ਬੰਗਾ 28,ਅਕਤੂਬਰ(ਨਵਕਾਂਤ ਭਰੋਮਜਾਰਾ):- ਮਨੁੱਖੀ ਅਧਿਕਾਰ ਮੰਚ ਦੀ ਇੱਕ ਅਹਿਮ ਮੀਟਿੰਗ ਗੁਰਬਚਨ ਸਿੰਘ ਸੈਣੀ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਗਾਂਧੀ ਨਗਰ ਬੰਗਾ ਵਿਖੇ ਹੋਈ। ਇਸ ਮੌਕੇ ਵੱਖ ਵੱਖ ਅਹੁਦੇਦਾਰਾਂ ਅਤੇ ਮੈਬਰਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਚੇਅਰਮੈਨ ਗੁਰਬਚਨ ਸਿੰਘ ਸੈਣੀ ਨੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਇੱਕ ਗੈਰ ਰਾਜਨੀਤਕ ਸੰਸਥਾ ਹੈ । ਉਨ੍ਹਾਂ ਕਿਹਾ ਕਿ ਆਪਣੇ ਗਿਲੇ ਸ਼ਿਕਵੇ ਭਲਾ ਕੇ ਸਾਨੂੰ ਮੰਚ ਦੀ ਬੇਹਤਰੀ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਅਸੀਂ ਸਾਰੇ ਇੱਕਜੁੱਟ ਹੋ ਕੇ ਮੰਚ ਦੀ ਬਿਹਤਰੀ ਅਤੇ ਪ੍ਰਸਾਰ ਲਈ ਕੰਮ ਕਰਾਂਗੇ। ਇਸ ਮੌਕੇ ਉਨ੍ਹਾਂ ਮੈਂਬਰਾਂ ਨੂੰ ਨਵੇਂ ਕਾਰਡ (ਜਿਨ੍ਹਾਂ ਦੇ ਕਾਰਡਾਂ ਦੀ ਮੁਨਿਆਦ ਖਤਮ ਹੋ ਚੁੱਕੀ ਹੈ) ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮੰਚ ਵੱਲੋਂ ਨਵੇਂ ਸਾਲ ਲਈ ਕਲੰਡਰ ਅਤੇ ਡਾਇਰੀ ਤਿਆਰ ਕੀਤੀ ਜਾ ਰਹੀ ਹੈ। ਜੋ ਵੀ ਮੈਂਬਰ ਜਾਂ ਅਹੁਦੇਦਾਰ ਡਾਇਰੀ ਅਤੇ ਕਲੰਡਰ ਵਿੱਚ ਆਪਣੀ ਫੋਟੋ ਲਗਾਉਣਾ ਚਾਹੁੰਦਾ ਉਹ 30 ਅਕਤੂਬਰ ਤੱਕ ਆਪਣੀ ਫੋਟੋ ਅਤੇ ਬਣਦੀ ਰਾਸ਼ੀ ਜਮ੍ਹਾਂ ਕਰਵਾ ਸਕਦਾ ਹੈ। ਇਸ ਮੌਕੇ ਗੁਰਦੀਪ ਸਿੰਘ ਸੈਣੀ ਚੇਅਰਮੈਨ ਸਲਾਹਕਾਰ ਕਮੇਟੀ ਦੋਆਬਾ ਜੋਨ , ਨਵਕਾਂਤ ਭਰੋਮਜਾਰਾ ਮੀਡੀਆ ਕੰਟਰੋਲਰ ਪੰਜਾਬ, ਅਰਜਨ ਦੇਵ ਵਰਮਾ , ਬਿਮਲ ਸ਼ਰਮਾ , ਗੁਰਪ੍ਰੀਤ ਸਿੰਘ ਸਾਧਪੁਰੀ , ਤਰਲੋਚਨ ਸਿੰਘ , ਕੁਲਦੀਪ ਸਿੰਘ ਸੋਗੀ , ਭੁਪਿੰਦਰ ਸਿੰਘ ਸੈਣੀ , ਕੁਲਦੀਪ ਦੀਪਾ , ਸੁਰਜੀਤ ਸਿੰਘ ਰਾਏ , ਅਵਤਾਰ ਸਿੰਘ ਨੌਰਾ ਆਦਿ ਵੀ ਹਾਜਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment