Wednesday, March 22, 2023

ਰੋਸ ਵਜੋਂ ਨਹੀਂ ਮਨਾਵਾਂਗੇ ਸ਼ਹੀਦੀ ਦਿਹਾੜਾ- ਕਰਨਾਣਾ

ਬੰਗਾ 22,ਮਾਰਚ (ਮਨਜਿੰਦਰ ਸਿੰਘ )
ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਕਲਚਰਲ ਸੁਸਾਇਟੀ ਪੰਜਾਬ  ਇਸ ਸਾਲ ਰੋਸ ਵਜੋਂ ਨਹੀਂ ਮਨਾਵੇਗੀ  ਸ਼ਹੀਦੀ ਦਿਹਾੜਾ|ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫ਼ੇਅਰ ਸੋਸਾਇਟੀ ਪੰਜਾਬ ਨੇ ਕਰਦਿਆਂ ਕਿਹਾ ਕਿ ਸ : ਭਗਵੰਤ ਸਿੰਘ ਮਾਨ ਮੁਖ ਮੰਤਰੀ ਪੰਜਾਬ ਨੇ  ਸ਼ਹੀਦ ਭਗਤ ਸਿੰਘ ਜੀ ਦੀ ਯਾਦਗਾਰ  ਖਟਕੜ ਕਲਾਂ ਆ ਕੇ ਸੋ ਚੁਕੀ  ਪਰ ਸਿਮਰਜੀਤ ਸਿੰਘ ਮਾਨ ਵਰਗੇ ਵਿਅਕਤੀ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਰਹੇ ਹਨ  ਇਸ ਗੱਲ ਨੂੰ ਸਾਲ ਹੋ ਗਿਆ ਉਹਨਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਉਨ੍ਹਾਂ ਵਲੋਂ  ਇਸ ਦੀ ਕੰਪਲੇਂਟ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਤੇ  ਐਸਐਸਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਸਾਲ ਪਹਿਲਾਂ ਕੀਤੀ ਹੋਈ ਹੈ ਜਿਸ ਤੇ ਹੁਣ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਇਸ ਕਰਕੇ ਸਿਮਰਨਜੀਤ ਸਿੰਘ ਮਾਨ ਤੇ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਕਲਚਰਲ ਸੁਸਾਇਟੀ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ|

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...