ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਿਖੇ ਸਾਬਕਾ ਵਿਦਿਆਰਥੀਆਂ ਨੂੰ ਮਿਲਾਉਣ ਅਤੇ ਸੰਸਥਾ ਨਾਲ ਉਨ੍ਹਾਂ ਦੇ ਸੰਬੰਧਾਂ ਨੂੰ ਹੋਰ ਗੂੜ੍ਹੇ ਕਰਨ ਲਈ ਸਲਾਨਾ ਸਾਬਕਾ ਵਿਦਿਆਰਥੀ ਮਿਲਣੀ ਦਾ ਆਯੋਜਨ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਤੇ ਕਾਲਜ ਦੀ ਲੋਕਲ ਪ੍ਰਬੰਧਕੀ ਕਮੇਟੀ ਦੇ ਸਕੱਤਰ ਜਰਨੈਲ ਸਿੰਘ ਪੱਲੀ ਝਿੱਕੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਸ. ਸੁਖਦੇਵ ਸਿੰਘ ਭੌਰ ਨੇ ਸ਼ਿਰਕਤ ਕੀਤੀ ਤੇ ਉਨ੍ਹਾਂ ਨਾਲ ਵੀ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਜ਼ਿਲ੍ਹਾ ਯੋਜਨਾ ਬੋਰਡ ਨੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵੀ ਹਾਜ਼ਰ ਹੋਏ।ਇਸ ਮੌਕੇ ਆਏ ਹੋਏ ਸਮੂਹ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਨੇ ਇਲਾਕੇ ਦੀ ਇਸ ਬਿਹਤਰੀਨ ਵਿੱਦਿਅਕ ਸੰਸਥਾ ਨੂੰ ਹੋਰ ਵੀ ਬੁਲੰਦੀਆਂ ਤੇ ਲਿਜਾਉਣ ਲਈ ਹਰ ਸੰਭਵ ਸਹਿਯੋਗ ਦੀ ਆਸ ਪ੍ਰਗਟਾਈ। ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਪਰਗਣ ਸਿੰਘ ਅਟਵਾਲ (ਰਿਟਾ.) ਨੇ ਆਪਣੇ ਸੰਬੋਧਨ ਵਿੱਚ ਕਾਲਜ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਨ ਲਈ ਅਰੰਭੇ ਵਿਕਾਸ ਕਾਰਜਾਂ 'ਚ ਸਹਿਯੋਗ ਦੇਣ ਵਾਲੇ ਹਰ ਸ਼ਖਸ ਦਾ ਧੰਨਵਾਦ ਕੀਤਾ।ਮੁੱਖ ਮਹਿਮਾਨ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਆਪਣੇ ਸਿਆਸੀ ਜੀਵਨ 'ਚ ਸਿੱਖ ਨੈਸ਼ਨਲ ਕਾਲਜ ਦੀ ਅਹਿਮੀਅਤ ਬਾਰੇ ਜ਼ਿਕਰ ਕਰਦਿਆਂ ਆਖਿਆ ਕਿ ਕਾਲਜ ਨੇ ਮੈਨੂੰ ਉਹ ਅਨੇਕਾਂ ਗੁਣ ਬਖਸ਼ੇ ਜਿਨ੍ਹਾਂ ਨੇ ਮੇਰੀ ਸ਼ਖ਼ਸੀਅਤ ਵਿੱਚ ਨਿਖਾਰ ਲਿਆ ਸਿੱਖ ਸਮਾਜ ਦੀ ਸੇਵਾ ਕਰਨ ਦੇ ਯੋਗ ਬਣਾਇਆ। ਸਤਵੀਰ ਸਿੰਘ ਪੱਲੀ ਝਿੱਕੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਕਾਲਜ ਨੇ ਸਮਾਜ ਨੂੰ ਅਨੇਕਾਂ ਬਿਹਤਰੀਨ
ਅਫ਼ਸਰ,ਖਿਡਾਰੀ,ਨੇਤਾ,ਕਵੀ ਅਤੇ ਕਲਾਕਾਰ ਦਿੱਤੇ ਹਨ ਤੇ ਇਸ ਕਾਲਜ ਦੀ ਚੜ੍ਹਦੀ ਕਲਾ ਲਈ ਹਰ ਸੰਭਵ ਯਤਨ ਨਿਰੰਤਰ ਜਾਰੀ ਰਹਿਣਗੇ।ਇਸ ਮੌਕੇ ਵੱਖ-ਵੱਖ ਬੁਲਾਰਿਆਂ ਜਿਨ੍ਹਾਂ ਵਿੱਚ ਡਾ. ਸੋਹਣ ਸਿੰਘ ਪਰਮਾਰ,ਦਰਬਾਰਾ ਸਿੰਘ ਪਰਿਹਾਰ, ਪੂਰਨ ਭਾਗ ਸਿੰਘ ਨਿਊਜ਼ੀਲੈਂਡ, ਅੰਤਰਰਾਸ਼ਟਰੀ ਅਥਲੀਟ ਸੁਰਜੀਤ ਕੌਰ, ਪੱਤਰਕਾਰ ਮਨਜਿੰਦਰ ਸਿੰਘ ਤੇ ਨਰਿੰਦਰ ਮਾਹੀ ਜੀ,ਚੀਫ ਇੰਜੀਨੀਅਰ ਹਰਮੇਸ਼ ਕੁਮਾਰ, ਨਰਿੰਦਰ ਸਿੰਘ ਆਦਿ ਨੇ ਕਾਲਜ ਦੇ ਸਰਬਪੱਖੀ ਵਿਕਾਸ ਲਈ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ ਤੇ ਕਾਲਜ ਦੀ ਯਾਦਾਂ ਵੀ ਤਾਜ਼ੀਆਂ ਕੀਤੀਆਂ। ਨਾਲ ਹੀ ਉਨ੍ਹਾਂ ਨੇ ਕਾਲਜ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਜਰਨੈਲ ਸਿੰਘ ਪੱਲੀ ਝਿੱਕੀ, ਸਰਜਿੰਦਰ ਸਿੰਘ ਬਾਹੜੋਵਾਲ ਤੇ ਰਣਜੀਤ ਜੱਖੂ ਜੱਸੋਮਜਾਰਾ ਦੀ ਹਾਜ਼ਰੀ ਵੀ ਵਿਸ਼ੇਸ਼ ਰੂਪ ਵਿੱਚ ਰਹੀ।ਮੰਚ ਸੰਚਾਲਨ ਡਾ. ਨਿਰਮਲਜੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਆਏ ਹੋਏ ਮਹਿਮਾਨਾਂ ਲਈ ਧੰਨਵਾਦੀ ਸ਼ਬਦ ਡਾ. ਕਮਲਦੀਪ ਕੌਰ ਮੱਕੜ ਨੇ ਸਾਂਝੇ ਕੀਤੇ। ਇਸ ਮੌਕੇ ਕਾਲਜ ਦੀ ਪ੍ਰੋ. ਇੰਦੂ ਰੱਤੀ, ਪ੍ਰੋ. ਆਬਿਦ ਵਕਾਰ, ਪ੍ਰੋ. ਹਰਜੋਤ ਸਿੰਘ, ਪਰਮਜੀਤ ਸਿੰਘ ਸੁਪ੍ਰਿੰਟੈਂਡੈਂਟ, ਪ੍ਰੋ. ਸੁਨਿਧੀ ਮਿਗਲਾਨੀ,ਪ੍ਰੋ. ਅੰਮ੍ਰਿਤ ਕੌਰ, ਡਾ. ਦਵਿੰਦਰ ਕੌਰ, ਪ੍ਰੋ. ਗੁਰਵਿੰਦਰ ਸਿੰਘ,ਪ੍ਰੋ. ਜੋਤੀ ਪ੍ਰਕਾਸ਼, ਪ੍ਰੋ. ਵਿਪਨ ਆਦਿ ਮੌਜੂਦ ਸਨ।
No comments:
Post a Comment