Friday, December 27, 2024

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਜੇ.ਐਸ.ਐਫ.ਐਚ.ਖਾਲਸਾ ਸੀ.ਸੈ.ਸਕੂਲ ਵਿਖੇ ਕਰਵਾਇਆ***"ਇੱਨਸਾਫ਼ ਕਰੇ ਜੀਅ ਮੈਂ ਜਮਾਂਨਾ ਤੋ ਯਕੀਂ ਹੈ, ਕਹਿ ਦੇ ਕਿ ਗੁਰੂ ਗੋਬਿੰਦ ਕਾ ਸ਼ਾਨੀ ਹੀ ਨਹੀਂ ਹੈ, ਕਰਤਾਰ ਕੀ ਸੁਗੰਦ ਹੈ ਨਾਨਕ ਕੀ ਕਸਮ, ਜਿਤਨੀ ਭੀ ਹੋ ਗੋਬਿੰਦ ਕੀ ਤਾਰੀਫ਼ ਵਹਿ ਹੈ ਕਮ"****

ਨਵਾਂਸ਼ਹਿਰ27, ਦਸੰਬਰ (ਮਨਜਿੰਦਰ ਸਿੰਘ ਹਰਿੰਦਰ ਸਿੰਘ)
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਜੇ.ਐਸ.ਐਫ.ਐਚ.ਖਾਲਸਾ ਸੀ.ਸੈ.ਸਕੂਲ ਵਿਖੇ ਮਿਤੀ 23-12-2024 ਦਿਨ ਸੋਮਵਾਰ ਨੂੰ ਕਰਵਾਇਆ ਗਿਆ ।ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਇਆ ਗਿਆ ਸ਼ਹੀਦੀ ਸਮਾਗਮ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਅਤੇ ਅਰਦਾਸ ਕੀਤੀ ਗਈ। ਉਪਰੰਤ ਸਕੂਲ ਦੇ ਵਿਦਿਆਰਥੀਆਂ ਦੁਆਰਾ ਕਵਿਤਾਵਾਂ ਰਾਹੀਂ , ਕਵੀਸ਼ਰੀ ਰਾਹੀਂ, ਗੀਤਾਂ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਖੁਸ਼ੀ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਇਸੇ ਸਮਾਗਮ ਵਿੱਚ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਕਵਿਤਾ ਰਾਹੀਂ, ਖੁਸ਼ੀ ਨੇ ਗੀਤ ਰਾਹੀਂ , ਗੁਰਪ੍ਰੀਤ ਕੌਰ ਤੇ ਗੁਰਲੀਨ ਕੌਰ ਨੇ ਗੀਤ ਰਾਹੀਂ ਅਤੇ ਤਲਵਿੰਦਰ ਕੌਰ ਨੇ ਕਵੀਸ਼ਰੀ ਰਾਹੀਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ। ਵਿਦਿਆਰਥਣ ਗੁੰਜਨ ਤੇ ਸੁਖਪ੍ਰੀਤ ਕੌਰ ਨੇ ਵੀ ਭਾਸ਼ਣ ਰਾਹੀਂ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਭਾਸ਼ਣ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਜੋ ਇਸ ਤਰ੍ਹਾਂ ਸੀ:-
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਵਿਚ ਸਭ ਤੋਂ ਵੱਧ ਦਰਦਨਾਕ ਘਟਨਾ ਅਤੇ ਦਿਲ ਨੂੰ ਕੰਬਾ ਦੇਣ ਵਾਲਾ ਸਾਕਾ ਹੈ।  ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਸੂਬਾ ਸਰਹਿੰਦ ਦੇ ਹੁਕਮ ਨਾਲ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ 'ਸ੍ਰੀ ਮੈਥਿਲੀ ਸ਼ਰਨ ਗੁਪਤ' ਨੇ ਲਿਖਿਆ ਹੈ: ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ  ਹੋ ਭਵਿਸ਼ਯ ਹੈ ਮਹਾਂ ਮਹਾਨ।ਗੁਰੂ ਜੀ ਦੇ ਕਿਲ੍ਹਾ ਖ਼ਾਲੀ ਕਰ ਕੇ ਜਾਣ 'ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।‌ ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਸਰਸਾ ਨਦੀ ਵਿਚ ਭਾਰੀ ਹੜ੍ਹ ਅਤੇ ਦੁਸ਼ਮਣਾਂ ਦਾ ਜ਼ੋਰਦਾਰ ਹਮਲਾ ਇਉਂ ਜਾਪਦਾ ਸੀ ਜਿਵੇਂ ਦੋਵੇਂ ਇਕ ਦੂਜੇ ਨਾਲ ਇਸ ਘਿਨਾਉਣੇ ਕਾਰਨਾਮੇ ਵਿਚ ਸ਼ਾਮਲ ਹੋ ਗਏ ਹੋਣ। ਭਾਵੇਂ ਇਸ ਯੁੱਧ ਵਿਚ ਸੈਂਕੜੇ ਹੀ ਮਰਜੀਵੜੇ ਸਿੰਘਾਂ ਸਮੇਤ ਭਾਈ ਜੀਵਨ ਸਿੰਘ (ਜੈਤਾ ਜੀ) ਅਤੇ ਭਾਈ ਉਦੇ ਸਿੰਘ ਸ਼ਹੀਦ ਹੋ ਗਏ ਪਰੰਤੂ ਦੁਸ਼ਮਣ ਦੇ ਦੰਦ ਖੱਟੇ ਕਰ ਦਿੱਤੇ। ਇਥੇ ਗੁਰੂ ਸਾਹਿਬ ਦੇ ਕਾਫਲੇ ਨਾਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਵਿਛੜ ਗਏ। ਇਸ ਸਥਾਨ 'ਤੇ ਅੱਜਕਲ੍ਹ 'ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ' ਸੁਸ਼ੋਭਿਤ ਹੈ ਜਿਸ ਨੇ ਇਤਿਹਾਸ ਦੀ ਇਸ ਦਰਦਨਾਕ ਘਟਨਾ ਦੀ ਯਾਦ ਨੂੰ ਸੰਭਾਲ ਰੱਖਿਆ ਹੈ।ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੁਰੂ- ਘਰ ਦਾ ਰਸੋਈਆ ਗੰਗੂ ਮਿਲ ਗਿਆ। ਇਹ ਉਨ੍ਹਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਅਤੇ ਮਾਤਾ ਜੀ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ, ਬੱਚਿਆਂ ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ। ਕਚਹਿਰੀ ਵਿਚ ਬੱਚਿਆਂ ਨੂੰ ਦੀਨ- ਏ-ਮੁਹੰਮਦੀ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ- ਧਮਕਾਉਣ ਦੇ ਜਤਨ ਕੀਤੇ ਗਏ। ਉਨ੍ਹਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖ਼ਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਨ੍ਹਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤਕ ਬੱਚਿਆਂ ਦੇ ਕਤਲ ਦਾ ਕਲੰਕ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਨਵਾਬ ਮਲੇਰਕੋਟਲਾ ਮੁਹੰਮਦ ਸ਼ੇਰ ਖ਼ਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿਚ ਮਾਰਿਆ ਗਿਆ ਸੀ, ਮੈਂ ਇਨ੍ਹਾਂ ਸ਼ੀਰਖੋਰ ਬੱਚਿਆਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। 'ਅੱਲ੍ਹਾ ਯਾਰ ਖਾਂ ਜੋਗੀ' ਦੇ ਸ਼ਬਦਾਂ ਵਿਚ:ਬਦਲਾ ਹੀ ਲੇਨਾ ਹੋਗਾ ਤੋਂ ਲੈਂਗੇ ਬਾਪ ਸੇ। ਮਹਫ਼ੂਜ਼ ਰੱਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਸਾਹਿਬਜ਼ਾਦਿਆਂ ਨੇ ਨਿਡਰ ਹੋ ਕੇ ਕਿਹਾ ਕਿ ਵਜ਼ੀਰ ਖਾਨ ਸੂਰਜ ਪੂਰਬ ਨੂੰ ਛੱਡ ਕੇ ਪੱਛਮ 'ਚੋਂ ਨਿਕਲ ਸਕਦਾ, ਮੱਛੀਆਂ ਪਾਣੀ ਤੋਂ ਬਿਨਾਂ ਜਿੰਦਾ ਰਹਿ ਸਕਦੀਆਂ ਪਰ ਸ਼ੇਰਾਂ ਦੇ ਪੁੱਤ ਤੇਰੀਆਂ ਗਿੱਦੜ ਧਮਕੀਆਂ ਅੱਗੇ ਝੁਕ ਨਹੀਂ ਸਕਦੇ। ਸੂਬੇ ਨੂੰ ਜਦ ਕੋਈ ਗੱਲ ਰਾਹ ਪੈਂਦੀ ਨਾ ਦਿਸੀ ਤਾਂ ਉਹਨੇ ਸਾਹਿਬਜ਼ਾਦਿਆਂ ਨੂੰ ਇੱਕ ਰਾਤ ਹੋਰ ਠੰਡੇ ਬੁਰਜ ਵਿੱਚ ਰੱਖਣ ਦਾ ਹੁਕਮ ਕੀਤਾ। ਭੁੱਖੇ ਤਿਹਾਏ ਛੋਟੇ ਬੱਚੇ ਦੂਜੇ ਦਿਨ ਬੁਰਜ ਦੀ ਤਸੀਹਿਆਂ ਭਰੀ ਰਾਤ ਪਲ-ਪਲ ਕਰਕੇ ਗੁਜ਼ਾਰ ਰਹੇ ਸਨ। ਇਸ ਸਮੇਂ ਹੀ ਗੁਰੂ ਘਰ ਦਾ ਇੱਕ ਪ੍ਰੇਮੀ ਬਾਬਾ ਮੋਤੀ ਰਾਮ ਮਹਿਰਾ ਜੋ ਕਿ ਵਜ਼ੀਰ ਖਾਨ ਦੇ ਲੰਗਰ ਵਿੱਚ ਨੌਕਰੀ ਕਰਦਾ ਸੀ, ਦੁੱਧ ਦੀ ਗੜਬੀ ਲੈ ਕੇ ਬੁਰਜ ਵਿੱਚ ਪਹੁੰਚਿਆ, ਰਸਤੇ ਵਿੱਚ ਕਿਸੇ ਪਹਿਰੇਦਾਰ ਨੇ ਬਾਬਾ ਜੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੂੰ ਮੋਹਰਾਂ ਅਤੇ ਪੈਸੇ ਵੀ ਦੇਣੇ ਪਏ। ਮਾਤਾ ਗੁਜਰੀ ਜੀ ਨੇ ਦੁੱਧ ਪੋਤਿਆਂ ਨੂੰ ਛਕਾਇਆ ਅਤੇ ਮੋਤੀ ਮਹਿਰੇ ਦਾ ਧੰਨਵਾਦ ਕੀਤਾ।ਸਾਹਿਬਜ਼ਾਦਿਆਂ ਦੀ ਦੂਸਰੀ ਪੇਸ਼ੀ 25 ਦਸੰਬਰ 1704 ਈ. ਨੂੰ ਹੋਈ। ਜਦੋਂ ਸਿਪਾਹੀ ਬੱਚਿਆਂ ਨੂੰ ਲੈਣ ਆਏ ਤਾਂ ਦਾਦੀ ਮਾਂ ਨੇ ਲਾਲ ਦੇ ਲਾਲਾਂ ਦੇ ਮੁੱਖ ਚੁੰਮੇ ਅਤੇ ਉਨ੍ਹਾਂ ਨੂੰ ਸਿਦਕ ਦੇ ਪੱਕੇ ਰਹਿਣ ਦੀ ਪ੍ਰੇਰਨਾ ਦਿੱਤੀ। ਸਾਹਿਬਜ਼ਾਦਿਆਂ ਨੇ ਕਚਿਹਰੀ ਵਿੱਚ ਜਾ ਕੇ ਗੱਜਕੇ ਫ਼ਤਿਹ ਬੁਲਾਈ। ਸੂਬੇ ਨੇ ਫਿਰ ਉਹੀ ਇਸਲਾਮ ਕਬੂਲ ਕਰਨ ਦੀ ਪੇਸ਼ਕਾਰੀ ਕੀਤੀ ਪਰ ਸਾਹਿਬਜ਼ਾਦਿਆਂ ਨੇ ਇਸ ਪੇਸ਼ਕਾਰੀ ਨੂੰ ਠੁਕਰਾ ਦਿੱਤਾ। ਵਜ਼ੀਰ ਖਾਨ ਨੇ ਬੱਚਿਆਂ ਤੋਂ ਪੁੱਛਿਆ ਕਿ ਜੇਕਰ ਤੁਹਾਨੂੰ ਛੱਡ ਦਿੱਤਾ ਜਾਵੇ ਤਾਂ ਤੁਸੀਂ ਕੀ ਕਰੋਗੇ, ਤਾਂ ਉਨ੍ਹਾਂ ਜਵਾਬ ਦਿੱਤਾ ਕਿ ਉਹ ਆਪਣੇ ਪਿਤਾ ਜੀ ਵਾਂਗ ਇੱਕ ਸ਼ੇਰਾਂ ਦੀ ਫੌਜ਼ ਤਿਆਰ ਕਰਨਗੇ ਅਤੇ ਤੇਰੇ ਵਰਗੇ ਗਿੱਦੜਾਂ ਦੇ ਤਖ਼ਤ ਤਾਜ਼ ਹਿਲਾ ਕੇ ਰੱਖ ਦੇਣਗੇ। ਸੂਬੇ ਨੇ ਆਪਣੀ ਹਾਰ ਨੂੰ ਛੁਪਾਉਣ ਲਈ ਕਾਜ਼ੀ ਕੋਲੋਂ ਫ਼ਤਵਾ ਲਵਾਇਆ, ਕਾਜ਼ੀ ਨੇ ਸ਼ਰ੍ਹਾ ਦੀ ਕਿਤਾਬ ਫੋਲਦਿਆਂ ਕਿਹਾ ਕਿ ਇਨ੍ਹਾਂ ਬਾਗੀ ਦੇ ਪੁੱਤਰਾਂ ਨੂੰ ਜਿਉਂਦਿਆਂ ਨੂੰ ਨੀਹਾਂ ਵਿੱਚ ਚਿਣ ਦੇਣਾ ਚਾਹੀਦਾ ਹੈ। ਇਹ ਉਹ ਕੁਲਿਹਣੀ ਘੜੀ ਸੀ ਜਿਸ ਨੂੰ ਸੁਣਕੇ ਧਰਤੀ ਕੰਬੀ, ਅਸਮਾਨ ਡੋਲਿਆ, ਪੱਥਰ ਮੋਮ ਵਾਂਗ ਪਿਘਲ ਗਏ ਅਤੇ ਹਜ਼ਰਤ ਮੁਹੰਮਦ ਸਾਹਿਬ ਨੇ ਅਰਸ਼ਾਂ 'ਚੋਂ ਖੂਨ ਦੇ ਅੱਥਰੂ ਵਹਾਏ ਜਿਸ ਸਮੇਂ ਇਹ ਫੈਸਲਾ ਸੁਣਾਇਆ ਗਿਆ ਉਸ ਵੇਲੇ ਮਲੇਰਕੋਟਲੇ ਦਾ ਨਵਾਬ ਸ਼ੇਰ ਮੁਹੰਮਦ ਖਾਨ ਵੀ ਉਥੇ ਮੌਜੂਦ ਸੀ। ਉਹ ਉਠ ਖਲੋਤਾ ਉਹਨੇ 'ਹਾਅ ਦਾ ਨਾਅਰਾ' ਮਾਰਿਆ, ਵਜ਼ੀਰ ਖਾਨ ਬੱਚਿਆਂ ਉਤੇ ਜ਼ੁਲਮ ਕਰਨਾ ਬਹੁਤ ਵੱਡਾ ਪਾਪ ਹੈ, ਇਸਲਾਮ ਇਸ ਪਾਪ ਦੀ ਮੰਨਜ਼ੂਰੀ ਨਹੀਂ ਦਿੰਦਾ। ਇਸ ਹਾਅ ਦੇ ਨਾਅਰੇ ਨੂੰ ਸੁਣਕੇ ਵਜ਼ੀਰ ਖਾਨ ਦਾ ਮਨ ਕੁੱਝ ਬਦਲਿਆ ਪਰ ਕੋਲ ਬੈਠੇ ਸੁੱਚਾ ਨੰਦ ਨੇ ਭਾਨੀ ਮਾਰਦਿਆਂ ਕਿਹਾ, ''ਵਜ਼ੀਰ ਖਾਨ ਇੰਨ੍ਹਾਂ ਬੱਚਿਆਂ ਨੂੰ ਜਿਉਂਦੇ ਛੱਡ ਕੇ ਤੂੰ ਸੁੱਖ ਦੀ ਨੀਂਦ ਨਹੀਂ ਸੌਂ ਸਕਦਾ'' ਕਿਉਂਕਿ ਦੁਸ਼ਮਣ ਨੂੰ ਅਤੇ ਸੱਪ ਨੂੰ ਭੁੱਲ ਜਾਣਾ ਬਹੁਤ ਵੱਡੀ ਗਲਤੀ ਹੈ। ਬੱਸ ਫਿਰ ਕੀ ਸੀ ਉਹ ਅੰਤਿਮ ਘੜੀ ਆ ਗਈ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਨੂੰ ਨੀਹਾਂ ਵਿੱਚ ਚਿਣ ਦਿੱਤਾ, ਅਜੇ ਕੰਧ ਛਾਤੀ ਤੱਕ ਪਹੁੰਚੀ ਸੀ ਕਿ ਇੱਟਾਂ ਦਾ ਇਹ ਢਾਂਚਾ ਧੜੰਮ ਡਿੱਗ ਪਿਆ। ਸਾਹਿਬਜ਼ਾਦਿਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹੀ ਜੇਲ੍ਹ ਭੇਜ ਦਿੱਤਾ ਗਿਆ ਅਤੇ ਉਹ ਮੁੜ ਹੋਸ਼ ਵਿੱਚ ਆ ਗਏ।
     ਤੀਜ਼ੀ ਪੇਸ਼ੀ 26 ਦਸੰਬਰ ਨੂੰ ਅਤੇ  27 ਦਸੰਬਰ 1704 ਈ. ਨੂੰ ਹੋਈ। ਇਸਲਾਮ ਧਾਰਨ ਕਰਨ ਦੀ ਰਟ ਮੁੜ ਦੁਹਰਾਈ ਗਈ ਪਰ ਸਾਹਿਬਜ਼ਾਦਿਆਂ ਨੇ ਸਿਦਕ ਦੇ ਪੱਕੇ ਰਹਿਣ ਦਾ ਪ੍ਰਣ ਦੁਹਰਾਇਆ ਅਤੇ ਸੂਬੇ ਨੇ ਆਪਣਾ ਆਖਰੀ ਫੈਸਲਾ ਕਿ, ''ਇੰਨ੍ਹਾਂ ਬੱਚਿਆਂ ਦੇ ਸਿਰ ਕਲਮ ਕਰ ਦਿੱਤੇ ਜਾਣ'' ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਨਾਮੀ ਦੋ ਭਰਾਵਾਂ ਨੇ ਸਾਹਿਬਜ਼ਾਦਿਆਂ ਨੂੰ ਕੋਹ-ਕੋਹ ਕੇ ਸ਼ਹੀਦ ਕਰ ਦਿੱਤਾ। ਉਹ ਕਿਹੜੀ ਅੱਖ ਸੀ ਜਿਹੜੀ ਇਸ ਗੱਲ ਨੂੰ ਸੁਣਕੇ ਨਾ ਰੋਈ ਹੋਵੇ।  ਇਸ ਤਰ੍ਹਾਂ ਸਾਹਿਬਜ਼ਾਦਿਆਂ ਨੇ ਸ਼ਹੀਦੀ ਪ੍ਰਾਪਤ ਕੀਤੀ। ਇਹ ਸਪਸ਼ਟ ਹੈ ਕਿ ਸਾਹਿਬਜ਼ਾਦਿਆਂ ਦੀ ਮੌਤ ਨੀਹਾਂ ਵਿੱਚ ਦਮ ਘੁੱਟਣ ਕਰਕੇ ਨਹੀਂ ਹੋਈ ਸਗੋਂ ਉਨ੍ਹਾਂ ਦੇ ਸਿਰ ਕਲਮ ਕੀਤੇ ਗਏ। ਇਸ ਦੁਖ਼ਦਾਈ ਖ਼ਬਰ ਦਾ ਪਤਾ ਜਦੋਂ ਮਾਤਾ ਗੁਜਰੀ ਜੀ ਨੂੰ ਲੱਗਿਆ ਤਾਂ ਉਹਨਾਂ ਤੋਂ ਇਹ ਸਦਮਾ ਬਰਦਾਸ਼ਤ ਨਹੀਂ ਹੋਇਆ ਤੇ ਉਹ ਵੀ ਜੋਤੀ ਜੋਤ ਸਮਾ ਗਏ।
ਇਸ ਉਪਰੰਤ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਸਾਹਿਬ ਨੇ ਭਾਸ਼ਣ ਦਿੱਤਾ ਅਤੇ ਵਿਦਿਆਰਥੀਆਂ ਨੂੰ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਰਗੀ ਸ਼ਹੀਦੀ ਨਾ ਤਾਂ ਇਤਿਹਾਸ ਵਿੱਚ ਹੋਈ ਹੈ ਅਤੇ ਨਾਂ ਹੀ ਆਉਣ ਵਾਲੇ ਸਮੇਂ ਵਿੱਚ ਹੋਵੇਗੀ। ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਆਨੰਦਪੁਰ ਛੱਡਣਾ ਪਿਆ ਅਤੇੇ ਸਰਸਾ ਨਦੀ ਦੇ ਪਰਿਵਾਰ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ ਪ੍ਰਿੰਸੀਪਲ ਸਾਹਿਬ ਜੀ ਨੇ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਆਨੰਦਪੁਰ ਛੱਡਣਾ ਪਿਆ ਅਤੇੇ ਸਰਸਾ ਨਦੀ ਦੇ ਪਰਿਵਾਰ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ ਪ੍ਰਿੰਸੀਪਲ ਸਾਹਿਬ ਜੀ ਨੇ ਗੰਗੂ ਦੀ ਗ਼ਦਾਰੀ ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ ਅਤੇ ਮੋਤੀ ਰਾਮ ਮਹਿਰਾ, ਦੀਵਾਨ ਟੋਡਰ ਮੱਲ ਦੇ ਜੋ ਅਹਿਸਾਨ ਸਾਹਿਬਜ਼ਾਦਿਆਂ ਦੇ ਉਤੇ ਕੀਤੇ ਉਹਨਾਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮਗਰੋਂ ਅੱਠਵੀਂ , ਦੱਸਵੀਂ , ਅਤੇ ਬਾਰਵੀਂ ਜਮਾਤ ਵਿੱਚੋ ਪੜ੍ਹਾਈ ਵਿੱਚੋ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਅਤੇ ਖੇਡਾਂ ਵਿੱਚੋਂ ਵਿਜੇਤਾ ਟੀਮਾਂ ਨੂੰ ਸਨਮਾਨ ਚਿੰਨ੍ਹ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ  ਵੱਲੋਂ ਭੇਟ ਕੀਤੇ ਗਏ। ਸਾਡੇ ਮੁੱਖ ਮਹਿਮਾਨ ਸ੍ਰੀ ਰਘਵਿੰਦਰ ਪਾਲ ਸਿੰਘ (ਐਸ.ਡੀ.ਓ) ,ਸ੍ਰੀ ਕਰਮਜੀਤ ਸਿੰਘ (ਫੁੱਟਬਾਲ ਕਲੱਬ ਦੇ ਪ੍ਰਧਾਨ) ਜਿਨ੍ਹਾਂ ਨੇ ਪੜ੍ਹਾਈ ਵਿੱਚੋਂ, ਖੇਡਾਂ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰੋਫੀ ਤੇ 1 ਗ੍ਰਾਮ ਸੋਨੇ ਦੇ ਮੈਡਲ ਅਤੇ ਬੈਗ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਹੋਰਨਾਂ ਬੱਚਿਆਂ ਨੂੰ ਵੀ ਮਿਹਨਤ  ਕਰਨ ਲਈ ਪ੍ਰੇਰਿਆ ।ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਸਿੱਖੀ ਜੀਵਨ ਦੇਣ ਬਾਰੇ ਵੀ ਅਕਾਲ‌ ਪੁਰਖ ਅੱਗੇ ਅਰਦਾਸ ਕੀਤੀ ਗਈ। ਪ੍ਰਿੰਸੀਪਲ ਦਲਜੀਤ ਸਿੰਘ ਬੋਲਾ  ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਨ੍ਹਾਂ ਬੱਚਿਆਂ ਤੇ ਆਪਣਾ ਮਿਹਰਾਂ ਭਰਿਆ ਹੱਥ ਸਦਾ ਰੱਖਣਾ ਅਤੇ ਆਉਣ ਵਾਲੇ ਜੀਵਨ ਵਿੱਚ ਹੋਰ ਤਰੱਕੀ ਕਰਨ  ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ। ਬਾਅਦ ਵਿੱਚ ਚਾਹ ਦਾ ਲੰਗਰ ਵੀ ਸਕੂਲ ਵੱਲੋਂ ਚਲਾਇਆ ਗਿਆ।ਇਸ ਮੌਕੇ ਡਾ. ਸ੍ਰੀ ਜਸਵਿੰਦਰ ਸਿੰਘ, ਸ਼੍ਰੀ ਬਲਦੇਵ ਸਿੰਘ ਪਾਬਲਾ, ਸ੍ਰੀ ਦਲਜੀਤ ਸਿੰਘ ਬੋਲਾ,ਸ੍ਰੀ ਪ੍ਰੇਮ ਸਿੰਘ ,ਸ੍ਰੀ ਮਨਜੀਤ ਸਿੰਘ ,ਸ੍ਰੀ ਇੰਦਰਜੀਤ ਮਾਹੀ ,ਸ੍ਰੀ ਬਲਜਿੰਦਰ ਸਿੰਘ, ਸ਼੍ਰੀ ਰੋਹਿਤ ਚੌਹਾਨ, ਸ਼੍ਰੀਮਤੀ ਗੁਰਦੀਪ ਕੌਰ ਭੁੱਲਰ, ਸ਼੍ਰੀਮਤੀ ਬਲਵੀਰ ਕੌਰ , ਸ਼੍ਰੀਮਤੀ ਪੂਜਾ ਸ਼ਰਮਾ,ਸ਼੍ਰੀਮਤੀ ਨੀਰਜ ਬਾਲਾ,ਮਿਸ ਪੂਜਾ ਰਾਣੀ ,ਮਿਸ ਕੰਚਨ ਸੋਨੀ, ਸ੍ਰੀਮਤੀ ਸੰਦੀਪ ਕੌਰ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...