣਾ ਮੁਖੀ ਬਲਾਚੌਰ ਸਿਟੀ ਕਰ ਦਿੱਤਾ ਗਿਆ ਹੈ ¦ ਅੱਜ ਥਾਣੇ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਐਸਐਚਓ ਮਹਿੰਦਰ ਸਿੰਘ ਨੇ ਕਿਹਾ ਕਿ ਐੱਸਐੱਸਪੀ ਸਾਹਿਬ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਉਹ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ । ਨਸ਼ਿਆਂ ਤੇ ਠੱਲ੍ਹ ਪਾਉਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਸਾਹਿਬ ਪੰਜਾਬ ਦੇ  ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਹੁਕਮਾਂ ਅਨੁਸਾਰ ਅਤੇ ਮਾਨਯੋਗ ਐਸਐਸਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਹੇਠ ਉਹ ਆਪਣੇ ਇਲਾਕੇ ਵਿੱਚ ਨਸ਼ੇ ਬਿਲਕੁਲ ਵਿਕਣ ਨਹੀਂ ਦੇਣਗੇ ਨਾਲ ਹੀ ਉਨ੍ਹਾਂ  ਕਿਹਾ ਕਿ  ਨਸ਼ਿਆਂ ਨੂੰ  ਖ਼ਤਮ ਕਰਨ ਲਈ  ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ । ਇੱਥੇ ਵਰਨਣਯੋਗ ਹੈ ਕਿ ਪਿਛਲੇ ਸਮੇਂ ਵਿੱਚ ਜਦੋਂ ਮਹਿੰਦਰ ਸਿੰਘ ਐਸ ਐਚ ਓ ਮੁਕੰਦਪੁਰ  ਤੈਨਾਤ ਸਨ  ਉਨ੍ਹਾਂ ਕਈ ਨਸ਼ਾ ਤਸਕਰਾਂ ਨੂੰ  ਕਾਬੂ ਕਰਕੇ ਮਾਮਲੇ ਦਰਜ ਕੀਤੇ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...