Thursday, February 8, 2024

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ*******ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ,ਜੋਗਿੰਦਰ ਸਿੰਘ ਸਾਧੜਾ ਯੂਕੇ, ਸੀਨੀਅਰ ਮੀਤ ਪ੍ਰਧਾਨ, ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ, ਬੀਬੀ ਬਲਵਿੰਦਰ ਕੌਰ ਕਲਸੀ ਕੈਸ਼ੀਅਰ,ਅਮਰਜੀਤ ਸਿੰਘ ਕਲੇਰਾਂ ਸਕੱਤਰ,ਜਗਜੀਤ ਸਿੰਘ ਸੋਢੀ ਮੀਤ ਸਕੱਤਰ ਚੁਣੇ :

ਸਰਬਸੰਮਤੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਬਣਾਏ ਜਾਣ ਉਪਰੰਤ ਟਰੱਸਟ ਮੈਂਬਰਾਂ ਅਤੇ ਅਹੁਦੇਦਾਰਾਂ ਨਾਲ ਯਾਦਗਾਰੀ ਤਸਵੀਰ

ਬੰਗਾ  8 ਫਰਵਰੀ (ਮਨਜਿੰਦਰ ਸਿੰਘ ) ਪਿਛਲੇ 45 ਸਾਲਾਂ ਤੋਂ ਮਾਨਵਤਾ ਸੇਵਾ ਨੂੰ ਸਮਰਪਿਤ ਪੰਜਾਬ ਦੀ ਪ੍ਰਸਿੱਧ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਪ੍ਰਬੰਧਕ ਕਮੇਟੀ ਦਾ ਅੱਜ ਸਰਬਸੰਮਤੀ ਨਾਲ ਸਮਾਜ ਸੇਵਕ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੂੰ ਸਾਲ 2024 ਤੋਂ ਸਾਲ 2027 ਤੱਕ ਲਈ ਪ੍ਰਧਾਨ ਚੁਣਿਆ ਗਿਆ ਹੈ । ਇਹ ਫੈਸਲਾ ਅੱਜ ਟਰਸੱਟ ਦੀ ਜਨਰਲ ਬਾਡੀ ਦੀ ਮੀਟਿੰਗ ਵਿਚ ਸਮੂਹ ਟਰੱਸਟੀਆਂ ਵੱਲੋਂ ਸਰਬਸੰਮਤੀ ਨਾਲ ਕੀਤਾ ਗਿਆ ।  
ਇਸ ਤੋਂ ਪਹਿਲਾਂ ਅੱਜ ਸਵੇਰੇ ਟਰੱਸਟ ਦੇ ਮੁੱਖ ਦਫਤਰ ਵਿਖੇ ਸਮੂਹ ਟਰੱਸਟ ਮੈਂਬਰਾਂ ਦੀ ਮੌਜੂਦਾ ਪ੍ਰਧਾਨ (ਸਾਲ 2021-24) ਸ. ਹਰਦੇਵ ਸਿੰਘ ਕਾਹਮਾ ਦੀ ਪ੍ਰਧਾਨਗੀ ਹੇਠ ਜਰਨਲ ਬਾਡੀ ਦੀ ਮੀਟਿੰਗ ਹੋਈ । ਜਿਸ ਵਿਚ ਸਰਬਸੰਮਤੀ ਨਾਲ ਸਾਲ 2024 ਤੋਂ ਸਾਲ 2027 ਲਈ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੂੰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਪ੍ਰਧਾਨ ਚੁਣਿਆ ਗਿਆ । ਇਸੇ ਤਰ੍ਹਾਂ ਸਾਲ 2024-2027 ਦੀ ਨਵੀਂ ਟਰੱਸਟ ਪ੍ਰਬੰਧਕ ਕਮੇਟੀ ਵਿਚ ਸ. ਜੋਗਿੰਦਰ ਸਿੰਘ ਸਾਧੜਾ ਯੂ ਕੇ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਬਰਜਿੰਦਰ ਸਿੰਘ ਢਾਹਾਂ ਨੂੰ ਮੀਤ ਪ੍ਰਧਾਨ, ਬੀਬੀ ਬਲਵਿੰਦਰ ਕੌਰ ਕਲਸੀ ਨੂੰ ਕੈਸ਼ੀਅਰ, ਸ. ਅਮਰਜੀਤ ਸਿੰਘ ਕਲੇਰਾਂ  ਨੂੰ  ਸਕੱਤਰ, ਸ. ਜਗਜੀਤ ਸਿੰਘ ਸੋਢੀ ਨੂੰ ਮੀਤ ਸਕੱਤਰ  ਬਣਾਇਆ ਗਿਆ ਹੈ। ਢਾਹਾਂ ਕਲੇਰਾਂ ਵਿਖੇ ਹੋਈ  ਸਾਲ 2024 ਦੀ ਜਰਨਲ ਬਾਡੀ ਦੀ ਮੀਟਿੰਗ ਵਿਚ ਸ. ਸੁਰਿੰਦਰਪਾਲ ਸਿੰਘ ਥੰਮਣਵਾਲ, ਅਮਰਜੀਤ ਸਿੰਘ ਕਲੇਰਾਂ, ਹਰਦੇਵ ਸਿੰਘ ਕਾਹਮਾ, ਜੋਗਿੰਦਰ ਸਿੰਘ ਸਾਧੜਾ ਯੂ ਕੇ,ਬਰਜਿੰਦਰ ਸਿੰਘ ਢਾਹਾਂ ਕੈਨੇਡਾ, ਕੁਲਵਿੰਦਰ ਸਿੰਘ ਢਾਹਾਂ, ਦਰਸ਼ਨ ਸਿੰਘ ਮਾਹਿਲ ਕੈਨੇਡਾ, ਅਮਰੀਕ ਸਿੰਘ ਕੋਟ ਕਲਾਂ ਯੂ ਕੇ,  ਬੀਬੀ ਬਲਵਿੰਦਰ ਕੌਰ ਕਲਸੀ, ਸੀਤਲ ਸਿੰਘ ਸਿੱਧੂ ਯੂ ਕੇ, ਨਰਿੰਦਰ ਸਿੰਘ ਸ਼ੇਰਗਿੱਲ,  ਜਗਜੀਤ ਸਿੰਘ ਸੋਢੀ ਅਤੇ ਅਜਮੇਰ ਸਿੰਘ ਮਾਨ ਕੈਨੇਡਾ ਟਰੱਸਟ ਮੈਂਬਰ ਵੀ ਹਾਜ਼ਰ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...