ਨਵਾਂ ਸ਼ਹਿਰ 27 ਅਕਤੂਬਰ (ਮਨਜਿੰਦਰ ਸਿੰਘ)
ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਨਵਾਂ ਸ਼ਹਿਰ ਸਿਟੀ ਦੀ ਪੁਲਿਸ ਵੱਲੋਂ 20 ਗ੍ਰਾਮ ਹੀਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਨਵਾਂ ਸ਼ਹਿਰ ਦੇ ਮੁੱਖ ਥਾਣਾ ਅਫਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਦੁਨੀ ਚੰਦ ਸਮੇਤ ਪੁਲਿਸ ਪਾਰਟੀ ਬੰਗਾ ਰੋਡ ਮੋੜ ਮਹਿੰਦੀਪੁਰ ਤੋਂ ਮੁੜਨ ਲੱਗੇ ਤਾਂ ਜਦੋਂ ਸਮਾਂ ਕਰੀਬ 7:50 ਸ਼ਾਮ ਦਾ ਹੋਵੇਗਾ ਕਿ ਸਾਹਮਣੇ ਤੋਂ ਬੰਗਾ ਰੋਡ ਤੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜਿਸਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਆਪਣੇ ਖੱਬੇ ਹੱਥ ਵਿੱਚ ਫੜੀ ਇੱਕ ਪਾਰਦਰਸ਼ੀ ਮੋਮੀ ਲਿਫਾਫੀ ਵਜਨਦਾਰ ਸੜਕ ਦੇ ਕਿਨਾਰੇ ਨੂੰ ਸੁੱਟ ਦਿੱਤੀ ਅਤੇ ਆਪ ਪਿਛੇ ਨੂੰ ਮੁੜ ਕੇ ਖਿਸਕਣ ਲੱਗਾ ਜਿਸ ਨੂੰ ਏ ਏਸ ਆਈ ਦੁਨੀ ਚੰਦ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਅਤੇ ਉਸ ਵੱਲੋਂ ਸੁੱਟੀ ਮੋਮੀ ਲਿਫਾਫੀ ਪਾਰਦਰਸ਼ੀ ਨੂੰ ਚੈੱਕ ਕਰਨ ਤੇ ਹੈਰੋਇਨ ਬਰਾਮਦ ਹੋਈ ਏਐਸ ਆਈ ਦੁਨੀ ਚੰਦ ਨੇ ਕਾਬੂ ਕੀਤੇ ਵਿਅਕਤੀ ਤੌ ਉਸਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਰਾਣਗੜ੍ਹ ਥਾਣਾ ਘਰਿੰਡਾ ਜਿਲਾ ਅੰਮ੍ਰਿਤਸਰ ਦੱਸਿਆ ਤੇ ਬਰਾਮਦ ਹੈਰੋਇਨ ਦਾ ਕੰਪਿਊਟਰ ਕੰਡੇ ਨਾਲ ਵਜਨ ਕੀਤਾ ਜੋ 20 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫੀ ਹੋਇਆ ਜਿਸ ਤੇ ਕਾਰਵਾਈ ਕਰਦਿਆਂ ਏਐਸਆਈ ਗੁਨੀ ਚੰਦ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment