ਬੰਗਾ, 22 ਜੂਨ (ਮਨਜਿੰਦਰ ਸਿੰਘ) ਟਰੱਕ ਯੂਨੀਅਨ ਬੰਗਾ ਵਿਖੇ ਬੰਗਾ ਥਾਣਾ ਸਿਟੀ ਪੁਲਿਸ ਵਲੋਂ ਡੀ ਐਸ ਪੀ ਨਾਰਕੋਟਿਕ ਸੈੱਲ ਨਵਾਂਸ਼ਹਿਰ ਸ਼੍ਰੀ ਅਮਰ ਨਾਥ ਅਤੇ ਮੁਖ ਥਾਣਾ ਅਫਸਰ ਥਾਣਾ ਸਿਟੀ ਬੰਗਾ ਮਹਿੰਦਰ ਸਿੰਘ ਦੀ ਅਗਵਾਈ ਵਿੱਚ ਨਸ਼ਾ ਮੁਕਤ ਭਾਰਤ ਤਹਿਤ ਟਰੱਕ ਡਰਾਈਵਰ ਅਤੇ ਟਰੱਕ ਮਾਲਕ ਭਰਾਵਾਂ ਨਾਲ ਮੀਟਿੰਗ ਕੀਤੀ ਗਈ| ਇਸ ਮੌਕੇ ਡੀ ਐਸ ਪੀ ਅਮਰਨਾਥ ਨੇ ਕਿਹਾ ਕਿ ਅੱਜ ਦੀ ਮੀਟਿੰਗ ਪੰਜਾਬ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਡੀ ਜੀ ਪੀ ਪੰਜਾਬ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ ਐਸ ਪੀ ਜਿਲ੍ਹਾ ਐਸ ਬੀ ਐਸ ਨਗਰ ਸ਼੍ਰੀ ਭਾਗੀ ਰੱਥ ਮੀਨਾ ਦੀਆਂ ਯੋਗ ਅਗਵਾਈ ਹੇਠ ਕੀਤੀ ਗਈ ਹੈ ਤਾਂ ਜੋ ਪੰਜਾਬ ਨੂੰ ਸੰਪੂਰਨ ਨਸ਼ਾ ਮੁਕਤ ਕੀਤਾ ਜਾ ਸਕੇ | ਐਸ ਐਚ ਓ ਮਹਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁਖ ਉਦੇਸ਼ ਹੈ ਕਿ ਪੰਜਾਬ ਦੀ ਜਵਾਨੀ ਜੋ ਸੈਂਥੇਟਿਕ ਨਸੇ ਚਿਟਾ ਆਦਿ ਕਰਦੇ ਹੋਏ ਕੁਰਾਹੇ ਪੈ ਰਹੀ ਹੈ ਉਸ ਨੂੰ ਰੋਕਣਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਨੂ ਸਾਰੀਆਂ ਨੂੰ ਰਲ ਕੇ ਨਸ਼ਾ ਤਸਕਰਾਂ ਨੂੰ ਫੜਾਉਣ ਲਈ ਪੁਲਿਸ ਦੀ ਮਦਦ ਕਰਨੀ ਚਾਹੀਦੀ ਹੈ| ਉਨ੍ਹਾਂ ਵਲੋਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਜਿਲਾ ਪੁਲਿਸ ਮੁਖੀ ਵਲੋਂ ਜਾਰੀ ਕੀਤਾ ਨੰਬਰ 9855049550 ਬਾਰੇ ਵੀ ਜਾਣਕਾਰੀ ਦਿਤੀ | ਟਰੱਕ ਯੂਨਿਆਨ ਪ੍ਰਧਾਨ ਨਰਿੰਦਰ ਸਿੰਘ ਨਿੰਦੀ ਵਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਰੋਕਣ ਵਿਚ ਪੂਰਾ ਸਾਥ ਦੇਣ ਦਾ ਵਿਸ਼ਵਾਸ ਦਿਵਾਂਉਂਦੇ ਧੰਨਵਾਦ ਕੀਤਾ | ਇਸ ਮੌਕੇ ਏ ਐਸ ਆਈ ਰਾਜ ਕੁਮਾਰ, ਏ ਐਸ ਆਈ ਸੁਰਿੰਦਰ ਪਾਲ, ਹਵਲਦਾਰ ਸੁਖਦੇਵ ਸਿੰਘ ਲਹਿੰਬਰ ਸਿੰਘ ਮੁਨਸ਼ੀ ਪਰਮਜੀਤ ਸਿੰਘ ਸੰਮਾਂ ਮੀਤ ਪ੍ਰਧਾਨ ਚੇਅਰਮੈਨ ਅਮਰਜੀਤ ਸਿੰਘ,ਜਸਵੰਤ ਸਿੰਘ,ਸੁਚਾ ਸਿੰਘ ਕੈਸ਼ੀਅਰ, ਜਸਪਾਲ ਸਿੰਘ, ਚੇਨ ਸਿੰਘ, ਕਸ਼ਮੀਰਾ ਸਿੰਘ,ਕੁਲਦੀਪ ਸਿੰਘ,ਤਰਨਜੀਤ ਸਿੰਘ,ਗੁਰਪ੍ਰੀਤ ਸਿੰਘ ਅਵਤਾਰ ਸਿੰਘ, ਨਰਿੰਦਰ ਸਿੰਘ,ਮਨਪ੍ਰੀਤ ਸਿੰਘ, ਸੁਖਰਾਜ ਸੈਣੀ ਅਤੇ ਸਤਨਾਮ ਸਿੰਘ ਆਦਿ ਹਾਜਰ ਸਨ|
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment