Thursday, August 15, 2024

ਵਿਧਾਇਕ ਸੁਖੀ ਦੇ ਆਉਣ ਤੇ ਹਲਕਾ ਬੰਗਾ ਦੇ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਹੋਇਆ ਵਾਧਾ-ਮੈਡਮ ਲੋਹਟੀਆ

ਬੰਗਾ,15 ਅਗਸਤ(ਮਨਜਿੰਦਰ ਸਿੰਘ) ਬੰਗਾ ਹਲਕੇ ਤੋਂ ਸ਼੍ਰੌਮਣੀ ਅਕਾਲੀ ਦੱਲ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਵੱਲੋ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਬੰਗਾ ਹਲਕੇ ਦੇ ਆਮ ਆਦਮੀ ਪਾਰਟੀ ਦੇ  ਸੀਨੀਅਰ ਆਗੂ ਸ੍ਰੀਮਤੀ ਹਰਜੋਤ ਕੌਰ ਲੋਟੀਆਂ ਵੱਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਡਾਕਟਰ ਸੁਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ ਉਹਨਾਂ ਕਿਹਾ ਕਿ ਬੰਗਾ ਹਲਕੇ ਨੂੰ ਪੰਜਾਬ ਸਰਕਾਰ ਚਲਾ ਰਹੀ ਪਾਰਟੀ ਦਾ ਐਮ ਐਲ ਏ ਮਿਲਣਾ ਮਾਣ ਵਾਲੀ ਗੱਲ ਹੈ ਹਲਕੇ ਦੇ ਵਿਕਾਸ ਲਈ ਡਾ: ਸੁੱਖੀ ਵੱਲੋਂ ਲਿਆ ਗਿਆ ਫੈਸਲਾ ਇੱਕ ਸਲਾਘਾ ਯੋਗ ਕਦਮ ਹੈ ਉਹਨਾਂ ਕਿਹਾ ਕਿ ਵਿਧਾਇਕ ਸੁਖੀ ਇੱਕ ਇਮਾਨਦਾਰ ਅਤੇ ਮਿਹਨਤੀ ਇਨਸਾਨ ਹਨ ਹਲਕਾ ਬੰਗਾ ਦੇ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਅਤੇ ਆਗੂ ਉਹਨਾਂ ਦਾ ਸਵਾਗਤ ਕਰਦੇ ਹੋਏ ਉਹਨਾਂ ਦਾ ਪੂਰਾ ਸਾਥ ਦੇਣਗੇ ਉਹਨਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬੰਗਾ ਹਲਕੇ ਦਾ ਜੋ ਵਿਕਾਸ ਹੋ ਰਿਹਾ ਹੈ ਡਾਕਟਰ ਸੁਖੀ ਉਸ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਡਾ ਸਹਿਯੋਗ ਦੇਣਗੇ ਇਸ ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਦੀਪ ਸਿੰਘ ਗੋਬਿੰਦਪੁਰ, ਈਸ਼ਰ ਸਿੰਘ, ਮਨਜੀਤ ਸਿੰਘ ਝਿੱਕਾ,ਰਾਜ ਕੁਮਾਰ ਬਾਲੋ ਆਦਿ ਹਾਜਰ ਸਨ। 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...