Sunday, December 29, 2024

ਮੇਜਰ ਮਨਦੀਪ ਸਿੰਘ ਵੈਲਫੇਅਰ ਸੋਸਾਇਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਨਵਾਂਸ਼ਹਿਰ 29 ਦਸੰਬਰ(ਹਰਿੰਦਰ ਸਿੰਘ) 
ਦੇਸ਼ ਦੇ 14 ਵੇ ਪ੍ਰਧਾਨ ਮੰਤਰੀ ਤੇ ਬੇਦਾਗ ਸ਼ਖ਼ਸੀਅਤ ਦੇ ਮਾਲਕ ਡਾਕਟਰ ਮਨਮੋਹਨ ਸਿੰਘ ਦੀ ਮੌਤ ਤੇ ਮੇਜਰ ਮਨਦੀਪ ਸਿੰਘ ਵੈਲਫੇਅਰ ਸੋਸਾਇਟੀ ਨਵਾਂਸ਼ਹਿਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਦਿਲਬਾਗ ਸਿੰਘ ਸੇਵਾ ਮੁਕਤ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਬੇਵਕਤੀ ਮੌਤ ਨਾਲ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਡਾਕਟਰ ਮਨਮੋਹਨ ਸਿੰਘ ਨੇ 1957 ਵਿੱਚ ਕੈਂਬਰਿਜ ਯੂਨੀਵਰਸਿਟੀ ਲੰਡਨ ਤੋ ਅਰਥ ਸ਼ਾਸਤਰ ਵਿੱਚ ਫ਼ਸਟ ਕਲਾਸ ਆਨਰਸ ਡਿਗਰੀ ਤੇ 1962 ਵਿੱਚ ਆਕਸਫ਼ੋਰਡ ਯੂਨੀਵਰਸਿਟੀ ਤੋ ਅਰਥ ਸ਼ਾਸਤਰ ਵਿੱਚ ਹੀ ਡਾਕਟਰ ਦੀ ਡਿਗਰੀ ਤੋਂ ਇਲਾਵਾ ਉਹ ਭਾਰਤ ਸਰਕਾਰ ਵਿੱਚ ਅਰਥ ਸਲਾਹਕਾਰ ਤੇ ਵਿੱਤ ਮੰਤਰਾਲੇ ਵਿੱਚ ਸਕੱਤਰ ਤੋ ਲੈ ਕੇ ਰਿਜ਼ਰਵ ਬੈਂਕ ਦੇ ਗਵਰਨਰ, ਯੂਨਿਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਚੇਅਰਮੈਨ, ਦੇਸ਼ ਦੇ ਵਿੱਤ ਮੰਤਰੀ ਦੇ ਅਹੁਦੇ ਤੱਕ ਰਹੇ ਵੀ ਰਹੇ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਇਲਾਵਾ ਵੱਖ ਵੱਖ ਅਹੁਦਿਆਂ ਤੇ ਰਹਿੰਦਿਆਂ ਦੇਸ਼ ਦੀ ਕਮਜ਼ੋਰ ਅਰਥ ਵਿਵਸਥਾ ਨੂੰ ਉੱਚਾ ਚੁੱਕਣ ਤੇ ਦੇਸ਼ ਦੇ ਵਿਕਾਸ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ। ਸੋਸਾਇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਸਸਕਾਰ ਦੇਸ ਦੇ ਬਾਕੀ ਪ੍ਰਧਾਨ ਮੰਤਰੀਆਂ ਦੀ ਤਰਾਂ ਰਾਜਘਾਟ ਦਿੱਲੀ ਵਾਲੀ ਜਗ੍ਹਾ ਤੇ ਨਾ ਕਰਕੇ ਨਿਗਮ ਬੋਧ ਸਮਸਾਨ ਘਾਟ ਵਿਖੇ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਭਾਰਤ ਸਰਕਾਰ ਤੋਂ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਮੌਤ ਉਪਰੰਤ ਉਨ੍ਹਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਦੀ ਮੰਗ ਕੀਤੀ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...