Monday, October 2, 2023

ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਡਕਰ ਨੂੰ ਮਿਲ ਰਿਹਾ ਭਰਵਾ ਹੁੰਗਾਰਾ- ਦੀਪਕ ਘਈ

ਬੰਗਾ 2,ਅਕਤੂਬਰ (ਮਨਜਿੰਦਰ ਸਿੰਘ )
ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਡਕਰ ਨੂੰ ਪਿੰਡਾਂ ਅਤੇ ਸ਼ਹਿਰਾ ਦੇ ਲੋਕਾਂ ਤੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਰਾਸ਼ਟਰੀ ਜਰਨਲ ਸਕੱਤਰ ਦੀਪਕ ਘਈ ਵਲੋਂ ਬੰਗਾ ਵਿਖੇ ਨਵੀਆਂ ਨਿਯੁਕਤੀਆਂ ਕਰਨ ਸਮੇਂ ਕੀਤਾ|ਉਨ੍ਹਾਂ ਕਿਹਾ ਕਿ ਪਾਰਟੀ ਦੇ ਨੈਸ਼ਨਲ ਪ੍ਰਧਾਨ ਸ਼ਿੰਗਾਰਾ ਸਿੰਘ ਕਲਿਆਣ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਐਸ ਬੀ ਐਸ ਨਗਰ ਪ੍ਰਧਾਨ ਕੇਸਰ ਗਿੱਲ, ਬੰਗਾ ਵਿਧਾਨ ਸਭਾ ਹਲਕਾ  ਪ੍ਰਧਾਨ ਰਿਸ਼ੀ ਸਹੋਤਾ ਦੇ ਵਿਸੇਸ ਉਪਰਾਲੇ ਸਦਕਾ ਵਿਧਾਨ ਸਭਾ ਹਲਕਾ ਬੰਗਾ ਦਾ ਵਾਈਸ ਪ੍ਰਧਾਨ ਸ਼ਮੀ ਹੰਸ ਕਮਾਮ ਨੂੰ ਤੇ ਬੰਗਾ ਵਿਧਾਨ ਸਭਾ ਯੂਥ ਵਿੰਗ ਦਾ ਜਨਰਲ ਸਕੱਤਰ ਦੀਪੂ ਮਝਾਰੀ ਨੂੰ ਨਿਯੁਕਤ ਕੀਤਾ ਗਿਆ ਹੈ|ਇਸ ਮੌਕੇ ਉਚੇਚੇ ਤੋਰ ਤੇ ਪਹੁੰਚੇ ਪਾਰਟੀ ਦੇ ਨੈਸ਼ਨਲ ਪ੍ਰਧਾਨ ਸ਼ਿੰਗਾਰਾ ਸਿੰਘ ਕਲਿਆਣ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨਾਲ ਸਹਿਮਤੀ ਜਿਤਾਉਂਦੇ ਹੋਏ ਲੋਕ ਵੱਧ ਚੜ੍ਹ ਕੇ ਪਾਰਟੀ ਨਾਲ ਜੁੜ ਰਹੇ ਹਨ|ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਵੱਧ ਤੋਂ ਸੀਟਾਂ ਤੇ ਜਿੱਤ ਹਾਂਸਲ ਕਰਕੇ ਲੋਕ ਸਭਾ ਵਿੱਚ ਹੱਕ ਅਤੇ ਸੱਚ ਦੀ ਅਵਾਜ ਬੁਲੰਦ ਕਰੇਗੀ |ਇਸ ਮੌਕੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਧਰਮਿੰਦਰ ਕਲਿਆਣ ਨੇ ਵੀ ਆਪਣੇ ਵਿਚਾਰ ਰੱਖੇ 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...