ਬੰਗਾ, 17 ਅਗਸਤ (ਮਨਜਿੰਦਰ ਸਿੰਘ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਤਾਇਨਾਤ ਸਮੂਹ ਡਾਕਟਰਾਂ ਵੱਲੋਂ ਕੋਲਕਾਤਾ ਦੇ ਘਿਨੌਣੇ ਘਟਨਾਕ੍ਮ ਦੇ ਸਬੰਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਨੇ ਸੰਬੋਧਨ ਕਰਦੇ ਕੋਲਕਾਤਾ (ਕਲਕੱਤਾ) ਦੇ ਆਰ. ਜੀ. ਕਰ. ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਪੋਸਟ ਗਰੈਜੂਏਟ ਡਾਕਟਰ ਨਾਲ ਡਿਊਟੀ ਸਮੇਂ ਕੀਤੇ ਜਬਰ ਜਿਨਾਹ ਅਤੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਉਹਨਾਂ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸ਼ੀਏਸ਼ਨ ( ਆਈ. ਐਮ. ਏ.) ਦੇ ਸੱਦੇ 'ਤੇ ਦੇਸ਼ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਵਜੋਂ ਅੱਜ ਤੋਂ 18 ਅਗਸਤ ਸਵੇਰੇ ਛੇ ਵਜੇ ਤੱਕ 24 ਘੰਟੇ ਲਈ ਉ. ਪੀ. ਡੀ. ਮੈਡੀਕਲ ਸੇਵਾਵਾਂ ਬੰਦ ਰਹਿਣਗੀਆਂ, ਪਰ ਇਸ ਸਮੇਂ ਦੌਰਾਨ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਨਿਰਵਿਘਨ ਚਲਦੀਆਂ ਰਹਿਣਗੀਆਂ । ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿਚ ਇਸ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸ ਮੌਕੇ ਸਮੂਹ ਡਾਕਟਰਾਂ ਵੱਲੋਂ ਇਸ ਘਟਨਾ 'ਤੇ ਤੁਰੰਤ ਕਾਰਵਾਈ ਦੀ ਮੰਗ ਵੀ ਕੀਤੀ ਗਈ । ਗੌਰਤਲਬ ਹੈ ਕਿ ਬੀਤੀ 14-15 ਅਗਸਤ ਦੀ ਰਾਤ ਨੂੰ ਕੋਲਕਾਤਾ (ਕਲਕੱਤਾ) ਉਕਤ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਗੁੰਡਾ ਅਨਸਰਾਂ ਵੱਲੋਂ ਹਸਪਤਾਲ ਵਿੱਚ ਦਾਖ਼ਲ ਹੋਕੇ ਡਾਕਟਰਾਂ ਦੀ ਕੁੱਟ ਮਾਰ ਅਤੇ ਹਸਪਤਾਲ ਦੀ ਕੀਤੀ ਭੰਨਤੋੜ ਕਰਕੇ ਡਾਕਟਰਾਂ ਨੂੰ ਦਹਿਸ਼ਤਜਦਾ ਕਰਨ ਦੀ ਕਾਰਵਾਈ ਉੱਤੇ ਹਾਜ਼ਰ ਡਾਕਟਰਾਂ ਵੱਲੋਂ ਗਹਿਰੀ ਚਿੰਤਾ ਪ੍ਰਗਟਾਈ ਗਈ । ਇਸ ਰੋਸ ਪ੍ਰਦਰਸ਼ਨ ਮੌਕੇ ਡਾ. ਜਸਦੀਪ ਸਿੰਘ ਸੈਣੀ, ਡਾ. ਵਿਵੇਕ ਗੁੰਬਰ, ਡਾ. ਸ਼ਵੇਤਾ ਬਾਗੜਿਆ, ਡਾ. ਨਵਜੋਤ ਸਿੰਘ ਸਹੋਤਾ, ਡਾ. ਰਾਹੁਲ ਗੋਇਲ, ਡਾ. ਹਰਤੇਸ਼ ਪਾਹਵਾ, ਡਾ. ਰਵੀਨਾ, ਡਾ. ਕੁਲਦੀਪ ਸਿੰਘ, ਡਾ. ਜਗਜੀਤ ਸਿੰਘ, ਡਾ. ਮਨਦੀਪ ਕੌਰ, ਡਾ. ਆਕ੍ਰਿਤੀ ਸਿੰਘ, ਡਾ. ਨਵਦੀਪ ਕੌਰ, ਡਾ. ਵਿਭੂ ਚੌਧਰੀ ਅਤੇ ਮੈਡੀਕਲ ਸਟਾਫ ਵੀ ਹਾਜ਼ਰ ਸੀ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment