Monday, August 19, 2024

ਰੋਟਰੀ ਕਲੱਬ ਬੰਗਾ ਗਰੀਨ ਨੇ ਪਾਣੀ ਦੀ ਲਗਾਈ ਛਬੀਲ

ਰੋਟਰੀ ਕਲੱਬ ਬੰਗਾ ਗਰੀਨ ਵਲੋਂ ਲਗਾਏ ਪਾਣੀ ਦੀ ਛਬੀਲ ਮੌਕੇ ਦਾ ਦ੍ਰਿਸ਼।

ਮਨਜਿੰਦਰ ਸਿੰਘ 
ਬੰਗਾ 
ਰੋਟਰੀ ਕਲੱਬ ਬੰਗਾ ਗਰੀਨ ਵਲੋਂ ਅਜਾਦੀ ਦਿਵਸ ਮੌਕੇ ਦਾਣਾ ਮੰਡੀ ਬੰਗਾ ਵਿੱਚ ਹੁੰਮਸ ਭਰੇ ਮੌਸਮ ਨੂੰ ਦੇਖਦਿਆਂ ਪਾਣੀ ਦੀਆਂ ਬੋਤਲਾਂ ਵੰਡਣ ਦੀ ਸੇਵਾ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ ਨੇ ਜਿੱਥੇ ਦੇਸ਼ ਵਾਸੀਆਂ ਨੂੰ ਅਜਾਦੀ ਦਿਹਾੜੇ ਦੀ ਵਧਾਈ ਦਿੱਤੀ ਉੱਥੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਜਿਹੜੀ ਅਜਾਦੀ ਲੱਖਾਂ ਸ਼ਹੀਦਾਂ ਨੇ ਕੁਰਬਾਨੀਆਂ ਦੇ ਕੇ ਸਾਨੂੰ ਲੈ ਕੇ ਦਿੱਤੀ ਹੈ। ਸਾਨੂੰ ਇਸ ਅਜਾਦੀ ਨੂੰ ਜਿੱਥੇ ਮਾਨਣ ਦਾ ਅਧਿਕਾਰ ਲੈ ਕੇ ਦਿੱਤਾ ਉੱਥੇ ਸਾਡੇ ਕੁਝ ਇਨਸਾਨੀ ਫਰਜ ਵੀ ਬਣਦੇ ਹਨ ਕਿ ਅਸੀਂ ਇਸ ਦੇਸ਼ ਨੂੰ ਖੂਬਸੂਰਤ ਬਣਾਈਏ। ਵਾਤਾਵਰਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਪਾਣੀ ਦੀ ਬਚਤ ਕਰਨੀ ਚਾਹੀਦੀ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਹਨਾਂ ਅੱਗੇ ਕਿਹਾ ਰੋਟਰੀ ਕਲੱਬ ਬੰਗਾ ਗਰੀਨ ਲੋਕਾਂ ਦੀ ਹਰ ਤਰਾਂ ਦੀ ਮਦਦ ਲਈ ਤਿਆਰ ਰਹਿੰਦਾ ਹੈ ਇਸ ਲਈ ਤੁਹਾਡੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਉਹਨਾਂ ਨੇ ਕਰਮਜੀਤ ਸਿੰਘ, ਗੁਰਚਰਨ ਸਿੰਘ, ਹਰਮਨਪ੍ਰੀਤ ਸਿੰਘ ਰਾਣਾ ( ਏਐਸ ਫਰੋਜਨ ਫੂਡਜ ਨਾਗਰਾ ) ਦਾ ਦਿੱਤੇ ਸਹਿਯੋਗ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਹਰਸਿਮਰਨ ਸਿੰਘ, ਸੂਬੇਦਾਰ ਕੁਲਦੀਪ ਸਿੰਘ, ਜੀਵਨ ਕੌਸ਼ਲ, ਬ੍ਰਿਜ ਭੂਸ਼ਣ ਵਾਲੀਆ, ਮਾਸਟਰ ਅਸ਼ੋਕ ਕੁਮਾਰ ਸ਼ਰਮਾ, ਬਲਵਿੰਦਰ ਸਿੰਘ ਪਾਂਧੀ, ਭੁਪੇਸ਼ ਕੁਮਾਰ, ਮਹਿੰਦਰ ਸਿੰਘ, ਵਿਕਰਮ ਸਿੰਘ, ਜੀਤ ਸਿੰਘ ਭਾਟੀਆ ਐਮਸੀ ਆਦਿ ਹਾਜਰ ਸਨ। 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...