Saturday, August 31, 2024
ਬੰਦ ਪਈ ਪਾਣੀ ਵਾਲੀ ਟੈਂਕੀ ਨੂੰ ਚਾਲੂ ਕਰਨ ਲਈ ਬੋਰ ਵਿੱਚ ਮੋਟਰ ਪਾਈ ਗਈ-ਪਵਨਜੀਤ ਸਿੱਧੂ
ਰਾਜਾ ਸਾਹਿਬ ਜੀ ਮਜ਼ਾਰਾ ਨੋਂ ਅਬਾਦ ਵਿਖੇ ਰੋਟਰੀ ਕਲੱਬ ਬੰਗਾ ਗਰੀਨ ਵੱਲੋਂ ਖੂਨਦਾਨ ਕੈਂਪ
ਪੁਲਿਸ ਵੱਲੋਂ 15 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਕਾਬੂ- ਐੱਸ ਐਚ ਓ ਮਹਿੰਦਰ ਸਿੰਘ
ਨਵਾਂਸ਼ਹਿਰ ਸਿਟੀ ਪੁਲਿਸ ਵੱਲੋ ਚੋਰੀ ਦੇ ਮੋਟਰਸਾਈਕਲ ਸਮੇਤ 2, ਕਾਬੂ - ਐੱਸ ਐਚ ਓ ਮਹਿੰਦਰ ਸਿੰਘ
Inter house quiz competition was conducted at Derrick International School Banga
Friday, August 30, 2024
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੀ ਤਹਿਸੀਲ ਪੱਧਰੀ ਮੀਟਿੰਗ ਕੀਤੀ ਗਈ
Thursday, August 29, 2024
ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦੋ ਰੋਜ਼ਾ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ
Tuesday, August 27, 2024
ਡੀ.ਐਸ.ਪੀ ਸਬ ਡਵੀਜ਼ਨ ਨਵਾਂਸ਼ਹਿਰ ਰਾਜ ਕੁਮਾਰ ਨੇ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਫਾਰਮ ਭਰਿਆ-ਰਤਨ ਜੈਨ
ਗਗਨ ਗਰਚਾ ਦੀ ਕਲਮ ਤੋਂ ਲਿਖਿਆ ਗੀਤ "ਤੇਰੇ ਬੱਚੇ ਰਾਜਾ ਜੀ" ਰਿਲੀਜ਼
Saturday, August 24, 2024
बंगा में व्यापार एकता मंच का गठन••मनीष चुघ
डैरिक इंटरनेशनल स्कूल बंगा में उत्साह और खुशी के साथ मनाई गई जन्माष्टमी
आइए इस अवसर पर भगवान कृष्ण की शिक्षाओं पर विचार करें और उन्हें अपने दैनिक जीवन में लागू करें। यह जन्माष्टमी आपके और आपके परिवार के लिए शांति, खुशी और समृद्धि लाए।”
Friday, August 23, 2024
ਗਰਚਾ ਦੀ ਕਲਮ ਅਤੇ ਮਨ ਕੌਰ ਦੀ ਅਵਾਜ਼ ਵਿੱਚ "ਤੇਰੇ ਬੱਚੇ ਰਾਜਾ ਜੀ" ਗੀਤ 26 ਨੂੰ ਹੋਵੇਗਾ ਰਿਲੀਜ਼.
Thursday, August 22, 2024
ਦਾਤਾ ਮੀਆਂ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਤੇ ਛਬੀਲ ਲਗਾਈ ਗਈ
ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਵੱਲੋਂ ਕੋਲਕਾਤਾ ਅਤੇ ਉੱਤਰਾਖੰਡ ਦੀ ਮੰਦਭਾਗੀ ਘਟਨਾ ਦੇ ਸਬੰਧ ਵਿਚ ਕੈਂਡਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ
Wednesday, August 21, 2024
डैरिक इंटरनेशनल स्कूल बंगा की छात्रा मिस निधिमा ने जूनियर वर्ग में प्रथम पुरस्कार प्राप्त किया
ਵਾਹਿਗੁਰੂ ਦਾ ਓਟ ਆਸਰਾ ਲੈਂਦੇ ਹੋਏ ਪੰਜਾਬ ਫੋਟੋ ਗਰਾਫਰ ਐਸੋਸੀਏਸ਼ਨ ਵੱਲੋਂ ਵਰਲਡ ਫੋਟੋਗ੍ਰਾਫੀ ਦਿਵਸ ਮਨਾਇਆ:
ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਬੰਗਾ ਯੂਨਿਟ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋ ਕੇ ਵਰਲਡ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ ਜਾਣਕਾਰੀ ਦਿੰਦਿਆਂ ਈਸਟ ਜੋਨ ਦੇ ਕੈਸ਼ੀਅਰ ਤਜਿੰਦਰ ਕੁਮਾਰ ਗਿਨੀ ਨੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੁਖਮਣੀ ਸਾਹਿਬ ਦੇ ਪਾਠ ਕਰਾਏ ਗਏ ਜਿਸ ਨੂੰ ਇਲਾਕੇ ਦੇ ਫੋਟੋਗ੍ਰਾਫਰਾਂ ਅਤੇ ਉਨਾਂ ਦੇ ਪਰਿਵਾਰਾਂ ਵੱਲੋਂ ਸਰਵਣ ਕੀਤਾ ਗਿਆ ਇਸ ਉਪਰੰਤ ਐਸੋਸੀਏਸ਼ਨ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਉਪਰੰਤ ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ ਉਹਨਾਂ ਦੱਸਿਆ ਕਿ ਇਸ ਉਪਰੰਤ ਵਾਤਾਵਰਨ ਨੂੰ ਹਰਿਆਵਲ ਬਣਾਉਣ ਲਈ ਛਾਦਾਰ ਅਤੇ ਫਲਦਾਰ ਬੂਟੇ ਲਗਾਏ ਗਏ । ਇਸ ਮੌਕੇ ਪਰਮਜੀਤ ਸਿੰਘ ਰੁਹੇਲਾ ਈਸਟ ਜੋਨ ਦੇ ਕੈਸ਼ੀਅਰ ਤਜਿੰਦਰ ਕੁਮਾਰ, ਰਾਜਕੁਮਾਰ,ਸਤਨਾਮ ਸਿੰਘ ਅਰੋੜਾ ਸਾਗਰ, ਬਲਜੀਤ ਸਿੰਘ,ਰਣਜੀਤ ਸਿੰਘ, ਸੁਖਬੀਰ ਖਾਨਖਾਨਾ, ਨਰੇਸ਼ ਕੁਮਾਰ, ਕਰਨ ਦੀਪ ,ਚਮਨ,ਰਾਜੇਸ਼ ਕੁਮਾਰ, ਸੁਰਜੀਤ ਰਾਮ, ਅਮਰੀਕ ਸਿੰਘ ਨਿਸ਼ਾਂਤ ਗੱਗ, ਜਗਦੀਪ ਸਿੰਘ,ਹਰਜੀਤ ਕੁਮਾਰ, ਕਿਰਨ ਕੁਮਾਰ ,ਗਗਨਦੀਪ,ਜਸਵੰਤ ਰਾਏ,ਸੁਰਜੀਤ ਕੁਮਾਰ, ਮਨਪ੍ਰੀਤ ਸਿੰਘ, ਸੰਦੀਪ ਬਾਲੋ ਰਾਜੇਸ਼ ਕੁਮਾਰ ਆਦਿ ਹਾਜਰ ਸਨ।
Monday, August 19, 2024
ਰੋਟਰੀ ਕਲੱਬ ਬੰਗਾ ਗਰੀਨ ਨੇ ਪਾਣੀ ਦੀ ਲਗਾਈ ਛਬੀਲ
Saturday, August 17, 2024
ਕੋਲਕਾਤਾ ਦੀ ਮੰਦਭਾਗੀ ਘਟਨਾ ਦੇ ਸਬੰਧ 'ਚ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ
ਬੰਗਾ, 17 ਅਗਸਤ (ਮਨਜਿੰਦਰ ਸਿੰਘ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਤਾਇਨਾਤ ਸਮੂਹ ਡਾਕਟਰਾਂ ਵੱਲੋਂ ਕੋਲਕਾਤਾ ਦੇ ਘਿਨੌਣੇ ਘਟਨਾਕ੍ਮ ਦੇ ਸਬੰਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਨੇ ਸੰਬੋਧਨ ਕਰਦੇ ਕੋਲਕਾਤਾ (ਕਲਕੱਤਾ) ਦੇ ਆਰ. ਜੀ. ਕਰ. ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਪੋਸਟ ਗਰੈਜੂਏਟ ਡਾਕਟਰ ਨਾਲ ਡਿਊਟੀ ਸਮੇਂ ਕੀਤੇ ਜਬਰ ਜਿਨਾਹ ਅਤੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਉਹਨਾਂ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸ਼ੀਏਸ਼ਨ ( ਆਈ. ਐਮ. ਏ.) ਦੇ ਸੱਦੇ 'ਤੇ ਦੇਸ਼ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਵਜੋਂ ਅੱਜ ਤੋਂ 18 ਅਗਸਤ ਸਵੇਰੇ ਛੇ ਵਜੇ ਤੱਕ 24 ਘੰਟੇ ਲਈ ਉ. ਪੀ. ਡੀ. ਮੈਡੀਕਲ ਸੇਵਾਵਾਂ ਬੰਦ ਰਹਿਣਗੀਆਂ, ਪਰ ਇਸ ਸਮੇਂ ਦੌਰਾਨ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਨਿਰਵਿਘਨ ਚਲਦੀਆਂ ਰਹਿਣਗੀਆਂ । ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿਚ ਇਸ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸ ਮੌਕੇ ਸਮੂਹ ਡਾਕਟਰਾਂ ਵੱਲੋਂ ਇਸ ਘਟਨਾ 'ਤੇ ਤੁਰੰਤ ਕਾਰਵਾਈ ਦੀ ਮੰਗ ਵੀ ਕੀਤੀ ਗਈ । ਗੌਰਤਲਬ ਹੈ ਕਿ ਬੀਤੀ 14-15 ਅਗਸਤ ਦੀ ਰਾਤ ਨੂੰ ਕੋਲਕਾਤਾ (ਕਲਕੱਤਾ) ਉਕਤ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਗੁੰਡਾ ਅਨਸਰਾਂ ਵੱਲੋਂ ਹਸਪਤਾਲ ਵਿੱਚ ਦਾਖ਼ਲ ਹੋਕੇ ਡਾਕਟਰਾਂ ਦੀ ਕੁੱਟ ਮਾਰ ਅਤੇ ਹਸਪਤਾਲ ਦੀ ਕੀਤੀ ਭੰਨਤੋੜ ਕਰਕੇ ਡਾਕਟਰਾਂ ਨੂੰ ਦਹਿਸ਼ਤਜਦਾ ਕਰਨ ਦੀ ਕਾਰਵਾਈ ਉੱਤੇ ਹਾਜ਼ਰ ਡਾਕਟਰਾਂ ਵੱਲੋਂ ਗਹਿਰੀ ਚਿੰਤਾ ਪ੍ਰਗਟਾਈ ਗਈ । ਇਸ ਰੋਸ ਪ੍ਰਦਰਸ਼ਨ ਮੌਕੇ ਡਾ. ਜਸਦੀਪ ਸਿੰਘ ਸੈਣੀ, ਡਾ. ਵਿਵੇਕ ਗੁੰਬਰ, ਡਾ. ਸ਼ਵੇਤਾ ਬਾਗੜਿਆ, ਡਾ. ਨਵਜੋਤ ਸਿੰਘ ਸਹੋਤਾ, ਡਾ. ਰਾਹੁਲ ਗੋਇਲ, ਡਾ. ਹਰਤੇਸ਼ ਪਾਹਵਾ, ਡਾ. ਰਵੀਨਾ, ਡਾ. ਕੁਲਦੀਪ ਸਿੰਘ, ਡਾ. ਜਗਜੀਤ ਸਿੰਘ, ਡਾ. ਮਨਦੀਪ ਕੌਰ, ਡਾ. ਆਕ੍ਰਿਤੀ ਸਿੰਘ, ਡਾ. ਨਵਦੀਪ ਕੌਰ, ਡਾ. ਵਿਭੂ ਚੌਧਰੀ ਅਤੇ ਮੈਡੀਕਲ ਸਟਾਫ ਵੀ ਹਾਜ਼ਰ ਸੀ ।
ਲਾਇਨ ਜਸਪਾਲ ਸਿੰਘ ਗਿੱਦਾ ਨੇ ਬੂਟੇ ਲਾ ਕੇ ਮਨਾਇਆ ਜਨਮਦਿਨ :
Friday, August 16, 2024
ਭਾਰਤ ਵਿਕਾਸ ਪਰਿਸ਼ਦ ਸ਼ਾਖਾ ਬੰਗਾ ਨੇ ਮਨਾਇਆ ਅਜਾਦੀ ਦਿਵਸ*****ਸ਼ਹੀਦਾਂ ਦੀ ਬਦੌਲਤ ਅੱਜ ਅਜ਼ਾਦੀ ਦਾ ਆਨੰਦ ਮਾਣ ਰਹੇ ਹਾਂ -- ਅਸ਼ਵਨੀ ਭਾਰਦਵਾਜ
ਪੰਜਾਬ ਸਰਕਾਰ ਵਲੋਂ 8 ਸਰਕਾਰੀ ਕਾਲਜਾਂ ਨੂੰ ਨਿੱਜੀਕਰਨ ਕਰਨ ਦੇ ਰੋਹ ਵਜੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਮੁਜਾਹਰਾ ਕੀਤਾ ਗਿਆ:
ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ l ਵੱਲੋ ਆਜ਼ਾਦੀ ਦਿਵਸ ਮਨਾਇਆ ਗਿਆ :
ਲਾਇਨ ਕਲੱਬ ਬੰਗਾ ਨਿਸ਼ਚੇ ਵੱਲੋਂ ਸਵਤੰਤਰਤਾ ਦਿਵਸ ਮੌਕੇ ਬੂਟੇ ਲਗਾਏ ਗਏ:
Thursday, August 15, 2024
ਪੰਜਾਬ ਫੋਟੋਫੇਅਰ ਸਫਲਤਾ ਪੂਰਨ ਸਮਾਪਤ ਹੋਇਆ-ਤਜਿੰਦਰ ਕੁਮਾਰ
ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਸੁਤੰਤਰਤਾ ਦਿਵਸ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ :
ਵਿਧਾਇਕ ਸੁਖੀ ਦੇ ਆਉਣ ਤੇ ਹਲਕਾ ਬੰਗਾ ਦੇ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਹੋਇਆ ਵਾਧਾ-ਮੈਡਮ ਲੋਹਟੀਆ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ*****ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ*****ਖਟਕੜ ਕਲਾਂ ਵਿਖੇ ਵੀ ਕੈਬਨਿਟ ਮੰਤਰੀ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ‘ਤੇ ਹੋਏ ਨਤਮਸਤਕ****ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜਕਲਾਂ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ*
