Tuesday, July 9, 2024

ਗੈਰ ਕਾਨੂੰਨੀ ਕੰਮ ਕਰਨ ਵਾਲੇ ਸਭ ਫੜੇ ਜਾਣਗੇ-ਐਸਐਚ ਓ ਮਹਿੰਦਰ ਸਿੰਘ*****ਥਾਣਾ ਸਿਟੀ ਨਵਾਂ ਸ਼ਹਿਰ ਪੁਲਿਸ ਵੱਲੋਂ ਭਗੌੜਾ ਨਕਲੀ ਟਰੈਵਲ ਏਜੰਟ ਕਾਬੂ

ਨਵਾਂਸ਼ਹਿਰ 9ਜੁਲਾਈ(ਮਨਜਿੰਦਰ ਸਿੰਘ, ਤਜਿੰਦਰ ਕੁਮਾਰ, ਧਰਮਵੀਰ ਪਾਲ)
ਵਿਦੇਸ਼ ਭੇਜਣ ਦੇ ਨਾਮ ਤੇ 7 ਲੱਖ 50 ਹਜਾਰ ਦੀ ਠੱਗੀ ਸਮੇਤ ਹੋਰ ਠੱਗੀਆਂ ਮਾਰਨ ਵਾਲੇ ਨਕਲੀ ਭਗੌੜੇ ਟਰੈਵਲ ਏਜੰਟ ਨੂੰ ਥਾਣਾ ਸਿਟੀ ਨਵਾਂਸ਼ਹਿਰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦਾ ਸਮਾਚਾਰ ਹੈ  ਜਾਣਕਾਰੀ ਦਿੰਦਿਆਂ ਥਾਣਾ ਸਿਟੀ ਨਵਾਂ ਸ਼ਹਿਰ ਦੇ ਮੁੱਖ ਥਾਣਾ ਅਫਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਵਿਜੇ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਪਿੰਡ ਲੰਗੜੋਆ ਜ਼ਿਲਾ ਨਵਾਂ ਸ਼ਹਿਰ ਅਤੇ ਪਰਮਜੀਤ ਕੁਮਾਰ ਪੁੱਤਰ ਧਰਮਪਾਲ ਵਾਸੀ ਭੁਚਰਾ ਮੁਹੱਲਾ ਨਵਾਂ ਸ਼ਹਿਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਐਸ ਐਸ ਪੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਦਰਖਾਸਤ ਦਿੱਤੀ ਗਈ ਸੀ  ਕਿ ਪਰਵਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਵੱਲੋਂ ਵਿਦੇਸ਼ ਭੇਜਣ ਦੇ ਨਾਮ ਤੇ 7 ਲੱਖ 50 ਹਜਾਰ ਰੁਪਏ ਦੀ ਉਹਨਾਂ ਨਾਲ ਠੱਗੀ ਮਾਰੀ ਗਈ ਹੈ ਅਤੇ ਉਨਾਂ ਦੇ ਪਾਸਪੋਰਟ ਵੀ ਵਾਪਸ ਨਹੀਂ ਕਰ ਰਿਹਾ ਜਿਸ ਤੇ ਮਾਨਯੋਗ ਐਸਐਸਪੀ ਸਾਹਿਬ ਦੇ ਹੁਕਮਾਂ ਅਨੁਸਾਰ ਇਨਕੁਆਰੀ ਅਫਸਰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਆਰਥਿਕ ਅਪਰਾਧ ਸਾਖਾ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੀ ਪੜਤਾਲੀਆ ਰਿਪੋਰਟ ਵਿੱਚ ਲਿਖਿਆ ਕਿ ਪਰਵਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਗੜਸ਼ੰਕਰ ਜ਼ਿਲ੍ਾ ਹੁਸ਼ਿਆਰਪੁਰ ਨੇ ਦਰਖਾਸਤ ਕਰਤਾ ਵਿਜੇ ਕੁਮਾਰ ਦੇ ਭਰਾ ਅਤੇ ਪਰਮਜੀਤ ਕੁਮਾਰ ਉਕਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ44 ਹਜਾਰ,500 ਰੁਪਏ ਦੀ ਠੱਗੀ ਮਾਰੀ ਹੈ ਜਿਸ ਤੇ ਪਰਵਿੰਦਰ ਸਿੰਘ ਖਿਲਾਫ ਜੇਰੇ ਧਾਰਾ 406,420 ਆਈਪੀਸੀ ਅਤੇ ਸੈਕਸ਼ਨ 13  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਅਤੇ 24 ਇਮੀਗ੍ਰੇਸ਼ਨ ਐਕਟ 1983 ਤਹਿਤ ਥਾਣਾ ਸਿਟੀ ਨਵਾਂ ਸ਼ਹਿਰ ਵਿਖੇ ਮੁਕਦਮਾ ਦਰਜ ਕਰਨ ਦੀ ਸਿਫਾਰਿਸ਼ ਕੀਤੀ ਜਿਸ ਨਾਲ ਉਪ ਪੁਲਿਸ ਕਪਤਾਨ ਨੇ ਆਪਣੀ ਸਹਿਮਤੀ ਜਤਾਈ ਅਤੇ ਦੋਸ਼ੀ ਖਿਲਾਫ ਥਾਣਾ ਸਿਟੀ ਨਵਾਂ ਸ਼ਹਿਰ ਵਿੱਚ ਮੁਕਦਮਾ ਰਜਿਸਟਰ ਕੀਤਾ ਗਿਆ ਸੀ ਅਤੇ ਦੋਸ਼ੀ ਪੁਲਿਸ ਦੇ ਹੱਥ ਨਹੀਂ ਆਇਆ ਅਤੇ ਭਗੌੜਾ ਹੋ ਗਿਆ ਸੀ  ਉਹਨਾਂ ਦੱਸਿਆ ਕਿ ਅੱਜ ਥਾਣਾ ਸਿਟੀ ਨਵਾਂ ਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਭਗੌੜੇ ਦੋਸ਼ੀ ਪਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜੁਡੀਸ਼ਅਲ ਕਸਟਡੀ ਵਿੱਚ ਜੇਲ ਭੇਜ ਦਿੱਤਾ ਗਿਆ ਹੈ ਉਹਨਾਂ ਦੱਸਿਆ ਕਿ ਦੋਸ਼ੀ ਵਿਜੇ ਕੁਮਾਰ ਖਿਲਾਫ ਇਸ ਤਰ੍ਹਾਂ ਦੇ ਧੋਖਾ ਧੜੀ ਦੇ ਹੋਰ ਵੀ ਮੁਕਦਮੇ ਵੱਖ ਵੱਖ ਜ਼ਿਲ੍ਹੇ ਦੇ ਥਾਣਿਆਂ ਵਿੱਚ ਦਰਜ ਰਜਿਸਟਰਡ ਹਨ। ਉਹਨਾਂ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਕੰਮਾਂ ਤੋਂ ਬਾਜ ਆ ਜਾਣ ਨਹੀਂ ਤਾਂ ਸਭ ਫੜੇ ਜਾਣਗੇ

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...