Thursday, February 9, 2023

ਢਾਹਾਂ ਕਲੇਰਾਂ ਦੀਆਂ ਵੱਖ ਵੱਖ ਸੰਸਥਾਵਾਂ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਸੇਵਾਕਰਮੀਆਂ ਦਾ ਸਾਲਾਨਾ ਸੇਵਾ ਉੱਤਮਤਾ ਅਵਾਰਡ ਨਾਲ ਸਨਮਾਨਿਤ

ਵਧੀਆ ਸੇਵਾਵਾਂ ਲਈ ਸਨਮਾਨਿਤ ਸੇਵਾ ਕਰਮੀਆਂ ਦੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਠ ਢਾਹਾਂ ਕਲੇਰਾਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ  ਨਾਲ ਯਾਦਗਾਰੀ ਤਸਵੀਰ

ਬੰਗਾ 09 ਫਰਵਰੀ (ਮਨਜਿੰਦਰ ਸਿੰਘ ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀਆਂ ਵੱਖ ਵੱਖ ਸੰਸਥਾਵਾਂ ਵਿਚ ਪਿਛਲੇ ਲੰਬੇ ਅਰਸੇ ਤੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਸੇਵਾ ਕਰਮੀਆਂ ਨੂੰ ਅੱਜ ਸਲਾਨਾ ਸੇਵਾ ਉੇੱਤਮਤਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਕਾਲਜ ਆਫ ਨਰਸਿੰਗ ਵਿਖੇ ਹੋਏ ਸਨਮਾਨ ਸਮਾਗਮ ਵਿਚ ਨਿਊਰੋ ਸਰਜਨ ਡਾ. ਜਸਦੀਪ ਸਿੰਘ ਸੈਣੀ, ਅਮਰਜੈਂਸੀ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ, ਰੇਡੀਉਗਰਾਫਰ ਸ. ਨਰਿੰਦਰ ਸਿੰਘ ਢਾਹਾਂ, ਸਕਿਉਰਿਟੀ ਗਾਰਡ ਸੁਰਿੰਦਰਪਾਲ ਸਿੰਘ ਬਲਾਕੀਪੁਰ, ਸਫਾਈ ਸੇਵਕ ਸੁਰਜੀਤ ਕੁਮਾਰ, ਇਨਫੈਕਸ਼ਨ ਕੰਟਰੋਲ ਨਰਸ ਜਗਜੀਤ ਕੌਰ, ਨਰਸਿੰਗ ਸੁਪਰਵਾਈਜ਼ਰ ਜਸਵੀਰ ਕੌਰ, ਅਮਰਜੈਂਸੀ ਸਟਾਫ ਨਰਸ ਮਾਨੀਸ਼ਾ, ਲੈਕਚਰਾਰ ਨਵਜੋਤ ਕੌਰ ਸਹੋਤਾ, ਕਲਾ ਅਧਿਆਪਕ ਬਲਜੀਤ ਕੌਰ ਭੋਗਲ, ਸਕੂਲ ਕੁਆਰਡੀਨੇਟਰ ਰਸ਼ਪਾਲ ਕੌਰ ਤੋਂ ਇਲਾਵਾ 37 ਸਾਲ ਤੋਂ ਨਿਰੰਤਰ ਸੇਵਾ ਨਿਭਾ ਰਹੇ ਧਾਰਮਿਕ ਅਧਿਆਪਕ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, 28 ਸਾਲਾਂ ਤੋਂ ਡਰਾਈਵਰ ਦੀ ਸੇਵਾ ਕਰ ਰਹੇ ਜਸਪਾਲ ਸਿੰਘ ਵੱਲੋਂ ਕੀਤੀਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਕੈਨੇਡਾ ਨਿਵਾਸੀ ਸੀਨੀਅਰ ਪ੍ਰਬੰਧਕ ਮੈਂਬਰ ਸ. ਦਰਸ਼ਨ ਸਿੰਘ ਮਾਹਿਲ  ਨੂੰ  ਉਨ੍ਹਾਂ ਦੀ ਟਰੱਸਟ ਪ੍ਰਤੀ ਜੀਵਨ ਭਰ ਦੀਆਂ ਸ਼ਾਨਦਾਰ ਨਿਸ਼ਕਾਮ ਸੇਵਾਵਾਂ ਲਈ ਸਨਮਾਨ ਭੇਟ ਕਰਕੇ ਸਤਿਕਾਰ ਕੀਤਾ ਗਿਆ। ਸਨਮਾਨ ਸਮਾਗਮ ਵਿਚ ਟਰੱਸਟ ਦੇ ਸਹਿਯੋਗੀ ਡਾ. ਹਰਮੇਸ਼ ਚੰਦ ਸੈਣੀ ਦਾ ਉਹਨਾਂ ਵੱਲੋਂ ਟਰੱਸਟ ਨੂੰ ਪਿਛਲੇ ਤਿੰਨ ਦਹਾਕਿਆ ਤੋਂ ਦਿੱਤੇ ਜਾਂਦੇ ਵਿਸ਼ੇਸ਼ ਸਹਿਯੋਗ ਵੀ ਸਨਮਾਨਿਤ ਕੀਤਾ ਗਿਆ।
           ਇਹ ਸਨਮਾਨ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਬਰਾਂ ਵੱਲੋਂ ਸਨਮਾਨਿਤ ਸ਼ਖਸ਼ੀਅਤਾਂ ਨੂੰ ਆਪਣੇ ਕਰ ਕਮਲਾਂ ਨਾਲ ਭੇਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਢਾਹਾਂ  ਨੇ ਕਿਹਾ ਕਿ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਵੱਲੋ ਦੇਸ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਸੰਸਥਾਵਾਂ ਨੂੰ ਕਾਮਯਾਬ ਕਰਨ ਵਿਚ ਸਨਮਾਨਿਤ ਸੇਵਾਕਰਮੀਆਂ ਅਤੇ ਸਹਿਯੋਗੀਆਂ ਦਾ ਵੱਡਮੁੱਲਾ ਯੋਗਦਾਨ ਹੈ। ਇਹਨਾਂ ਸਾਰਿਆਂ ਦੀ ਸਖਤ ਮਿਹਨਤ ਸਦਕਾ ਅੱਜ ਇੱਥੇ ਚੱਲ ਰਹੇ ਮੈਡੀਕਲ ਅਤੇ ਸਿੱਖਿਆਂ ਸੇਵਾਵਾਂ ਦੇ ਅਦਾਰੇ ਪੂਰੀ ਦੁਨੀਆਂ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਹਨ। ਸ.ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫੁੱਟਬਾਲ ਖਿਡਾਰੀ ਸ. ਦਰਸ਼ਨ ਸਿੰਘ ਮਾਹਿਲ ਨੇ ਆਪਣਾ ਸਾਰਾ ਜੀਵਨ ਲੋਕ ਸੇਵਾ ਵਿਚ ਲਗਾਇਆ ਹੈ।ਆਪ ਗੁਰਦੁਆਰਾ ਖਾਲਸਾ ਦੀਵਾਨ ਐਬਸਟਡੋਰਡ ਕੈਨੇਡਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਨਿਸ਼ਕਾਮ ਲੋਕ ਸੇਵਾ ਕਰਦੇ ਹੋਏ ਪਿਛਲੇ 18 ਸਾਲਾਂ ਤੋਂ ਆਪਣੇ ਜੱਦੀ ਪਿੰਡ ਮਾਹਿਲ ਗਹਿਲਾਂ ਵਿਚ ਫਰੀ ਮੈਡੀਕਲ ਅਤੇ ਅੱਖਾਂ ਦੇ ਅਪਰੇਸ਼ਨ ਕੈਂਪ ਲਗਾਉਂਦੇ ਹਨ। ਸ. ਢਾਹਾਂ ਨੇ ਭਾਈ ਜੋਗਾ ਸਿੰਘ ਬਾਰੇ ਵਿਸ਼ੇਸ਼ ਤੌਰ ਜਾਣਕਾਰੀ ਦਿੰਦੇ ਦੱਸਿਆ, ''ਭਾਈ ਸਾਹਿਬ ਜਿੱਥੇ ਗੁਰਬਾਣੀ ਦੇ ਗਿਆਤਾ ਹਨ ਉੱਥੇ ਗੁਰਬਾਣੀ ਰਾਗਾਂ ਦੀ ਵੀ ਪੂਰੀ ਮੁਹਾਰਤ ਰੱਖਦੇ ਹਨ। ਆਪ ਪਿਛਲੇ 37 ਸਾਲਾਂ ਤੋਂ ਨਿਰੰਤਰ ਢਾਹਾਂ ਕਲੇਰਾਂ ਵਿਖੇ ਹਜ਼ੂਰੀ ਰਾਗੀ ਅਤੇ ਧਾਰਮਿਕ ਅਧਿਆਪਕ ਦੀ ਸੇਵਾ ਨਿਭਾਉਣ ਦੇ ਨਾਲ ਨਾਲ ਮਰੀਜ਼ਾਂ ਦੇ ਲੰਗਰਾਂ ਲਈ ਕਣਕ ਇਕੱਠੀ ਕਰਨ ਦੀ ਸੇਵਾ ਵੀ ਹਰ ਸਾਲ ਬਾਖੂਬੀ ਨਿਭਾਉਂਦੇ ਹਨ।''
            ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਨਮਾਨਿਤ ਹਸਤੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਅਰਦਾਸ ਕੀਤੀ । ਸਨਮਾਨ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਦੀ ਸੰਚਾਲਨਾ ਕਰਦੇ ਹੋਏ ਸਨਮਾਨਿਤ ਕਰਮਚਾਰੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ  ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।  ਗੁਰੂ ਨਾਨਕ ਕਾਲਜ ਆਫ ਨਰਸਿੰਗ ਦੇ ਵਿਹੜੇ ਹੋਏ ਸਨਮਾਨ ਸਮਾਗਮ ਵਿਚ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ ਤੋਂ ਇਲਾਵਾ ਟਰੱਸਟ ਸਟਾਫ ਵੀ ਹਾਜ਼ਰ ਸੀ।

Wednesday, February 8, 2023

ਬੰਗਾ ਥਾਣਾ ਸਿਟੀ ਪੁਲਿਸ ਵਲੋਂ ਮੁਸਤੈਦੀ ਦਿਖਾਉਂਦੇ ਹੋਏ ਚੋਰੀ ਦੇ ਸਮਾਂਨ ਸਮੇਤ 2 ਦਿਨਾਂ ਵਿੱਚ ਚੋਰ ਕਾਬੂ :

ਬੰਗਾ 8,ਫਰਵਰੀ (ਮਨਜਿੰਦਰ ਸਿੰਘ ) ਬੰਗਾ ਥਾਣਾ  ਸਿਟੀ ਪੁਲਿਸ ਵਲੋਂ ਬੰਗਾ ਸ਼ਹਿਰ ਵਿੱਚ 2 ਦਿਨ ਪਹਿਲਾ ਹੋਈ ਚੋਰੀ ਦੇ ਸਮਾਂਨ ਸਮੇਤ 3 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਇੱਕ ਨਾਬਾਲਿਗ ਵੀ ਸ਼ਾਮਲ ਹੈ |ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬੰਗਾ ਦੇ ਐਸ ਐਚ ਓ ਮਹਿੰਦਰ ਸਿੰਘ  ਨੇ ਦੱਸਿਆ ਕਿ ਮਿਤੀ 3. 2.2023 ਨੂੰ ਬਿਮਲ ਕੁਮਾਰ ਪੁੱਤਰ ਤੇਲੂ ਰਾਮ ਵਾਸੀ ਕਪੂਰਾ ਮਹਲਾ ਬੰਗਾ ਦੇ ਬਿਆਨ ਲਿਖਵਾਇਆ ਸੀ ਕਿ ਰਾਤ ਸਮੇਂ ਕਿਸੇ ਕਾਰਨ ਉਸ ਦੇ ਭਤੀਜੇ ਗੌਰਵ ਸੂਧਨ ਦੇ ਘਰ ਕੋਈ ਨਾ ਹੋਣ ਕਾਰਨ ਕਿਸੇ ਨਾ ਮਾਲੂਮ ਵਿਅਕਤੀ ਵਲੋਂ ਘਰ ਦੇ ਤਾਲੇ ਤੋੜ ਕੇ ਚੋਰੀ ਕਰ ਲਈ ਸੀ ਤਾਂ ਥਾਣਾ ਸਿਟੀ ਬੰਗਾ ਵਲੋਂ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ |ਐਚ ਐਚ ਓ ਨੇ ਕਿਹਾ ਕਿ ਐਸ ਐਸ ਪੀ ਸਾਹਿਬ ਸ਼੍ਰੀ ਭਾਗੀ ਰੱਥ ਸਿੰਘ ਮੀਨਾ ਅਤੇ ਡੀ ਐਸ ਪੀ ਬੰਗਾ ਸਰਵਣ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਦੋਸ਼ੀਆਂ ਨੂੰ 2 ਦਿਨਾਂ ਵਿੱਚ ਕਾਬੂ ਕਰਕੇ, 2 ਚੋਰੀ ਕੀਤੇ ਮੋਬਾਈਲ ਅਤੇ 2 ਐਲ ਸੀ ਡੀ ਬਰਾਮਦ ਕੀਤੀਆਂ ਹਨ | ਦੋਸ਼ੀ ਹਰਸ਼ ਪੁੱਤਰ ਕਰਮਜੀਤ ਵਾਸੀ ਸੰਤੋਖ ਨਗਰ ਬੰਗਾ, ਪੰਕਜ ਉਰਫ ਪੰਕੁ ਪੁੱਤਰ ਚੰਦ ਵਾਸੀ ਪਲਾਹੀ ਰੋਡ ਫਗਵਾੜਾ ਤੇ ਹਰਜੋਤ ਕੁਮਾਰ ਉਰਫ ਮਨੀਸ਼ ਪੁੱਤਰ ਨਿੰਮਾ ਵਾਸੀ ਖਾਟੀ ਥਾਣਾ ਸਦਰ ਫਗਵਾੜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ  |ਦੋਸ਼ੀ ਹਰਸ਼ ਜੋ ਕਿ ਜੁਮਨਾਇਲ ਹੈ ਨੂੰ  ਮਾਨਯੋਗ  ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬੋਰਸਟੱਲ ਜੇਲ ਹੋਸ਼ਿਆਰਪੁਰ ਬੰਦ ਕਰਵਾਇਆ ਗਿਆ ਅਤੇ ਦੂਸਰੇ ਦੋ ਦੋਸ਼ੀਆਂ ਨੂੰ ਅਦਾਲਤ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ | ਐਸ ਐਚ ਓ ਮਹਿੰਦਰ ਸਿੰਘ ਨੇ  ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਰਿਮਾਂਡ ਵਿੱਚ ਲਏ ਦੋ ਦੋਸ਼ੀਆਂ  ਖਿਲਾਫ ਲੁੱਟ ਖੋ ਦਾ ਮਾਮਲਾ ਥਾਣਾ ਫਗਵਾੜਾ ਵਿੱਚ ਵੀ ਦਰਜ ਹੈ ਅਤੇ ਪੁੱਛ ਗਿੱਛ ਉਪਰੰਤ ਹੋਰ ਖੁਲਾਸੇ ਅਤੇ ਬਰਾਮਦਗੀ ਹੋਣ ਦੀ ਆਸ ਹੈ | ਪੁਲਿਸ ਵਲੋਂ ਚੋਰਾਂ ਨੂੰ ਕਾਬੂ ਅਤੇ ਚੋਰੀ ਦਾ ਸਮਾਨ ਬ੍ਰਾਮਦ ਕਰਨ ਬਾਰੇ ਜਦੋ ਸ਼ਿਕਾਇਤ ਕਰਤਾ ਵਿਮਲ ਕੁਮਾਰ ਸੁਦੰਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਪੁਲਿਸ ਦੀ ਮੁਸਤੈਦੀ ਦੀ ਸਲਾਘਾ ਕਰਦਿਆਂ ਪੁਲਿਸ ਦਾ ਧੰਨਵਾਦ ਕੀਤਾ| ਵਰਨਣ ਯੋਗ ਹੈ ਕਿ ਜਿਸ ਤਰਾਂ ਮੁਸਤੈਦੀ ਦਿਖਾਉਂਦੇ ਹੋਏ ਬੰਗਾ ਸਿਟੀ ਪੁਲਿਸ ਵਲੋਂ ਚੋਰਾਂ ਨੂੰ ਕੁਝ ਘੰਟਿਆਂ ਵਿੱਚ ਕਾਬੂ ਕੀਤਾ ਗਿਆ ਹੈ ਬੰਗਾ ਇਲਾਕੇ ਵਿੱਚ ਇਸ ਦੀ ਬਹੁਤ ਚਰਚਾ ਹੈ ਤੇ ਲੋਕ ਪੁਲਿਸ ਦੀ  ਭਰਭੂਰ ਸਲਾਘਾ ਕਰ ਰਹੇ ਹਨ | 

Monday, February 6, 2023

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ ਲਗਾਏ18ਵੇਂ ਮੁਫ਼ਤ ਅੱਖਾਂ ਦੇ ਅਤੇ ਮੈਡੀਕਲ ਚੈੱਕਅੱਪ ਕੈਂਪ ਦਾ 200 ਮਰੀਜ਼ਾਂ ਲਾਭ ਪ੍ਰਾਪਤ ਕੀਤਾ:

ਪਿੰਡ ਮਾਹਿਲ ਗਾਹਿਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲੱਗੇ 18ਵੇਂ ਮੁਫ਼ਤ ਅੱਖਾਂ ਦਾ ਅਤੇ ਮੈਡੀਕਲ ਚੈੱਕਅੱਪ ਦਾ ਉਦਘਾਟਨ ਕਰਦੇ ਹੋਏ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨਾਲ ਹਨ ਪਤਵੰਤੇ ਸੱਜਣ ਤੇ ਡਾਕਟਰ ਸਾਹਿਬਾਨ

ਬੰਗਾ : 06 ਫਰਵਰੀ : ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧਕ ਮੈਂਬਰ ਅਤੇ ਰਾਮ ਲੀਲਾ ਵੈੱਲਫੇਅਰ ਕਮੇਟੀ ਪਿੰਡ ਮਾਹਿਲ ਗਾਹਿਲਾਂ ਦੇ ਚੇਅਰਮੈਨ ਦਰਸ਼ਨ ਸਿੰਘ ਮਾਹਿਲ ਵੱਲੋਂ ਸਮੂਹ ਮਾਹਿਲ ਪਰਿਵਾਰ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਸਲਾਨਾ 18ਵਾਂ ਮੁਫ਼ਤ ਅੱਖਾਂ ਦਾ ਅਤੇ ਮੈਡੀਕਲ ਚੈੱਕਅੱਪ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਹਿਲਾਂ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਇਸ ਮੌਕੇ ਦਾ ਸਹਿਯੋਗ  ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਅਤੇ ਹੋਰ ਪਤਵੰਤੇ ਸੱਜਣਾਂ ਨੇ ਦਿੱਤਾ। 18ਵੇਂ ਸਲਾਨਾ ਇਸ ਕੈਂਪ ਵਿਚ 200 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਆਪਣਾ ਮਾਹਿਰ ਡਾਕਟਰ ਸਹਿਬਾਨ ਤੋਂ ਚੈਕਅੱਪ ਕਰਵਾਇਆ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ।
       ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਨੇ  ਸ. ਦਰਸ਼ਨ ਸਿੰਘ ਮਾਹਿਲ  ਅਤੇ ਸਮੂਹ ਮਾਹਿਲ ਪਰਿਵਾਰ ਦਾ ਪਿਛਲੇ 18 ਸਾਲਾਂ ਤੋਂ ਫਰੀ ਅੱਖਾਂ ਦਾ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਉਣ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਇਸ ਮੌਕੇ ਪਤਵੰਤੇ ਸੱਜਣਾਂ ਅਤੇ ਸਮੂਹ ਕੈਂਪ ਟੀਮ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।       ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੇ ਦੱਸਿਆ ਕਿ ਸਮੂਹ ਮਾਹਿਲ ਪਰਿਵਾਰ ਕੈਨੇਡਾ, ਯੂ.ਐਸ.ਏ ਅਤੇ ਯੂ.ਕੇ. ਦੇ ਸਹਿਯੋਗ ਨਾਲ ਇਹ 18ਵਾਂ ਮੁਫ਼ਤ ਅੱਖਾਂ ਦਾ ਅਤੇ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ ਹੈ ।  ਉਹਨਾਂ ਕਿਹਾ ਕਿ ਸਮੂਹ ਮਾਹਿਲ ਪਰਿਵਾਰ ਵੱਲੋਂ ਲੋੜਵੰਦਾਂ ਦੀ ਸੇਵਾ ਲਈ ਫਰੀ ਕੈਂਪਾਂ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਇਲਾਕੇ ਦੇ ਲੋੜਵੰਦ ਮਰੀਜ਼ ਨੂੰ ਮੁਫਤ ਮੈਡੀਕਲ ਸੇਵਾ ਪ੍ਰਦਾਨ ਕੀਤੀ ਜਾ ਸਕੇ।
ਪਿੰਡ ਮਾਹਿਲ ਗਹਿਲਾਂ ਵਿਖੇ 18ਵੇਂ ਮੁਫ਼ਤ ਅੱਖਾਂ ਦੇ ਅਤੇ ਜਰਨਲ ਮੈਡੀਕਲ ਕੈਂਪ ਵਿਚ ਡਾ. ਜੁਗਬਦਲ ਸਿੰਘ ਨਨੂੰਆਂ ਐਮ ਡੀ (ਮੈਡੀਸਨ) ਦੀ ਅਗਵਾਈ ਵਿਚ  ਡਾ. ਕੁਲਦੀਪ ਸਿੰਘ ਅਤੇ ਉਪਟੋਮੀਟਰਸ ਦਲਜੀਤ ਕੌਰ  ਨੇ ਕੈਂਪ ਵਿਚ ਆਏ 200 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਮਰੀਜ਼ਾਂ ਦੇ ਜ਼ਰੂਰੀ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ। ਕੈਂਪ ਵਿਚ ਜਾਂਚ ਕਰਵਾਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
       ਵਰਣਨਯੋਗ ਹੈ ਕਿ ਸਲਾਨਾ ਫਰੀ ਕੈਂਪਾਂ ਦੀ ਨਿਰਤੰਰ ਸੇਵਾ ਲਈ ਸ. ਦਰਸ਼ਨ ਸਿੰਘ ਮਾਹਿਲ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਮਾਹਿਲ, ਸ. ਸ਼ਮਸ਼ੇਰ ਸਿੰਘ ਮਾਹਿਲ ਅਤੇ ਦਲਜੀਤ ਕੌਰ ਮਾਹਿਲ ਕਨੈਡਾ,  ਸ. ਬਲਜਿੰਦਰ ਸਿੰਘ ਮਾਹਿਲ ਅਤੇ ਹਰਜੀਤ ਕੌਰ ਮਾਹਿਲ ਕਨੈਡਾ, ਬੀਬੀ ਦਰਸ਼ਨ ਕੌਰ ਪੁਰੇਵਾਲ ਯੂ.ਕੇ. ਅਤੇ ਅਵਤਾਰ ਸਿੰਘ ਪੁਰੇਵਾਲ ਯੂ ਕੇ,  ਬੀਬੀ ਰਸ਼ਪਾਲ ਕੌਰ ਸੰਧੂ ਕੈਨੇਡਾ ਪਤਨੀ ਲੇਟ ਹਰਜੀਤ ਸਿੰਘ ਸੰਧੂ ਕੈਨੇਡਾ,  ਨਰਿੰਦਰ ਕੌਰ ਤੱਖਰ ਅਤੇੇ ਬਲਹਾਰ ਸਿੰਘ ਤੱਖਰ ਕਨੈਡਾ,  ਮਨਪ੍ਰੀਤ ਕੌਰ ਉੱਪਲ ਅਤੇ ਰਣਵੀਰ ਸਿੰਘ ਉੱਪਲ ਕੈਨੇਡਾ, ਜਸਪ੍ਰੀਤ ਕੌਰ ਗਿੱਲ ਕੈਨੇਡਾ ਅਤੇ ਇੰਦਰਪਾਲ ਗਿੱਲ ਕੈਨੇਡਾ, ਹਰਭਜਨ ਕੌਰ ਕਨੈਡਾ, ਅਮਨਦੀਪ ਕੌਰ ਧਾਲੀਵਾਲ ਅਤੇ ਗੌਰਵਜੀਤ ਧਾਲੀਵਾਲ ਕਨੈਡਾ, ਚਾਚੀ ਜੀ ਰਛਪਾਲ ਕੌਰ ਮਾਹਿਲ ਤੇ ਚਾਚਾ ਜੀ ਸ. ਅਵਤਾਰ ਸਿੰਘ ਮਾਹਿਲ ਯੂ.ਐਸ.ਏ, ਚਾਚੀ ਜੀ ਸੁਰਜੀਤ ਕੌਰ ਮਾਹਿਲ  ਤੇ ਚਾਚਾ ਜੀ ਸ. ਰਘਬੀਰ ਸਿੰਘ ਮਾਹਿਲ ਕੈਨੇਡਾ,  ਚਾਚੀ ਜੀ ਸਰਬਜੀਤ ਕੌਰ  ਤੇ ਚਾਚਾ ਜੀ ਸ. ਜਸਵੀਰ ਸਿੰਘ ਮਾਹਿਲ ਪਿੰਡ ਮਾਹਿਲ ਗਹਿਲਾਂ ਅਤੇ ਸਮੂਹ ਆਰ-ਪਰਿਵਾਰ  ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ।
         ਪਿੰਡ ਮਾਹਿਲ ਗਹਿਲਾਂ ਵਿਖੇ ਕੈਂਪ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਮੈਂਬਰ, ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ,  ਹਰਵਿੰਦਰ ਸਿੰਘ ਸਰਪੰਚ ਯੂ ਪੀ,  ਸ. ਨਿਰਮਲ ਸਿੰਘ ਬੰਗਾ, ਸੁਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।  ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।  ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ ਨੇ ਬਾਖੂਬੀ ਨਿਭਾਈ।

