ਬੰਗਾ 26 ਨਵੰਬਰ(ਮਨਜਿੰਦਰ ਸਿੰਘ,ਜੇ ਕੌਰ ਮੂੰਗਾ) ਬੰਗਾ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ 60 ਨਸ਼ੇ ਦੇ ਕੈਪਸੂਲ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ| ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬੰਗਾ ਦੇ ਮੁਖ ਥਾਣਾ ਅਫਸਰ ਮਹਿੰਦਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਥਾਣਾ ਸਿਟੀ ਬੰਗਾ ਵਿਖੇ ਤਾਇਨਾਤ ਏ ਐਸ ਆਈ ਬਲਦੇਵ ਰਾਜ ਸਮੇਤ ਸਾਥੀ ਪੁਲਿਸ ਕਰਮਚਾਰੀਆਂ ਪ੍ਰਈਵੇਟ ਗੱਡੀ ਵਿੱਚ ਬੰਗਾ ਤੋਂ ਪਿੰਡ ਸੋਤਰਾ ਵੱਲ ਗਸ਼ਤ ਕਰਦੇ ਸ਼ੱਕੀ ਵਿਅਕਤੀਆਂ ਦੀ ਭਾਲ ਵਿੱਚ ਜਾ ਰਹੇ ਸਨ ਪੁਲਿਸ ਪਾਰਟੀ ਸੋਤਰਾ ਮੋੜ ਬੰਗਾ ਪਹੁੰਚੀ ਜਦੋ ਸਮਾਂ ਕਰੀਬ 1:30 ਪੀ ਐਮ ਸੀ, ਪਿੰਡ ਸੋਤਰਾ ਤੋਂ ਇਕ ਮੋਨਾ ਨੌਜਵਾਨ ਆਪਣੇ ਖੱਬੇ ਹੱਥ ਵਿੱਚ ਕਾਲੇ ਰੰਗ ਦਾ ਪਲਾਸਟਿਕ ਦਾ ਲਿਫ਼ਾਫ਼ਾ ਚੁਕੀ ਪੈਦਲ ਆਉਂਦਾ ਦਿਖਾਈ ਦਿਤਾ ਜੋ ਪੁਲਿਸ ਨੂੰ ਦੇਖ ਕੇ ਘਬਰਾ ਕੇ ਲਿਫ਼ਾਫ਼ਾ ਸੜਕ ਤੇ ਸੁੱਟ ਕੇ ਪਿੱਛੇ ਨੂੰ ਭਜਨ ਲਗਾ ਤਾਂ ਲਿਫਾਫੇ ਵਿੱਚੋ ਕੁਝ ਕੈਪਸੂਲ ਸੜਕ ਤੇ ਖਿਲਰ ਗਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਬਲਦੇਵ ਰਾਜ ਨੇ ਉਸ ਨੂੰ ਕਾਬੂ ਕੀਤਾ ਅਤੇ ਸੁਟੇ ਲਿਫਾਫੇ ਨੂੰ ਚੈਕ ਕਰਨ ਤੇ ਉਸ ਵਿੱਚੋ 60 ਨਸ਼ੀਲੇ ਕੈਪਸੂਲ ਰੰਗ ਫਿਰੋਜ਼ੀ ਜਿਨ੍ਹਾਂ ਉਪਰ ਪਰੋਕਸੀਵੈਲ ਸਪਾਸ ਲਿਖਿਆ ਹੋਇਆ ਸੀ ਬਰਾਮਦ ਕੀਤੇ ਅਤੇ ਗ੍ਰਿਫਤਾਰ ਕੀਤੇ ਵਿਅਕਤੀ ਤੇ ਮਾਮਲਾ ਨ :83 ਧਾਰਾ 22 ਐਨ ਡੀ ਪੀ ਐਸ ਐਕਟ ਅਦੀਨ ਦਰਜ ਕੀਤਾ ਗਿਆ ਹੈ ਜਿਸ ਦੀ ਪਹਿਚਾਣ ਸੋਨੂ ਕੁਮਾਰ ਉਰਫ ਬਾਬਾ ਪੁੱਤਰ ਧਰਮ ਪਾਲ ਵਾਸੀ ਚੱਕ ਕਲਾਲ ਥਾਣਾ ਸਿਟੀ ਬੰਗਾ ਵਜੋਂ ਹੋਈ ਹੈ | ਮੁਖ ਥਾਣਾ ਅਫਸਰ ਨੇ ਦੱਸਿਆ ਕਿ ਬਲਦੇਵ ਰਾਜ ਏ ਐਸ ਆਈ ਵਲੋਂ ਕਾਬੂ ਕੀਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ|
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment