Sunday, March 10, 2024

ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕਾਂਗਰਸ ਵਚਨਬੱਧ*****ਮਨੀਸ਼ ਤਿਵਾੜੀ ਐਮ ਪੀ ਨੇ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਖਟਕੜ ਕਲਾਂ ਵਿੱਚ ਕੀਤੀ ਮੀਟਿੰਗ

ਬੰਗਾ 10 ਮਾਰਚ(ਮਨਜਿੰਦਰ ਸਿੰਘ): ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਧਰਤੀ ਪਿੰਡ ਖਟਕੜ ਕਲਾਂ ਵਿੱਚ ਇੱਕ ਪਬਲਿਕ ਮੀਟਿੰਗ ਕਰਕੇ ਪਾਰਟੀ ਦੀ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਿਆ।  ਇਸ ਦੌਰਾਨ ਸੰਸਦ ਮੈਂਬਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸਦੇ ਨਾਲ ਹੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪਾਰਟੀ ਦੀ ਵਚਨਬੱਧਤਾ ਪ੍ਰਗਟਾਈ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦੇਸ਼ ਦੇ ਸ਼ਹੀਦਾਂ ਦੇ ਵਿਚਾਰਾਂ 'ਤੇ ਚੱਲਦਿਆਂ ਸਮਾਜ ਦੇ ਸਾਰੇ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਇਸ ਮੁੱਦੇ 'ਤੇ ਲੋਕਾਂ ਤੋਂ ਵੋਟਾਂ ਮੰਗੀਆਂ ਜਾਣਗੀਆਂ |  ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਧੱਕਾ ਕਰ ਰਹੀ ਹੈ।  ਸਰਕਾਰ ਦੇ ਅੜੀਅਲ ਰਵੱਈਏ ਕਾਰਨ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।  ਇਸੇ ਤਰ੍ਹਾਂ, ਦਿਨੋਂ ਦਿਨ ਵਧ ਰਹੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੇ ਦੇਸ਼ ਦੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।  ਪਰ ਸਰਕਾਰ ਅਜਿਹੇ ਜ਼ਰੂਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਦਿਖਾਵੇਬਾਜ਼ੀ ਵਿੱਚ ਲੱਗੀ ਹੋਈ ਹੈ।  ਇਨ੍ਹਾਂ ਹਾਲਾਤਾਂ ਵਿੱਚ ਲੋਕ ਚਾਹੁੰਦੇ ਹਨ ਕਿ ਕਾਂਗਰਸ ਦੇਸ਼ ਦੀ ਸੱਤਾ ਦੀ ਵਾਗਡੋਰ ਸੰਭਾਲੇ।
ਇਸ ਮੌਕੇ ਉਨਾਂ ਨੇ ਪਿੰਡ ਖਟਕੜ ਕਲਾਂ ਅਤੇ ਕਲੇਰਾਂ ਦੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਇਲਾਕਾ ਨਿਵਾਸੀਆਂ ਨੂੰ ਭੇਂਟ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਜ਼ਿਲ੍ਹਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਵਜੀਤ ਸਿੰਘ ਪੁਨੀਆ, ਬਲਾਕ ਕਾਂਗਰਸ ਪ੍ਰਧਾਨ ਰਾਮਦਾਸ ਸਿੰਘ, ਸਤਨਾਮ ਸਿੰਘ ਸੰਧੂ, ਸਰਪੰਚ ਕੁਲਵਿੰਦਰ ਕੌਰ, ਰਣਜੀਤ ਸਿੰਘ ਸੰਧੂ ਮੁਖਤਿਆਰ ਸਿੰਘ ਸੰਧੂ ਆਦਿ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...