ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਤੀਆਂ ਦਾ ਤਿਉਹਾਰ ਬੜੇ ਹਰਸ਼ੋ ਹੁਲਾਸ ਨਾਲ ਮਨਾਇਆ ਗਿਆ । ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਜੈਨ ਸਕੂਲ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਹੋਇਆ ਤੀਆਂ ਦਾ ਤਿਉਹਾਰ ਮਨਾਇਆ ਗਿਆ । ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬੀ ਵਿਰਸੇ ਨੂੰ ਤਰੋ ਤਾਜ਼ਾ ਰੱਖਣ ਲਈ ਅਤੇ ਬੱਚਿਆਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਇਸ ਸਾਲ ਵੀ ਤੀਆਂ ਦਾ ਤਿਉਹਾਰ ਮਨਾਇਆ ਗਿਆਇਸ ਪ੍ਰੋਗਰਾਮ ਵਿੱਚ ਸਕੂਲ ਵਿੱਚ ਸਕੂਲੀ ਬੱਚਿਆਂ ਨੇ ਪੀਂਘਾ ਝੁੱਟੀਆਂ ਅਤੇ ਤੀਆਂ ਨੂੰ ਦਰਸਾਉਂਦਾ ਹੋਇਆ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ ਸਟੇਜ ਦਾ ਸੰਚਾਲਨ ਮੈਡਮ ਤਲਜੀਤ ਕੌਰ ਨੇ ਕੀਤਾ। ਪ੍ਰੀ ਨਰਸਰੀ ਕਲਾਸ ਤੋਂ ਲੈ ਕੇ ਬਾਰਵੀਂ ਕਲਾਸ ਤੱਕ ਦੀਆਂ ਵਿਦਿਆਰਥਨਾਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ । ਪਲਸ ਟੂ ਕਮਰਸ ਕਲਾਸ ਦੀ ਵਿਦਿਆਰਥਨ ਮਿਸ ਗੁਰਪ੍ਰੀਤ ਮਿਸ ਤੀਜ ਬਣੀ । ਉਸ ਨੂੰ ਮਿਸ ਤੀਜ ਦੀ ਟਰੋਫੀ ਪ੍ਰਿੰਸੀਪਲ ਮੰਜੂ ਬਾਲਾ ਵਾਈਸ ਪ੍ਰਿੰਸੀਪਲ ਕਾਜਲ ਅਤੇ ਮੈਡਮ ਗੁਰਪ੍ਰੀਤ ਕੌਰ ਵੱਲੋਂ ਦਿੱਤੀ ਗਈ ਸੱਭਿਆਚਾਰ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਖੀਰ ਪੂੜੇ ਅਤੇ ਲੰਚ ਦਿੱਤਾ ਗਿਆ।ਤਾਂ ਜੋ ਵਿਦਿਆਰਥੀ ਸਾਵਨ ਦੇ ਮਹੀਨੇ ਦਾ ਆਨੰਦ ਮਾਣ ਸਕਣ ਇਸ ਮੌਕੇ ਤੇ ਸਕੂਲ ਚੇਅਰਮੈਨ ਜੇ.ਡੀ ਜੈਨ ਪ੍ਰਧਾਨ ਕਮਲ ਜੈਨ ਮੈਨੇਜਰ ਸੰਜੀਵ ਜੈਨ ਨੇ ਤੀਆਂ ਦੀ ਵਧਾਈ ਦਿੱਤੀ । ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਦਰਅਸਲ ਇਹ ਤੀਆਂ ਦਾ ਤਿਉਹਾਰ ਧੀਆਂ ਦਾ ਤਿਉਹਾਰ ਹੈ , ਪੰਜਾਬੀ ਵਿਰਸੇ ਨੂੰ ਮੁੜ ਸੁਰਜੀਤ ਕਰਨ ਲਈ ਇਹ ਤਿਉਹਾਰ ਸਕੂਲ ਦੀਆਂ ਧੀਆਂ ਵੱਲੋਂ ਸਮੇਂ ਦੀ ਲੋੜ ਲਈ ਮਨਾਉਣਾ ਬਹੁਤ ਜਰੂਰੀ ਹੈ । ਪ੍ਰਿੰਸੀਪਲ ਵੱਲੋਂ ਤੀਆਂ ਦੇ ਤਿਉਹਾਰ ਦੇ ਅਸਲ ਮੰਤਵ ਦਾ ਵਿਦਿਆਰਥੀਆਂ ਨੂੰ ਚਾਨਣਾ ਪਾਇਆ ਗਿਆ। ਇਸ ਮੌਕੇ ਤੇ ਸਮੂਹ ਸਟਾਫ ਹਾਜ਼ਰ ਸੀ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment