Monday, September 16, 2024

ਮਹਿਲਾ ਕਾਂਗਰਸ ਦੇ 40ਵੇਂ ਸਥਾਪਨਾ ਦਿਵਸ ਮੌਕੇ ਮਹਿਲਾ ਕਾਂਗਰਸ ਦੀ ਵਿਸ਼ੇਸ਼ ਮੀਟਿੰਗ ਹੋਈ - ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ

ਬੰਗਾ,16, ਸਤੰਬਰ(ਮਨਜਿੰਦਰ ਸਿੰਘ)
ਜਿਲਾ ਸ਼ਹੀਦ ਭਗਤ ਸਿੰਘ ਨਗਰ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਜਸਬੀਰ ਕੌਰ ਬਾਹੜੋਵਾਲ ਨੇ ਬੰਗਾ ਵਿਖੇ ਇੱਕ ਵਾਰਤਾ ਦੌਰਾਨ ਦੱਸਿਆ ਕਿ ਆਲ ਇੰਡੀਆ ਮਹਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਮੈਡਮ ਅਲਕਾ ਲਾਂਬਾ ਅਤੇ ਪੰਜਾਬ ਪ੍ਰਧਾਨ ਮਹਿਲਾ ਕਾਂਗਰਸ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਚੰਡੀਗੜ੍ਹ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਵਿਖੇ ਮਹਿਲਾ ਕਾਂਗਰਸ ਦੇ 40ਵੇਂ ਸਥਾਪਨਾ ਦਿਵਸ ਮੌਕੇ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਉਹਨਾਂ ਦੱਸਿਆ ਕਿ ਇਸ ਮੌਕੇ ਦਿੱਲੀ ਤੋਂ ਕਾਂਗਰਸ ਪਾਰਟੀ ਦੇ ਅਬਜ਼ਰਵਰ ਮੈਡਮ ਨਤੀਸ਼ਾ ਵੀ ਉਚੇਚੇ ਤੌਰ ਤੇ ਹਾਜ਼ਰ ਹੋਏ। ਪ੍ਰਧਾਨ ਜਸਬੀਰ ਕੌਰ ਨੇ ਦੱਸਿਆ ਕਿ ਇਸ ਮੌਕੇ ਮਹਿਲਾ ਕਾਂਗਰਸ ਦੀ ਆਨਲਾਈਨ ਮੈਂਬਰਸ਼ਿਪ ਦੀ ਵੀ ਸੁਰੂਆਤ ਕਿਤੀ ਗਈਂ ਜਿਸ ਨਾਲ ਹੁਣ ਦੇਸ਼ ਦੇ ਹਰੇਕ ਸੂਬੇ,ਜਿਲੇ ਸ਼ਹਿਰ ਪਿੰਡ  ਦੀਆਂ ਭੈਣਾਂ ਕਾਂਗਰਸ ਪਾਰਟੀ ਦੇ ਮੈਂਬਰ ਬਣ ਸਕਦੇ ਹਨ ਉਹਨਾਂ ਦੱਸਿਆ ਕਿ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਲੈਣ ਲਈ ਮਹਿਲਾਵਾਂ join.aimc.in ਤੇ ਰਜਿਸਟਰੇਸ਼ਨ ਕਰ ਸਕਦੀਆਂ ਹਨ ਉਹਨਾਂ ਮਹਿਲਾਵਾਂ ਨੂੰ  ਕਾਂਗਰਸ ਪਾਰਟੀ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਮਹਿਲਾਵਾਂ ਨੂੰ ਰਾਜਨੀਤੀ ਵਿੱਚ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਦੀ ਮੀਟਿੰਗ ਵਿੱਚ ਉਹਨਾਂ ਦੇ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਮਹਿੰਦਰ ਕੌਰ ਨੌਰਾ, ਕ੍ਰਿਸ਼ਨਾ ਔੜ ਬਲਾਕ,ਭਜਨ ਕੌਰ ਬੰਗਾ ਬਲਾਕ ,ਤਜਿੰਦਰ ਕੌਰ ਰਾਹੋਂ ਬਲਾਕ, ਅਤੇ ਹਰਮੇਸ਼ ਕੌਰ ਨਵਾਂ ਸ਼ਹਿਰ ਸ਼ਾਮਿਲ ਹੋਏ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...