Wednesday, February 14, 2024

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+1 ਦੇ ਵਿਦਿਆਰਥੀਆਂ ਵੱਲੋਂ 10+2 ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਪਾਰਟੀ******ਮੁੱਖ ਮਹਿਮਾਨ ਡੀ ਐਸ ਪੀ ਦਲਜੀਤ ਸਿੰਘ ਖੱਖ ਨੇ ਵਿਦਿਆਰਥੀਆਂ ਨੂੰ ਉਹਨਾਂ ਸੁਨਿਹਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਹੋਈ ਨਿੱਘੀ ਵਿਦਾਇਗੀ ਪਾਰਟੀ ਦੀਆਂ ਝਲਕੀਆਂ

ਬੰਗਾ  14  ਫਰਵਰੀ (ਮਨਜਿੰਦਰ ਸਿੰਘ) ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਅੱਜ 10+1 ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ 10+2 ਦੇ ਜਮਾਤ ਦੇ ਵਿਦਿਆਰਥੀਆਂ ਲਈ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਿਨ ਕੀਤਾ ਗਿਆ। ਇਸ ਦੇ ਮੁੱਖ ਮਹਿਮਾਨ ਸ. ਦਲਜੀਤ ਸਿੰਘ ਜੀ ਖੱਖ ਡੀ ਐਸ ਪੀ ਸਬ ਡਿਵੀਜ਼ਨ ਬੰਗਾ ਸਨ ਡੀ ਐਸ ਪੀ ਦਲਜੀਤ ਸਿੰਘ ਖੱਖ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਨਾਲ ਜੁੜੇ ਅਗਾਂਹ ਵਧੂ ਸੋਚ ਵਾਲੇ ਨੁਕਤੇ ਸਾਂਝੇ ਕੀਤੇ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿਚ ਵੱਧ ਰਹੀਆਂ ਬੁਰਾਈਆਂ, ਨਸ਼ਿਆਂ ਪ੍ਰਤੀ ਸੁਚੇਤ ਕੀਤਾ ਅਤੇ ਸਕੂਲ ਤੋਂ ਵਿਦਾ ਹੋ ਰਹੇ  ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦਿੰਦੇ ਉਹਨਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ।  ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਪੜ੍ਹਾਈ ਦੀ ਮਹਾਨਤਾ ਬਾਰੇ ਜਾਣੂੰ ਕਰਵਾਇਆ । ਉਹਨਾਂ ਕਿਹਾ ਕਿ ਨੇ ਕਿਹਾ ਕਿ ਅੱਜ ਪੜ੍ਹੇ ਲਿਖੇ ਇਨਸਾਨ ਹੀ ਸਮਾਜ ਵਿਚ ਆਪਣਾ ਵਧੀਆ ਮੁਕਾਮ ਹਾਸਲ ਕਰ ਸਕਦੇ ਹਨ । ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ ਨੇ ਵਿਦਿਆਰਥੀਆਂ ਨੂੰ  ਆਪਣੇ ਮਾਪਿਆਂ, ਅਧਿਆਪਕਾਂ ਅਤੇ ਆਪਣੇ ਸਕੂਲ ਅਤੇ ਆਪਣੇ ਮਾਣ ਸਨਮਾਨ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ਤਾਂ ਕਿ ਉਹ ਸਮਾਜ ਦੇ ਵਧੀਆ ਨਾਗਰਿਕ ਬਣ ਸਕਣ । ਇਸ ਤੋਂ ਪਹਿਲਾਂ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ  ਮੁੱਖ ਮਹਿਮਾਨ ਸ.  ਦਲਜੀਤ ਸਿੰਘ ਜੀ ਖੱਖ ਡੀ ਐਸ ਪੀ ਬੰਗਾ ਦਾ ਸਕੂਲ ਵਿਚ ਪੁੱਜਣ ਤੇ ਨਿੱਘਾ ਸਵਾਗਤ ਕਰਦੇ ਹੋਏ, ਉਹਨਾਂ ਦੇ ਜੀਵਨ ਤੇ ਪ੍ਰਾਪਤੀਆਂ ਬਾਰੇ ਸਮੂਹ ਸਰੋਤਿਆਂ ਨੂੰ ਜਾਣੂੰ ਕਰਵਾਇਆ  । ਪ੍ਰਿੰਸੀਪਲ ਵਨੀਤਾ ਚੋਟ ਨੇ ਵਿਦਾਇਗੀ ਸਮਾਰੋਹ ਵਿਚ ਸ਼ਾਮਿਲ ਸ਼ਖਸ਼ੀਅਤਾਂ ਦਾ ਧੰਨਵਾਦ ਕਰਦੇ ਕਿਹਾ ਕਿ  ਵਿਦਿਆਰਥੀਆਂ ਦੀ ਸਫਲਤਾ ਨਾਲ ਹੀ ਅਧਿਆਪਕ ਨੂੰ ਸੱਚੀ ਖੁਸ਼ੀ ਮਿਲਦੀ ਹੈ ।
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੋਏ ਵਿਦਾਇਗੀ ਸਮਾਰੋਹ ਵਿਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ  ਪ੍ਰੋਗਰਾਮ ਪੇਸ਼ ਕੀਤਾ। ਜਿਸ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ । ਉਪੰਰਤ ਗਿੱਧਾ, ਭੰਗੜਾ, ਸੋਲੋ ਡਾਂਸ, ਲੋਕ ਗੀਤ ਆਦਿ ਪੇਸ਼  ਕਰਕੇ ਸਭ ਦਾ ਮਨ ਮੋਹ ਲਿਆ । ਵਿਦਾਇਗੀ ਸਮਾਰੋਹ ਵਿੱਚ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ, ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ  ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ,  ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ, ਸ੍ਰੀ ਲਾਲ ਚੰਦ ਵਾਈਸ ਪ੍ਰਿੰਸੀਪਲ, ਸ੍ਰੀਮਤੀ ਰਵਿੰਦਰ ਕੌਰ ਵਾਈਸ ਪ੍ਰਿੰਸੀਪਲ, ਸ੍ਰੀ ਰਮਨ ਕੁਮਾਰ, ਮੈਡਮ ਅਮਰਜੀਤ ਕੌਰ, ਮੈਡਮ ਪਰਮਜੀਤ ਕੌਰ, ਸਮੂਹ ਅਧਿਆਪਕ, ਦਫਤਰੀ ਸਟਾਫ, ਸਮੂਹ  ਵਿਦਿਆਰਥੀ ਵੀ ਹਾਜ਼ਰ ਸਨ । ਇਸ ਮੌਕੇ ਵਿਦਾ ਹੋ ਰਹੇ 10+2 ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ,  ਸਕੂਲ ਨੂੰ ਦਸ ਹੋਟ ਕੇਸ, ਇੱਕ ਮਿਊਜਿਕ ਸਿਸਟਮ ਵੀ ਭੇਟ ਕੀਤਾ। 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...