ਇਸ ਮੌਕੇ ‘ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਮਿਊਜੀਅਮ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦੇ ਨਜ਼ਰੀਏ ਦੁਆਰਾ ਇਹ ਪ੍ਰਦਰਸ਼ਨੀ ਤਿਆਰ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਪ੍ਰਦਰਸ਼ਨੀ ਜ਼ਰੂਰ ਦੇਖਣ ਅਤੇ ਆਪਣੇ ਇਤਿਹਾਸ ਤੇ ਸ਼ਹੀਦਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ।
ਆਈ.ਟੀ.ਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਇਸ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੱਢਿਆ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ ਮਹਿਤਾਬ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਹਾਸਲ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।
ਸਮਾਗਮ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ਦੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਸ਼ੋਅ ਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੀ ਗਿਆ।
ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹਾਂ ਦੇ ਕੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਜ਼ਿਲ੍ਹੇ ਅੰਦਰ 16 ਅਗਸਤ 2024 ਨੂੰ ਸਮੂਹ ਸਰਕਾਰੀ ਤੇ ਪ੍ਰਾਇਵੇਟ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ।
ਸਮਾਗਮ ਵਿੱਚ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪ੍ਰਿਆ ਸੂਦ, ਐਡੀਸ਼ਨਲ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੁਰਨੇਸ਼ ਕੱਕੜ, ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਵਿਧਾਇਕ ਨੱਛਤਰ ਪਾਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸਿਤਾ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ , ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀ ਹੋਤਰੀ, ਗੁੱਡ ਗਵਰਨਸ ਫੈਲੋ ਅਸ਼ਮੀਤਾ, ਅਧਿਕਾਰੀ/ ਕਰਮਚਾਰੀ ਅਤੇ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਬੰਗਾ ਕਾਂਗਰਸ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਰੇ ਜੋਨਾਂ ’ਤੇ ਉਮੀਦਵਾਰ ਐਲਾਨੇ****ਸਰਕਾਰ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ - ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ
ਬੰਗਾ,5 ਦਸੰਬਰ ਮਨਜਿੰਦਰ ਸਿੰਘ ਕਾਂਗਰਸ ਪਾਰਟੀ ਨੇ ਬੰਗਾ ਹਲਕੇ ਦੇ 25 ਬਲਾਕ ਸੰਮਤੀ ਜੋਨਾਂ ਅਤੇ ਚਾਰ ਜ਼ਿਲ੍ਹਾ ਪਰਿਸ਼ਦ ਜੋਨਾਂ ’ਤੇ ਆਪਣੇ ਉਮੀਦਵਾਰ ਖੜੇ ਕ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...