Saturday, December 2, 2023

ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ 'ਚ ਸ਼ਹੀਦ ਭਗਤ ਸਿੰਘ ਨਗਰ ਤੇ ਹੁਸ਼ਿਆਰਪੁਰ ਪਹੁੰਚੇ ਫਾਈਨਲ 'ਚ

ਬੰਗਾ,2ਦਸੰਬਰ (ਮਨਜਿੰਦਰ ਸਿੰਘ )
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਆਯੋਜਿਤ ਰਾਜ ਪੱਧਰੀ ਓਪਨ ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਹੁਸ਼ਿਆਰਪੁਰ ਦੀਆਂ ਫੁੱਟਬਾਲ ਟੀਮਾਂ ਦਰਮਿਆਨ ਫਾਈਨਲ ਮੈਚ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਸਕੱਤਰ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਅਤੇ ਜਰਨੈਲ ਸਿੰਘ ਪੱਲੀ ਝਿੱਕੀ ਪ੍ਰਧਾਨ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਤੇ ਕਪੂਰਥਲੇ ਦਰਮਿਆਨ ਹੋਏ ਸੈਮੀਫਾਈਨਲ ਮੈਚ 'ਚ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ 5-4 ਨਾਲ (ਪੈਨਲਟੀ ਕਿੱਕ 'ਚ) ਜਿੱਤ ਦਰਜ ਕਰਕੇ ਮੈਚ ਆਪਣੇ ਨਾਂ ਕੀਤਾ। ਇਸ ਮੈਚ ਦੌਰਾਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਬਾਬਾ ਜਸਦੀਪ ਸਿੰਘ ਝੰਡਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਦਿਨ ਦਾ ਦੂਜਾ ਸੈਮੀਫਾਈਨਲ ਮੈਚ ਪਟਿਆਲੇ ਦਾ ਹੁਸ਼ਿਆਰਪੁਰ ਨਾਲ ਹੋਇਆ ਜਿਸ ਵਿੱਚ ਹੁਸ਼ਿਆਰਪੁਰ 1-0 ਨਾਲ (ਵਾਧੂ ਸਮੇਂ 'ਚ) ਜੇਤੂ ਰਿਹਾ। ਦੂਜੇ ਮੈਚ 'ਚ ਮੁੱਖ ਮਹਿਮਾਨ ਵਜੋਂ ਪ੍ਰੋ. ਪਰਗਣ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਟੂਰਨਾਮੈਂਟ ਦਾ ਫਾਈਨਲ ਮੈਚ 3 ਦਸੰਬਰ ਨੂੰ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਗਰਾਊਂਡ ਵਿੱਚ ਖੇਡਿਆ ਜਾਵੇਗਾ। ਜਿਸ ਵਿੱਚ ਸਮੂਹ ਖੇਡ ਪ੍ਰੇਮੀਆਂ ਨੂੰ ਪਹੁੰਚਣ ਲਈ ਸੱਦਾ ਹੈ। ਇਸ ਮੌਕੇ ਪ੍ਰਿੰ. ਹਰਜੀਤ ਸਿੰਘ ਮਾਹਲ, ਇਕਬਾਲ ਸਿੰਘ ਰਾਣਾ, ਨਰਿੰਦਰ ਸਿੰਘ ਰੰਧਾਵਾ,‌ ਅਵਤਾਰ ਸਿੰਘ ਤਾਰੀ, ਗੁਰਦੇਵ ਸਿੰਘ ਗਿੱਲ (ਅਰਜਨ ਐਵਾਰਡੀ) ਕਸ਼ਮੀਰ ਸਿੰਘ, ਅਮਨਦੀਪ ਸਿੰਘ, ਪ੍ਰੋ. ਚਰਨਜੀਤ ਕੁਮਾਰ ਪੋਸੀ ਤੇ ਪ੍ਰੋ. ਮਨਮੰਤ ਸਿੰਘ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...