ਅਜਾਦੀ ਦਿਵਸ ਨੂੰ ਸਮਰਪਿਤ ਭਾਰਤ ਵਿਕਾਸ ਪਰਿਸ਼ਦ ਸ਼ਾਖਾ ਬੰਗਾ ਵਲੋਂ ਆਪਣੇ ਪ੍ਰੋਜੈਕਟ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪਰਿਸ਼ਦ ਪ੍ਰਧਾਨ ਅਸ਼ਵਨੀ ਭਾਰਦਵਾਜ ਦੀ ਪ੍ਰਧਾਨਗੀ ਵਿੱਚ ਮੁਕੰਦਪੁਰ ਰੋਡ ਤੇ ਸਥਿਤ ਰਾਣਾ ਲੈਬ ਵਿਖੇ 78 ਵਾਂ ਆਜ਼ਾਦੀ ਦਿਹਾੜਾ ਤਿਰੰਗਾਂ ਫਹਿਰਾ ਕੇ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ਤੇ ਪਰਿਸ਼ਦ ਪ੍ਰਧਾਨ ਅਸ਼ਵਨੀ ਭਾਰਦਵਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਦੇ ਸ਼ਹੀਦਾਂ ਦੀ ਬਦੌਲਤ ਅਸੀਂ ਅਜਾਦੀ ਦਾ ਆਨੰਦ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਕੁਰਬਾਨੀਆਂ ਕਰਕੇ ਪ੍ਰਾਪਤ ਹੋਈ ਹੈ । ਇਸ ਆਜ਼ਾਦੀ ਵਿੱਚ ਪੰਜਾਬੀਅਤ ਦਾ ਸਭ ਤੋਂ ਵੱਧ ਅਤੇ ਵੱਡਾ ਬਲੀਦਾਨ ਮੰਨਿਆ ਜਾਂਦਾ ਹੈ। ਇਸ ਆਜ਼ਾਦੀ ਨੂੰ ਬਰਕਰਾਰ ਰੱਖਣਾ ਸਾਡੇ ਲਈ ਬਹੁਤ ਜਰੂਰੀ ਹੈ ਅਸੀਂ ਤਾਂ ਹੀ ਸ਼ਹੀਦਾਂ ਦਾ ਸੁਪਨਾ ਸਾਕਾਰ ਕਰ ਸਕਦੇ ਹਾਂ ਜੇਕਰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖੀਏ ਅਤੇ ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖੀਏ। ਇਸ ਮੌਕੇ ਪਰਿਸ਼ਦ ਦੇ ਚੇਅਰਮੈਨ ਡਾ ਬਲਵੀਰ ਸ਼ਰਮਾ ਨੇ ਆਏ ਸਾਰੇ ਮੈਂਬਰਾਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਲੱਡੂ ਵੰਡ ਕੇ ਅਜ਼ਾਦੀ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਨਵਕਾਂਤ ਭਰੋਮਜਾਰਾ ਪ੍ਰਦੇਸ਼ ਕਨਵੀਨਰ ਸ਼ੋਸ਼ਲ ਮੀਡੀਆ ਪੰਜਾਬ, ਜੀਵਨ ਕੌਸ਼ਲ ਮੁੱਖ ਸਲਾਹਕਾਰ, ਕੁਲਦੀਪ ਸਿੰਘ ਰਾਣਾ, ਈਟੀਓ ਦੀਪਕ ਘਈ, ਕੁਲਦੀਪ ਸਿੰਘ ਸੋਗੀ, ਨਵਜੋਤ ਕੌਰ ਅਤੇ ਸੁੱਖੀ ਆਦਿ ਵੀ ਹਾਜ਼ਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment