ਨਵਾਂਸ਼ਹਿਰ, 10ਫਰਵਰੀ (ਮਨਜਿੰਦਰ ਸਿੰਘ ) ਜਿਲ੍ਹਾ ਪ੍ਰਧਾਨ ਭਾਜਪਾ ਐਸ ਬੀ ਐਸ ਨਗਰ ਐਡ: ਰਾਜਵਿੰਦਰ ਸਿੰਘ ਲੱਕੀ ਵਲੋਂ ਸੂਬਾ ਪ੍ਰਧਾਨ ਸੁਨੀਲ ਝਾਖੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਦੇ ਵੱਖ ਵੱਖ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ|ਜਿਸ ਅਨੁਸਾਰ ਨਵਾਂਸ਼ਹਿਰ ਦੇ ਸੀਨੀਅਰ ਆਗੂ ਅਤੇ ਉਗੇ ਸਮਾਜਸੇਵਕ ਐਡਵੋਕੇਟ ਵਿਸ਼ਾਲ ਸ਼ਰਮਾ ਨੂੰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ|ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜਿਲ੍ਹਾ ਪ੍ਰਧਾਨ ਲੱਕੀ ਦਾ ਧੰਨਵਾਦ ਕਰਦਿਆਂ ਐਡਵੋਕੇਟ ਸ਼ਰਮਾ ਨੇ ਕਿਹਾ ਕਿ ਦਿਤੀ ਗਈ ਜਿੰਮੇਵਾਰੀ ਉਹ ਮਿਹਨਤ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਦੀ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਕਰਦੇ ਹੋਏ ਉਪਰਾਲੇ ਕਰਨਗੇ| ਉਨ੍ਹਾਂ ਕਿਹਾ ਕਿ ਸ਼੍ਰੀ ਨਰਿੰਦਰ ਬਾਈ ਮੋਦੀ ਦੀ ਅਗਵਾਈ ਵਿੱਚ ਦੇਸ਼ ਤਰੱਕੀ ਦੀਆਂ ਬੁਲੰਦੀਆਂ ਛੂ ਰਿਹਾ ਰਿਹਾ ਹੈ ਇਸ ਵਾਰ ਦੁਬਾਰਾ ਭਾਰਤ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਨਰਿੰਦਰ ਮੋਦੀ ਤੀਸਰੀ ਵਾਰ ਦੇਸ ਦੇ ਪ੍ਰਧਾਨ ਮੰਤਰੀ ਬਨਣਗੇ |
▼
Saturday, February 10, 2024
ਸੀਨੀਅਰ ਐਡਵੋਕੇਟ ਵਿਸ਼ਾਲ ਸ਼ਰਮਾ ਭਾਜਪਾ ਦੇ ਜਿਲ੍ਹਾ ਜਰਨਲ ਸਕੱਤਰ ਨਿਯੁਕਤ :
ਐਡਵੋਕੇਟ ਵਿਸ਼ਾਲ ਸ਼ਰਮਾ ਨਵਨਿਯੁਕਤ ਭਾਜਪਾ ਜਿਲ੍ਹਾ ਐਸ ਬੀ ਐਸ ਨਗਰ ਜਿਲ੍ਹਾ ਜਰਨਲ ਸਕੱਤਰ
No comments:
Post a Comment