Friday, August 16, 2024

ਪੰਜਾਬ ਸਰਕਾਰ ਵਲੋਂ 8 ਸਰਕਾਰੀ ਕਾਲਜਾਂ ਨੂੰ ਨਿੱਜੀਕਰਨ ਕਰਨ ਦੇ ਰੋਹ ਵਜੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਮੁਜਾਹਰਾ ਕੀਤਾ ਗਿਆ:

ਫ਼ਿਲੌਰ 16 ਅਗਸਤ 2024l(ਹਰਜਿੰਦਰ ਕੌਰ ਚਾਹਲ) 
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੱਦੇ 'ਤੇ ਫਿਲੌਰ ਵਿਖੇ ਪੰਜਾਬ ਸਰਕਾਰ ਦੇ ਫੈਸਲੇ 8 ਸਰਕਾਰੀ ਕਾਲਜਾਂ ਨੂੰ ਨਿੱਜੀਕਰਨ ਕਰਨ ਦੇ ਰੋਹ ਵਜੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਮੁਜਾਹਰਾ ਕੀਤਾ ਗਿਆ। ਇਸ ਦੀ ਪ੍ਰਧਾਨਗੀ ਗੁਰਦੀਪ ਬੇਗਮਪੁਰ ਅਤੇ ਬਲਦੇਵ ਸਾਹਨੀ ਨੇ ਕੀਤੀ। ਇਸ ਮੌਕੇ ਸਭਾ ਦੇ ਪ੍ਰਧਾਨ ਮਨਜਿੰਦਰ ਢੇਸੀ, ਅਜੈ ਫਿਲੌਰ ਅਤੇ ਤਹਿ. ਸਕੱਤਰ ਮੱਖਣ ਸੰਗਰਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ 8 ਸਰਕਾਰੀ ਕਾਲਜ਼ਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਫੈਸਲੇ ਖਿਲਾਫ਼ ਪੁਤਲਾ ਫੂਕ ਮੁਜਾਹਰਾ ਕੀਤਾ ਅਤੇ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ।ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਅੰਦਰ ਸਿੱਖਿਆ ਮਾਡਲ ਦੇ ਨਾਂਅ ਹੇਠ ਸਰਕਾਰ ਬਣਾਈ ਪਰ ਪਿਛਲੇ ਢਾਈ ਸਾਲਾਂ ਤੋਂ ਸੂਬੇ ਦੀ ਸਿੱਖਿਆ ਦਾ ਕੋਈ ਵੀ ਸੁਧਾਰ ਨਹੀਂ ਕੀਤਾ ਗਿਆ ਉਲਟਾ ਲੋਕ ਵਿਰੋਧੀ ਨੀਤੀਆਂ ਕਾਰਨ ਸਿੱਖਿਆ ਦਾ ਨਿੱਜੀਕਰਨ ਅਤੇ ਵਪਾਰੀਕਰਨ ਕਰਕੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕੀਤੀ ਜਾ ਰਹੀ ਹੈ । ਮਾਨ ਸਰਕਾਰ ਦੇ ਕਾਲਜਾਂ ਨੂੰ ਨਿੱਜੀ ਹੱਥਾਂ ਦੇਣ ਇਸ ਫੈਸਲੇ ਨਾਲ ਵਿਦਿਆਰਥੀਆਂ-ਨੌਜਵਾਨਾਂ ਵਿਚ ਭਾਰੀ ਰੋਸ ਹੈ ਕਿਉਂਕਿ ਪਹਿਲਾਂ ਹੀ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਲੋਂ ਮਨਮਰਜ਼ੀ ਦੀਆਂ ਫੀਸਾਂ ਲੈ ਕੇ ਵਿਦਿਆਰਥੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ । ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ  ਇਸ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ 'ਚ ਇਸ ਖਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਪ੍ਰਭਾਤ ਕਵੀ, ਸਨੀ ਜੱਸਲ, ਸੰਦੀਪ ਫਿਲੌਰ, ਗਗਨਦੀਪ ਗੱਗਾ, ਓਂਕਾਰ ਬਿਰਦੀ, ਜੱਸਾ ਫਿਲੌਰ, ਜਸਵੀਰ ਰਾਜੂ, ਰਮਨ, ਹਰਪ੍ਰੀਤ ਲੱਧੜ,ਤਰਜਿੰਦਰ ਧਾਲੀਵਾਲ, ਗੁਰਵਿੰਦਰ, ਤਲਵਿੰਦਰ ਸਿੰਘ ਆਦਿ ਵੱਡੀ ਗਿਣਤੀ ਨੌਜਵਾਨ ਹਾਜ਼ਰ ਸੀ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...