Sunday, February 5, 2023

ਡਿਪਟੀ ਡਾਇਰੈਕਟਰ ਡਾ. ਬਲਵੰਤ ਸਿੰਘ ਰਾਣੂੰ ਨੂੰ ਸ਼ਰਧਾਜਲੀਆਂ ਭੇਟ****, ਜੱਦੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਹੋਇਆ ਸ਼ਰਧਾਜਲੀ ਸਮਾਗਮ

ਬੰਗਾ,  5 ਫਰਵਰੀ (ਮਨਜਿੰਦਰ ਸਿੰਘ ) ਕਿਸਾਨ ਆਗੂ ਸ. ਗੁਰਦੀਪ ਸਿੰਘ ਪਿੰਡ ਢਾਹਾਂ ਦੇ ਭੂਆ ਜੀ ਦੇ ਲੜਕੇ, ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਅਤੇ ਪ੍ਰਸਿੱਧ ਮੈਡੀਕਲ ਮਾਹਿਰ ਡਾ. ਬਲਵੰਤ ਸਿੰਘ ਰਾਣੂੰ ਜਿਹੜੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਉਹਨਾਂ ਦੇ ਜੱਦੀ ਪਿੰਡ ਸਰਹਾਲ ਰਾਣੂੰਆਂ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ।ਇਸ ਮੌਕੇ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਡਾ. ਬਲਵੰਤ ਸਿੰਘ ਰਾਣੂੰ ਨਮਿਤ ਹੋਏ ਸ਼ਰਧਾਂਜ਼ਲੀ ਸਮਾਗਮ ਵਿਚ ਸ੍ਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸਮਾਜ ਸੇਵਕ ਮਾਸਟਰ ਰਾਜਿੰਦਰ ਸ਼ਰਮਾ, ਜਥੇਦਾਰ ਸਤਨਾਮ ਸਿੰਘ ਲਾਦੀਆਂ ਆਗੂ ਸ਼ਰੋਮਣੀ ਅਕਾਲੀ ਦਲ ਨੇ ਸਵ: ਡਾ. ਬਲਵੰਤ ਸਿੰਘ ਰਾਣੂੰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਉਹ ਡਾ. ਬਲਵੰਤ ਸਿੰਘ ਰਾਣੂੰ ਜੀ  ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਸਮੂਹ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ। ਉਹਨਾਂ ਦੱਸਿਆ ਕਿ ਡਾਕਟਰ ਸਾਹਿਬ ਨੇ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਪੰਜਾਬ ਦੇ ਵੱਖ ਵੱਖ ਸਥਾਨਾਂ ਮੈਡੀਕਲ ਸੇਵਾਵਾਂ ਨਿਭਾਈਆਂ ਅਤੇ ਹਜ਼ਾਰਾਂ ਲੋਕਾਂ ਨੂੰ ਤੰਦਰੁਸਤ ਕੀਤਾ ਸੀ।ਉਹ ਥੋੜ੍ਹਾ ਸਮਾਂ ਪਹਿਲਾਂ ਹੀ  ਸਿਹਤ ਵਿਭਾਗ ਵਿਚੋ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ। ਇਸ ਮੌਕੇ ਉਹਨਾਂ ਦੇ ਭਰਾ ਪ੍ਰੌਫੈਸਰ ਲਖਵੀਰ ਸਿੰਘ ਰਾਣੂੰ ਕੈਨੇਡਾ ਨੇ ਪਰਿਵਾਰ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਸਵ: ਡਾ. ਬਲਵੰਤ ਸਿੰਘ ਰਾਣੂੰ  ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਸਮੂਹ ਰਾਣੂੰ ਪਰਿਵਾਰ ਵੱਲੋਂ ਸਮਾਜ ਵਿਚ ਨਿਵੇਕਲੀ ਮਿਸਾਲ ਕਾਇਮ ਕਰਦੇ ਹੋਏ ਵੱਖ ਵੱਖ ਧਾਰਮਿਕ ਅਸਥਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਦਾਨ ਵੀ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ । ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਐਮ. ਪੀ. ਮੁਨੀਸ਼ ਤਿਵਾਰੀ ਅਤੇ ਵਿਧਾਨ ਸਭਾ ਹਲਕਾ ਬੰਗਾ ਦੇ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਵੀ ਸ਼ੋਕ ਸੰਦੇਸ਼ ਭੇਜਿਆ ਗਿਆ ।
       ਸਾਬਕਾ ਡਿਪਟੀ ਡਾਇਰੈਕਟਰ ਅਤੇ ਪ੍ਰਸਿੱਧ ਮੈਡੀਕਲ ਮਾਹਿਰ ਡਾ. ਬਲਵੰਤ ਸਿੰਘ ਰਾਣੂੰ ਦੀ ਅੰਤਿਮ ਅਰਦਾਸ ਅਤੇ ਸ਼ਰਧਾਜਲੀ ਸਮਾਗਮ ਵਿਚ ਸਰਵ ਸ੍ਰੀ ਅਜੀਤ ਸਿੰਘ ਰਾਣੂੰ (ਪਿਤਾ ਜੀ), ਸ. ਅਮਰੀਕ ਸਿੰਘ ਰਾਣੂੰ (ਭਰਾ), ਪ੍ਰੋ: ਲਖਵੀਰ ਸਿੰਘ ਕੈਨੇਡਾ (ਭਰਾ), ਜਥੇਦਾਰ ਕੁਲਵਿੰਦਰ ਸਿੰਘ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਪਰਮਜੀਤ ਸਿੰਘ ਪੁਲਿਸ ਕਮਿਸ਼ਨਰ ਜਲੰਧਰ, ਸ. ਗੁਰਦੀਪ ਸਿੰਘ ਢਾਹਾਂ, ਸ੍ਰੀ ਸੰਦੀਪ ਕੁਮਾਰ ਸਾਬਾਕ ਸਰਪੰਚ ਢਾਹਾਂ, ਸ. ਬਲਜਿੰਦਰ ਸਿੰਘ ਹੈਪੀ, ਸ. ਭੁਪਿੰਦਰ ਸਿੰਘ ਢਾਹਾਂ, ਸ. ਗੁਰਨਾਮ ਸਿੰਘ, ਸ. ਸੁੱਖਾ ਸਿੰਘ, ਸ. ਨਿਹਾਲ ਸਿੰਘ, ਸ. ਗੁਰਮੀਤ ਸਿੰਘ, ਸ. ਦਲਵੀਰ ਸਿੰਘ ਕਥੂਰੀਆ, ਸ. ਸੁਖਵਿੰਦਰ ਸਿੰਘ, ਮਾਸਟਰ ਜੋਗਿੰਦਰ ਸਿੰਘ, ਗੁਰਦਿਆਲ ਸਿੰਘ, ਸਰਪੰਚ ਅਵਤਾਰ ਸਿੰਘ, ਬਰਜਿੰਦਰ ਸਿੰਘ ਕਨੈਡਾ, ਦਲਜੀਤ ਸਿੰਘ, ਪਰਮਿੰਦਰ ਸਿੰਘ ਸੂੰਢ ਮਕਦੂਸਪੁਰ, ਸੁਖਪਾਲਵੀਰ ਸਿੰਘ ਤੋਂ ਇਲਾਵਾ ਵਿਚ ਦੇਸ-ਵਿਦੇਸ ਤੋਂ ਵੱਡੀ ਗਿਣਤੀ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸ਼ੀਅਤਾਂ ਡਾ. ਬਲਵੰਤ ਸਿੰਘ ਰਾਣੂੰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੀਆਂ ਸਨ।
 

ਬੰਗਾ ਕਾਂਗਰਸ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਰੇ ਜੋਨਾਂ ’ਤੇ ਉਮੀਦਵਾਰ ਐਲਾਨੇ****ਸਰਕਾਰ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ - ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ

ਬੰਗਾ,5 ਦਸੰਬਰ ਮਨਜਿੰਦਰ ਸਿੰਘ ਕਾਂਗਰਸ ਪਾਰਟੀ ਨੇ ਬੰਗਾ ਹਲਕੇ ਦੇ 25 ਬਲਾਕ ਸੰਮਤੀ ਜੋਨਾਂ ਅਤੇ ਚਾਰ ਜ਼ਿਲ੍ਹਾ ਪਰਿਸ਼ਦ ਜੋਨਾਂ ’ਤੇ ਆਪਣੇ ਉਮੀਦਵਾਰ ਖੜੇ ਕ...