ਚੰਡੀਗੜ੍ਹ/ਬੰਗਾ 23 ਦਸੰਬਰ (ਮਨਜਿੰਦਰ ਸਿੰਘ )-ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ ਜੇ. ਐਨ.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ ’ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਸਮੇਤ ਮੈਡੀਕਲ ਸਟਾਫ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਨਿਰਦੇਸ਼ਾਂ ਮੁਤਾਬਿਕ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਜੇਐਨ.1 ਦੇ ਫੈਲਣ ਬਾਰੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੇ ਆਧਾਰ ’ਤੇ ਸਿਹਤ ਵਿਭਾਗ ਨੇ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਭੇਜੇ ਇੱਕ ਪੱਤਰ ਵਿੱਚ ਸਖ਼ਤੀ ਨਾਲ ਕੋਵਿਡ ਢੁਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਕਿਹਾ ਹੈ। ਦੂਜੇ ਪਾਸੇ ਵਿਭਾਗ ਨੇ ਆਮ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਅਤੇ ਸੰਘਣੀ ਥਾਵਾਂ ’ਤੇ ਮਾਸਕ ਪਹਿਨਣ, ਛਿੱਕ ਅਤੇ ਖੰਘਣ ਵੇਲੇ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣ, ਟੀਸ਼ੂ ਆਦਿ ਦੀ ਵਰਤੋਂ ਤੋਂ ਤੁਰੰਤ ਬਾਅਦ ਬੰਦ ਡਸਟਬਿਨ ਵਿੱਚ ਸੁੱਟੇ ਜਾਣ। ਵਾਰ-ਵਾਰ ਹੱਥ ਧੋਣ ਦਾ ਅਭਿਆਸ ਕੀਤਾ ਜਾਵੇ ਅਤੇ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਸਾਫ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਕੇਰਲ, ਗੋਆ ਤੇ ਹੋਰਨਾਂ ਸੂਬਿਆਂ ਤੋਂ ਬਾਅਦ ਕੋਰੋਨਾ ਨੇ ਪੰਜਾਬ ’ਚ ਵੀ ਮੁੜ ਦਸਤਕ ਦੇ ਦਿੱਤੀ ਹੈ। ਛੇ ਮਹੀਨੇ ਬਾਅਦ ਜਲੰਧਰ ’ਚ ਕੋਰੋਨਾ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਉਧਰ, ਅੱਠ ਮਹੀਨੇ ਬਾਅਦ ਜਲੰਧਰ ’ਚ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋਈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਦੀ ਰਹਿਣ ਵਾਲੀ 60 ਸਾਲਾ ਔਰਤ ਨੂੰ ਸਾਹ ਲੈਣ ’ਚ ਮੁਸ਼ਕਿਲ ਤੇ ਬੁਖ਼ਾਰ ਹੋਣ ਪਿੱਛੋਂ ਪਰਿਵਾਰ ਨੇ ਉਸ ਨੂੰ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਸੀ। ਉਸ ਦੀ ਜਾਂਚ ਪਿੱਛੋਂ ਉਸ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ। ਔਰਤ ਦਾ ਰੈਪਿਡ ਟੈਸਟ ਕੀਤਾ ਗਿਆ ਸੀ। ਇਲਾਜ ਦੌਰਾਨ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਸਿਹਤ ਵਿਭਾਗ ਦੀਆਂ ਨੀਤੀਆਂ ਦੀ ਪਾਲਣਾ ਕਰਦਿਆਂ ਬਜ਼ੁਰਗ ਔਰਤ ਦੀ ਲਾਸ਼ ਪੈਕ ਕਰਕੇ ਟੀਮ ਦੇ ਮੈਂਬਰਾਂ ਨੇ ਪਰਿਵਾਰ ਵਾਲਿਆਂ ਦੀ ਮੌਜੂਦਗੀ ’ਚ ਹੁਸ਼ਿਆਰਪੁਰ ’ਚ ਉਸ ਦੇ ਪਿੰਡ ਉਸ ਦਾ ਸਸਕਾਰ ਕਰਵਾਇਆ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment