ਬੰਗਾ 3ਫਰਵਰੀ(ਮਨਜਿੰਦਰ ਸਿੰਘ ) ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਬੰਗਾ ਦੀ ਇੱਕ ਅਹਿਮ ਮੀਟਿੰਗ ਅੱਜ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਚੇਅਰਮੈਨ ਹਰਮੇਸ਼ ਵਿਰਦੀ ਅਤੇ ਜਿਲ੍ਹਾ ਜਨਰਲ ਸਕੱਤਰ ਨਵਕਾਂਤ ਭਰੋਮਜਾਰਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੀਟਿੰਗ ਵਿੱਚ ਬੰਗਾ ਸਬ ਡਿਵੀਜ਼ਨ ਦੀ ਦੋਬਾਰਾ ਚੋਣ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਰਵਸੰਮਤੀ ਉਪਰੰਤ ਕਾਰਜਕਾਰੀ ਪ੍ਰਧਾਨ ਨਰਿੰਦਰ ਮਾਹੀ ਨੇ ਨਵੇਂ ਪ੍ਰਧਾਨ ਦੀ ਚੋਣ ਲਈ ਸੰਜੀਵ ਭਨੋਟ ਦਾ ਨਾਮ ਪੇਸ਼ ਕੀਤਾ। ਜਿਸਨੂੰ ਸਾਰੇ ਮੌਜੂਦ ਪੱਤਰਕਾਰਾਂ ਨੇ ਸਹਿਮਤੀ ਦਿੱਤੀ। ਇਸੇ ਤਰ੍ਹਾਂ ਪ੍ਰਵੀਰ ਅੱਬੀ ਨੂੰ ਜਨਰਲ ਸਕੱਤਰ ਬਣਾਉਣ ਲਈ ਸਹਿਮਤੀ ਕੀਤੀ ਗਈ। ਇਸ ਮੌਕੇ ਨਵਕਾਂਤ ਭਰੋਮਜਾਰਾ ਨੇ ਨਵੇਂ ਚੁਣੇ ਗਏ ਪ੍ਰਧਾਨ ਸੰਜੀਵ ਭਨੋਟ ਨੂੰ ਜਿੱਥੇ ਹਰ ਤਰ੍ਹਾਂ ਸਹਿਯੋਗ ਦੇਣ ਦੀ ਗੱਲ ਕਹੀ ਉੱਥੇ ਸੰਜੀਵ ਭਨੋਟ ਨੂੰ ਜਥੇਬੰਦੀ ਚਲਾਉਣ ਲਈ ਸੁਝਾਅ ਦਿੱਤੇ। ਇਸ ਮੌਕੇ ਮਨਜਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਬਣਾਉਣ ਦਾ ਪ੍ਰਸਤਾਵ ਚੇਅਰਮੈਨ ਹਰਮੇਸ਼ ਵਿਰਦੀ ਵਲੋਂ ਰੱਖਿਆ ਗਿਆ ਜੋ ਕਿ ਸਰਵਸੰਮਤੀ ਨਾਲ ਪਾਸ ਕੀਤਾ ਗਿਆ। ਚੁਣੇ ਗਏ ਤਿੰਨੇ ਅਹੁਦੇਦਾਰਾਂ ਨੇ ਆਪਣੇ ਕੰਮ ਨੂੰ ਇਮਾਨਦਾਰੀ ਨਾਲ ਚਲਾਉਣ ਦਾ ਵਾਅਦਾ ਕੀਤਾ। ਇਸ ਮੌਕੇ ਕੁਲਦੀਪ ਸਿੰਘ ਪਾਬਲਾ, ਧਰਮਵੀਰ ਪਾਲ, ਰਾਜ ਮਜਾਰੀ, ਗੁਰਜਿੰਦਰ ਗੁਰੂ ਆਦਿ ਵੀ ਹਾਜਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment