ਨਵਾਂਸ਼ਹਿਰ,5ਜੁਲਾਈ (ਮਨਜਿੰਦਰ ਸਿੰਘ)
ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਸਿਟੀ ਨਵਾਂ ਸ਼ਹਿਰ ਦੀ ਪੁਲਿਸ ਵੱਲੋਂ 40 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਨਵਾਂ ਸ਼ਹਿਰ ਦੇ ਮੁੱਖ ਥਾਣਾ ਅਫਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਰਸ਼ਪਾਲ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਚੈਕਿੰਗ ਦੇ ਸੰਬੰਧ ਵਿੱਚ ਅੰਬੇਦਕਰ ਚੌਂਕ ਨਵਾਂ ਸ਼ਹਿਰ ਤੋਂ ਬੰਗਾ ਸਾਈਡ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਸ਼ੂਗਰ ਮਿੱਲ ਨਵਾਂ ਸ਼ਹਿਰ ਨੇੜੇ ਪੁੱਜੀ ਤਾਂ ਵਕਤ ਕਰੀਬ 7.10 ਸ਼ਾਮ ਦਾ ਹੋਵੇਗਾ ਕਿ ਸੂਗਰ ਮਿਲ ਨਵਾਂ ਸ਼ਹਿਰ ਦੇ ਸਾਹਮਣੇ ਮੇਨ ਰੋਡ ਤੇ ਇੱਕ ਮੋਨਾ ਵਿਅਕਤੀ ਖੜਾ ਸੀ ਜਿਸ ਨੇ ਪੁਲਿਸ ਪਾਰਟੀ ਨੂੰ ਸਰਕਾਰੀ ਗੱਡੀ ਵਿੱਚ ਉਸ ਵੱਲ ਆਉਂਦੇ ਦੇਖ ਕੇ ਆਪਣੇ ਹੱਥ ਵਿੱਚ ਫੜੀ ਇੱਕ ਪਾਰਦਰਸ਼ੀ ਮੋਮੀ ਲਿਫਾਫੀ ਵਜਨਦਾਰ ਸੜਕ ਤੇ ਕਿਨਾਰੇ ਨੂੰ ਸੁੱਟ ਦਿੱਤੀ ਅਤੇ ਆਪ ਬੰਗਾ ਸਾਈਡ ਨੂੰ ਭੱਜਣ ਲੱਗਾ ਜਿਸ ਨੂੰ ਏਐਸਆਈ ਰਸ਼ਪਾਲ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਅਤੇ ਉਸ ਵੱਲੋਂ ਛੁੱਟੀ ਹੋਈ ਮੋਮੀ ਲਿਫਾਫੀ ਪਾਰਦਰਸ਼ੀ ਵਜਨਦਾਰ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਮੋਮੀ ਲਿਫਾਫੀ ਪਾਰਦਰਸ਼ੀ ਵਿੱਚੋਂ ਇੱਕ ਪੱਤਾ ਅਤੇ ਬਾਕੀ ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਏਐਸਆਈ ਰਸਪਾਲ ਸਿੰਘ ਨੇ ਕਾਬੂ ਕੀਤੇ ਵਿਅਕਤੀ ਨੂੰ ਉਸਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਕੁਲਵੀਰ ਰਾਮ ਉਰਫ ਸੋਨੂ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਪਿੰਡ ਗੁਜਰਪੁਰ ਕਲਾਂ ਥਾਣਾ ਸਿਟੀ ਨਵਾਂ ਸ਼ਹਿਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਏਐਸਆਈ ਰਸ਼ਪਾਲ ਸਿੰਘ ਨੇ ਮੋਮੀ ਲਿਫਾਫੀ ਪਾਰਦਰਸ਼ੀ ਵਿੱਚੋਂ ਬਰਾਮਦ ਖੁੱਲੀਆਂ ਨਸ਼ੀਲੀਆਂ ਗੋਲੀਆਂ ਰੰਗ ਗੁਲਾਬੀ ਦੀ ਗਿਣਤੀ ਕੀਤੀ ਜੋ ਕੁੱਲ 30 ਨਸ਼ੀਲੀਆਂ ਗੋਲੀਆਂ ਰੰਗ ਗੁਲਾਬੀ ਸਨ ਅਤੇ ਇੱਕ ਪੱਤਾ ਜਿਸ ਵਿੱਚ 10 ਨਸ਼ੀਲੀਆਂ ਗੋਲੀਆਂ ਮਾਰਕਾ ਇਟੋਜੋਲਮ ਸਨ ਜਿਸ ਪਰ ਬੈਂਚ ਨੰਬਰ ਅਤੇ ਐਕਸਪਾਇਰੀ ਡੇਟ ਸਾਫ ਪੜੇ ਨਹੀਂ ਜਾ ਰਹੇ ਸਨ। ਸੋ ਕੁਲ 40 ਨਸੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੇ ਏਐਸਆਈ ਰਸ਼ਪਾਲ ਸਿੰਘ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਐਸ ਐਚ ਓ ਨੇ ਦੱਸਿਆ ਕਿ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜੁਡੀਸ਼ਲ ਕਸਟਡੀ ਵਿੱਚ ਜੇਲ ਭੇਜ ਦਿੱਤਾ ਗਿਆ ਹੈ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment